ਟਾਂਡਾ ‘ਚ ਵਾਪਰੇ ਇੱਕ ਸੜਕ ਹਾਦਸੇ ਵਿੱਚ ਔਰਤ ਸਮੇਤ ਦੋ ਲੋਕਾਂ ਦੀ ਮੌਤ

ਟਾਂਡਾ-ਉੜਮੁੜ, 18 ਜਨਵਰੀ : ਟਾਂਡਾ- ਸ੍ਰੀ ਹਰਗੋਬਿੰਦਪੁਰ ਰੋਡ ਤੇ ਅੱਜ ਸਵੇਰੇ ਵਾਪਰੇ ਸੜਕ ਹਾਦਸੇ ਵਿੱਚ ਇੱਕ ਔਰਤ ਸਮੇਤ ਦੋ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਸੰਘਣੀ ਧੁੰਦ ਕਾਰਨ ਕਿਸੇ ਵਾਹਨ ਨੇ ਇੱਕ ਕਾਰ ਨੂੰ ਸਾਇਡ ਮਾਰ ਦਿੱਤੀ, ਜਿਸ ਕਾਰਨ ਕਾਰ ਬੇਕਾਬੂ ਹੋ ਗਈ ਅਤੇ ਸੜਕ ਕਿਨਾਰੇ ਖੜ੍ਹੀ ਇੱਕ ਔਰਤ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਕਾਰ ਦਰੱਖਤ ਨਾ ਜਾ ਟਕਰਾਈ। ਮ੍ਰਿਤਕ ਔਰਤ ਦੀ ਪਛਾਣ ਦਲਵਿੰਦਰ ਕੌਰ ਵਾਸੀ ਪਿੰਡ ਭੂਲਪੁਰ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਕਾਰ ਸਵਾਰ ਦੋਵੇਂ ਵਿਅਕਤੀ ਵੀ ਬੁਰੀ ਤਰ੍ਹਾਂ ਜਖ਼ਮੀ ਹੋ ਗਏ, ਜਿੰਨ੍ਹਾਂ ਨੂੰ ਇਲਾਜ ਲਈ ਟਾਂਡਾ ਦੇ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ। ਜਿੱਥੇ ਅਜੈਪਾਲ ਸਿੰਘ ਵਾਸੀ ਪਿੰਡ ਭਾਮ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ ਅਤੇ ਜਦੋਂ ਕਿ ਦੂਸਰੇ ਜਖ਼ਮੀ ਰਣਵੀਰ ਸਿੰਘ ਦੀ ਹਾਲਤ ਜਿਆਦਾ ਖਰਾਬ ਹੋਣ ਕਾਰਨ ਹਸ਼ਿਆਰਪੁਰ ਲਈ ਰੈਫਰ ਕਰ ਦਿੱਤਾ ਗਿਆ।