ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਦੇ ਬਾਹਰ ਪੁਲਿਸ ਅਤੇ ਕੁਝ ਅਣਪਛਾਤੇ ਵਿਅਕਤੀ ਹੋਏ ਆਹਮੋ-ਸਾਹਮਣੇ

ਸੁਲਤਾਨਪੁਰ ਲੋਧੀ 10 ਜੂਨ : ਸੁਲਤਾਨਪੁਰ ਲੋਧੀ ਵਿਖੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਰੋਡ ਤੇ ਸਿਵਲ ਹਸਪਤਾਲ ਦੇ ਬਾਹਰ ਪੁਲਿਸ ਅਤੇ ਕੁਝ ਅਣਪਛਾਤੇ ਵਿਅਕਤੀ ਆਹਮੋ-ਸਾਹਮਣੇ ਹੁੰਦੇ ਦੇਖੇ ਗਏ। ਇਸ ਦੌਰਾਨ ਪੁਲਿਸ ਵੱਲੋਂ ਨਸ਼ਾ ਤਸਕਰ ਦੀ ਗੱਡੀ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਪਰ ਉਹ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਜਾਂਦਾ ਹੈ। ਜਿਸ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ, ਮਿਲੀ ਜਾਣਕਾਰੀ ਅਨੁਸਾਰ ਉੱਥੇ ਮੌਜੂਦ ਲੋਕ ਇਸ ਦੀ ਵੀਡੀਓ ਬਣਾਉਣ ਦੀ ਕੋਸ਼ਿਸ਼ ਕਰਦੇ ਹਨ, ਜਦੋਂ ਕਿ ਇਸ ਮਾਮਲੇ ਸਬੰਧੀ ਇੱਕ ਸੀਸੀਟੀਵੀ ਫੁਟੇਜ ਵੀ ਕਾਫੀ ਵਾਇਰਲ ਹੋ ਰਹੀ ਹੈ।ਜਦੋਂ ਪੁਲਿਸ ਨਾਲ ਇਸ ਸਬੰਧੀ ਗੱਲ ਕੀਤੀ ਜਾਂਦੀ ਹੈ ਤਾਂ ਪੁਲਿਸ ਵੱਲੋਂ ਕੋਈ ਵੀ ਗੱਲ ਨਹੀਂ ਦੱਸੀ ਜਾ ਰਹੀ ਸਿਰਫ਼ ਇਹਨਾਂ ਹੀ ਕਹਿਣਾ ਹੈ ਕਥਿਤ ਤੌਰ ਤੇ ਕਿ ਹੋ ਸਕਦਾ ਕਿ ਇਹ ਨਸ਼ਾ ਤਸਕਰ ਹਨ, ਉਨ੍ਹਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।  ਜਲਦ ਫ਼ੜ ਲੈ ਜਾਣਗੇ। ਖ਼ਬਰ ਲਿਖਣ ਤੱਕ ਕੋਈ ਵੀ ਗ੍ਰਿਫ਼ਤਾਰੀ ਨਹੀਂ ਹੋਈ।