ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦੇ ਜੱਦੀ ਘਰ ਖਟਕੜ ਕਲਾਂ ਵਿਖੇ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਲਗਾਇਆ ਲੋਕ ਸੁਵਿਧਾ ਕੈਂਪ

  • ਐਸ.ਬੀ.ਐਸ.ਨਗਰ ਦੇ ਵਿਰਾਸਤੀ ਸਥਾਨਾਂ ਨੂੰ ਦਰਸਾਉਂਦਾ ਸੈਰ ਸਪਾਟਾ ਬਰੋਸ਼ਰ ਤੇ ਪੋਰਟਰੇਟ ਦੀ ਡਿਪਟੀ ਕਮਿਸ਼ਨਰ ਨੇ ਕੀਤੀ ਘੁੰਡ ਚੁਕਾਈ 

ਖਟਕੜ ਕਲਾਂ, 19 ਫਰਵਰੀ :  ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜੱਦੀ ਘਰ ਖਟਕੜ ਕਲਾਂ ਵਿਖੇ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਲੋਕ ਸੁਵਿਧਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਵੱਲੋਂ ਸ਼ਿਰਕਤ ਕਰਕੇ ਲੋਕ ਨੂੰ ਮਿਲਣ ਵਾਲੀਆਂ ਸੁਵਿਧਾਵਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਸਹਾਇਕ ਕਮਿਸ਼ਨਰ ਜਨਰਲ ਡਾ: ਗੁਰਲੀਨ ਕੌਰ, ਐਸ.ਡੀ.ਐਮ ਨਵਾਂਸ਼ਹਿਰ ਡਾ: ਅਕਸ਼ਿਤਾ ਗੁਪਤਾ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸਤਨਾਮ ਸਿੰਘ ਜਲਵਾਹਾ, ਹਲਕਾ ਇੰਚਾਰਜ ਬੰਗਾ ਕੁਲਜੀਤ ਸਿੰਘ ਸਰਹਾਲ, ਸੰਜਨਾ ਸਕਸੈਨਾ, ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਅਤੇ ਸਥਾਨਿਕ ਲੋਕ ਵੀ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਕੈਂਪ ਲਗਾ ਕੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਲੱਗਣ ਵਾਲੇ ਲੋਕ ਸੁਵਿਧਾ ਕੈਂਪ ਦੀਆਂ ਬਹੁਤ ਵਧੀਆ ਫੀਡਬੈਂਕ ਮਿਲ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਲੋਕ ਸੁਵਿਧਾ ਵਿੱਚ ਵੱਖ-ਵੱਖ ਵਿਭਾਗਾਂ ਜਿਵੇਂ ਸੇਵਾ ਕੇਂਦਰ, ਕਿਰਤ ਵਿਭਾਗ, ਪੀ.ਐਸ.ਪੀ.ਸੀ.ਐਲ, ਮਾਲ ਵਿਭਾਗ, ਸਿਹਤ ਵਿਭਾਗ, ਬੈਂਕ ਵਿਭਾਗ, ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤ ਵਿਭਾਗ ਅਤੇ ਹੋਰ ਵਿਭਾਗਾਂ ਵੱਲੋਂ ਆਪਣੇ-ਆਪਣੇ ਕਾਊਂਟਰ ਲੱਗਾ ਕੇ ਲੋਕਾਂ ਨੂੰ ਮੌਕੇ ‘ਤੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਮੌਕੇ ‘ਤੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਵੱਲੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਵਿਰਾਸਤੀ ਸਥਾਨਾਂ, ਇਤਿਹਾਸ, ਸੱਭਿਆਚਾਰ ਨੂੰ ਦਰਸਾਉਂਦਾ ਹੋਇਆ ਟੂਰਿਜ਼ਮ ਪਿਕਟੋਰੀਅਲ ਬਰੋਸ਼ਰ ਅਤੇ ਪੋਰਟਰੇਟ ਦੀ ਘੁੰਡ ਚੁਕਾਈ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਵਿੱਚ ਇਤਿਹਾਸਕ ਅਤੇ ਆਰਕੀਟੈਕਚਰਲ ਖਜ਼ਾਨਿਆਂ ਵਾਲੇ ਘੱਟ ਜਾਣੇ ਜਾਂਦੇ ਵਿਰਾਸਤੀ, ਸੱਭਿਆਚਾਰਕ, ਧਾਰਮਿਕ ਅਤੇ ਦੇਸ਼ ਭਗਤੀ ਦੇ ਸਥਾਨਾਂ ਨੂੰ ਦਰਸਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਉੱਘੇ ਲੇਖਕ, ਨੇਚਰ ਆਰਟਿਸਟ, ਹੈਰੀਟੇਜ ਪ੍ਰਮੋਟਰ ਅਤੇ ਵਕੀਲ ਹਰਪ੍ਰੀਤ ਸੰਧੂ ਦੁਆਰਾ ਜ਼ਿਲ੍ਹਾ ਪ੍ਰਸ਼ਾਸਨ ਐਸ.ਬੀ.ਐਸ.ਨਗਰ ਦੇ ਸਹਿਯੋਗ ਨਾਲ ਸੂਝ-ਬੂਝ ਨਾਲ ਤਿਆਰ ਕੀਤਾ ਗਿਆ ਚਿੱਤਰਕਾਰੀ ਬਰੋਸ਼ਰ ਅਤੇ ਪੋਰਟਰੇਟ, ਵਿਭਿੰਨ ਵਿਰਾਸਤ ਦਾ ਪ੍ਰਮਾਣ ਹੈ ਜਿਸ ਨੇ ਪਛਾਣ ਨੂੰ ਆਕਾਰ ਦਿੱਤਾ ਹੈ ਅਤੇ ਪੁਰਾਤਨ ਮੰਦਰਾਂ ਅਤੇ ਇਤਿਹਾਸਕ ਸਥਾਨਾਂ ਨੂੰ ਵਿਸ਼ੇਸ਼ਤਾ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਐਸ.ਬੀ.ਐਸ. ਨਗਰ ਦੇ ਸੱਭਿਆਚਾਰਕ ਲੁਕਵੇਂ ਰਤਨ ਅਤੇ ਪ੍ਰਤੀਕ ਵਿਰਾਸਤੀ ਸਥਾਨਾਂ ਜਿਨ੍ਹਾਂ ਵਿੱਚ ਖਟਕੜ ਕਲਾਂ ਅਜਾਇਬ ਘਰ ਅਤੇ ਸ਼ਹੀਦ ਭਗਤ ਸਿੰਘ ਦਾ ਜੱਦੀ ਘਰ, ਗੁਰਦੁਆਰਾ ਟਾਹਲੀ ਸਾਹਿਬ, ਗੁਰਦੁਆਰਾ ਰਾਜਾ ਸਾਹਿਬ, ਕਰਨਲ ਕਰਨ ਢਾਂਡੀ ਦੀ ਹਵੇਲੀ, ਗੜ੍ਹਪਧਨਾ, ਬਾਬਾ ਬਲਰਾਜ ਮੰਦਿਰ, ਸ਼ਿਵਾਲਾ ਬੰਨਾ ਪਰਭੂਰਾਮ ਮੰਦਰ, ਸ਼ਾਮਲ ਹਨ। ਜਨਮ ਸਥਾਨ, ਬਾਰਾਦਰੀ ਗਾਰਡਨ, ਕਿਰਪਾਲ ਸਾਗਰ, ਬੌਡੀ ਸਾਹਿਬ ਮੰਦਿਰ, ਚਰਨ ਵਿੱਚ ਹੜੱਪਨ ਟਿੱਲੇ, ਰੌਜ਼ਾ ਸ਼ਰੀਫ਼ ਮਧਾਲੀ, ਸਮਾਧੀ ਰਾਣਾ ਉਧੋ ਅਤੇ ਬਸਤੀਵਾਦੀ ਰੇਲਵੇ ਸਟੇਸ਼ਨ ਐਸਬੀਐਸ ਨਗਰ ਜੋ ਐਸਬੀਐਸ ਨਗਰ ਦੇ ਅਮੀਰ ਇਤਿਹਾਸ ਨੂੰ ਪਰਿਭਾਸ਼ਤ ਕਰਦੇ ਹਨ, ਨੂੰ ਵੀ ਸ਼ਾਮਲ ਕੀਤਾ ਗਿਆ ਹੈ।