ਦੋਆਬਾ

ਕੈਨੇਡਾ ਦੇ ਜਾਅਲੀ ਵੀਜੇ ਲਗਾ ਕੇ ਲੱਖਾਂ ਦੀ ਧੋਖਾਧੜੀ ਕਰਨ ਵਾਲੇ ਇੱਕ ਇੱਕ ਗਿਰੋਹ ਦਾ ਪਰਦਾਫਾਸ਼, ਪੁਲਿਸ ਨੇ 26.70 ਲੱਖਦੀ ਨਕਦੀ ਸਮੇਤ ਪੰਜ ਪਾਸਪੋਰਟ ਕੀਤੇ ਬਰਾਮਦ 
ਜਲੰਧਰ, 27 ਸਤੰਬਰ 2024 : ਜਲੰਧਰ ਪੁਲਿਸ ਵੱਲੋਂ ਕੈਨੇਡਾ ਦੇ ਜਾਅਲੀ ਵੀਜੇ ਲਗਾ ਕੇ ਲੱਖਾਂ ਦੀ ਧੋਖਾਧੜੀ ਕਰਨ ਵਾਲੇ ਇੱਕ ਇੱਕ ਗਿਰੋਹ ਦਾ ਪਰਦਾਫਾਸ਼ ਕਰਦਿਆਂ ਦੋ ਮੁੱਖ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋਂ 26.70 ਲੱਖ ਰੁਪਏ ਦੀ ਨਕਦੀ ਸਮੇਤ ਪੰਜ ਪਾਸਪੋਰਟ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਕੈਨੇਡਾ ਦੇ ਜਾਅਲੀ ਵੀਜ਼ੇ ਲਗਾ ਕੇ ਵੱਖ-ਵੱਖ ਵਿਅਕਤੀਆਂ ਨਾਲ ਧੋਖਾਧੜੀ ਕਰਨ ਵਾਲੇ ਕਾਬੂ ਕੀਤੇ ਹਨ....
ਝੋਨੇ ਦੀ ਰਹਿੰਦ ਖੂੰਹਦ /ਪਰਾਲੀ ਨੂੰ ਅੱਗ ਲਗਾਉਣ ਤੇ ਪਾਬੰਦੀ
ਰਾਤ ਵੇਲੇ ਕੰਬਾਈਨਾਂ ਨਾਲ ਕਟਾਈ ਉੱਪਰ ਵੀ ਰੋਕ ਕਪੂਰਥਲਾ : 25 ਸਤੰਬਰ 2024 : ਜ਼ਿਲਾ ਮੈਜਿਸਟਰੇਟ ਅਮਿਤ ਕੁਮਾਰ ਪੰਚਾਲ ਵੱਲੋਂ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ-2023 ਦੀ ਧਾਰਾ 163 ਤਹਿਤ ਦੇ ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਕਪੂਰਥਲਾ ਦੀ ਹੱਦ ਅੰਦਰ ਝੋਨੇ ਦੀ ਰਹਿੰਦ ਖੂੰਦ/ਪਰਾਲੀ ਨੂੰ ਅੱਗ ਲਗਾਉਣ ’ਤੇ ਪਾਬੰਦੀ ਦਾ ਹੁਕਮ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਕੰਬਾਈਨਾਂ ਰਾਹੀਂ ਕਪੂਰਥਲਾ ਜ਼ਿਲ੍ਹੇ ਅੰਦਰ ਸ਼ਾਮ 6 ਵਜੇ ਤੋਂ ਸਵੇਰੇ 10.00 ਵਜੇ ਤੱਕ ਝੋਨੇ ਦੀ ਕਟਾਈ ’ਤੇ....
ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਤੱਕ ਹਰ ਸਰਕਾਰੀ ਯੋਜਨਾ ਦਾ ਲਾਭ ਪਹੁੰਚਾਉਣਾ: ਡਾ. ਰਵਜੋਤ ਸਿੰਘ
ਨਵ-ਨਿਯੁਕਤ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦਾ ਹੁਸ਼ਿਆਰਪੁਰ ਪਹੁੰਚਣ ‘ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਾਨਦਾਰ ਸਵਾਗਤ ਹੁਸ਼ਿਆਰਪੁਰ, 24 ਸਤੰਬਰ, 2024 : ਪੰਜਾਬ ਸਰਕਾਰ ਨੇ ਨਵ-ਨਿਯੁਕਤ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦਾ ਹੁਸ਼ਿਆਰਪੁਰ ਪਹੁੰਚਣ ‘ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਉਨ੍ਹਾਂ ਦੀ ਆਮਦ ‘ਤੇ ਉਨ੍ਹਾਂ ਨੂੰ ਲੋਕ ਨਿਰਮਾਣ ਵਿਭਾਗ ਦੇ ਰੈਸਟ ਹਾਊਸ ਵਿਚ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਐਸ.ਐਸ.ਪੀ....
ਜਲੰਧਰ ਪੁਲਿਸ ਨੇ 18 ਹਥਿਆਰ, 66 ਕਾਰਤੂਸ ਅਤੇ 1.1 ਕਿਲੋ ਹੈਰੋਇਨ ਕੀਤੀ ਬਰਾਮਦ, 17 ਲੋਕਾਂ ਨੂੰ ਕੀਤਾ ਗ੍ਰਿਫਤਾਰ
ਜਲੰਧਰ, 22 ਸਤੰਬਰ 2024 : ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇੱਕ ਵੱਡੀ ਸਫਲਤਾ ਵਿੱਚ 2 ਹਫ਼ਤਿਆਂ ਦੀ ਕਾਰਵਾਈ ਤੋਂ ਬਾਅਦ ਇੱਕ ਅੰਤਰ-ਰਾਜੀ ਗੈਰ-ਕਾਨੂੰਨੀ ਗੰਨ ਮਾਡਿਊਲ ਦਾ ਪਰਦਾਫਾਸ਼ ਕੀਤਾ। ਇਸ ਦੌਰਾਨ 17 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਿਸ ਕੋਲੋਂ 18 ਹਥਿਆਰ, 66 ਕਾਰਤੂਸ ਅਤੇ 1.1 ਕਿਲੋ ਹੈਰੋਇਨ ਬਰਾਮਦ ਹੋਈ ਹੈ। ਇਸ ਗਿਰੋਹ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਇਹ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਕਈ ਘਿਨੌਣੇ ਅਪਰਾਧਾਂ ਅਤੇ ਹੋਰ ਕਈ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਸਨ। ਉਹ....
ਸੁਲਤਾਨਪੁਰ ਲੋਧੀ ਵਿੱਚ ਇੱਕ ਕਿਸਾਨ ਦਾ ਗੋਲੀਆਂ ਮਾਰਕੇ ਕਤਲ
ਸੁਲਤਾਨਪੁਰ ਲੋਧੀ, 21 ਸਤੰਬਰ 2024 : ਸੁਲਤਾਨਪੁਰ ਲੋਧੀ ਦੇ ਮੰਡ ਖੇਤਰ ਨਾਲ ਸੰਬੰਧਿਤ ਪਿੰਡ ਸਰੂਪਵਾਲ ਵਿੱਚ ਇੱਕ ਕਿਸਾਨ ਦਾ ਗੋਲੀਆਂ ਮਾਰਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਮਲਕੀਤ ਸਿੰਘ ਵੱਜੋਂ ਹੋਈ ਹੈ। ਜਾਣਕਾਰੀ ਅਨੁਸਾਰ ਮਲਕੀਤ ਸਿੰਘ ਪੁੱਤਰ ਅਰਜਨ ਸਿੰਘ ਨਿਵਾਸੀ ਪਿੰਡ ਸਰੂਪਵਾਲ ਆਪਣੇ ਘਰ ਦੇ ਬਾਹਰ ਖੜਾ ਸੀ ਅਤੇ ਉਸ ਦੇ ਘਰ ਦੀ ਉਸਾਰੀ ਨੂੰ ਲੈ ਕੇ ਕੰਮ ਚੱਲ ਰਿਹਾ ਸੀ। ਇਸੇ ਦੌਰਾਨ ਮਲਕੀਲ ਸਿੰਘ ਦੀ ਉਸ ਦੇ ਗੁਆਂਢੀ ਤਰਸੇਮ ਸਿੰਘ ਸੋਨੀ ਪੁੱਤਰ ਮਹਿੰਗਾ ਸਿੰਘ ਨਾਲ ਨਾਲੀ....
ਜਲੰਧਰ 'ਚ ਫੈਕਟਰੀ 'ਚੋਂ ਅਮੋਨੀਆ ਗੈਸ ਲੀਕ, 1 ਵਿਅਕਤੀ ਦੀ ਮੌਤ
ਜਲੰਧਰ 21 ਸਤੰਬਰ 2024 : ਜਲੰਧਰ 'ਚ ਆਈਸ ਫੈਕਟਰੀ 'ਚੋਂ ਅਮੋਨੀਆ ਗੈਸ ਲੀਕ ਹੋਣ ਕਾਰਨ ਲੋਕਾਂ ਵਿੱਚ ਸਹਿਮ ਦਾ ਮਾਹੌਲ ਹੈ। ਫੈਕਟਰੀ ਅੰਦਰ ਫਸੇ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਇਸਦੀ ਪੁਸ਼ਟੀ ਹੋ ​​ਗਈ ਹੈ। ਜਦਕਿ ਦੂਜੇ ਸਾਥੀ ਨੂੰ ਬਾਹਰ ਕੱਢ ਲਿਆ ਗਿਆ ਹੈ। ਫੈਕਟਰੀ ਨੇੜਿਓਂ ਲੰਘ ਰਹੇ ਦੋ ਪ੍ਰਵਾਸੀ ਬੇਹੋਸ਼ ਹੋ ਗਏ ਸਨ, ਜਿਨ੍ਹਾਂ ਦੀ ਸਿਹਤ ਹੁਣ ਠੀਕ ਹੈ। ਪੁਲਿਸ ਨੇ ਪੂਰੀ ਸੜਕ ਨੂੰ ਬੰਦ ਕਰ ਦਿੱਤਾ ਹੈ ਅਤੇ ਸਾਰੀ ਆਵਾਜਾਈ ਨੂੰ ਡੋਮੋਰੀਆ ਪੁਲ 'ਤੇ ਭੇਜਿਆ ਜਾ ਰਿਹਾ ਹੈ। ਕਰੀਬ ਦੋ ਘੰਟੇ ਦੀ....
ਪੁਲਿਸ ਵੱਲੋਂ ਥਾਣੇ ਵਿੱਚ ਕਥਿਤ ਤੌਰ ‘ਤੇ ਕੀਤੀ ਮਾਰਕੁੱਟ ਅਤੇ ਬੇਜ਼ਤੀ ਤੋਂ ਪਰੇਸ਼ਾਨ ਕਬੱਡੀ ਖਿਡਾਰੀ ਨੇ ਵੀਡੀਓ ਬਣਾਉਣ ਤੋਂ ਬਾਅਦ ਮੌਤ ਨੂੰ ਲਗਾਇਆ ਗਲ਼ੇ 
ਸ਼ਾਹਕੋਟ, 20 ਸਤੰਬਰ 2024 : ਸ਼ਾਹਕੋਟ ਦੇ 29 ਸਾਲਾਂ ਨੌਜਵਾਨ ਵੱਲੋਂ ਵੀਡੀਓ ਬਣਾਉਣ ਤੋਂ ਬਾਅਦ ਫਾਹਾ ਲੈ ਕੇ ਆਪਣੇ ਜੀਵਨ ਲੀਲਾ ਸਮਾਪਤ ਕਰਨ ਦਾ ਦੁੱਖ ਭਰਿਆ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਗੁਰਵਿੰਦਰ ਸਿੰਘ ਪੁੱਤਰ ਕੇਵਲ ਕਿਸ਼ਨ ਪੁਲਿਸ ਵੱਲੋਂ ਥਾਣੇ ਵਿੱਚ ਕਥਿਤ ਤੌਰ ‘ਤੇ ਕੀਤੀ ਮਾਰਕੁੱਟ ਅਤੇ ਬੇਜ਼ਤੀ ਤੋਂ ਪਰੇਸ਼ਾਨ ਸੀ। ਉਸ ਨੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਵੀਡੀਓ ਬਣਾਈ ਅਤੇ ਫਿਰ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ। ਮ੍ਰਿਤਕ ਗੁਰਵਿੰਦਰ ਸਿੰਘ ਦੇ ਪਿਤਾ ਦੇ ਬਿਆਨਾਂ ਦੇ....
ਰਾਜੇਸ਼ ਧੀਮਾਨ ਨੇ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ
ਕਿਹਾ, ਸਰਕਾਰ ਦੀਆਂ ਲੋਕ ਪੱਖੀ ਸਕੀਮਾਂ ਨੂੰ ਘਰ-ਘਰ ਪਹੁੰਚਾਉਣ 'ਚ ਨਹੀਂ ਛੱਡੀ ਜਾਵੇਗੀ ਕੋਈ ਕਸਰ ਜ਼ਿਲ੍ਹਾ ਵਾਸੀਆਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨਾ ਅਤੇ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਹੋਵੇਗੀ ਮੁੱਖ ਤਰਜੀਹ ਨਵਾਂਸ਼ਹਿਰ, 16 ਸਤੰਬਰ 2024 : 2014 ਬੈਚ ਦੇ ਆਈ. ਏ. ਐਸ ਅਫ਼ਸਰ ਰਾਜੇਸ਼ ਧੀਮਾਨ ਨੇ ਅੱਜ ਸ਼ਹੀਦ ਭਗਤ ਸਿੰਘ ਨਗਰ ਵਿਖੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ। ਇਸ ਤੋਂ ਪਹਿਲਾਂ ਉਹ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਇਸ ਤੋਂ ਇਲਾਵਾ ਉਹ....
ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਖਟਕੜ ਕਲਾਂ ਵਿਖੇ ਸ਼ਰਧਾ ਸੁਮਨ ਕੀਤੇ ਅਰਪਿਤ
ਬੰਗਾ, 16 ਸਤੰਬਰ 2024 : ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਨਵੇਂ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਅੱਜ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ ਯਾਦਗਾਰ ’ਤੇ ਸ਼ਰਧਾ ਸੁਮਨ ਅਰਪਿਤ ਕੀਤੇ। ਇਸ ਮੌਕੇ ਉਨਾਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਬੁੱਤ ’ਤੇ ਫੁੱਲ ਮਾਲਾਵਾਂ ਭੇਟ ਕਰਨ ਤੋਂ ਇਲਾਵਾ ਉਨਾਂ ਦੇ ਪਿਤਾ ਸ. ਕਿਸ਼ਨ ਸਿੰਘ ਦੇ ਸਮਾਰਕ ’ਤੇ ਵੀ ਸ਼ਰਧਾ ਦੇ ਫੁੱਲ ਅਰਪਿਤ ਕੀਤੇ। ਇਸ ਮੌਕੇ ਉਨਾਂ ਮਿਊਜ਼ੀਅਮ ਦਾ ਦੌਰਾ ਵੀ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ....
ਡੋਰ ਸਟੈਪ ਡਿਲਿਵਰੀ ਸੇਵਾ ਰਾਹੀਂ ਹੁਣ ਰਜਿਸਟ੍ਰੇਸ਼ਨ ਵਾਲੇ ਦਿਨ ਹੀ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ ਪ੍ਰਸ਼ਾਸਨਿਕ ਸੇਵਾਵਾਂ : ਡੀ. ਸੀ
ਨਵਾਂਸ਼ਹਿਰ, 16 ਸਤੰਬਰ 2024 : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਤੇ ਸਮਾਂਬੱਧ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਚਲਾਈ ਗਈ 'ਡੋਰ ਸਟੈਪ ਡਿਲਿਵਰੀ ਸੇਵਾ' ਰਾਹੀਂ 1076 ਹੈਲਪਲਾਈਨ ਨੰਬਰ ‘ਤੇ ਕਾਲ ਕਰਕੇ 43 ਪ੍ਰਕਾਰ ਦੀਆਂ ਸੇਵਾਵਾਂ ਘਰ ਬੈਠੇ ਹੀ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ, ਭਾਵ ਇਨ੍ਹਾ 43 ਪ੍ਰਕਾਰ ਦੀਆਂ ਸੇਵਾਵਾਂ ਲਈ ਸਰਕਾਰੀ ਦਫ਼ਤਰ ਵਿਖੇ ਜਾਣ ਦੀ ਜ਼ਰੂਰਤ ਨਹੀਂ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਕਿਹਾ ਕਿ ਕੋਈ ਵੀ ਨਾਗਰਿਕ ਡੋਰ ਸਟੈਪ ਡਿਲਿਵਰੀ....
ਜਲੰਧਰ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਸ਼ਾ ਗਿਰੋਹ ਦਾ ਪਰਦਾਫਾਸ਼, 10 ਕਿਲੋ ਹੈਰੋਇਨ ਸਮੇਤ 4 ਵਿਅਕਤੀ ਕੀਤੇ ਗ੍ਰਿਫ਼ਤਾਰ 
ਜਲੰਧਰ, 16 ਸਤੰਬਰ 2024 : ਸਰਹੱਦੀ ਨਸ਼ਾ ਤਸਕਰੀ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ ਜਲੰਧਰ ਕਮਿਸ਼ਨਰੇਟ ਪੁਲਿਸ (ਸੀਆਈਏ ਸਟਾਫ਼) ਵੱਲੋਂ ਅੰਤਰਰਾਸ਼ਟਰੀ ਨਸ਼ਾ ਗਿਰੋਹ ਦਾ ਪਰਦਾਫਾਸ਼ ਕਰਦਿਆਂ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਓਨ੍ਹਾਂ ਕੋਲੋਂ 10 ਕਿਲੋ ਹੈਰੋਇਨ ਬਰਾਮਦ ਕੀਤੀ ਗਈ। ਨਸ਼ਿਆਂ ਦੀ ਤਸਕਰੀ ਲਈ ਡਰੋਨ ਦਾ ਇਸਤੇਮਾਲ ਕੀਤਾ ਜਾਂਦਾ ਸੀ, ਦੋਸ਼ੀਆਂ ਦੇ ਪਾਕਿ-ਅਧਾਰਿਤ ਤਸਕਰਾਂ ਨਾਲ ਸੰਬੰਧ ਸਨ। ਇਸ ਤੋਂ ਪਹਿਲਾਂ ਵੀ ਇਕ ਵਿਅਕਤੀ ਨੂੰ 1 ਕਿਲੋ ਹੈਰੋਇਨ ਅਤੇ 4 ਲੱਖ ਡਰੱਗ ਮਨੀ ਸਮੇਤ....
ਜਲੰਧਰ ‘ਚ ਵਾਪਰੇ ਭਿਆਨਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ
ਜਲੰਧਰ, 15 ਸਤੰਬਰ 2024 : ਅੰਮ੍ਰਿਤਸਰ ਦੇ ਦੋ ਨੌਜਵਾਨਾਂ ਦੀ ਇੱਕ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ 8 ਨੌਜਵਾਨ ਦੋ ਗੱਡੀਆਂ ‘ਤੇ ਸਵਾਰ ਹੋ ਕੇ ਘਰੋਂ ਸ੍ਰੀ ਹੇਮਕੁੰਢ ਸਾਹਿਬ ਦੀ ਯਾਤਰਾ ਲਈ ਚੱਲੇ ਸਨ, ਜਦੋਂ ਉਹ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਜਲੰਧਰ ਨਜ਼ਦੀਕ ਪੁੱਜੇ ਤਾਂ ਉਨ੍ਹਾਂ ਦੀ ਇੱਕ ਗੱਡੀ ਦਾ ਟਾਇਰ ਪੈਂਚਰ ਹੋ ਗਿਆ, ਖੁਦ ਨੌਜਵਾਨਾਂ ਨੇ ਪੈਂਚਰ ਲਗਾਇਆ ਅਤੇ ਜਦੋਂ ਗੱਡੀ ਵਿੱਚ ਬੈਠਣ ਲੱਗੇ ਤਾਂ ਇੱਕ ਤੇਜ਼ ਰਫਤਾਰ ਗੱਡੀ ਨੇ ਉਨ੍ਹਾਂ ਨੂੰ....
ਜਲੰਧਰ ਪੁਲਿਸ ਨੇ 5 ਬਦਮਾਸ਼ਾਂ ਨੂੰ ਕੀਤਾ ਗ੍ਰਿਫਤਾਰ, ਦੋ ਪਿਸਤੌਲ ਅਤੇ ਇੱਕ ਦੇਸੀ ਪਿਸਤੌਲ ਬਰਾਮਦ 
ਜਲੰਧਰ, 15 ਸਤੰਬਰ 2024 : ਜਲੰਧਰ ‘ਚ ਸਿਟੀ ਪੁਲਿਸ ਨੇ 5 ਬਦਮਾਸ਼ਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਦੋ ਪਿਸਤੌਲ ਅਤੇ ਇੱਕ ਦੇਸੀ ਪਿਸਤੌਲ ਬਰਾਮਦ ਕੀਤਾ ਹੈ। ਘਟਨਾ 'ਚ ਦੋ ਦੋਸ਼ੀ ਗੋਲੀਆਂ ਲੱਗਣ ਨਾਲ ਜ਼ਖਮੀ ਹੋ ਗਏ, ਜਿਨ੍ਹਾਂ ਦੀ ਹਾਲਤ ਹੁਣ ਖਤਰੇ ਤੋਂ ਬਾਹਰ ਹੈ। ਮੁਲਜ਼ਮਾਂ ਦੇ ਹੈਂਡਲਰ ਕੈਨੇਡਾ ਬੈਠੇ ਹਨ। ਪੰਜ ਮੁਲਜ਼ਮਾਂ ਤੋਂ ਇਲਾਵਾ ਪੁਲਿਸ ਨੇ ਇਸ ਕੇਸ ਵਿੱਚ ਚਾਰ ਹੈਂਡਲਰਾਂ ਨੂੰ ਵੀ ਨਾਮਜ਼ਦ ਕੀਤਾ ਹੈ। ਇਸੇ ਮੁਲਜ਼ਮ ਨੇ ਬੀਤੇ ਦਿਨ ਗੁਜਰਾਲ ਨਗਰ ਵਿੱਚ ਵਕੀਲ ਦੇ ਘਰ ਗੋਲੀ ਚਲਾ....
ਸਰਕਾਰ ਦਾ ਉਦੇਸ਼ ਹਰ ਮੁਹੱਲੇ ਅਤੇ ਹਰ ਗਲੀ ਤੱਕ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਹੈ : ਕੈਬਨਿਟ ਮੰਤਰੀ ਜਿੰਪਾ
ਕੈਬਨਿਟ ਮੰਤਰੀ ਜਿੰਪਾ ਨੇ ਵਾਰਡ ਨੰਬਰ 12 ‘ਚ ਸਵਾ 13 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ ਹੁਸ਼ਿਆਰਪੁਰ, 14 ਸਤੰਬਰ 2024 : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 12 ਦੇ ਮੁਹੱਲਾ ਗੋਬਿੰਦ ਨਗਰ ਵਿੱਚ ਸਵਾ 13 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਦੇ ਨਿਮਰਾਣ ਕਾਰਜ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਨਗਰ ਸੁਧਾਰ ਟਰੱਸਟ ਹੁਸ਼ਿਆਰਪੁਰ ਦੇ ਚੇਅਰਮੈਨ ਹਰਮੀਤ ਔਲਖ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਅਤੇ ਡਿਪਟੀ....
ਚੱਬੇਵਾਲ ਵਿਧਾਨ ਸਭਾ ਹਲਕੇ ਦੇ ਸਰਕਾਰੀ ਸਕੂਲਾਂ ਨੂੰ 1 ਕਰੋੜ 41 ਲੱਖ ਰੁਪਏ ਦੇ ਫੰਡ ਜਾਰੀ : ਚੱਬੇਵਾਲ
ਚੱਬੇਵਾਲ ਵਿਧਾਨ ਸਭਾ ਹਲਕੇ ਦੇ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਮਿਲਣਗੀਆਂ ਹਾਈਟੈਕ ਕਲਾਸਰੂਮਾਂ ਰਾਹੀਂ ਦਿੱਤੀ ਜਾਵੇਗੀ ਸਿੱਖਿਆ :-ਐੱਮ.ਪੀ ਰਾਜਕੁਮਾਰ ਚੱਬੇਵਾਲ ਹੁਸ਼ਿਆਰਪੁਰ, 14 ਸਤੰਬਰ 2024 : ਵਿਧਾਨ ਸਭਾ ਹਲਕਾ ਚੱਬੇਵਾਲ ਦੇ ਸਰਕਾਰੀ ਸਕੂਲਾਂ ਦੀ ਹਾਲਤ ਸੁਧਾਰਨ ਅਤੇ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਦੇ ਉਦੇਸ਼ ਨਾਲ 1 ਕਰੋੜ 41 ਲੱਖ ਰੁਪਏ ਦਾ ਕੁੱਲ ਬਜਟ ਜਾਰੀ ਕੀਤਾ ਗਿਆ ਹੈ।ਸੰਸਦ ਮੈਂਬਰ ਰਾਜ ਕੁਮਾਰ ਚੱਬੇਵਾਲ ਨੇ ਦੱਸਿਆ ਕਿ ਇਲਾਕੇ ਦੇ ਸਰਕਾਰੀ ਸਕੂਲਾਂ ਵਿੱਚ ਚਾਰਦੀਵਾਰੀ ਦੀ ਮੁਰੰਮਤ....