ਵਿਜੀਲੈਂਸ ਜਾਗਰੂਕਤਾ ਹਫਤਾ ਦੇ ਤਹਿਤ ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਕਰਵਾਇਆ ਵਿਸ਼ੇਸ਼ ਸੈਮੀਨਾਰ

  • ਵਿਜੀਲੈਂਸ ਬਿਊਰੋ ਦੇ ਟੋਲ ਫਰੀ ਨੰਬਰ-1800 1800 1000 ਤੇ ਐਂਟੀ ਕੁਰੱਪਸ਼ਨ ਐਕਸ਼ਨ ਲਾਈਨ ਦੇ ਨੰਬਰ 95012-00200 ਸਬੰਧੀ ਦਿੱਤੀ ਜਾਣਕਾਰੀ

ਨਵਾਂਸ਼ਹਿਰ, 1 ਨਵੰਬਰ : ਸੈਂਟਰਲ ਵਿਜੀਲੈਂਸ ਕਮਿਸ਼ਨ ਨਵੀ ਦਿੱਲੀ ਦੀਆਂ ਹਦਾਇਤਾਂ ਅਨੁਸਾਰ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਗਈ ਮੁਹਿੰਮ ਦੇ ਸਬੰਧ ਵਿੱਚ ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਵਿਜੀਲੈਂਸ ਬਿਊਰੋ ਪੰਜਾਬ ਐਸ.ਏ.ਐਸ. ਨਗਰ ਮੋਹਾਲੀ ਵੱਲੋਂ ਕਰਵਾਏ ਜਾ ਰਹੇ ਵਿਜੀਲੈਂਸ ਜਾਗਰੂਕਤਾ ਹਫਤਾ ਦੇ ਤਹਿਤ ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ  ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਮਾਨਯੋਗ ਸ਼੍ਰੀ ਵਰਿੰਦਰ ਕੁਮਾਰ ਆਈ.ਪੀ.ਐਸ. ਮੁੱਖ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਐਸ.ਏ.ਐਸ. ਨਗਰ ਮੋਹਾਲੀ ਜੀ ਦੇ ਦਿਸ਼ਾ ਨਿਰਦੇਸ਼ ਤਹਿਤ ਅਤੇ ਸ਼੍ਰੀ ਰਾਜੇਸ਼ਵਰ ਸਿੰਘ ਸਿੱਧੂ ਸੀਨੀਅਰ ਕਪਤਾਨ ਪੁਲਿਸ, ਵਿਜੀਲੈਂਸ ਬਿਊਰੋ, ਰੇਂਜ ਜਲੰਧਰ ਜੀ ਦੀ ਯੋਗ ਅਗਵਾਈ ਹੇਠ ਸ਼੍ਰੀ ਅਰਮਿੰਦਰ ਸਿੰਘ, ਪੀ.ਪੀ.ਐਸ. ਉੱਪ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਯੂਨਿਟ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਕਰਵਾਏ ਗਏ ਸਮਾਗਮ ਦੌਰਾਨ ਸਰਵਣ ਸਿੰਘ ਬੱਲ, ਪੀ.ਪੀ.ਐਸ ਉੱਪ ਕਪਤਾਨ ਪੁਲਿਸ, ਸਬ-ਡਵੀਜਨ ਬੰਗਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਪ੍ਰਿੰਸੀਪਲ ਡਾਕਟਰ ਤਰਸੇਮ ਸਿੰਘ ਤੋਂ ਇਲਾਵਾ ਕਾਲਜ ਦੀ ਵਿਦਿਆਰਥਣ ਮਿਸ ਟਵਿੰਕਲ ਅਤੇ ਮਿਸਟਰ ਆਸਾ ਸਿੰਘ ਵੱਲੋਂ ਭ੍ਰਿਸ਼ਟਾਚਾਰ ਦੇ ਖਿਲਾਫ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ ਕਾਲਜ ਦੀ ਵਿਦਿਆਰਥਣ ਮਿਸ ਪ੍ਰਭਦੀਪ ਕੋਰ ਵੱਲੋਂ ਭ੍ਰਿਸ਼ਟਾਚਾਰ ਦੇ ਖਿਲਾਫ ਤਿਆਰ ਕੀਤੀ ਕਵਿਤਾ ਸੁਣਾਈ ਗਈ।ਸਮਾਗਮ ਦੌਰਾਨ ਸਟੇਜ ਸੈਕਟਰੀ ਦੀ ਜ਼ਿੰਮੇਵਾਰੀ ਪ੍ਰੋਫੈਸਰ ਗੁਰਪ੍ਰੀਤ ਸਿੰਘ ਵੱਲੋਂ ਬਾ-ਖੂਬੀ ਨਿਭਾਈ ਗਈ। ਡੀ.ਐਸ.ਪੀ. ਅਰਮਿੰਦਰ ਸਿੰਘ ਵੱਲੋਂ ਸੈਮੀਨਾਰ ਵਿੱਚ ਸ਼ਾਮਲ ਹੋਏ ਵਿਦਆਰਥੀਆਂ ਅਤੇ ਸਟਾਫ ਨੂੰ ਵਿਜੀਲੈਂਸ  ਬਿਊਰੋ ਦੇ ਕੰਮ-ਕਾਜ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਸੈਮੀਨਾਰ ਵਿੱਚ ਸ਼ਾਮਲ ਵਿਦਿਆਰਥੀਆਂ ਅਤੇ ਸਟਾਫ ਨੂੰ ਵਿਜੀਲੈਂਸ ਬਿਊਰੋ ਦੇ ਟੋਲ ਫਰੀ ਨੰਬਰ-1800 1800 1000,ਐਂਟੀ ਕੁਰੱਪਸ਼ਨ ਐਕਸ਼ਨ ਲਾਈਨ ਨੰਬਰ-95012-00200 ਅਤੇ ਦਫਤਰਾਂ ਦੇ ਲੈਂਡ ਲਾਈਨ ਨੰਬਰਾਂ ਵਾਲੇ ਪੰਫਲਿਟ ਵੰਡੇ ਗਏ ਅਤੇ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ।ਵਿਜੀਲੈਸ ਬਿਊਰੋ ਵੱਲੋ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ ਦੀ ਹਾਜਰ ਲੋਕਾਂ ਵੱਲੋਂ ਸ਼ਲਾਘਾ ਕੀਤੀ ਗਈ। ਇਸ ਤੋਂ ਇਲਾਵਾ ਜਸਬੀਰ ਸਿੰਘ ਨਾਇਬ ਤਹਿਸੀਲਦਾਰ ਬੰਗਾ , ਸ਼੍ਰੀ ਜਸਵਿੰਦਰ ਕਲੇਰ ਬੀ.ਡੀ.ਪੀ.ਓ. ਬੰਗਾ,ਸ਼੍ਰੀ ਹਰਪ੍ਰੀਤ ਸਿੰਘ ਏ.ਐਮ.ਈ. ਮਿਊਂਸਪਲ ਕੌਂਸਲ ਬੰਗਾ ਅਤੇ ਡਾਕਟਰ ਤਰਸੇਮ ਸਿੰਘ ਪ੍ਰਿਸੀਪਲ ਸਿੱਖ ਨੈਸ਼ਨਲ ਕਾਲਜ ਬੰਗਾ ਵੀ ਮੌਜੂਦ ਸਨ।