ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵਚਨਬੱਧ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ : ਕੈਬਨਿਟ ਮੰਤਰੀ ਸ਼੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸੂਬੇ ਵਿਚ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ, ਇਹੀ ਕਾਰਨ ਹੈ ਕਿ ਪੰਜਾਬ ਵਿਚ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਬਲਾਕ ਪੱਧਰ ਤੋਂ ਲੈ ਕੇ ਸੂਬਾ ਪੱਧਰ ’ਤੇ ਖੇਡ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ। ਉਹ ਅੱਜ ਜ਼ਿਲ੍ਹਾ ਕ੍ਰਿਕੇਟ ਐਸੋਸੀਏਸ਼ਨ ਵਲੋਂ ਕਰਵਾਏ ਜਾ ਰਹੇ ਸਵ: ਸੁਸ਼ੀਲ ਸ਼ਰਮਾ ਮੈਮੋਰੀਅਲ ਕ੍ਰਿਕੇਟ ਟੂਰਨਾਮੈਂਟ ਦੇ ਕੁਆਰਟਰ ਫਾਈਨਲ ਮੈਚ ਦੌਰਾਨ ਬਤੌਰ ਮੁੱਖ ਮਹਿਮਾਨ ਖਿਡਾਰੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਸ਼੍ਰੀਮਤੀ ਪ੍ਰਵੀਨ ਸੈਣੀ, ਜ਼ਿਲ੍ਹਾ ਕ੍ਰਿਕੇਟ ਐਸੋਸੀਏਸ਼ਨ ਦੇ ਪ੍ਰਧਾਨ ਡਾ. ਦਲਜੀਤ ਸਿੰਘ ਖੇਲਾ, ਸਕੱਤਰ ਡਾ. ਰਮਨ ਘਈ ਵੀ ਮੌਜੂਦ ਸਨ। ਇਸ ਮੌਕੇ ਕੈਬਨਿਟ ਮੰਤਰੀ ਵਲੋਂ ਪੰਜਾਬ ਲਈ ਖੇਡਣ ਵਾਲੇ ਤੇ ਪੰਜਾਬ ਕੈਂਪਾਂ ਵਿਚ ਚੁਣੇ ਕ੍ਰਿਕੇਟਰਾਂ ਨੂੰ ਵੀ ਸਨਮਾਨਿਤ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਸਵ: ਸੁਸ਼ੀਲ ਸ਼ਰਮਾ ਜੀ ਦਾ ਕ੍ਰਿਕੇਟ ਲਈ ਬਹੁਤ ਵੱਡਾ ਯੋਗਦਾਨ ਹੈ ਅਤੇ ਉਨ੍ਹਾਂ ਬਤੌਰ ਕ੍ਰਿਕੇਟ ਕੋਚ ਕ੍ਰਿਕੇਟ ਨੂੰ ਬਹੁਤ ਸਮਾਂ ਦਿੱਤਾ। ਉਨ੍ਹਾਂ ਕਿਹਾ ਕਿ ਅਸੀਂ ਖੁਸ਼ਕਿਸਮਤ ਹਾਂ ਕਿ ਉਹ ਹੁਸ਼ਿਆਰਪੁਰ ਨਾਲ ਸਬੰਧਤ ਸਨ। ਉਨ੍ਹਾਂ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਦੇ ਯਤਨਾਂ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਹੁਸ਼ਿਆਰਪੁਰ ਨੂੰ ਕ੍ਰਿਕੇਟ ਦੇ ਖੇਤਰ ਵਿਚ ਬੁਲੰਦੀਆਂ ਤੱਕ ਲਿਜਾਣ ਵਿਚ ਐਸੋਸੀਏਸ਼ਨ ਦਾ ਵਿਸ਼ੇਸ਼ ਯੋਗਦਾਨ ਰਿਹਾ ਹੈ। ਉਨ੍ਹਾਂ ਐਸੋਸੀਏਸ਼ਨ ਨੂੰ ਵਿਸ਼ਵਾਸ ਦਿਵਾਇਆ ਕਿ ਹੁਸ਼ਿਆਰਪੁਰ ਵਿਚ ਕ੍ਰਿਕੇਟ ਨੂੰ ਉਤਸ਼ਾਹਿਤ ਕਰਨ ਵਿਚ ਪੰਜਾਬ ਸਰਕਾਰ ਵਲੋਂ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਐਸੋਸੀਏਸ਼ਨ ਨੂੰ ਲਗਾਤਾਰ ਇਸ ਤਰ੍ਹਾਂ ਦੇ ਮੁਕਾਬਲੇ ਕਰਵਾਉਣ ਲਈ ਪ੍ਰੇਰਿਤ ਕੀਤਾ ਤਾਂ ਜੋ ਕ੍ਰਿਕਟ ਨੂੰ ਹੋਰ ਪ੍ਰਫੁਲਿਤ ਕੀਤਾ ਜਾ ਸਕੇ। ਇਸ ਤੋਂ ਪਹਿਲਾਂ ਉਨ੍ਹਾਂ ਖਿਡਾਰੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਚੰਗੇ ਪ੍ਰਦਰਸ਼ਨ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ। ਇਸ ਮੌਕੇ ਜਤਿੰਦਰ ਸੂਦ, ਰਾਜ ਕੁਮਾਰ ਸੈਣੀ, ਜਸਵੀਰ ਸਿੰਘ, ਸੁਭਾਸ਼ ਸ਼ਰਮਾ, ਕੌਂਸਲਰ ਹਰਜਿੰਦਰ ਨੀਟਾ, ਮਨੋਜ ਓਹਰੀ, ਵਿਵੇਕ ਸਾਹਨੀ, ਡਾ. ਪੰਕਜ,ਡਾ. ਅਵਨੀਸ਼ ਓਹਰੀ, ਯੋਗਰਾਜ ਠਾਕੁਰ, ਸਾਹਿਲ ਵੈਦ, ਚਿੰਟੂ ਹੰਸ, ਹੁਸ਼ਿਆਰਪੁਰ ਜ਼ਿਲ੍ਹਾ ਕ੍ਰਿਕੇਟ ਐਸੋਸੀਏਸ਼ਨ ਦੇ ਸਲੈਕਟਰ ਦੀਪਕ ਕੁਮਾਰ, ਨਰੇਸ਼ ਕਾਲੂ, ਜ਼ਿਲ੍ਹਾ ਕੋਚ ਦਲਜੀਤ ਸਿੰਘ, ਦਲਜੀਤ ਧੀਮਾਨ, ਜ਼ਿਲ੍ਹਾ ਵੁਮੈਨ ਕੋਚ ਦਵਿੰਦਰ ਕੌਰ ਕਲਿਆਣ, ਟ੍ਰੇਨਰ ਕੁਲਦੀਪ ਧਾਮੀ, ਕਰਨ ਸੈਣੀ, ਅਰਜੁਨ ਜੌਂਟੀ, ਕੁਲਬੀਰ ਸਿੰਘ, ਕਰਨ ਚਾਵਲਾ, ਰਮਨਦੀਪ ਸਿੰਘ,ਕਰਨ ਸ਼ਰਮਾ, ਪਾਰੁਲ ਸਗੜ, ਗੌਰਵ ਵਾਲੀਆ, ਸੁਮੇਸ਼ ਸੋਨੀ, ਡਾ. ਪਵਨ ਕਾਲੀਆ, ਡਾ. ਵਿਜੇ ਕੁਮਾਰ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।