ਐਸ.ਜੀ.ਪੀ.ਸੀ ਚੋਣਾਂ ਲਈ ਤਿਆਰ ਕੀਤੀ ਜਾਣ ਵਾਲੀ ਵੋਟਰ ਸੂਚੀ ਲਈ ਸੋਧ ਕੀਤਾ ਗਿਆ ਫਾਰਮ ਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਈਟ ਤੋਂ ਕੀਤਾ ਜਾ ਸਕਦੈ ਡਾਊਨਲੋਡ

ਨਵਾਂਸ਼ਹਿਰ, 20 ਅਕਤੂਬਰ : ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀ ਚੋਣਾਂ ਲਈ ਵੋਟਰ ਸੂਚੀ ਤਿਆਰ ਕਰਨ ਲਈ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਕੇਸ਼ਾਧਾਰੀ ਸਿੱਖ ਜੋ 21 ਸਾਲ ਦੀ ਉਮਰ ਪੂਰੀ ਕਰਦਾ ਹੋਵੇ, ਉਹ ਨਿਰਧਾਰਿਤ ਫਾਰਮ 3 (1) ਨਵੀ ਵੋਟ ਲਈ 21 ਅਕਤੂਬਰ ਤੋਂ 15 ਨਵੰਬਰ 2023 ਤੱਕ ਫਾਰਮ ਜਮ੍ਹਾਂ ਕਰਵਾ ਸਕਦੇ ਹਨ ਅਤੇ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਮਿਤੀ 16 ਜਨਵਰੀ 2024 ਨੂੰ ਕੀਤੀ ਜਾਵੇਗੀ। ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਵਲੋਂ ਸੋਧ ਕੀਤਾ ਗਿਆ ਫਾਰਮ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਵੈਬ-ਸਾਇਟ  https://nawanshahr.nic.in  ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ।