ਨੌਜਵਾਨਾਂ ਦੇ ਹੁਨਰ ਨੂੰ ਤਰਾਸ਼ਦੇ ਹਨ ਯੁਵਕ ਮੇਲੇ: ਬ੍ਰਮ ਸ਼ੰਕਰ ਜਿੰਪਾ

  • ਜ਼ਿਲ੍ਹਾ ਪੱਧਰੀ ਯੁਵਕ ਮੇਲੇ ਦਾ ਦਸਮੇਸ਼ ਗਰਲਜ਼ ਕਾਲਜ ਮੁਕੇਰੀਆਂ ’ਚ ਸ਼ਾਨਦਾਰ ਆਗਾਜ਼
  • ਕੈਬਨਿਟ ਮੰਤਰੀ ਨੇ ਵਿਰਾਸਤੀ ਕਲਾਵਾਂ ਨੂੰ ਬਚਾਉਣ ਦਾ ਦਿੱਤਾ ਸੱਦਾ

ਹੁਸ਼ਿਆਰਪੁਰ, 11 ਜਨਵਰੀ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਨੌਜਵਾਨਾਂ ਨੂੰ ਵਿਰਾਸਤੀ ਕਲਾਵਾਂ ਨੂੰ ਬਚਾਉਣ ਦਾ ਸੱਦਾ ਦਿੱਤਾ ਅਤੇ ਆਪਣੇ ਸਭਿਆਚਾਰ ਨਾਲ ਜੁੜਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਯੁਵਕ ਮੇਲੇ ਨੌਜਵਾਨਾਂ ਦੇ ਹੁਨਰ ਨੂੰ ਨਿਖਾਰਦੇ ਹਨ। ਉਹ ਅੱਜ ਦਸਮੇਸ਼ ਗਰਲਜ਼ ਕਾਲਜ ਮੁਕੇਰੀਆਂ ਵਿੱਚ ਕਰਵਾਏ ਗਏ ਜ਼ਿਲ੍ਹਾ ਪੱਧਰੀ ਦੋ ਰੋਜ਼ਾ ਓਪਨ ਯੁਵਕ ਮੇਲੇ ਦੀ ਸ਼ੁਰੂਆਤ ਦੌਰਾਨ ਬਤੌਰ ਮੁੱਖ ਮਹਿਮਾਨ ਨੌਜਵਾਨਾਂ ਨੂੰ ਸੰਬੋਧਨ ਕਰ ਰਹੇ ਸਨ। ਸ਼ਮ੍ਹਾ ਰੌਸ਼ਨ ਕਰਕੇ ਪ੍ਰੋਗਰਾਮ ਦੀ ਸ਼ੁਰੂਆਤ ਕਰਦੇ ਹੋਏ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੰਜਾਬ ਨੂੰ ਦੁਬਾਰਾ ਤੋਂ ਰੰਗਲਾ ਪੰਜਾਬ ਬਣਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਅਤੇ ਇਨ੍ਹਾਂ ਉਪਰਾਲਿਆਂ ਦੀ ਕੜੀ ਤਹਿਤ ਹਰ ਜ਼ਿਲ੍ਹੇ ਵਿੱਚ ਜ਼ਿਲ੍ਹਾ ਪੱਧਰੀ ਯੁਵਕ ਮੇਲੇ ਕਰਵਾਏ ਜਾ ਰਹੇ ਹਨ। ਇਸ ਦੌਰਾਨ ਉਨ੍ਹਾਂ ਨਾਲ ਮੁਕੇਰੀਆਂ ਵਿਧਾਨ ਸਭਾ ਹਲਕੇ ਦੇ ਇੰਚਾਰਜ ਪ੍ਰੋ: ਜੀ.ਐਸ ਮੁਲਤਾਨੀ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਸਭਿਆਚਾਰ ਸਾਨੂੰ ਜੀਵਨ ਜਿਊਣਾ ਸਿਖਾਉਂਦਾ ਹੈ ਅਤੇ ਸਭਿਆਚਾਰਕ ਸਾਂਝ ਸਾਡੇ ਪੰਜਾਬ ਨੂੰ ਬਹੁਤ ਉਚਾ ਰੁਤਬਾ ਦਿਖਾਉਂਦੀ ਹੈ। ਪੁਰਾਤਨ ਅਮੀਰ ਵਿਰਾਸਤ ਨੂੰ ਜੀਵਤ ਰੱਖਣ ਲਈ ਇਸ ਤਰ੍ਹਾਂ ਦੇ ਉਪਰਾਲੇ ਬਹੁਤ ਜ਼ਰੂਰੀ ਹੈ। ਇਸ ਮੌਕੇ ਕਾਲਜ ਦੇ ਚੇਅਰਮੈਨ ਰਵਿੰਦਰ ਸਿੰਘ ਚੱਕ, ਵਿਕਰਮਜੀਤ ਸਿੰਘ, ਸੁਰਜੀਤ ਸਿੰਘ ਭਰਿਆਂ ਨੇ ਮੁੱਖ ਮਹਿਮਾਨ ਦਾ ਧੰਨਵਾਦ ਕੀਤਾ। ਦੋ ਰੋਜ਼ਾ ਯੁਵਕ ਮੇਲੇ ਨੂੰ ਜ਼ਿਲ੍ਹਾ ਪੱਧਰ ’ਤੇ ਕਰਵਾ ਰਹੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪ੍ਰੀਤ ਕੋਹਲੀ ਨੇ ਦੱਸਿਆ ਕਿ ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ ਦੇ ਨਿਰਦੇਸ਼ਾਂ ’ਤੇ ਜ਼ਿਲ੍ਹਾ ਪੱਧਰੀ ਦੋ ਰੋਜ਼ਾ ਓਪਨ ਯੁਵਕ ਮੇਲਾ ਪ੍ਰਿੰਸੀਪਲ ਡਾ. ਕਰਨਜੀਤ ਕੌਰ ਅਤੇ ਦਸਮੇਸ਼ ਗਰਲਜ਼ ਕਾਲਜ ਮੁਕੇਰੀਆਂ ਦੇ ਸਮੂਹ ਸਟਾਫ ਦੇ ਸਾਂਝੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਜ਼ਿਲ੍ਹਾ ਪੱਧਰੀ ਦੋ ਰੋਜ਼ਾ ਓਪਨ ਯੁਵਕ ਮੇਲੇ ਵਿੱਚ ਜ਼ਿਲ੍ਹੇ ਦੇ ਸਮੂਹ ਐਨ.ਐਸ.ਐਸ ਇਕਾਈਆਂ, ਰੈਡ ਰਿਬਨ ਕਲੱਬਾਂ ਅਤੇ ਯੂਥ ਕਲੱਬਾਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਇਸ ਮੌਕੇ ਸਟੇਜ ਸੰਚਾਲਨ ਡਾ. ਸੋਨੀਆ ਦੇਵੀ, ਸੁਪ੍ਰਿਆ ਨਰਿਆਲ ਅਤੇ ਤਰਨਦੀਪ ਕੌਰ ਵਲੋਂ ਬਾਖੂਬੀ ਕੀਤਾ ਗਿਆ। ਇਸ ਮੌਕੇ ਸਮੂਹ ਨੋਡਲ ਅਫ਼ਸਰ ਅਤੇ ਪ੍ਰੋਗਰਾਮ ਅਫ਼ਸਰ ਮੌਜੂਦ ਸਨ। ਪ੍ਰੀਤ ਕੋਹਲੀ ਨੇ ਦੱਸਿਆ ਕਿ ਯੁਵਕ ਮੇਲੇ ਦੇ ਪਹਿਲੇ ਦਿਨ ਵੱਖ-ਵੱਖ ਕਾਲਜਾਂ, ਸਕੂਲਾਂ ਅਤੇ ਯੂਥ ਕਲੱਬਾਂ ਦੇ ਵਿਦਿਆਰਥੀਆਂ ਨੇ ਲੜੀਵਾਰ ਲੋਕ ਗੀਤ, ਕਵਿਤਾਵਾਂ, ਵਾਰ ਗਾਇਨ, ਪੁਰਾਤਨ ਪੰਜਾਬੀ ਪਹਿਰਾਵਾ, ਲੋਕ ਸਾਜ਼ ਗਰੁੱਪ, ਲੋਕ ਸਾਜ ਸੋਲੋ, ਫੁਲਕਾਰੀ, ਨਾਲੇ ਬੁਣਨਾ, ਪੀੜ੍ਹੀ ਬਣਾਉਣ, ਸ਼ਿੱਕੂ ਬਣਾਉਣਾ, ਪੱਖੀ ਬਣਾਉਣਾ, ਬੇਕਾਰ ਵਸਤੂਆਂ ਦਾ ਸਦਉਪਯੋਗ ਤੇ ਫਾਇਨ ਆਰਟ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ। ਉਨ੍ਹਾਂ ਦੱਸਿਆ ਕਿ ਕਵੀਸ਼ਰੀ ਵਿੱਚ ਦਸਮੇਸ਼ ਗਰਲਜ਼ ਕਾਲਜ ਮੁਕੇਰੀਆਂ ਨੇ ਪਹਿਲਾ, ਸਰਕਾਰੀ ਕਾਲਜ ਹੁਸ਼ਿਆਰਪੁਰ ਨੇ ਦੂਜਾ ਅਤੇ ਬੀ.ਏ.ਐਮ ਖਾਲਸਾ ਕਾਲਜ ਨੇ ਤੀਜਾ ਸਥਾਨ ਹਾਸਲ ਕੀਤਾ। ਲੋਕ ਗੀਤ ਮੁਕਾਬਲਿਆਂ ਵਿੱਚ ਸਕਰਾਰੀ ਕਾਲਜ ਹੁਸ਼ਿਆਰਪੁਰ ਨੇ ਪਹਿਲਾ, ਦਸਮੇਸ਼ ਗਰਲਜ਼ ਕਾਲਜ ਮੁਕੇਰੀਆਂ ਨੇ ਦੂਜਾ, ਜੀ.ਟੀ.ਬੀ ਖਾਲਸਾ ਕਾਲਜ ਦਸੂਹਾ ਨੇ ਤੀਜਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੱਗਰਾਂ ਨੇ ਚੌਥਾ ਸਥਾਨ ਹਾਸਲ ਕੀਤਾ। ਪੁਰਾਤਨ ਪਹਿਰਾਵੇ ਵਿੱਚ ਦਸਮੇਸ਼ ਗਰਲਜ਼ ਕਾਲਜ ਮੁਕੇਰੀਆਂ ਨੇ ਪਹਿਲਾ, ਡੀ.ਏ.ਵੀ ਕਾਲਜ ਹੁਸ਼ਿਆਰਪੁਰ ਨੇ ਦੂਜਾ, ਜੀ.ਟੀ.ਬੀ ਖਾਲਸਾ ਕਾਲਜ ਦਸੂਹਾ ਨੇ ਤੀਜਾ ਸਥਾਨ ਹਾਸਲ ਕੀਤਾ। ਵਾਰ ਗਾਇਨ ਵਿੱਚ ਐਸ.ਪੀ.ਐਨ ਕਾਲਜ ਆਫ਼ ਨਰਸਿੰਗ ਜੇਤੂ ਰਿਹਾ। ਲੋਕ ਸਾਜ਼ ਮੇਲੇ ਵਿੱਚ ਸਾਈ ਕਾਲਜ ਆਫ਼ ਸਰਦੂਲਾਪੁਰ ਪਹਿਲੇ, ਸਰਕਾਰੀ ਕਾਲਜ ਟਾਂਡਾ ਦੂਜੇ, ਬੀ.ਏ.ਐਮ ਖਾਲਸਾ ਕਾਲਜ ਗੜ੍ਹਸ਼ੰਕਰ ਨੇ ਤੀਜਾ ਸਥਾਨ ਹਾਸਲ ਕੀਤਾ, ਜਦਕਿ ਲੋਕ ਸਾਜ਼ ਗਰੁੱਪ ਵਿੱਚ ਦਸਮੇਸ਼ ਗਰਲਜ਼ ਕਾਲਜ ਮੁਕੇਰੀਆਂ ਨੇ ਪਹਿਲਾ ਸਥਾਨ ਹਾਸਲ ਕੀਤਾ। ਫੁਲਕਾਰੀ ਵਿੱਚ ਪ੍ਰੀਤ ਕੌਰ ਨੇ ਪਹਿਲਾ, ਡੀ.ਏ.ਵੀ ਕਾਲਜ ਆਫ਼ ਐਜੂਕੇਸ਼ਨ ਹੁਸ਼ਿਆਰਪੁਰ ਨੇ ਦੂਜਾ ਅਤੇ ਜੀ.ਜੀ.ਐਸ.ਡੀ ਕਾਲਜ ਹਰਿਆਣਾ ਨੇ ਤੀਜਾ ਸਥਾਨ ਹਾਸਲ ਕੀਤਾ। ਨਾਲੇ ਬੁਣਨ ਵਿੱਚ ਡੀ.ਏ.ਵੀ ਕਾਲਜ ਆਫ਼ ਐਜੂਕੇਸ਼ਨ ਨੇ ਪਹਿਲਾ, ਏਕਤਾ ਮੁਕੇਰੀਆਂ ਨੇ ਦੂਜਾ ਅਤੇ ਐਸ.ਡੀ. ਕਾਲਜ ਹੁਸ਼ਿਆਰਪੁਰ ਤੀਜੇ ਸਥਾਨ ’ਤੇ ਰਿਹਾ। ਪੀੜ੍ਹੀ ਬੁਣਨ ਵਿੱਚ ਦਸਮੇਸ਼ ਗਰਲਜ਼ ਕਾਲਜ ਮੁਕੇਰੀਆਂ ਪਹਿਲੇ, ਡੀ.ਏ.ਵੀ ਕਾਲਜ ਆਫ਼ ਐਜੂਕੇਸ਼ਨ ਦੂਜੇ ਅਤੇ ਸਰਕਾਰੀ ਕਾਲਜ ਹੁਸ਼ਿਆਰਪਰ ਤੀਜੇ ਸਥਾਨ ’ਤੇ ਰਿਹਾ। ਛਿੱਕੂ ਬਣਾਉਣ ਵਿੱਚ ਦਸਮੇਸ਼ ਕਾਲਜ ਮੁਕੇਰੀਆਂ ਪਹਿਲੇ, ਡੀ.ਏ.ਵੀ ਕਾਲਜ ਹੁਸ਼ਿਆਰਪੁਰ ਦੂਜੇ ਅਤੇ ਸੈਣੀ ਬਾਰ ਕਾਲਜ ਬੁੱਲੋਵਾਲ ਤੀਜੇ ਸਥਾਨ ’ਤੇ ਰਿਹਾ। ਪੱਖੀ ਬੁਣਨ ਵਿੱਚ ਦਸਮੇਸ਼ ਗਰਲਜ਼ ਕਾਲਜ ਮੁਕੇਰੀਆਂ ਪਹਿਲੇ, ਡੀ.ਏ.ਵੀ ਕਾਲਜ ਆਫ਼ ਐਜੂਕੇਸ਼ਨ ਦੂਜੇ ਅਤੇ ਸਰਕਾਰੀ ਕਾਲਜ ਹੁਸ਼ਿਆਰਪੁਰ ਤੀਜੇ ਸਥਾਨ ’ਤੇ ਰਿਹਾ। ਪੋਸਟਰ ਮੇਕਿੰਗ ਮੁਕਾਬਲੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਪਹਿਲੇ, ਜੀ.ਜੀ. ਐਸ.ਡੀ ਕਾਲਜ ਹਰਿਆਣਾ ਦੂਜੇ ਅਤੇ ਜੀ.ਟੀ.ਬੀ ਕਾਲਜ ਆਫ਼ ਐਜੂਕੇਸ਼ਨ ਤੀਜੇ ਸਥਾਨ ’ਤੇ ਰਿਹਾ। ਕੋਲਾਜ਼ ਮੇਕਿੰਗ ਵਿੱਚ ਡੀ.ਏ.ਵੀ ਕਾਲਜ ਹੁਸ਼ਿਆਰਪੁਰ ਪਹਿਲੇ, ਡੀ.ਏ.ਵੀ ਕਾਲਜ ਆਫ਼ ਐਜੂਕੇਸ਼ਨ ਦੂਜੇ ਅਤੇ ਦਸਮੇਸ਼ ਗਰਲਜ਼ ਕਾਲਜ ਮੁਕੇਰੀਆਂ ਤੀਜੇ ਸਥਾਨ ’ਤੇ ਰਿਹਾ। ਕਲੇਅ ਮਾਡÇਲੰਗ ਵਿੱਚ ਦਸਮੇਸ਼ ਕਾਲਜ ਮੁਕੇਰੀਆਂ ਪਹਿਲੇ, ਡੀ.ਏ.ਵੀ ਕਾਲਜ ਹੁਸ਼ਿਆਰਪੁਰ ਦੂਜੇ ਅਤੇ ਐਸ.ਡੀ. ਕਾਲਜ ਹੁਸ਼ਿਆਰਪੁਰ ਤੀਜੇ ਸਥਾਨ ’ਤੇ ਰਿਹਾ। ਕਾਰਟੂਨਿੰਗ ਵਿੱਚ ਜੀ.ਕੇ.ਐਮ ਕਾਲਜ ਟਾਂਡਾ ਕਾਲਜ ਪਹਿਲੇ, ਦਸਮੇਸ਼ ਗਰਲਜ਼ ਕਾਲਜ ਮੁਕੇਰੀਆਂ ਦੂਜੇ ਅਤੇ ਡੀ.ਏ.ਵੀ ਕਾਲਜ ਆਫ ਐਜੂਕੇਸ਼ਨ ਤੀਜੇ ਸਥਾਨ ’ਤੇ ਰਿਹਾ। ਰੰਗੋਲੀ ਵਿੱਚ ਐਸ.ਡੀ. ਕਾਲਜੀਏਟ ਸਕੂਲ ਹੁਸ਼ਿਆਰਪੁਰ ਪਹਿਲੇ, ਦਸਮੇਸ਼ ਗਰਲਜ਼ ਕਾਲਜ ਮੁਕੇਰੀਆਂ ਦੂਜੇ ਅਤੇ ਐਸ.ਡੀ. ਕਾਲਜ ਹੁਸ਼ਿਆਰਪੁਰ ਤੀਜੇ ਸਥਾਨ ’ਤੇ ਰਿਹਾ। ਬੇਕਾਰ ਵਸਤੂਆਂ ਦਾ ਸਦਉਪਯੋਗ ਵਿੱਚ ਜੀ.ਟੀ.ਵੀ ਖਾਲਸਾ ਕਾਲਜ ਆਫ਼ ਐਜੂਕੇਸ਼ਨ ਦਸੂਹਾ ਪਹਿਲੇ, ਐਸ.ਡੀ. ਕਾਲਜੀਏਟ ਸਕੂਲ ਹੁਸ਼ਿਆਰਪੁਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਲਵਾੜਾ ਤੀਜੇ ਸਥਾਨ ’ਤੇ ਰਿਹਾ।