ਐਸ.ਡੀ.ਐਮ ਨੇ ਸਹਿਕਾਰੀ ਖੇਤੀਬਾੜੀ ਸੁਸਾਇਟੀ ਦਾ ਕੀਤਾ ਦੌਰਾ

ਨਵਾਂਸ਼ਹਿਰ, 8 ਜਨਵਰੀ : ਐਸ.ਡੀ.ਐਮ ਨਵਾਂਸ਼ਹਿਰ ਡਾ. ਅਕਸ਼ਿਤਾ ਗੁਪਤਾ ਨੇ ਸਬ ਡਵੀਜ਼ਨ ਨਵਾਂਸ਼ਹਿਰ ਵਿੱਚ ਪਿੰਡ ਬੇਗਮਪੁਰ (ਬਹੁ ਸਹਿਮੰਤਵੀ ਸਹਿਕਾਰੀ ਖੇਤੀਬਾੜੀ ਸਰਵਿਸ ਸੁਸਾਇਟੀ ਲਿਮਿਟਡ ਬੇਗਮਪੁਰ) ਵਿੱਚ ਪਿਛਲੇ ਸੀਜ਼ਨ ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਕਿਸਾਨਾਂ ਨੂੰ ਪ੍ਰੇਰਿਤ ਕੀਤਾ।  ਉਨ੍ਹਾਂ ਦੇ ਦਿੱਤੇ ਗਏ ਸੁਝਾਵਾਂ ਅਨੁਸਾਰ ਦੂਜੇ ਪਿੰਡਾਂ ਦੇ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ ਪਿੰਡ ਪੱਲੀਆਂ ਖੁਰਦ ਦਾ ਵੀ ਦੌਰਾ ਕੀਤਾ। ਪਿੰਡ ਪੱਲੀਆਂ ਖੁਰਦ ਦੇ ਲੋਕਲ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਗਿਆ ਅਤੇ ਉਨ੍ਹਾਂ ਦਾ ਹੱਲ ਕਰਨ ਲਈ ਖੇਤੀ ਬਾੜੀ ਵਿਭਾਗ ਨੂੰ ਜਰੂਰੀ ਨਿਰਦੇਸ਼ ਦਿੱਤੇ ਗਏ।  ਇਸ ਮੌਕੇ ‘ਤੇ ਸਹਾਇਕ ਕਮਿਸ਼ਨਜ (ਜ) ਡਾ. ਗੁਰਲੀਨ ਕੌਰ, ਖੇਤੀਬਾੜੀ ਅਫ਼ਸਰ ਰਾਜ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।