ਧੂੰਏਂ ਕਾਰਨ ਦਮ ਘੁੱਟਣ ਕਰਕੇ ਔਰਤ ਦੀ ਮੌਤ, ਵਿਅਕਤੀ ਅਤੇ ਦੋ ਬੱਚਿਆਂ ਨੂੰ ਇਲਾਜ ਲਈ ਹਸਪਤਾਲ ਕਰਵਾਇਆ ਦਾਖਲ 

ਜਲੰਧਰ, 10 ਜਨਵਰੀ : ਜਲੰਧਰ 'ਚ ਅੰਗੀਠੀ ‘ਚੋਂ ਨਿਕਲਦੇ ਧੂੰਏਂ ਕਾਰਨ ਦਮ ਘੁੱਟਣ ਕਾਰਨ ਇਕ ਔਰਤ ਦੀ ਮੌਤ ਹੋ ਗਈ ਹੈ। ਜਦੋਂਕਿ ਔਰਤ ਅਤੇ ਦੋ ਬੱਚਿਆਂ ਤੇ ਘਰਵਾਲੇ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਸਾਰਾ ਪਰਿਵਾਰ ਕਮਰਾ ਬੰਦ ਕਰਕੇ ਅੰਗੀਠੀ ਬਾਲ ਕੇ ਸੌਂ ਗਿਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਮੁਹੱਲਾ ਗੋਬਿੰਦਗੜ੍ਹ ਦੀ ਹੈ। ਮ੍ਰਿਤਕਾ ਦੀ ਪਛਾਣ ਕਾਜਲ ਵਜੋਂ ਹੋਈ ਹੈ। ਪੂਰਾ ਪਰਿਵਾਰ ਮੂਲ ਰੂਪ ਤੋਂ ਨੇਪਾਲ ਦਾ ਰਹਿਣ ਵਾਲਾ ਹੈ। ਮ੍ਰਿਤਕਾ ਦੇ ਘਰਵਾਲਾ ਵਿਸ਼ਾਲ ਪਿਛਲੇ ਤਿੰਨ ਮਹੀਨਿਆਂ ਤੋਂ ਮੁਹੱਲਾ ਗੋਬਿੰਦਗੜ੍ਹ ਦੇ ਇੱਕ ਘਰ ਵਿੱਚ ਘਰਵਾਲੀ ਅਤੇ ਆਪਣੇ ਦੋ ਬੱਚਿਆਂ ਸਮੇਤ ਰਹਿ ਰਿਹਾ ਸੀ। ਵਿਸ਼ਾਲ ਇੱਕ ਨਿੱਜੀ ਕਾਲਜ ਨੇੜੇ ਫਾਸਟ ਫੂਡ ਦੀ ਦੁਕਾਨ ਚਲਾਉਂਦਾ ਹੈ। ਉਸ ਕੋਲ ਦੋ ਕਰਮਚਾਰੀ ਵੀ ਕੰਮ ਕਰਦੇ ਹਨ। ਇਸ ਦੇ ਨਾਲ ਹੀ ਵਿਸ਼ਾਲ ਅਤੇ ਬੱਚਿਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਸਟਾਫ ਨੇ ਤੁਰੰਤ ਲੋਕਾਂ ਦੀ ਮੱਦਦ ਨਾਲ ਸਾਰਿਆਂ ਨੂੰ ਹਸਪਤਾਲ ਪਹੁੰਚਾਇਆ। ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ। ਪੁਲਿਸ ਨੇ ਮਾਮਲੇ ਵਿੱਚ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।