ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵੱਲੋਂ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦਾ ਦੌਰਾ

ਹੁਸ਼ਿਆਰਪੁਰ, 09 ਸਤੰਬਰ : ਜ਼ਿਲ੍ਹਾ ਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਦਿਲਬਾਗ ਸਿੰਘ ਜੌਹਲ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵੱਲੋਂ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦਾ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਨ੍ਹਾਂ ਵਲੋਂ ਹਵਾਲਾਤੀਆਂ ਅਤੇ ਕੈਦੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਕੇਂਦਰੀ ਜੇਲ੍ਹ ਸੁਪਰਡੈਂਟ ਨੂੰ ਨਿਰਦੇਸ਼ ਦਿੱਤੇ ਗਏ ਅਤੇ ਮਰੀਜ਼ਾਂ ਦੀ ਸਿਹਤ ਪੱਖੋਂ ਵੀ ਜਾਣਕਾਰੀ ਲਈ ਗਈ। ਜੇਲ੍ਹ ਅੰਦਰ ਕੈਦੀਆਂ ਨੂੰ ਦਿੱਤੇ ਜਾਣ ਵਾਲੇ ਖਾਣੇ ਸਬੰਧੀ ਰਸੋਈ ਘਰ ਦਾ ਜਾਇਜ਼ਾ ਵੀ ਲਿਆ ਗਿਆ। ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਔਰਤ ਕੈਦੀਆਂ ਨੂੰ ਅਪੀਲ ਦਾਇਰ ਕਰਨ ਲਈ ਉਨ੍ਹਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਕੇਸ ਦਾ ਫੈਸਲਾ ਹੋਣ ਤੋਂ ਬਾਅਦ ਕਿੰਨੇ ਸਮੇਂ ਦੇ ਅੰਦਰ-ਅੰਦਰ ਅਪੀਲ ਕੀਤੀ ਜਾ ਸਕਦੀ ਹੈੋ। ਇਸ ਮੌਕੇ ਸੁਪਰਡੈਂਟ ਕੇਂਦਰੀ ਜੇਲ੍ਹ ਜੋਗਿੰਦਰ ਸਿੰਘ, ਡਿਪਟੀ ਸੁਪਰਡੈਂਟ ਅਮ੍ਰਿੰਤਪਾਲ ਅਤੇ ਪਵਨ ਕੁਮਾਰ ਵੀ ਹਾਜ਼ਰ ਸਨ।