ਮੋਟਰਸਾਈਕਲ ਅਤੇ ਕਾਰ ਵਿਚਕਾਰ ਹੋਈ ਭਿਆਨਕ ਟੱਕਰ ‘ਚ ਦੋ ਪ੍ਰਵਾਸੀ ਮਜ਼ਦੂਰਾਂ ਦੀ ਮੌਤ

ਨਵਾਂ ਸ਼ਹਿਰ, 31 ਦਸੰਬਰ : ਨੇੜਲੇ ਪਿੰਡ ਕਮਾਲਪੁਰ ਦੇ ਕੋਲੋਂ ਲੰਘਦੀ ਨੈਸ਼ਨਲ ਹਾਈਵੇ ਤੇ ਮੋਟਰਸਾਈਕਲ ਅਤੇ ਕਾਰ ਵਿਚਕਾਰ ਹੋਈ ਭਿਆਨਕ ਟੱਕਰ ‘ਚ ਦੋ ਪ੍ਰਵਾਸੀ ਮਜ਼ਦੂਰਾਂ ਦੀ ਮੌਤ ਹੋ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਹਾਦਸਾ ਐਨਾ ਭਿਆਨਕ ਸੀ ਕਿ ਕਾਰ ਮੋਟਸਾਈਕਲ ਨੂੰ ਕਾਫੀ ਦੂਰ ਤੱਕ ਘੜੀਸ ਕੇ ਲੈ ਗਈ ਜਿਸ ਕਾਰਨ ਮੋਟਸਾਈਕਲ ਸਵਾਰ ਦੋਵੇਂ ਪ੍ਰਵਾਸੀ ਮਜ਼ਦੂਰ ਮੌਕੇ ਤੇ ਹੀ ਦਮਤੋੜ ਗਏ, ਜਦੋਂ ਕਿ ਕਾਰ ਚਾਲਕ ਆਪਣੀ ਕਾਰ ਨੂੰ ਲੈ ਕੇ ਫਰਾਰ ਹੋ ਗਿਆ। ਮੌਕੇ ਤੇ ਪੁੱਜੀ ਪੁਲਿਸ ਵੱਲੋਂ ਦੋਵੇਂ ਲਾਸ਼ਾਂ ਅਤੇ ਹਾਦਸੇ ‘ਚ ਨੁਕਸਾਨੀ ਗਈ ਮੋਟਰਸਾਈਕਲ ਨੂੰ ਆਪਣੇ ਕਬਜੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪਤਾ ਲੱਗਾ ਹੈ ਕਿ ਦੋਵੇਂ ਪ੍ਰਵਾਸੀ ਮਜ਼ਦੂਰ ਆਪਣੇ ਕੰਮ ਤੋਂ ਵਾਪਸ ਆ ਰਹੇ ਸਨ ਤਾਂ ਬਲਾਚੌਰ ਵਾਲੀ ਸਾਇਡ ਤੋਂ ਆਈ ਤੇਜ਼ ਰਫਤਾਰ ਕਾਰ ਨੇ ਟੱਕਰ ਮਾਰ ਦਿੱਤੀ। ਵਿਅਕਤੀ ਸਵਾਰ ਸਨ। ਇਸ ਹਾਦਸੇ ਤੋਂ ਬਾਅਦ ਕਾਰ ਚਾਲਕ ਅਤੇ ਕਾਰ ਵਿੱਚ ਸਵਾਰ ਲੋਕ ਮੌਕੇ ਤੋਂ ਫਰਾਰ ਹੋ ਗਏ। ਡੀਐਸਪੀ ਬਲਾਚੌਰ ਸ਼ਾਮ ਸੁੰਦਰ ਸ਼ਰਮਾ, ਕਾਠਗੜ੍ਹ ਥਾਣੇ ਦੇ ਇੰਸਪੈਕਟਰ ਪੰਕਜ ਕੁਮਾਰ ਵੀ ਪੁਲਿਸ ਪਾਰਟੀ ਨਾਲ ਮੌਕੇ ’ਤੇ ਪੁੱਜੇ। ਪੁਲਿਸ ਅਨੁਸਾਰ ਦੋਵੇਂ ਪ੍ਰਵਾਸੀ ਮਜ਼ਦੂਰ ਲੱਕੜਾਂ ਕੱਟਣ ਦਾ ਕੰਮ ਕਰਦੇ ਸਨ। ਇਨ੍ਹਾਂ ਵਿੱਚੋਂ ਇੱਕ ਦੀ ਪਛਾਣ ਮਨੀਸ਼ ਕੁਮਾਰ ਵਾਸੀ ਗਯਾ ਘਾਟ ਮੁਜ਼ੱਫਰਨਗਰ ਯੂਪੀ ਅਤੇ ਦੂਜੇ ਵਿਅਕਤੀ ਦੀ ਪਛਾਣ ਸਰੋਜ ਕੁਮਾਰ ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਦੋਵਾਂ ਪਰਵਾਸੀ ਮਜ਼ਦੂਰਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਬਲਾਚੌਰ ਦੇ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਹੈ।