ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਹਫ਼ਤਾਵਰੀ ਪਲੇਸਮੈਂਟ ਡਰਾਈਵ 6 ਨੂੰ

ਨਵਾਂਸ਼ਹਿਰ, 5 ਜੁਲਾਈ : ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਨਵਜੋਤ ਪਾਲ ਸਿੰਘ ਰੰਧਾਵਾ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ/ਸਵੈ-ਰੋਜ਼ਗਾਰ ਮੁਹੱਈਆ ਕਰਵਾਉਣ ਲਈ ਹਫਤਾਵਰੀ ਪਲੇਸਮੈਂਟ ਡਰਾਈਵ ਕਰਵਾਈ ਜਾਂਦੀ ਹੈ। ਇਸ ਲੜੀ ਤਹਿਤ 6 ਜੁਲਾਈ 2023 ਨੂੰ ਸਵੇਰੇ 10 ਵਜੇ ਬਿਊਰੋ ਵਿਖੇ ਪਲੇਸਮੈਂਟ ਡਰਾਈਵ ਕਰਵਾਈ ਜਾ ਰਹੀ ਹੈ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸੰਜੀਵ ਕੁਮਾਰ ਨੇ ਦੱਸਿਆ ਕਿ ਪਲੇਸਮੈਂਟ ਡਰਾਈਵ ਵਿੱਚ ਐਚ.ਡੀ.ਐਫ.ਸੀ ਬੈਂਕ ਵਲੋਂ ਰਿਲੇਸ਼ਨਸ਼ਿਪ ਮੈਨੇਜਰ ਭਰਤੀ ਕੀਤੇ ਜਾਣੇ ਹਨ ,ਜਿਸ ਲਈ ਲੜਕੇ ਅਤੇ ਲੜਕੀਆਂ ਜਿਨ੍ਹਾਂ ਦੀ ਉਮਰ 18 ਤੋਂ 35 ਸਾਲ, ਯੋਗਤਾ ਐਮ.ਬੀ.ਏ ਫਰੈਸ਼ਰ ਜਾਂ ਤਜਰਬੇਕਾਰ ਯੋਗ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਚਾਹਵਾਨ ਆਪਣਾ ਬਾਇੳਡਾਟਾ ਅਤੇ ਯੋਗਤਾ ਦੇ ਸਰਟੀਫਿਕੇਟ ਲੈ ਕੇ  6 ਜੁਲਾਈ 2023 ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਜਿਲ੍ਹਾ ਪ੍ਰਸ਼ਾਸਕੀ ਕੰਪਲੈਕਸ, ਤੀਜ਼ੀ ਮੰਜ਼ਿਲ ਵਿਖੇ ਇੰਟਰਵਿਊ ਦੇ ਸਕਦੇ ਹਨ।