ਦੋਆਬਾ

ਮਹਿਲਾ ਵੋਟਰਾਂ ਨੂੰ ਜਾਗਰੂਕ ਕਰਨ ਲਈ ਮਹਿੰਦੀ ਅਤੇ ਰੰਗੋਲੀ ਮੁਕਾਬਲੇ ਕਰਵਾਏ
ਪਹਿਲੀ ਵਾਰ ਵੋਟਰ ਬਣੀਆਂ ਕਿਸ਼ੋਰ ਲੜਕੀਆਂ ਨੇ ਉਤਸ਼ਾਹ ਨਾਲ ਲਿਆ ਭਾਗ ਮੁਕੇਰੀਆਂ, 4 ਅਪ੍ਰੈਲ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਉਪ ਮੰਡਲ ਮੈਜਿਸਟਰੇਟ ਮੁਕੇਰੀਆਂ ਅਸ਼ੋਕ ਕੁਮਾਰ ਦੀ ਅਗਵਾਈ ਹੇਠ ਕੁਮਾਰੀ ਮੰਜੂ ਬਾਲਾ ਬਾਲ ਵਿਕਾਸ ਪ੍ਰੋਜੈਕਟ ਅਫਸਰ ਮੁਕੇਰੀਆਂ ਵਲੋਂ ਸਵੀਪ ਗਤੀਵਿਧੀਆਂ ਅਧੀਨ ਪਿੰਡ ਡੁਗਰੀ ਰਾਜਪੂਤਾਂ ਵਿਖੇ ਮਹਿਲਾ ਵੋਟਰਾਂ ਅਤੇ ਖਾਸ ਕਰਕੇ ‘ਫਸਟ ਟਾਈਮ ਵੋਟਰਜ਼’ ਨੂੰ ਜਾਗਰੂਕ ਕਰਨ ਲਈ ਮਹਿੰਦੀ ਮੁਕਾਬਲੇ ਅਤੇ ਰੰਗੋਲੀ ਮੁਕਾਬਲੇ ਕਰਵਾਏ ਗਏ। ਇਸ ਦੌਰਾਨ ਪਹਿਲੀ ਵਾਰ ਵੋਟਰ....
ਆਰ. ਸੇਟੀ ਵਿਖੇ ਰੈਫਰਿਜਰੇਸ਼ਨ ਅਤੇ ਏਅਰ ਕੰਡੀਸ਼ਨਿੰਗ ਸਬੰਧੀ ਮੁਫ਼ਤ ਕੋਰਸ 19 ਅਪ੍ਰੈਲ ਤੋਂ
ਹੁਸ਼ਿਆਰਪੁਰ, 4 ਅਪ੍ਰੈਲ : ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ, ਸਿਵਲ ਲਾਈਨਜ਼, ਹੁਸ਼ਿਆਰਪੁਰ ਵਿਖੇ ਸਥਿਤ ਪੀ.ਐਨ.ਬੀ. ਆਰ. ਸੇਟੀ (ਪੇਂਡੂ ਸਵੈ ਰੋਜ਼ਗਾਰ ਸਿਖਲਾਈ ਸੰਸਥਾ) ਵਲੋਂ 19 ਅਪ੍ਰੈਲ 2024 ਤੋਂ ਰੈਫਰਿਜਰੇਸ਼ਨ ਅਤੇ ਏਅਰ ਕੰਡੀਸ਼ਨਿੰਗ ਸਬੰਧੀ ਇਕ ਮਹੀਨੇ ਦਾ ਮੁਫ਼ਤ ਸਿਖਲਾਈ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਸੰਸਥਾ ਦੇ ਡਾਇਰੈਕਟਰ ਰਜਿੰਦਰ ਕੁਮਾਰ ਭਾਟੀਆ ਨੇ ਦੱਸਿਆ ਕਿ ਚਾਹਵਾਨ ਉਮੀਦਵਾਰ ਆਧਾਰ ਕਾਰਡ ਦੀ ਕਾਪੀ, 2 ਪਾਸਪੋਰਟ ਸਾਈਜ਼ ਫੋਟੋ, ਵਿਦਿਅਕ ਯੋਗਤਾ ਸਰਟੀਫਿਕੇਟਾਂ ਦੀਆਂ ਕਾਪੀਆਂ....
ਰਜਿੰਦਰ ਮਲਹੋਤਰਾ ਨੇ ਰੈੱਡ ਕਰਾਸ ਦੇ ‘ਸਾਂਝੀ ਰਸੋਈ’ ਪ੍ਰੋਜੈਕਟ ’ਚ ਪਾਇਆ ਯੋਗਦਾਨ
ਹੁਸ਼ਿਆਰਪੁਰ, 4 ਅਪ੍ਰੈਲ : ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮੁਹੱਲਾ ਈਸ਼ ਨਗਰ, ਹੁਸ਼ਿਆਰਪੁਰ ਵਿਖੇ ਚਲਾਇਆ ਜਾ ਰਿਹਾ ‘ਸਾਂਝੀ ਰਸੋਈ’ ਪ੍ਰੋਜੈਕਟ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਕੋਮਲ ਮਿੱਤਲ ਦੀ ਰਹਿਨੁਮਾਈ ਅਤੇ ਯੋਗ ਅਗਵਾਈ ਹੇਠ ਬਹੁਤ ਹੀ ਸਫਲਤਾ ਪੂਰਵਕ ਚੱਲ ਰਿਹਾ ਹੈ, ਜਿਸ ਦਾ ਰੋਜ਼ਾਨਾ 400 ਤੋਂ 500 ਗਰੀਬ/ਲੋੜਵੰਦ/ਬੇਘਰੇ ਵਿਅਕਤੀ ਲਾਭ ਪ੍ਰਾਪਤ ਕਰ ਰਹੇ ਹਨ। ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਮੰਗੇਸ਼ ਸੂਦ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੀ ਸਫਲਤਾ ਲਈ ਰਜਿੰਦਰ....
ਕਮਿਸ਼ਨਰ ਨਗਰ ਨਿਗਮ ਨੇ ਸੈਕਟਰ ਅਫ਼ਸਰ ਤੇ ਬੀ.ਐਲ.ਓਜ਼ ਨੂੰ  ਪੋਲਿੰਗ ਬੂਥਾਂ ਸਬੰਧੀ ਦਿੱਤੇ ਦਿਸ਼ਾ-ਨਿਰਦੇਸ਼
ਹੁਸ਼ਿਆਰਪੁਰ, 4 ਅਪ੍ਰੈਲ : ਕਮਿਸ਼ਨਰ ਨਗਰ ਨਿਗਮ ਹੁਸ਼ਿਆਰਪੁਰ-ਕਮ-ਸਹਾਇਕ ਰਿਟਰਨਿੰਗ ਅਫ਼ਸਰ 042 ਸ਼ਾਮ ਚੁਰਾਸੀ ਡਾ. ਅਮਨਦੀਪ ਕੌਰ ਨੇ ਆਪਣੇ ਅਧੀਨ ਆਉਂਦੇ ਪੋਲਿੰਗ ਬੂਥਾਂ ਦੀ ਅਚਨਚੇਤ ਕੀਤੀ। ਇਸ ਦੌਰਾਨ ਉਨ੍ਹਾਂ ਸੈਕਟਰ ਅਫ਼ਸਰ ਅਤੇ ਬੀ.ਐਲ.ਓਜ਼ ਨੂੰ ਪੋਲਿੰਗ ਬੂਥਾਂ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਅਤੇ ਉਨ੍ਹਾਂ ਵੱਲੋਂ ਪੋਲਿੰਗ ਬੂਥਾਂ ’ਤੇ ਪਾਈਆਂ ਗਈਆਂ ਖਾਮੀਆਂ ਨੂੰ 10 ਅਪ੍ਰੈਲ ਤੱਕ ਪੂਰਾ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਸਰਕਾਰੀ ਐਂਲੀਮੈਂਟਰੀ ਸਕੂਲ ਢੋਲਵਾਹਾ, ਸਰਕਾਰੀ ਐਲੀਮੈਂਟਰੀ ਸਕੂਲ ਟੱਪਾ....
ਉਪ ਮੰਡਲ ਮੈਜਿਸਟਰੇਟ ਨਵਾਂਸ਼ਹਿਰ ਨੇ ਕਣਕ ਦੀ ਨਿਰਵਿਘਨ ਖਰੀਦ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ 
ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਕਿਸਮ ਦੀ ਮੁਸ਼ਕਲ ਪੇਸ਼ ਨਾ ਆਉਣ ਦਿੱਤੀ ਜਾਵੇ ਨਵਾਂਸ਼ਹਿਰ, 03 ਅਪ੍ਰੈਲ : ਉਪ ਮੰਡਲ ਮੈਜਿਸਟਰੇਟ, ਨਵਾਂਸ਼ਹਿਰ ਡਾ. ਅਕਸ਼ਿਤਾ ਗੁਪਤਾ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਕਣਕ ਦੀ ਨਿਰਵਿਘਨ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਸਬੰਧੀ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਸੈਕਟਰੀ ਮਾਰਕਿਟ ਕਮੇਟੀ ਨਵਾਂਸ਼ਹਿਰ ਇੰਦਰਜੀਤ ਸਿੰਘ, ਸਹਾਇਕ ਖੁਰਾਕ ਤੇ ਸਪਲਾਈ ਅਫਸਰ ਨਵਾਂਸ਼ਹਿਰ ਹਰੀਸ਼ ਕੁਮਾਰ, ਪ੍ਰਧਾਨ ਆੜ੍ਹਤੀ ਐਸੋਸਿਏਸ਼ਨ ਨਵਾਂਸ਼ਹਿਰ ਐਮ....
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਜਲੰਧਰ ਤੋਂ ਚੋਣ ਲੜਨ ਦੀ ਚਰਚਾ 
ਕੱਟਿਆ ਸਪੈਸ਼ਨ ਕੇਕ, ਕੇਕ ਤੇ ਲਿਖਿਆ ‘ਸਾਡਾ ਚੰਨੀ ਜਲੰਧਰ ਜਲੰਧਰ, 2 ਅਪ੍ਰੈਲ : ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਸਿਆਸਤ ਪੂਰੀ ਤਰ੍ਹਾ ਗਰਮਾ ਗਈ ਹੈ। ਚੋਣਾਂ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਜਲੰਧਰ ਤੋਂ ਚੋਣ ਲੜਨ ਦੀ ਚਰਚਾ ਲੰਬੇ ਸਮੇਂ ਤੋਂ ਚੱਲ ਰਹੀ ਹੈ। ਅੱਜ ਸਾਬਕਾ ਮੁੱਖ ਮੰਤਰੀ ਚੰਨੀ ਦੇ ਜਨਮ ਦਿਨ ਮੌਕੇ ਜਲੰਧਰ ਤੋਂ ਪਹੁੰਚੇ ਵਿਧਾਇਕ ਰਾਣਾ ਗੁਰਜੀਤ ਸਿੰਘ, ਸੁਖਵਿੰਦਰ ਸਿੰਘ ਕੋਟਲੀ ਵਿਧਾਇਕ ਆਦਮਪੁਰ, ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਵਿਧਾਇਕ ਸ਼ਾਹਕੋਟ....
  ਸ਼ਾਂਤੀ ਪੂਰਨ ਚੋਣਾਂ ਕਰਵਾਉਣ ਦੇ ਲਈ ਪੁਲਿਸ ਅਤੇ ਜਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਨਾਲ ਚੌਕਸ-ਜ਼ਿਲ੍ਹਾ ਚੋਣ ਅਫ਼ਸਰ*
75 ਪ੍ਰਤੀਸ਼ਤ ਤੋਂ ਵੱਧ ਵੋਟਿੰਗ ਟੀਚੇ ਨੂੰ ਹਾਸਲ ਕਰਨ ਲਈ ਸਵੀਪ ਗਤੀਵਿਧੀਆਂ ਤਹਿਤ ਦਿੱਤੀ ਜਾ ਰਹੀ ਹੈ ਵਿਸ਼ੇਸ਼ ਤਵੱਜੋਂ ਨਵਾਂਸ਼ਹਿਰ, 2 ਅਪ੍ਰੈਲ : ਸ਼ਾਂਤੀ ਪੂਰਵਕ ਲੋਕ ਸਭਾ ਚੋਣਾਂ ਕਰਵਾਉਣ ਦੇ ਲਈ ਪੁਲਿਸ ਅਤੇ ਜਿਲਾ ਪ੍ਰਸ਼ਾਸਨ ਪੂਰੀ ਤਰ੍ਹਾਂ ਨਾਲ ਚੌਕਸ ਹਨ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਇਹ ਗੱਲ ਕਹੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 4 ਲੱਖ 93 ਹਜ਼ਾਰ 282 ਯੋਗ ਵੋਟਰ....
ਪੇਟਿੰਗ ਅਤੇ ਸਲੋਗਨ ਰਾਈਟਿੰਗ  ਮੁਕਾਬਲੇ ਦੇ ਜੇਤੂ ਬੱਚਿਆਂ ਨੂੰ ਕੀਤਾ ਸਨਮਾਨਿਤ
ਨਵਾਂਸ਼ਹਿਰ, 2 ਅਪ੍ਰੈਲ : ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਮੋਹਾਲੀ ਵਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾ ਦੀ ਪਾਲਨਾ ਕਰਦੇ ਹੋਏ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ (ਆਈ.ਏ.ਐਸ) ਦੀ ਰਹਿਨੁਮਾਈ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਸ਼ਹੀਦ ਭਗਤ ਸਿੰਘ ਨਗਰ ਵਲੋਂ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਸਕੂਲੀ ਬੱਚਿਆਂ ਦੇ ਸਲੋਗਨ ਰਾਈਟਿੰਗ ਮੁਕਾਬਲੇ ਕਰਵਾਏ ਗਏ। ਉਕਤ ਮੁਕਾਬਲੇ ਦੌਰਾਨ ਐਲੀਮੈਂਟਰੀ ਸਿੱਖਿਆ ਵਿੱਚ ਸਰਕਾਰੀ ਪ੍ਰਾਈਮਰੀ ਸਕੂਲ, ਮਕੰਦਪੁਰ ਤੋਂ ਪੰਜਵੀ....
ਸ਼ਿਕਾਇਤ ਸੈਲ, ਐਮ.ਸੀ.ਐਮ.ਸੀ. ਕਮੇਟੀ ਤੋਂ ਇਲਾਵਾ ਚੋਣ ਦਫ਼ਤਰ ਦਾ ਦੌਰਾ ਕਰਕੇ ਕੀਤੇ ਜਾ ਰਹੇ ਕੰਮਾਂ ਦੀ ਲਈ ਜਾਣਕਾਰੀ 
ਜ਼ਿਲ੍ਹਾ ਚੋਣ ਅਫ਼ਸਰ ਨੇ ਕੀਤਾ ਪੋਲਿੰਗ ਬੂਥਾਂ ਦਾ ਦੌਰਾ ਨਵਾਂਸ਼ਹਿਰ, 02 ਅਪ੍ਰੈਲ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਨਵਜੋਤਪਾਲ ਸਿੰਘ ਰੰਧਾਵਾ ਵੱਲੋਂ ਲੋਕ ਸਭਾ ਚੋਣਾਂ-2024 ਸਬੰਧੀ ਬਣਾਏ ਜਾਣ ਵਾਲੇ ਪੋਲਿੰਗ ਬੂਥਾਂ ਸਬੰਧੀ ਦੋਆਬਾ ਸਿੱਖ ਨੈਸ਼ਨਲ ਸਕੂਲ ਨਵਾਂਸ਼ਹਿਰ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨਵਾਂਸ਼ਹਿਰ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੰਗੜੋਆ ਅਤੇ ਸਰਕਾਰੀ ਮਿਡਲ ਸਮਾਰਟ ਸਕੂਲ ਪੰਨੂ ਮਜਾਰਾ ਦਾ ਦੌਰਾ ਕੀਤਾ। ਇਸ ਮੌਕੇ ‘ਤੇ ਉਨ੍ਹਾਂ ਨਾਲ ਐਸ.ਡੀ.ਐਮ. ਡਾ. ਅਕਸ਼ਿਤਾ ਗੁਪਤਾ....
ਵਾਤਾਵਰਣ ਸਿੱਖਿਆ ਪ੍ਰੋਗਰਾਮ ਸੰਬੰਧੀ ਇੱਕ ਰੋਜ਼ਾ ਵਰਕਸ਼ਾਪ ਸਫਲਤਾ ਪੂਰਵਕ ਸੰਪੰਨ ਹੋਈ
ਨਵਾਂਸ਼ਹਿਰ 02 ਅਪ੍ਰੈਲ : ਭਾਰਤ ਸਰਕਾਰ ਦੇ ਅਦਾਰੇ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲਾ ਦੇ ਹੁਕਮਾਂ ਅਨੁਸਾਰ ਸੈਂਟਰ ਫਾਰ ਸਾਇੰਸ ਐਂਡ ਐਨਵਾਇਰਨਮੈਂਟ ਨਵੀਂ ਦਿੱਲੀ ਵਲੋਂ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨੌਲੌਜ਼ੀ, ਚੰਡੀਗੜ੍ਹ ਦੇ ਸਹਿਯੋਗ ਨਾਲ਼ ਵਾਤਾਵਰਣ ਸਿੱਖਿਆ ਪ੍ਰੋਗਰਾਮ ਅਧੀਨ ਗ੍ਰੀਨ ਸਕੂਲ ਪ੍ਰੋਗਰਾਮ ਜਿਸਨੂੰ ਪਹਿਲਾਂ ਨੈਸ਼ਨਲ ਗ੍ਰੀਨ ਕਾਰਪਸ ਕਿਹਾ ਜਾਂਦਾ ਸੀ, ਸ਼ੁਰੂ ਕੀਤਾ ਗਿਆ ਹੈ।ਇਸ ਸੰਬੰਧੀ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਨੌਰਾ ਵਿਖੇ ਜਿਲ੍ਹੇ ਦੇ ਸਮੂਹ....
ਸਵੀਪ ਅਧੀਨ ਸਰਕਾਰੀ ਆਈ ਟੀ ਆਈ ਨਵਾਂਸ਼ਹਿਰ ਵਿਖੇ ਵੋਟਰ ਜਾਗਰੂਕਤਾ ਸੈਮੀਨਾਰ ਆਯੋਜਿਤ
ਨਵਾਂਸ਼ਹਿਰ 02 ਅਪ੍ਰੈਲ : ਲੋਕ ਸਭਾ ਚੋਣਾਂ 2024 ਦੀ ਤਿਆਰੀ ਲਈ ਮੁੱਖ ਚੋਣ ਅਫਸਰ ਪੰਜਾਬ ਜੀ ਦੇ ਹੁਕਮਾਂ, ਡਿਪਟੀ ਕਮਿਸ਼ਨਰ ਕਮ ਜਿਲ੍ਹਾ ਚੋਣ ਅਫਸਰ ਨਵਜੋਤ ਪਾਲ ਸਿੰਘ ਰੰਧਾਵਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ-ਕਮ- ਨੋਡਲ ਅਫਸਰ ਸਵੀਪ ਰਾਜੀਵ ਵਰਮਾ ਦੀ ਯੋਗ ਅਗਵਾਈ ਹੇਠ ਜਿਲ੍ਹੇ ਦੇ ਸਹਾਇਕ ਸਵੀਪ ਨੋਡਲ ਅਫਸਰ ਸਤਨਾਮ ਸਿੰਘ, ਬੀ. ਐਲ. ਐਮ.ਗਰਲਜ ਕਾਲਜ ਨਵਾਂ ਸ਼ਹਿਰ ਤੋ ਰਾਜਨੀਤੀ ਵਿਭਾਗ ਦੇ ਸਹਾਇਕ ਪ੍ਰੋਫੈਸਰ ਹਰਦੀਪ ਕੌਰ, ਪ੍ਰਿੰਸੀਪਲ ਰੁਪਿੰਦਰ ਸਿੰਘ ਅਤੇ ਕੰਪਿਊਟਰ ਫੈਕਲਟੀ ਉਂਕਾਰ ਸਿੰਘ....
ਸਿਵਲ ਜੱਜ (ਸੀਨੀਅਰ ਡੀਵੀਜ਼ਨ) / ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ.ਭ.ਸ ਨਗਰ ਸ.ਕਮਲਦੀਪ ਸਿੰਘ ਧਾਲੀਵਾਲ ਵੱਲੋਂ ਹਿੱਟ ਐਂਡ ਰਨ ਮੋਟਰ ਐਕਸੀਡੈਂਟ ਕਲੇਮ ਕੇਸਾਂ ਦੇ ਸਬੰਧ ਵਿੱਚ ਕੀਤੀ ਗਈ ਮੀਟਿੰਗ  
ਨਵਾਂਸ਼ਹਿਰ, 02 ਅਪ੍ਰੈਲ : ਮਾਣਯੋਗ ਸੁਪਰੀਮ ਕੋਰਟ ਜੀਆਂ ਵੱਲੋ ਜਾਰੀ ਰਿੱਟ ਪਟੀਸ਼ਨ ਨੰਬਰ 295 ਆਫ 2012 ਕੇਸ ਟਾਈਟਲ ਸ.ਰਾਜਸੀਕਰਨ ਬਨਾਮ ਯੂਨੀਅਨ ਆਂਫ ਇੰਡੀਆ ਅਤੇ ਹੋਰ ਵਿੱਚ ਜਾਰੀ ਹਦਾਇਤਾਂ ਅਨੁਸਾਰ ਸਿਵਲ ਜੱਜ (ਸੀਨੀਅਰ ਡੀਵੀਜ਼ਨ)/ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ.ਭ.ਸ ਨਗਰ ਸ. ਕਮਲਦੀਪ ਸਿੰਘ ਧਾਲੀਵਾਲ ਜੀਆਂ ਵੱਲੋ ਹਿੱਟ ਐਡ ਰਨ ਮੋਟਰ ਐਕਸੀਡੈਂਟ ਕਲੇਮ ਕੇਸਾਂ ਦੇ ਸਬੰਧ ਵਿੱਚ ਮੀਟਿੰਗ ਰੂਮ, ਦਫਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਿਖੇ ਮੀਟਿੰਗ ਕੀਤੀ ਗਈ । ਇਸ....
ਸਿਆਸੀ ਇਸ਼ਤਿਹਾਰਬਾਜ਼ੀ, ਮੁੱਲ ਦੀਆਂ ਖ਼ਬਰਾਂ ਅਤੇ ਝੂਠੀਆਂ ਖਬਰਾਂ 'ਤੇ ਰੱਖੀ ਜਾ ਰਹੀ ਹੈ ਤਿੱਖੀ ਨਜ਼ਰ : ਕੋਮਲ ਮਿੱਤਲ 
ਡਿਪਟੀ ਕਮਿਸ਼ਨਰ ਵੱਲੋਂ ਮੀਡੀਆ ਸਰਟੀਫਿਕੇਸਨ ਅਤੇ ਮੋਨੀਟਰਿੰਗ ਸੈੱਲ ਦਾ ਅਚਨਚੇਤ ਦੌਰਾ ਜ਼ਿਲ੍ਹਾ ਵੈੱਬਕਾਸਟਿੰਗ ਸੈੱਲ ਦਾ ਵੀ ਕੀਤਾ ਨਿਰੀਖਣ ਹੁਸ਼ਿਆਰਪੁਰ, 2 ਅਪ੍ਰੈਲ : ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅੱਜ ਮੀਡੀਆ ਸਰਟੀਫਿਕੇਸਨ ਅਤੇ ਮੋਨੀਟਰਿੰਗ ਸੈੱਲ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਸਿਆਸੀ ਇਸ਼ਤਿਹਾਰਬਾਜ਼ੀ, ਮੁੱਲ ਦੀਆਂ ਖਬਰਾਂ ਅਤੇ ਝੂਠੀਆਂ ਖਬਰਾਂ 'ਤੇ ਰੱਖੀ ਜਾ ਰਹੀ ਨਜ਼ਰਸਾਨੀ ਨੂੰ ਹੋਰ ਮਜ਼ਬੂਤ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ....
ਕਮਜ਼ੋਰੀਆਂ ਦੀ ਪਹਿਚਾਣ ਕਰਕੇ ਸੁਧਾਰ ਕੀਤਾ ਜਾਵੇ ਤਾਂ ਸਫਲਤਾ ਚੁੰਮਦੀ ਹੈ ਕਦਮ : ਕੋਮਲ ਮਿੱਤਲ
ਡਿਪਟੀ ਕਮਿਸ਼ਨਰ ਨੇ ‘ਇਸਰੋ’ ਲਈ ਯੁਵਿਕਾ ਪ੍ਰੋਗਰਾਮ ਲਈ ਚੁਣੀ ਗਈ ਹੁਸ਼ਿਆਰਪੁਰ ਦੀਆਂ ਵਿਦਿਆਰਥਣਾਂ ਨਾਲ ਮੁਲਾਕਾਤ ਕਰਕੇ ਵਧਾਇਆ ਹੌਸਲਾ ਵਿਦਿਆਰਥਣਾਂ ਦੇ ਰੋਸ਼ਨ ਭਵਿੱਖ ਲਈ ਦਿੱਤੀਆਂ ਸ਼ੁਭਕਾਮਨਾਵਾਂ ਕਿਹਾ, ਭਵਿੱਖ ਵਿਚ ਕਿਸੇ ਵੀ ਖੇਤਰ ਵਿਚ ਜਾਓ, ਪਰੰਤੂ ਚੰਗੇ ਨਾਗਰਿਕ ਬਣ ਕੇ ਸਮਾਜ ਲਈ ਕੁਝ ਨਾ ਕੁਝ ਜ਼ਰੂਰ ਕਰੋ ਹੁਸ਼ਿਆਰਪੁਰ, 2 ਅਪ੍ਰੈਲ : ਸੁਪਨੇ ਜ਼ਰੂਰ ਦੇਖੋ ਅਤੇ ਉਨ੍ਹਾਂ ਨੂੰ ਹਕੀਕਤ ਵਿਚ ਬਦਲਣ ਲਈ ਜਾਨ ਨਾਲ ਮਿਹਨਤ ਕਰੋ, ਆਪਣੀ ਕਮਜ਼ੋਰੀਆਂ ਨੂੰ ਪਹਿਚਾਣੋ ਅਤੇ ਉਨ੍ਹਾਂ ਵਿਚ ਸੁਧਾਰ ਕਰਕੇ ਉਸ ਕੰਮ ਵਿਚ....
ਲੋਕ ਸਭਾ ਚੋਣਾਂ-2024, ਜ਼ਿਲ੍ਹਾ ਚੋਣ ਅਫਸਰ ਵਲੋਂ ਚੋਣ ਤਿਆਰੀਆਂ ਤੇ ਪ੍ਰਬੰਧਾਂ ਦੀ ਸਮੀਖਿਆ
ਅਮਨ-ਕਾਨੂੰਨ ਵਿਵਸਥਾ, ਸ਼ਰਾਬ ਸਪਲਾਈ ਅਤੇ ਲਾਹਣ ਕੱਢਣ ਵਾਲਿਆਂ ’ਤੇ ਪੈਨੀ ਨਜ਼ਰ ਰੱਖੀ ਜਾਵੇ ਏ.ਆਰ.ਓਜ਼ ਤੇ ਚੋਣ ਪ੍ਰਕਿਰਿਆ ’ਚ ਸ਼ਾਮਲ ਨੋਡਲ ਅਧਿਕਾਰੀਆਂ ਤੋਂ ਲੋਕ ਸਭਾ ਚੋਣਾਂ ਦੇ ਪ੍ਰਬੰਧਾਂ ਤੇ ਤਿਆਰੀਆਂ ਦਾ ਲਿਆ ਜਾਇਜ਼ਾ ਕਪੂਰਥਲਾ, 1 ਅਪ੍ਰੈਲ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਅਮਿਤ ਕੁਮਾਰ ਪੰਚਾਲ ਨੇ ਲੋਕ ਸਭਾ ਚੋਣਾਂ-2024 ਸਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਚੋਣਾਂ ਦੇ ਮੱਦੇਨਜਰ ਹਰ ਪੱਖੋਂ ਢੁੱਕਵੇਂ....