ਸਿੱਧੂ ਮੂਸੇਵਾਲਾ ਦੇ ਪਿਤਾ ਜਲੰਧਰ ‘ਚ ਅੱਜ ਤੋਂ ਕਰਨਗੇ ਇਨਸਾਫ਼ ਯਾਤਰਾ ਦੀ ਸ਼ੁਰੂਆਤ

ਜਲੰਧਰ, 5 ਮਈ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਲਈ ਉਨ੍ਹਾਂ ਦੇ ਪਿਤਾ ਬਲਕੌਰ ਸਿੰਘ ਜਲੰਧਰ ‘ਚ ਅੱਜ ਤੋਂ ਜਸਟਿਸ ਫਾਰ ਸਿੱਧੂ ਮੂਸੇਵਾਲਾ ਤਹਿਤ ਇਨਸਾਫ਼ ਯਾਤਰਾ ਦੀ ਸ਼ੁਰੂਆਤ ਕਰਨਗੇ। ਇਨਸਾਫ਼ ਲਈ ਜਲੰਧਰ ਲੋਕ ਸਭਾ ਹਲਕੇ ਦੀਆਂ ਵੱਖ-ਵੱਖ ਥਾਵਾਂ ’ਤੇ ਯਾਤਰਾਵਾਂ ਕੱਢੀਆਂ ਜਾਣਗੀਆਂ। ਇਸ ਦੀ ਸ਼ੁਰੂਆਤ ਅੱਜ ਤੋਂ ਫਿਲੌਰ ਦੇ ਬੜਾ ਪਿੰਡ ਅਤੇ ਰੁੜਕਾ ਕਲਾਂ ਤੋਂ ਹੋਵੇਗੀ। ਬਲਕੌਰ ਸਿੰਘ ਨੇ ਸੋਸ਼ਲ ਮੀਡੀਆ ‘ਤੇ ਵੀਡੀਓ ਪੋਸਟ ਕਰਕੇ ਜਲੰਧਰ ਲੋਕ ਸਭਾ ਹਲਕੇ ਦੇ ਸਮੂਹ ਲੋਕਾਂ ਨੂੰ ਸਿੱਧੂ ਨੂੰ ਇਨਸਾਫ ਦਿਵਾਉਣ ਲਈ ਇਸ ਯਾਤਰਾ ‘ਚ ਵੱਧ ਤੋਂ ਵੱਧ ਗਿਣਤੀ ‘ਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ।