ਪਿੰਡ ਹਕੀਮਪੁਰ ਦੀਆਂ ਖੇਡਾਂ ਪੰਜਾਬ ਦੇ ਅਮੀਰ ਖੇਡ ਇਤਿਹਾਸ ਨੂੰ ਦਰਸਾਉਂਦੀਆਂ ਹਨ : ਮਨੀਸ਼ ਤਿਵਾੜੀ

  • 26ਵੀਆਂ ਪੁਰੇਵਾਲ ਖੇਡਾਂ ਵਿੱਚ ਮੁੱਖ ਮਹਿਮਾਨ ਵਜੋਂ ਪੁੱਜੇ

ਨਵਾਂ ਸ਼ਹਿਰ, 05  ਮਾਰਚ : ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਪਿੰਡ ਹਕੀਮਪੁਰ ਦੀਆਂ ਖੇਡਾਂ ਪੰਜਾਬ ਦੇ ਅਮੀਰ ਖੇਡ ਇਤਿਹਾਸ ਨੂੰ ਦਰਸਾਉਂਦੀਆਂ ਹਨ।  ਖੇਡਾਂ ਸਾਨੂੰ ਸਰੀਰਕ ਅਤੇ ਮਾਨਸਿਕ ਤੌਰ 'ਤੇ ਮਜ਼ਬੂਤ ​​ਬਣਾਉਂਦੀਆਂ ਹਨ।  ਸੰਸਦ ਮੈਂਬਰ ਤਿਵਾੜੀ ਅੱਜ ਪਿੰਡ ਹਕੀਮਪੁਰ ਵਿਖੇ ਕਰਵਾਈਆਂ 26ਵੀਆਂ ਪੁਰੇਵਾਲ ਖੇਡਾਂ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਮੌਕੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ।ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਪਿੰਡ ਕਿਲਾ ਰਾਏਪੁਰ ਦੀਆਂ ਖੇਡਾਂ ਵਾਂਗ ਪਿੰਡ ਹਕੀਮਪੁਰ ਦੀਆਂ ਖੇਡਾਂ ਪੰਜਾਬ ਦੇ ਅਮੀਰ ਖੇਡ ਇਤਿਹਾਸ ਨੂੰ ਦਰਸਾਉਂਦੀਆਂ ਹਨ।  ਖੇਡਾਂ ਸਾਨੂੰ ਸਰੀਰਕ ਅਤੇ ਮਾਨਸਿਕ ਤੌਰ 'ਤੇ ਮਜ਼ਬੂਤ ​​ਬਣਾਉਂਦੀਆਂ ਹਨ।  ਉਨ੍ਹਾਂ ਵੱਖ-ਵੱਖ ਖੇਡਾਂ ਵਿੱਚ ਭਾਗ ਲੈਣ ਵਾਲੇ ਵੱਖ-ਵੱਖ ਉਮਰ ਵਰਗ ਦੇ ਖਿਡਾਰੀਆਂ ਦੀ ਵੀ ਸ਼ਲਾਘਾ ਕੀਤੀ ਜੋ ਦੂਜਿਆਂ ਲਈ ਪ੍ਰੇਰਨਾ ਸਰੋਤ ਹਨ।  ਉਨ੍ਹਾਂ ਹਰ ਉਮਰ ਵਰਗ ਦੇ ਲੋਕਾਂ ਨੂੰ ਖੇਡਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਇਸ ਦੌਰਾਨ ਉਨ੍ਹਾਂ ਖੇਡ ਮੇਲੇ ਅਤੇ ਖੇਡ ਸਟੇਡੀਅਮ ਦੇ ਵਿਕਾਸ ਲਈ 5 ਲੱਖ ਰੁਪਏ ਦੀ ਗ੍ਰਾਂਟਦੇਣ ਦਾ ਐਲਾਨ ਵੀ ਕੀਤਾ।  ਜਿਸ ਵਿਚ ਹੋਰਨਾਂ ਤੋਂ ਇਲਾਵਾ, ਬਲਜੀਤ ਸਿੰਘ ਪੁਰੇਵਾਲ, ਪ੍ਰਤਾਪ ਸਿੰਘ ਸੈਣੀ, ਮਲਕੀਤ ਸਿੰਘ ਬੜੋਵਾਲ, ਮੋਹਨ ਸਿੰਘ ਕੰਡੋਲਾ, ਐਸ.ਪੀ ਮੁਖਤਿਆਰ ਰਾਏ, ਮੋਹਨ ਸਿੰਘ, ਰਾਜਨ ਕੁਮਾਰ, ਸ਼ਮਿੰਦਰ ਸਿੰਘ ਗਰਚਾ, ਅਵਤਾਰ ਸਿੰਘ ਐਨ.ਆਰ.ਆਈ., ਜੀਤਾ ਨਤ ਵੀ ਹਾਜ਼ਰ ਸਨ।