ਜ਼ਿਲ੍ਹੇ ’ਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦਾ ਕੰਮ 27 ਅਕਤੂਬਰ ਤੋਂ ਹੋਵੇਗਾ ਸ਼ੁਰੂ-ਕੋਮਲ ਮਿੱਤਲ

  • 9 ਦਸਬੰਰ ਤੱਕ ਪੇਸ਼ ਕੀਤੇ ਜਾ ਸਕਦੇ ਹਨ ਦਾਅਵੇ ਤੇ ਇਤਰਾਜ
  • 26 ਦਸੰਬਰ ਤੱਕ ਕੀਤਾ ਜਾਵੇਗਾ ਇਤਰਾਜਾਂ ਦਾ ਨਿਪਟਾਰਾ
  • ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵਿਸ਼ੇਸ਼ ਸਰਸਰੀ ਸੁਧਾਈ ਸਬੰਧੀ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨਾਲ ਮੀਟਿੰਗ

ਹੁਸ਼ਿਆਰਪੁਰ, 18 ਅਕਤੂਬਰ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਸਬੰਧੀ ਅੱਜ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 1 ਜਨਵਰੀ 2024 ਦੇ ਆਧਾਰ ’ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾ ਮਿਤੀ 27 ਅਕਤੂਬਰ 2023 ਨੂੰ ਕੀਤੀ ਜਾਵੇਗੀ ਅਤੇ ਮਿਤੀ 27 ਅਕਤੂਬਰ 2023 ਤੋਂ 9 ਦਸੰਬਰ 2023 ਤੱਕ ਦਾਅਵੇ ਅਤੇ ਇਤਰਾਜ ਪ੍ਰਾਪਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮਿਤੀ 4 ਨਵੰਬਰ 2023, 5 ਨਵੰਬਰ 2023, 2 ਦਸੰਬਰ 2023 ਅਤੇ 3 ਦਸੰਬਰ 2023 ਨੂੰ ਵਿਸ਼ੇਸ਼ ਕੈਂਪ ਲਗਾਏ ਜਾਣਗੇ, ਜਿਸ ਦੌਰਾਨ ਬੀ. ਐਲ. ਓਜ਼ ਆਪਣੇ-ਆਪਣੇ ਪੋÇਲੰਗ ਸਟੇਸ਼ਨ ’ਤੇ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਬੈਠ ਕੇ ਯੋਗ ਵਿਅਕਤੀਆਂ ਪਾਸੋਂ ਦਾਅਵੇ-ਇਤਰਾਜ ਪ੍ਰਾਪਤ ਕਰਨਗੇ।  ਉਨ੍ਹਾਂ ਦੱਸਿਆ ਕਿ ਦਾਅਵਿਆਂ ਅਤੇ ਇਤਰਾਜਾਂ ਦਾ ਨਿਪਟਾਰਾ ਮਿਤੀ 26 ਦਸੰਬਰ 2023 ਤੱਕ ਤੱਕ ਕੀਤਾ ਜਾਵੇਗਾ ਅਤੇ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 5 ਜਨਵਰੀ 2024 ਨੂੰ ਕੀਤੀ ਜਾਵੇਗੀ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਦੀ ਉਮਰ 1 ਜਨਵਰੀ 2024 ਨੂੰ 18 ਸਾਲ ਜਾਂ ਇਸ ਤੋਂ ਵੱਧ ਹੋ ਗਈ ਹੋਵੇ, ਉਹ ਆਪਣਾ ਨਾਂ ਵੋਟਰ ਸੂਚੀ ਵਿਚ ਸ਼ਾਮਿਲ ਕਰਵਾਉਣ ਲਈ ਫਾਰਮ ਨੰ: 6 ਵਿਚ ਬਿਨੈ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਵੋਟਰ ਸੂਚੀ ਵਿਚ ਸ਼ਾਮਿਲ ਨਾਂ ’ਤੇ ਇਤਰਾਜ ਕਰਨ ਜਾਂ ਵੋਟ ਕਟਵਾਉਣ ਲਈ ਫਾਰਮ ਨੰ: 7, ਵੋਟਰ ਸੂਚੀ ਵਿਚ ਪਹਿਲਾਂ ਦਰਜ ਕਿਸੇ ਇੰਦਰਾਜ ਵਿਚ ਕਿਸੇ ਕਿਸਮ ਦੀ ਦਰੁਸਤੀ ਕਰਵਾਉਣ, ਪਤੇ ਵਿਚ ਦਰੁਸਤੀ, ਡੁਪਲੀਕੇਟ ਵੋਟਰ ਕਾਰਡ ਲਈ ਫਾਰਮ ਨੰ: 8 ਸਬੰਧਤ ਬੂਥ ਲੈਵਲ ਅਫ਼ਸਰ ਪਾਸ ਜਮ੍ਹਾ ਕਰਵਾ ਸਕਦੇ ਹਨ। ਇਸ ਤੋਂ ਇਲਾਵਾ ਹੈਲਪਲਾਈਨ ਐਪ ਜਾਂ ਵੋਟਰ ਪੋਰਟਲ ਰਾਹੀਂ ਆਨਲਾਈਨ ਅਪਲਾਈ ਕਰ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨੂੰ ਹਦਾਇਤ ਕੀਤੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਸਬੰਧੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਪ੍ਰੋਗਰਾਮ ਦਾ ਸਮੂਹ ਪੋÇਲੰਗ ਏਰੀਏ ਵਿਚ ਬੀ. ਐਲ. ਓਜ਼ ਰਾਹੀਂ ਵੱਧ ਤੋਂ ਵੱਧ ਪ੍ਰਚਾਰ ਕਰਵਾਇਆ ਜਾਵੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦੌਰਾਨ ਪ੍ਰਾਪਤ ਹੋਏ ਦਾਅਵਿਆਂ ਅਤੇ ਇਤਰਾਜਾਂ (ਫਾਰਮ 6, 7, 😎 ਦੀਆਂ ਲਿਸਟਾਂ ਸੀ. ਈ. ਓ ਪੰਜਾਬ ਦੀ ਵੈੱਬਸਾਈਟ ’ਤੇ ਅਪਲੋਡ ਕੀਤੀਆਂ ਜਾਣ ਅਤੇ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਵੀ ਭੇਜੀਆਂ ਜਾਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਬਲਰਾਜ ਸਿੰਘ, ਸਹਾਇਕ ਕਮਿਸ਼ਨਰ ਵਿਓਮ ਭਾਰਦਵਾਜ, ਐਸ. ਡੀ. ਐਮ ਹੁਸ਼ਿਆਰਪੁਰ ਤੇ ਗੜ੍ਹਸ਼ੰਕਰ ਪ੍ਰੀਤ ਇੰਦਰ ਸਿੰਘ ਬੈਂਸ, ਐਸ. ਡੀ. ਐਮ ਮੁਕੇਰੀਆਂ ਅਸ਼ੋਕ ਕੁਮਾਰ, ਐਸ. ਡੀ. ਐਮ ਦਸੂਹਾ ਪਰਦੀਪ ਸਿੰਘ ਬੈਂਸ, ਤਹਿਸੀਲਦਾਰ ਚੋਣਾਂ ਸਰਬਜੀਤ ਸਿੰਘ, ਚੋਣ ਕਾਨੂੰਗੋ ਦੀਪਕ ਕੁਮਾਰ, ਰਾਜਨ ਅਤੇ ਹੋਰ ਹਾਜ਼ਰ ਸਨ।