ਦੋਆਬਾ

ਜਵਾਹਰ ਨਵੋਦਿਆ ਵਿਦਿਆਲਾ ਪੋਜੇਵਾਲ ਵਿਖੇ ਤਿੰਨ ਦਿਨਾਂ ਕੈਰੀਅਰ ਕਾਨਫਰੰਸ ਆਯੋਜਿਤ  
ਨਵਾਂਸ਼ਹਿਰ, 21 ਫਰਵਰੀ : ਜ਼ਿਲ੍ਹਾ ਬਿਊਰੋ ਆਫ ਰੋਜ਼ਗਾਰ ਉਤਪੱਤੀ ਅਤੇ ਹੁਨਰ ਵਿਕਾਸ ਸ਼ਹੀਦ ਭਗਤ ਸਿੰਘ ਨਗਰ, ਜਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਨਾਲ ਨਾਲ ਜ਼ਿਲ੍ਹੇ ਦੇ ਵਿਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਨੂੰ ਵੀ ਕੈਰੀਅਰ ਵਿਉਤਬੰਦੀ ਕਰਨ ਲਈ ਵੀ ਸਹਾਇਤਾ ਕਰ ਰਿਹਾ ਹੈ। ਇਸ ਸੰਬਧ ਵਿੱਚ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਰੋਜ਼ਗਾਰ ਅਫ਼ਸਰ ਸੰਜੀਵ ਕੁਮਾਰ ਵੱਲੋਂ ਦੱਸਿਆ ਗਿਆ ਕਿ ਬਿਊਰੋ ਵੱਲੋਂ ਜਵਾਹਰ ਨਵੋਦਿਆ ਵਿਦਿਆਲਾ ਪੋਜੇਵਾਲ ਵਿਖੇ ਨੌਵੀ ਤੋਂ....
ਨਹਿਰੂ ਯੁਵਾ ਕੇਂਦਰ ਤੇ ਬਾਬਾ ਜੀਵਨ ਸਿੰਘ ਜੀ ਕਲੱਬ ਨੇ ਐਸ.ਐਨ.ਕਾਲਜ ਵਿੱਚ ਵੋਟਰ ਜਾਗਰੂਕਤਾ ਮੁਹਿੰਮ ਚਲਾਈ 
ਨਵਾਂਸ਼ਹਿਰ, 21 ਫਰਵਰੀ : ਭਾਰਤ ਸਰਕਾਰ ਦੇ ਯੁੁਵਾ ਮਾਮਲੇ ਅਤੇ ਖੇਡ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਯੁੁਵਾ ਅਫ਼ਸਰ ਵੰਦਨਾ ਦੀ ਅਗਵਾਈ ਹੇਠ ਨਹਿਰੂ ਯੁਵਾ ਕੇਂਦਰ ਐੱਸ.ਬੀ.ਐੱਸ.ਨਗਰ ਅਤੇ ਬਾਬਾ ਜੀਵਨ ਸਿੰਘ ਜੀ ਵੈਲਫੇਅਰ ਯੂਥ ਕਲੱਬ ਵੱਲੋਂ ਐੱਸ.ਐੱਨ.ਕਾਲਜ ਬੰਗਾ ਵਿਖੇ ਵੋਟਰ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਮੌਕੇ ਕਾਲਜ ਪਿ੍ੰਸੀਪਲ ਤਰਸੇਮ ਸਿੰਘ ਭਿੰਡਰ ਨੇ ਪ੍ਰੋਗਰਾਮ ਦੀ ਪ੍ਰਧਾਨਗੀ ਕਰਦਿਆਂ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੇ ਚੰਗੇ ਨਾਗਰਿਕ ਹੋਣ ਦੇ ਨਾਤੇ....
24 ਨੂੰ ਸ੍ਰੀ ਗੁਰੂ ਰਵਿਦਾਸ ਜੈਯੰਤੀ ਮੌਕੇ ਸ੍ਰੀ ਖੁਰਾਲਗੜ੍ਹ ਸਾਹਿਬ ’ਚ ਹੋਵੇਗਾ ਰਾਜ ਪੱਧਰੀ ਸਮਾਗਮ
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਕਰਨਗੇ ਸ਼ਿਰਕਤ ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ ਨੇ ਲਿਆ ਤਿਆਰੀਆਂ ਦਾ ਜਾਇਜ਼ਾ ਹੁਸ਼ਿਆਰਪੁਰ, 21 ਫਰਵਰੀ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ 24 ਫਰਵਰੀ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਰਵਿਦਾਸ ਜੈਯੰਤੀ ਮੌਕੇ ਪੰਜਾਬ ਸਰਕਾਰ ਵਲੋਂ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇਗਾ, ਜਿਸ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ਿਰਕਤ ਕਰਨਗੇ। ਉਨ੍ਹਾਂ ਇਸ ਦੌਰਾਨ ਐਸ.ਐਸ.ਪੀ ਸੁਰੇਂਦਰ ਲਾਂਬਾ ਨਾਲ ਸ੍ਰੀ ਖੁਰਾਲਗੜ੍ਹ ਸਾਹਿਬ ਦਾ ਦੌਰਾ ਕਰਕੇ ਤਿਆਰੀਆਂ....
ਹੁਸ਼ਿਆਰਪੁਰ 'ਚ ਵਾਪਰੇ ਸੜਕ ਹਾਦਸੇ ਵਿਚ ਦਾਦੇ ਅਤੇ ਪੋਤੇ ਦੀ ਮੌਤ 
ਹੁਸ਼ਿਆਰਪੁਰ, 19 ਫਰਵਰੀ : ਹੁਸ਼ਿਆਰਪੁਰ 'ਚ ਮਹਿੰਦਰਾ ਐਕਸਯੂਵੀ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਗਈ। ਜਿਸ ਕਾਰਨ ਦਾਦੇ ਅਤੇ ਪੋਤਰੇ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਦੋ ਵਿਅਕਤੀ ਗੰਭੀਰ ਜ਼ਖਮੀ ਹੋ ਗਏ। ਜਿਸ ਤੋਂ ਬਾਅਦ ਜ਼ਖਮੀਆਂ ਨੂੰ ਜਲੰਧਰ ਰੈਫਰ ਕਰ ਦਿੱਤਾ ਗਿਆ ਹੈ। ਪੁਲਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਜ਼ਿਲਾ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਹੈ। ਮ੍ਰਿਤਕ ਦੇ ਪੁੱਤਰ ਸੁਰਿੰਦਰ ਸਿੰਘ ਨੇ ਦੱਸਿਆ ਕਿ ਉਹ ਹੁਸ਼ਿਆਰਪੁਰ ਦਾ ਰਹਿਣ ਵਾਲਾ ਹੈ। ਉਨ੍ਹਾਂ ਦੀ ਬੇਟੀ ਦਾ....
ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦੇ ਜੱਦੀ ਘਰ ਖਟਕੜ ਕਲਾਂ ਵਿਖੇ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਲਗਾਇਆ ਲੋਕ ਸੁਵਿਧਾ ਕੈਂਪ
ਐਸ.ਬੀ.ਐਸ.ਨਗਰ ਦੇ ਵਿਰਾਸਤੀ ਸਥਾਨਾਂ ਨੂੰ ਦਰਸਾਉਂਦਾ ਸੈਰ ਸਪਾਟਾ ਬਰੋਸ਼ਰ ਤੇ ਪੋਰਟਰੇਟ ਦੀ ਡਿਪਟੀ ਕਮਿਸ਼ਨਰ ਨੇ ਕੀਤੀ ਘੁੰਡ ਚੁਕਾਈ ਖਟਕੜ ਕਲਾਂ, 19 ਫਰਵਰੀ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜੱਦੀ ਘਰ ਖਟਕੜ ਕਲਾਂ ਵਿਖੇ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਲੋਕ ਸੁਵਿਧਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਵੱਲੋਂ ਸ਼ਿਰਕਤ ਕਰਕੇ ਲੋਕ ਨੂੰ ਮਿਲਣ ਵਾਲੀਆਂ ਸੁਵਿਧਾਵਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਸਹਾਇਕ....
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਬੀ.ਐਸ.ਨਗਰ ਵਿਖੇ ਲੀਗਲ ਏਡ ਡਿਫੈਂਸ ਕਾਉਂਸਲ ਸਿਸਟਮ ਦਾ ਹੋਇਆ ਵਰਚੁਅਲ ਉਦਘਾਟਨ 
ਨਵਾਂਸ਼ਹਿਰ, 19 ਫਰਵਰੀ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਬੀ.ਐਸ.ਨਗਰ ਵਿਖੇ ਲੀਗਲ ਏਡ ਡਿਫੈਂਸ ਕਾਉਂਸਲ ਸਿਸਟਮ ਦਾ ਵਰਚੁਅਲ ਉਦਘਾਟਨ ਮਾਨਯੋਗ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਐਕਟਿੰਗ ਚੀਫ ਜਸਟਿਸ ਆਫ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਪੈਟਰੋਨ-ਇਨ-ਚੀਫ਼ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਸਟੇਟ ਲੀਗਲ ਸਰਵਿਸਿਜ਼ ਅਥਾਰਟੀ ਨੇ ਮਾਨਯੋਗ ਜਸਟਿਸ ਹਰਸ਼ ਬੁੰਗਰ ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਪ੍ਰਬੰਧਕੀ ਜੱਜ ਦੀ ਹਾਜ਼ਰੀ ਵਿੱਚ ਕੀਤਾ। ਇਸ ਮੌਕੇ ‘ਤੇ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ....
ਸ਼ਹਿਰ ਵਾਸੀਆਂ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ ’ਚ ਨਹੀਂ ਛੱਡੀ ਜਾ ਰਹੀ ਕੋਈ ਕਸਰ : ਜਿੰਪਾ
ਕੈਬਨਿਟ ਮੰਤਰੀ ਨੇ ਵਾਰਡ ਨੰਬਰ 4 ’ਚ 43 ਲੱਖ ਰੁਪਏ ਦੀ ਲਾਗਤ ਨਾਲ ਲੱਗੇ ਟਿਊਬਵੈਲ ਨੂੰ ਕੀਤਾ ਲੋਕ ਅਰਪਣ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਸਹੀ ਵਰਤੋਂ ਕਰਨ ਤੇ ਸ਼ਹਿਰ ਨੂੰ ਸਾਫ-ਸੁਥਰਾ ਰੱਖਣ ਵਿਚ ਸਹਿਯੋਗ ਦੇਣ ਦੀ ਕੀਤੀ ਅਪੀਲ ਹੁਸ਼ਿਆਰਪੁਰ, 19 ਫਰਵਰੀ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਵਾਸੀਆਂ ਤੱਕ ਸਾਫ-ਸੁਥਰਾ ਪੀਣ ਵਾਲਾ ਪਾਣੀ ਪਹੁੰਚਾਉਣ ਲਈ ਕੋਈ ਕਸਰ ਨਹੀਂ ਛੱਡੀ ਜਾ ਰਹੀ ਹੈ ਅਤੇ ਵਾਰਡਾਂ ਦੀ ਲੋੜ ਮਤਾਬਿਕ ਪੀਣ ਵਾਲੇ ਪਾਣੀ ਦੇ ਟਿਊਬਵੈਲ ਲਗਾਏ ਜਾ ਰਹੇ ਹਨ। ਉਹ....
ਘਰ-ਘਰ ਮੁਫ਼ਤ ਰਾਸ਼ਨ ਸਕੀਮ ਤਹਿਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਡਿਪਟੀ ਕਮਿਸ਼ਨਰ ਵੱਲੋਂ ਮਨੋਹਰ ਫਲੋਰ ਮਿਲ ਦਾ ਨਿਰੀਖਣ ਡਿਪਟੀ ਕਮਿਸ਼ਨਰ ਨੇ ਰਾਸ਼ਨ ਦੀ ਸੁਚੱਜੀ ਵੰਡ ਦਾ ਨਿਰੀਖਣ ਕਰਨ ਲਈ ਕੀਤਾ ਪਿੰਡ ਚੱਕ ਗੁਰੂ, ਬੰਗਾ ਦਾ ਦੌਰਾ ਨਵਾਂਸ਼ਹਿਰ, 18 ਫਰਵਰੀ : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਘਰ-ਘਰ ਮੁਫ਼ਤ ਰਾਸ਼ਨ ਸਕੀਮ ਤਹਿਤ ਯੋਗ ਲਾਭਪਾਤਰੀਆਂ ਨੂੰ ਘਰ-ਘਰ ਵਿੱਚ ਰਾਸ਼ਨ ਮੁਹੱਈਆ ਕਰਵਾਇਆ ਜਾਵੇਗਾ ਤਾਂ ਜੋ ਲਾਭਪਾਤਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰਸ਼ਾਨੀ/ਮੁਸ਼ਕਲ ਦਾ ਸਾਹਮਣਾ ਨਾ ਕਰਨ ਪਵੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਅਧਿਕਾਰੀਆਂ....
ਵਿਧਾਇਕ ਕਰਮਵੀਰ ਸਿੰਘ ਘੁੰਮਣ ਦੀ ਕਾਰ ਸੜਕ ਹਾਦਸੇ ਦਾ ਸ਼ਿਕਾਰ
ਦਸੂਹਾ, 17 ਫਰਵਰੀ : ਦਸੂਹਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕਰਮਵੀਰ ਸਿੰਘ ਘੁੰਮਣ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਸ਼ਨੀਵਾਰ ਨੂੰ ਤਲਵਾੜਾ ਰੋਡ ‘ਤੇ ਵਿਧਾਇਕ ਦੀ ਕਾਰ ਬੇਕਾਬੂ ਹੋ ਕੇ ਇਕ ਹੋਰ ਕਾਰ ਨਾਲ ਟਕਰਾ ਕੇ ਪਲਟ ਗਈ। ਇਸ ਹਾਦਸੇ ਵਿੱਚ ਵਿਧਾਇਕ ਘੁੰਮਣ ਅਤੇ ਉਨ੍ਹਾਂ ਦੇ ਨਿੱਜੀ ਸਕੱਤਰ (ਪੀ.ਏ.) ਸ਼ੁਭਮ ਸ਼ਰਮਾ ਜ਼ਖ਼ਮੀ ਹੋ ਗਏ। ਹਾਦਸੇ ਤੋਂ ਬਾਅਦ ਉਹਨਾਂ ਨੂੰ ਤੁਰੰਤ ਦਸੂਹਾ ਸਿਵਲ ਹਸਪਤਾਲ ਲਿਜਾਇਆ ਗਿਆ। ਮਿਲੀ ਜਾਣਕਾਰੀ ਅਨੁਸਾਰ ਵਿਧਾਇਕ ਕਰਮਵੀਰ ਸਿੰਘ ਘੁੰਮਣ ਕਿਸੇ ਪ੍ਰੋਗਰਾਮ ਵਿੱਚ....
ਜਾਡਲੀ ਜਦੀਦ ਬਹੁਮੰਤਵੀ ਸਹਿਕਾਰੀ ਸਭਾ ਵਿਚ ਖੁੱਲਿਆ ਜਿਲ੍ਹੇ ਦਾ ਪਹਿਲਾ ਜਨ ਔਸ਼ਦੀ ਕੇਂਦਰ: ਸਰਬਜੀਤ ਕੌਰ ਬਾਜਵਾ
ਨਵਾਂਸ਼ਹਿਰ, 16 ਫਰਵਰੀ : ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਤਹਿਸੀਲ ਬਲਾਚੌਰ ਵਿਚ ਪੈਂਦੀ ਦੀ ਜਾਡਲੀ ਜਦੀਦ ਬਹੁਮੰਤਵੀ ਸਹਿਕਾਰੀ ਸਭਾ ਲਿਮ: ਜਾਡਲੀ ਵਿਚ ਜਨ ਔਸ਼ਦੀ ਕੇਂਦਰ ਅਤੇ ਕਾਮਨ ਸਰਵਿਸ ਸੈਂਟਰ ਦਾ ਉਦਘਾਟਨ ਸਰਬਜੀਤ ਕੌਰ ਬਾਜਵਾ, ਸੰਯੁਕਤ ਰਜਿਸਟਰਾਰ, ਸਹਿਕਾਰੀ ਸਭਾਵਾਂ, ਜਲੰਧਰ ਡਵੀਜਨ, ਜਲੰਧਰ ਵੱਲੋਂ ਕੀਤਾ ਗਿਆ। ਉਹਨਾਂ ਇਸ ਮੌਕੇ ਸੰਬੋਧਨ ਕਰਦਿਆ ਆਖਿਆ ਕਿ ਇਸ ਜਨਔਸ਼ਧੀ ਕੇਂਦਰ ਤੋਂ ਲੋੜਵੰਦ ਵਾਜਵ ਕੀਮਤਾ ਤੇ ਦਵਾਈਆ ਪ੍ਰਾਪਤ ਕਰ ਸਕਦੇ ਹਨ। ਉਹਨਾਂ ਇਹ ਵੀ ਦੱਸਿਆ ਕਿ ਇਹ ਇਸ ਜ਼ਿਲ੍ਹੇ ਦਾ ਹੀ....
ਡਿਪਟੀ ਕਮਿਸ਼ਨਰ ਨੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦੀ ਮੈਮੋਰੀਅਲ ਦੇ ਚੱਲ ਰਹੇ ਰੈਨੋਵੇਸ਼ਨ ਦੇ ਕੰਮ ਦਾ ਲਿਆ ਜਾਇਜ਼ਾ 
ਨਵਾਂਸ਼ਹਿਰ, 16 ਫਰਵਰੀ : ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਅਜਾਇਬ ਘਰ ਦੀ ਰੈਨੋਵੇਸ਼ਨ ਦੇ ਚੱਲ ਰਹੇ ਕੰਮ ਦਾ ਜਾਇਜ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਵਲੋਂ ਮਿਊਜ਼ੀਅਮ ਦਾ ਦੌਰਾ ਲਿਆ ਗਿਆ| ਇਸ ਮੌਕੇ ਤੇ ਹਲਕਾ ਇੰਚਾਰਜ ਬੰਗਾ ਕੁਲਜੀਤ ਸਰਹਾਲ, ਨਾਇਬ ਤਹਿਸੀਲਦਾਰ ਬੰਗਾ ਜਸਬੀਰ ਸਿੰਘ, ਸੰਜਨਾ ਸਕਸੈਨਾ ਗੁੱਡ ਗੋਵਰਨੈਸ ਫੈਲੋ ਅਤੇ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ|ਡਿਪਟੀ ਕਮਿਸ਼ਨ ਨੇ ਸੰਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਅਦੇਸ਼ ਦਿਤੇ ਕਿ ਮਿਆਰੀ....
ਦਸੂਹਾ 'ਚ ਸੜਕ ਹਾਦਸੇ ਦੌਰਾਨ ਦੋ ਬਜ਼ੁਰਗ ਤੇ ਨੌਜਵਾਨ ਦੀ ਮੌਤ
ਦਸੂਹਾ, 15 ਫਰਵਰੀ : ਦਸੂਹਾ ਵਿੱਚ ਇੱਕ ਤੇਜ਼ ਰਫ਼ਤਾਰ ਕਾਰ ਨੇ ਦੋ ਵਿਅਕਤੀਆਂ ਨੂੰ ਵੱਖ-ਵੱਖ ਥਾਵਾਂ ਉਤੇ ਟੱਕਰ ਮਾਰ ਦਿੱਤੀ ਹੈ। ਹਾਦਸੇ ਵਿੱਚ ਦੋਵਾਂ ਦੀ ਮੌਕੇ ਉਪਰ ਹੀ ਮੌਤ ਹੋ ਗਈ। ਇਸ ਮਾਮਲੇ ਵਿੱਚ ਦਸੂਹਾ ਪੁਲਿਸ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦਸੂਹਾ ਵਿੱਚ ਇੱਕੋ ਤੇਜ਼ ਰਫ਼ਤਾਰ ਕਾਰ ਨੇ ਦੋ ਵਿਅਕਤੀਆਂ ਨੂੰ ਵੱਖ-ਵੱਖ ਥਾਵਾਂ ’ਤੇ ਟੱਕਰ ਮਾਰ ਦਿੱਤੀ। ਹਾਦਸੇ ''ਚ ਦੋਵਾਂ ਦੀ ਮੌਕੇ ''ਤੇ ਹੀ ਮੌਤ ਹੋ ਗਈ। ਇਸ ਮਾਮਲੇ ਵਿੱਚ ਦਸੂਹਾ ਪੁਲਿਸ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।....
ਸੰਤ ਸੀਚੇਵਾਲ ਨੇ ਸਿੰਬਲੀ ਵਿਖੇ ਚਿੱਟੀ ਵੇਈਂ ’ਚ ਪਾਣੀ ਛੱਡਣ ਲਈ ਪੁੱਟੀ ਜਾ ਰਹੀ ਡਰੇਨ ਦਾ ਲਿਆ ਜਾਇਜ਼ਾ
ਕਿਹਾ, ਪ੍ਰਾਜੈਕਟ ਮੁਕੰਮਲ ਹੋਣ ’ਤੇ ਇਲਾਕੇ ਦੇ ਧਰਤੀ ਹੇਠਲੇ ਪਾਣੀ ਦੇ ਪੱਧਰ ’ਚ ਹੋਵੇਗਾ ਸੁਧਾਰ 200 ਕਿਊਸਿਕ ਪਾਣੀ ਦੀ ਨਿਕਾਸੀ ਨਾਲ ਫ਼ਸਲਾਂ ਦੇ ਖ਼ਰਾਬੇ ਤੋਂ ਹੋਵੇਗਾ ਬਚਾਅ ਹੁਸ਼ਿਆਰਪੁਰ, 15 ਫਰਵਰੀ : ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੱਜ ਗੜ੍ਹਸ਼ੰਕਰ ਦੇ ਪਿੰਡ ਸਿੰਬਲੀ ਵਿਖੇ ਨਹਿਰ ’ਤੇ ਬਣੇ ਰੈਗੂਲੇਟਰ ਅਤੇ 200 ਕਿਊਸਿਕ ਪਾਣੀ ਚਿੱਟੀ ਵੇਈਂ ਵਿਚ ਛੱਡਣ ਲਈ ਪੁੱਟੀ ਜਾ ਰਹੀ ਡਰੇਨ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਉਣ....
‘ਮੈਗਸੀਪਾ’ ਨੇ ਹੁਸ਼ਿਆਰਪੁਰ ਦੇ ਕਰਮਚਾਰੀਆਂ ਲਈ ਆਰ. ਟੀ. ਆਈ ਐਕਟ ਸਬੰਧੀ ਲਗਾਈ ਸਿਖਲਾਈ ਵਰਕਸ਼ਾਪ
ਹੁਸ਼ਿਆਰਪੁਰ, 15 ਫਰਵਰੀ : ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟ੍ਰੇਸ਼ਨ (ਮੈਗਸੀਪਾ) ਦੇ ਖੇਤਰੀ ਕੇਂਦਰ ਜਲੰਧਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਹੁਸ਼ਿਆਰਪੁਰ ਦੇ ਕਰਮਚਾਰੀਆਂ ਲਈ ਸੂਚਨਾ ਦਾ ਅਧਿਕਾਰ ਐਕਟ-2005 ਸਬੰਧੀ ਇਕ ਰੋਜ਼ਾ ਵਰਕਸ਼ਾਪ ਲਗਾਈ ਗਈ। ਮੈਗਸੀਪਾ ਖੇਤਰੀ ਕੇਂਦਰ ਜਲੰਧਰ ਦੇ ਪ੍ਰਾਜੈਕਟ ਡਾਇਰੈਕਟਰ ਪਿਰਥੀ ਸਿੰਘ (ਸੇਵਾਮੁਕਤ ਪੀ. ਸੀ. ਐਸ ਅਧਿਕਾਰੀ) ਦੀ ਅਗਵਾਈ ਹੇਠ ਕਰਵਾਈ ਇਸ ਸਿਖਲਾਈ ਵਰਕਸ਼ਾਪ ਵਿਚ ਹੁਸ਼ਿਆਰਪੁਰ ਦੇ ਸਮੂਹ ਵਿਭਾਗਾਂ ਦੇ ਸੂਚਨਾ....
ਦੋ ਹਫਤਿਆਂ ਦਾ ਮੁਫਤ ਡੇਅਰੀ ਸਿਖਲਾਈ ਕੋਰਸ 19 ਫਰਵਰੀ ਤੋਂ
ਨਵਾਂਸ਼ਹਿਰ, 14 ਫਰਵਰੀ : ਡਾਇਰੈਕਟਰ, ਡੇਅਰੀ ਵਿਕਾਸ ਵਿਭਾਗ ਪੰਜਾਬ ਕੁਲਦੀਪ ਸਿੰਘ ਜੱਸੋਵਾਲ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ 19 ਫਰਵਰੀ, 2024 ਤੋਂ ਦੁੱਧ ਉਤਪਾਦਕਾਂ ਅਤੇ ਡੇਅਰੀ ਫਾਰਮਰਾਂ ਨੂੰ ਡੇਅਰੀ ਸਿਖਲਾਈ ਦੇਣ ਲਈ ਅਗਲਾ ਬੈਚ ਸ਼ੁਰੂ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵਿਨੀਤ ਕੁਮਾਰ ਨੇ ਦਿੰਦਿਆ ਦੱਸਿਆ ਕੇ ਅਜੋਕੇ ਯੁੱਗ ਵਿੱਚ ਵਿਗਿਆਨਕ ਢੰਗਾਂ ਨਾਲ ਕੀਤੇ ਕਾਰੋਬਾਰ ਹੀ ਲਾਹੇਵੰਦ ਹੋਣਗੇ। ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਨੇ ਦੱਸਿਆ ਕਿ ਦੁਧਾਰੂ ਪਸ਼ੂਆਂ ਦੀ ਖਰੀਦ....