ਜਮੀਨੀ ਪੱਧਰ 'ਤੇ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾ ਰਹੀ ਹੈ ਪੰਜਾਬ ਸਰਕਾਰ : ਬ੍ਰਮ ਸ਼ੰਕਰ ਜਿੰਪਾ

  • ਕੈਬਨਿਟ ਮੰਤਰੀ ਨੇ ਪਿੰਡ ਬੱਸੀ ਗੁਲਾਮ ਹੁਸੈਨ ’ਚ 27.50 ਲੱਖ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਕਰਵਾਈ ਸ਼ੁਰੂਆਤ

ਹੁਸ਼ਿਆਰਪੁਰ, 27 ਮਈ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਜ਼ਮੀਨੀ ਪੱਧਰ 'ਤੇ ਹਰੇਕ ਯੋਗ ਵਿਅਕਤੀ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾ ਰਹੀ ਹੈ।  ਉਹ ਅੱਜ ਪਿੰਡ ਬੱਸੀ ਗੁਲਾਮ ਹੁਸੈਨ ਦੇ ਸਰਕਾਰੀ ਹਾਈ ਸਕੂਲ ਵਿੱਚ ਆਯੋਜਿਤ ਸਮਾਗਮ ਵਿੱਚ ਪਿੰਡ ਦੀ ਪੰਚਾਇਤ ਨੂੰ 27.50 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜ ਦੀ ਸ਼ੁਰੂਆਤ ਕਰਵਾਉਣ ਦੌਰਾਨ ਪਿੰਡ ਪਿੰਡ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ।  ਕੈਬਨਿਟ ਮੰਤਰੀ ਨੇ ਕਿਹਾ ਕਿ ਵਿਕਾਸ ਰਾਸ਼ੀ ਵਿੱਚੋਂ ਸਰਕਾਰੀ ਹਾਈ ਸਕੂਲ ’ਤੇ ਡੇਢ ਲੱਖ ਰੁਪਏ, ਐਲੀਮੈਂਟਰੀ ਸਕੂਲ ’ਤੇ 1 ਲੱਖ, ਜਿੰਮ ਦਾ ਸਾਮਾਨ ਖਰੀਦਣ ਲਈ 2 ਲੱਖ, ਖੇਡ ਗਰਾਊਂਡ ’ਤੇ 3 ਲੱਖ, ਤਰਲ ਰਹਿੰਦ-ਖੂੰਹਦ ਲਈ 5 ਲੱਖ ਰੁਪਏ ਅਤੇ ਵੱਖ-ਵੱਖ ਵਿਕਾਸ ਕਾਰਜਾਂ ’ਤੇ 15 ਲੱਖ ਰੁਪਏ ਖਰਚ ਕੀਤੇ ਜਾਣਗੇ।  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਵਿੱਚ ਹਰੇਕ ਸੁਵਿਧਾ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਪਹਿਲ ਦੇ ਆਧਾਰ ’ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।  ਉਨ੍ਹਾਂ ਕਿਹਾ ਕਿ ਪਿੰਡ ਬੱਸੀ ਗੁਲਾਮ ਹੁਸੈਨ ਦੀ ਜ਼ਰੂਰਤ ਨੂੰ ਮੁੱਖ ਰੱਖਦਿਆਂ ਇਥੇ ਲੱਖਾਂ ਰੁਪਏ ਦੇ ਵਿਕਾਸ ਕਾਰਜ ਕਰਵਾਏ ਜਾ ਚੁੱਕੇ ਹਨ ਅਤੇ ਇਹ ਸਿਲਸਿਲਾ ਭਵਿੱਖ ਵਿੱਚ ਵੀ ਜਾਰੀ ਰਹੇਗਾ। ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਮੇਸ਼ਾ ਵਿਕਾਸ ਕਾਰਜਾਂ ਨੂੰ ਪਹਿਲ ਦਿੰਦੀ ਹੈ ਅਤੇ ਇਹ ਯਕੀਨੀ ਬਣਾਉਂਦੀ ਹੈ ਕਿ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਦਾ ਲਾਭ ਵੀ ਸਹੀ ਵਿਅਕਤੀ ਤੱਕ ਪਹੁੰਚੇ।  ਇਸ ਮੌਕੇ ਦਿ ਸੈਂਟਰਲ ਕੋਆਪ੍ਰੇਟਿਵ ਬੈਂਕ ਦੇ ਚੇਅਰਮੈਨ ਵਿਕਰਮ ਸ਼ਰਮਾ, ਐਕਸੀਅਨ ਸਿਮਰਨਜੀਤ ਸਿੰਘ ਖਾਂਬਾ ਐਸ.ਡੀ.ਓ.  ਨਵਨੀਤ ਜਿੰਦਲ, ਐਡਵੋਕੇਟ ਅਮਰਜੋਤ ਸੈਣੀ, ਬੀ.ਡੀ.ਓ ਸੁਖਜਿੰਦਰ ਸਿੰਘ, ਪਿੰਡ ਦੇ ਸਰਪੰਚ ਠਾਕੁਰ ਨਰਵੀਰ ਸਿੰਘ ਨੰਦੀ, ਪ੍ਰਿੰਸੀਪਲ ਹਰੀਸ਼ ਸ਼ਰਮਾ, ਅਸ਼ੋਕ ਪਹਿਲਵਾਨ, ਰਾਜਨ ਸੋਢੀ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜ਼ਰ ਸਨ।