ਦੋਆਬਾ

ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਬਰਾਬਰ ਮੌਕੇ ਮਿਲਣ ਤਾਂ ਉਹ ਵੀ ਕਿਸੇ ਤੋਂ ਘੱਟ ਨਹੀਂ : ਬ੍ਰਮ ਸ਼ੰਕਰ ਜਿੰਪਾ
ਕੈਬਨਿਟ ਮੰਤਰੀ ਨੇ ਬਾਗਪੁਰ ਸਕੂਲ ’ਚ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਦੋ ਰੋਜ਼ਾ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦਾ ਕੀਤਾ ਉਦਘਾਟਨ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੇ ਪਹਿਲੇ ਦਿਨ ਖੇਡਾਂ ’ਚ ਦਿਖਾਇਆ ਦਮ-ਖਮ ਹੁਸ਼ਿਆਰਪੁਰ, 5 ਫਰਵਰੀ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਬਰਾਬਰ ਮੌਕੇ ਪ੍ਰਦਾਨ ਕੀਤੇ ਜਾਣ ਤਾਂ ਉਹ ਵੀ ਆਪਣੇ ਦਮ-ਖਮ ਦਾ ਲੋਹਾ ਮੰਨਵਾ ਕੇ ਦੇਸ਼ ਅਤੇ ਸਮਾਜ ਦੇ ਵਿਕਾਸ ਵਿਚ ਆਪਣਾ ਅਹਿੰਮ ਯੋਗਦਾਨ ਦੇ ਸਕਦੇ ਹਨ। ਉਹ ਅੱਜ ਸਰਕਾਰੀ....
ਮੁਕੇਰੀਆਂ ਨਹਿਰ ਵਿੱਚੋਂ ਮੁੰਡੇ-ਕੁੜੀ ਦੀਆਂ ਮਿਲੀਆਂ ਲਾਸ਼ਾਂ, ਪੁਲਿਸ ਵੱਲੋਂ ਜਾਂਚ ਸ਼ੁਰੂ
ਮੁਕੇਰੀਆਂ, 02 ਫਰਵਰੀ : ਮੁਕੇਰੀਆਂ ਦੇ ਪਿੰਡ ਰੌਲੀ ‘ਚੋ ਲੰਘਦੀ ਨਹਿਰ ਵਿੱਚੋਂ ਮੁੰਡੇ-ਕੁੜੀ ਦੀਆਂ ਲਾਸ਼ਾਂ ਮਿਲਣ ਦੀ ਖਬਰ ਹੈ। ਮੌਕੇ ਤੇ ਪੁੱਜੀ ਪੁਲਿਸ ਪਾਰਟੀ ਵੱਲੋਂ ਇਸ ਸਬੰਧੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਮੁੰਡੇ ਦੀ ਉਮਰ 30 ਸਾਲ ਅਤੇ ਕੁੜੀ ਦੀ ਉਮਰ 25 ਸਾਲ ਦੇ ਕਰੀਬ ਹੈ, ਦੋਵਾਂ ਦੀ ਪਛਾਣ ਹਾਲ ਹੋ ਨਹੀਂ ਸਕੀ, ਪਰ ਦੋਵੇਂ ਮ੍ਰਿਤਕ ਦੇਹਾਂ ਨੂੰ ਮੁਕੇਰੀਆਂ ਦੇ ਸਿਵਲ ਹਸਪਤਾਲ ਵਿੱਚ ਰਖਵਾ ਦਿੱਤਾ ਗਿਆ ਹੈ। ਮ੍ਰਿਤਕਾਂ ਦੀ ਪਛਾਣ ਅਤੇ....
ਸੜਕ ਤੇ ਖੜ੍ਹੇ ਟਰੱਕ ਨਾਲ ਟਕਰਾਈ ਕਾਰ, ਦੋ ਮੌਤਾਂ, 3 ਗੰਭੀਰ ਜਖ਼ਮੀ
ਸੁਭਾਨਪੁਰ, 02 ਫਰਵਰੀ : ਕਪੂਰਥਲਾ ਦੇ ਜੀਟੀ ਰੋਡ ਤੇ ਸਥਿਤ ਪਿੰਡ ਹੰਬੋਵਾਲ ਨਜਦੀਕ ਖੜ੍ਹੇ ਇੱਕ ਟਰੱਕ ਨੂੰ ਕਾਰ ਨੇ ਜਬਰਦਸਤ ਟੱਕਰ ਮਾਰ ਦਿੱਤੀ, ਜਿਸ ਕਾਰਨ 2 ਲੋਕਾਂ ਦੀ ਮੌਤ ਹੋ ਗਈ ਅਤੇ 3 ਲੋਕਾਂ ਦੇ ਗੰਭੀਰ ਜਖ਼ਮੀ ਹੋਣ ਦੀ ਖਬਰ ਹੈ। ਜਖ਼ਮੀਆਂ ਨੂੰ ਇਲਾਜ ਲਈ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਮੌਕੇ ਤੇ ਪੁੱਜੇ ਥਾਣਾ ਸੁਭਾਨਪੁਰ ਦੇ ਇੰਚਾਰਜ ਹਰਦੀਪ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜੇ ‘ਚ ਲੈ ਕੇ ਮੁਰਦਾਘਰ ਕਪੂਰਥਲਾ ਵਿਖੇ ਰਖਵਾ ਦਿੱਤਾ ਗਿਆ ਹੈ ਅਤੇ....
ਡਿਪਟੀ ਕਮਿਸ਼ਨਰ ਨੇ ਸਰਕਾਰੀ ਹਸਪਤਾਲ ਬਲਾਚੌਰ ਦੀ ਕੀਤੀ ਅਚਨਚੇਤ ਚੈਕਿੰਗ 
ਲਾਜਮੀ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਦਵਾਈਆਂ ਹਸਪਤਾਲ ਦੇ ਅੰਦਰੋਂ ਹੀ ਮੁਹੱਈਆ ਕਰਵਾਉਣ ਸਬੰਧੀ ਸਖ਼ਤ ਨਿਰਦੇਸ਼ ਕੀਤੇ ਜਾਰੀ ਨਵਾਂਸ਼ਹਿਰ, 02 ਫਰਵਰੀ : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਸਰਕਾਰੀ ਹਸਪਤਾਲ ਬਲਾਚੌਰ ਵਿਖੇ ਅਚਨਚੇਤ ਚੈਂਕਿੰਗ ਕੀਤੀ ਅਤੇ ਡਾਕਟਰਾਂ ਨੂੰ ਮੁੱਖ ਮੰਤਰੀ ਪੰਜਾਬ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਸਾਰੀਆਂ ਦਵਾਈਆਂ ਮਰੀਜਾ ਨੂੰ ਹਸਪਤਾਲ ਦੇ ਅੰਦਰੋਂ ਹੀ ਉਪਲਬੱਧ ਕਰਵਾਉਣ ਸਬੰਧੀ ਸਖਤ ਨਿਰਦੇਸ਼ ਦਿੱਤੇ। ਇਸ ਮੌਕੇ ੳਨ੍ਹਾਂ ਦੇ ਨਾਲ ਏ.ਡੀ.ਸੀ(ਜ) ਰਾਜੀਵ ਵਰਮਾ, ਏ.ਡੀ.ਸੀ....
ਮੁਆਵਜੇ ਦੀ ਸਹੂਲਤ ਤੋਂ ਵਾਂਝਾ 1984 ਦੇ ਦੰਗਾ ਪੀੜਿਤ ਦਸਤਾਵੇਜਾਂ ਅਤੇ ਸਬੂਤਾਂ ਸਮੇਤ ਡਿਪਟੀ ਕਮਿਸ਼ਨਰ ਦਫਤਰ ਦੀ ਆਰ ਆਰ ਏ ਸ਼ਾਖਾ ਵਿਖੇ ਕਰ ਸਕਦੇ ਹਨ ਪਹੁੰਚ - ਡਿਪਟੀ ਕਮਿਸ਼ਨਰ
ਨਵਾਂ ਸ਼ਹਿਰ 02 ਫਰਵਰੀ : ਡਿਪਟੀ ਕਮਿਸ਼ਨਰ ਸ਼੍ਰੀ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ 1984 ਦੇ ਦੰਗਾ ਪੀੜਤਾਂ ਨੂੰ ਦਿੱਲੀ ਸਰਕਾਰ ਵੱਲੋਂ ਹੋਰ ਵਾਧੂ ਮੁਆਵਜ਼ਾ ਦੇਣ ਸੰਬੰਧੀ ਜਾਰੀ ਜਨਤਕ ਨੋਟਿਸ ਨੂੰ ਜ਼ਿਲ੍ਹੇ ਵਿੱਚ ਰਹਿ ਰਹੇ ਪ੍ਰਭਾਵਿਤ ਪਰਿਵਾਰਾਂ ਦੇ ਧਿਆਨ ਵਿੱਚ ਲਿਆਉਣ ਸਬੰਧੀ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਰਾਸ਼ਟਰੀ ਅਲਪ ਸੰਖਿਅਕ ਅਯੋਗ (ਭਾਰਤ ਸਰਕਾਰ) ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦੀ ਪਿਛਲੇ ਮਹੀਨੇ ਲੁਧਿਆਣਾ ਫੇਰੀ ਦੌਰਾਨ ਪੀੜਿਤ ਪਰਿਵਾਰਾਂ....
ਆਮ ਵੋਟਰਾਂ ਦੀ ਜਾਣਕਾਰੀ ਤੇ ਜਾਗਰੂਕਤਾ ਸਬੰਧੀ ਜ਼ਿਲ੍ਹੇ ’ਚ ਚਲਾਈ ਗਈ ਈ.ਵੀ.ਐਮ ਪਰਦਰਸ਼ਨੀ ਵੈਨ
ਨਵਾਂਸ਼ਹਿਰ, 30 ਜਨਵਰੀ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾ ਦੀ ਪਾਲਣਾ ਕਰਦੇ ਹੋਏ ਅਗਾਮੀ ਲੋਕ ਸਭਾ ਚੋਣਾਂ-2024 ਦੇ ਸਬੰਧ ਵਿੱਚ ਆਮ ਲੋਕਾ ਦੀ ਜਾਣਕਾਰੀ ਅਤੇ ਜਾਗਰੂਕਤਾ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਤੋਂ ਈ.ਵੀ.ਐਮ ਪਰਦਰਸ਼ਨੀ ਵੈਨ ਚਲਾਈ ਗਈ। ਇਸ ਈ.ਵੀ.ਐਮ ਪਰਦਰਸ਼ਨੀ ਵੈਨ ਨੂੰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ । ਉਨ੍ਹਾਂ ਦੱਸਿਆ ਕਿ ਅਗਾਮੀ ਲੋਕ ਸਭਾ ਚੋਣਾਂ-2024 ਲਈ ਵੋਟਰਾਂ....
ਸਰਕਾਰ ਵੱਲੋਂ ਪਠਾਨਕੋਟ ਦੇ ਚਮਰੌਰ ਵਿਖੇ 3 ਫਰਵਰੀ ਨੂੰ ਕਰਵਾਈ ਜਾਵੇਗੀ ਪ੍ਰਵਾਸੀ ਭਾਰਤੀ ਮਿਲਣੀ  : ਧਾਲੀਵਾਲ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਪ੍ਰਵਾਸੀ ਭਾਰਤੀ ਮਿਲਣੀ ਦਾ ਉਦਘਾਟਨ ਕੈਬਨਿਟ ਮੰਤਰੀ ਨੇ ਪ੍ਰਵਾਸੀ ਭਾਰਤੀਆਂ ਨੂੰ ਮਿਲਣੀ ਵਿਚ ਹੁੰਮ-ਹੁੰਮਾ ਕੇ ਸ਼ਾਮਲ ਹੋਣ ਦਾ ਦਿੱਤਾ ਸੱਦਾ ਹੁਸ਼ਿਆਰਪੁਰ, 30 ਜਨਵਰੀ : ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 3 ਫਰਵਰੀ ਨੂੰ ‘ਮਿੰਨੀ ਗੋਆ’ ਦੇ ਨਾਂਅ ਨਾਲ ਜਾਣੇ ਜਾਂਦੇ ਜ਼ਿਲ੍ਹਾ ਪਠਾਨਕੋਟ ਦੇ ਚਮਰੌਰ ਵਿਖੇ ਪ੍ਰਵਾਸੀ ਭਾਰਤੀ ਮਿਲਣੀ ਕਰਵਾਈ ਜਾਵੇਗੀ, ਜਿਸ ਦਾ ਉਦਘਾਟਨ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਕੀਤਾ....
ਕਪੂਰਥਲਾ 'ਚ ਸੱਸ - ਸਹੁਰੇ ਨੇ ਹੀ ਮਾਰਿਆ ਨੂੰਹ ਨੂੰ ਗਲਾ ਘੁਟ ਕੇ 
ਕਪੂਰਥਲਾ 29 ਜਨਵਰੀ : ਅਮਰੀਕਾ ਦੀ ਨਾਗਰਿਕ ਔਰਤ ਰਾਜਦੀਪ ਕੌਰ ਦੀ ਕਪੂਰਥਲਾ 'ਚ ਮੌਤ ਦੇ ਮਾਮਲੇ 'ਚ ਵੱਡਾ ਖੁਲਾਸਾ ਹੋਇਆ ਹੈ। ਔਰਤ ਦੀ ਆਪਣੀ ਹੀ ਸੱਸ ਅਤੇ ਸਹੁਰੇ ਵੱਲੋਂ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ ਗਈ। ਸੱਸ ਅਤੇ ਸਹੁਰੇ ਨੇ ਪੁਲਿਸ ਪੁੱਛਗਿੱਛ ਦੌਰਾਨ ਇਹ ਖੁਲਾਸਾ ਕੀਤਾ ਹੈ। ਮਾਂ ਦੀ ਸ਼ਿਕਾਇਤ ਤੋਂ ਬਾਅਦ ਪੁਲਿਸ ਨੇ ਦੋਵਾਂ ਤੋਂ ਸਖਤੀ ਨਾਲ ਪੁੱਛਗਿੱਛ ਕੀਤੀ। ਜਿਸ ਵਿੱਚ ਉਨ੍ਹਾਂ ਨੇ ਸਾਰੀ ਸੱਚਾਈ ਦਾ ਖੁਲਾਸਾ ਕੀਤਾ। ਮਾਂ ਮੁਤਾਬਕ ਉਨ੍ਹਾਂ ਨੇ ਵਿਆਹ ਦੇ ਬਹਾਨੇ ਧੀ ਨੂੰ ਭਾਰਤ ਬੁਲਾਇਆ ਸੀ। ਥਾਣਾ....
ਦਸੂਹਾ ‘ਚ ਵਾਪਰੇ ਇਕ ਭਿਆਨਕ ਸੜਕ ਹਾਦਸੇ ‘ਚ 5 ਲੋਕਾਂ ਦੀ ਮੌਤ
ਦਸੂਹਾ, 27 ਜਨਵਰੀ : ਹੁਸ਼ਿਆਰਪੁਰ ‘ਚ ਸ਼ੁੱਕਰਵਾਰ ਦੇਰ ਰਾਤ ਵਾਪਰੇ ਇਕ ਭਿਆਨਕ ਸੜਕ ਹਾਦਸੇ ‘ਚ 5 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਜਲੰਧਰ-ਪਠਾਨਕੋਟ ਹਾਈਵੇ ‘ਤੇ ਦਸੂਹਾ ਨੇੜੇ ਵਾਪਰਿਆ। ਜਿਸ ਵਿੱਚ ਕਾਰ ਦੇ ਟਰੱਕ ਨਾਲ ਟਕਰਾਉਣ ਤੋਂ ਬਾਅਦ ਪਰਖੱਚੇ ਉਡ ਗਏ। ਚਸ਼ਮਦੀਦਾਂ ਮੁਤਾਬਕ ਹਾਦਸੇ ਤੋਂ ਬਾਅਦ ਧਮਾਕਾ ਹੋਇਆ ਅਤੇ ਫਿਰ ਅੱਗ ਲੱਗ ਗਈ। ਇਸ ਘਟਨਾ ‘ਚ ਕਾਰ ‘ਚ ਸਵਾਰ ਔਰਤ ਸਮੇਤ ਚਾਰ ਵਿਅਕਤੀ ਜ਼ਿੰਦਾ ਸੜ ਗਏ, ਜਦਕਿ ਇਕ ਹੋਰ ਵਿਅਕਤੀ ਨੂੰ ਸੁਰੱਖਿਅਤ ਬਾਹਰ ਕੱਢ ਕੇ ਦਸੂਹਾ ਦੇ ਸਿਵਲ ਹਸਪਤਾਲ ‘ਚ ਦਾਖਲ....
ਸੜਕ ਹਾਦਸਿਆਂ ਵਿੱਚ ਅਜਾਈਂ ਜਾਂਦੀਆਂ ਬੇਸ਼ਕੀਮਤੀ ਮਨੁੱਖੀ ਜਾਨਾਂ ਬਚਾਉਣ ਲਈ ਮੁੱਖ ਮੰਤਰੀ ਦਾ ਸੁਫ਼ਨਾ ਸਾਕਾਰ ਹੋਇਆ, ਸੂਬੇ ਵਿੱਚ ‘ਸੜਕ ਸੁਰੱਖਿਆ ਫੋਰਸ’ ਦੀ ਸ਼ੁਰੂਆਤ
ਪੀ.ਏ.ਪੀ. ਦੇ ਮੈਦਾਨ ਤੋਂ ਹਾਈ-ਟੈੱਕ ਵਾਹਨਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ ਕੀਮਤੀ ਜਾਨਾਂ ਬਚਾਉਣ ਵਿੱਚ ਮਦਦਗਾਰ ਸਾਬਤ ਹੋਵੇਗੀ ਸੜਕ ਸੁਰੱਖਿਆ ਫੋਰਸ ਸੂਬੇ ਵਿੱਚ ਦੇਸ਼ ਦੀ ਪਹਿਲੀ ‘ਸੜਕ ਸੁਰੱਖਿਆ ਫੋਰਸ’ ਲੋਕ ਸੇਵਾ ਨੂੰ ਸਮਰਪਿਤ ਸਾਲਾਨਾ 3000 ਦੇ ਕਰੀਬ ਜਾਨਾਂ ਬਚਾਉਣ ਦੇ ਉਦੇਸ਼ ਨਾਲ ਕੀਤਾ ਗਠਨ ਜਲੰਧਰ, 27 ਜਨਵਰੀ : ਸੂਬੇ ਵਿੱਚ ਸੜਕ ਹਾਦਸੇ ਘਟਾ ਕੇ ਸਾਲਾਨਾ 3000 ਦੇ ਕਰੀਬ ਬਹੁਮੁੱਲੀਆਂ ਮਨੁੱਖੀ ਜਾਨਾਂ ਬਚਾਉਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੇਸ਼ ਦੀ....
ਸੜਕ ਸੁਰੱਖਿਆ ਫੋਰਸ ਦੇ 144 ਅਤਿ-ਆਧੁਨਿਕ ਵਾਹਨ ਸੂਬੇ ਦੀਆਂ 5500 ਕਿਲੋਮੀਟਰ ਸੜਕਾਂ ਦੀ ਕਰਨਗੇ ਨਿਗਰਾਨੀ
ਇਹ ਵਾਹਨ ਅਤਿ-ਆਧੁਨਿਕ ਉਪਕਰਨਾਂ ਨਾਲ ਹੋਣਗੇ ਲੈਸ ਜਲੰਧਰ, 27 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਆਪਣੀ ਕਿਸਮ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਕੀਤੀ ਜੋ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ 5500 ਕਿਲੋਮੀਟਰ ਸੜਕਾਂ ਦੀ ਨਿਗਰਾਨੀ ਕਰੇਗੀ। ਸੜਕ ਸੁਰੱਖਿਆ ਫੋਰਸ ਨੂੰ ਸੜਕਾਂ ਦੀ ਕੁਸ਼ਲਤਾ ਨਾਲ ਨਿਗਰਾਨੀ ਕਰਨ ਲਈ ਪਹਿਲੇ ਪੜਾਅ ਵਿੱਚ 144 ਅਤਿ ਆਧੁਨਿਕ ਵਾਹਨ ਦਿੱਤੇ ਗਏ ਹਨ। ਇਨ੍ਹਾਂ ਵਾਹਨਾਂ ਵਿੱਚ 116 ਟੋਇਟਾ ਹਿਲਕਸ ਅਤੇ 28 ਮਹਿੰਦਰਾ ਸਕਾਰਪੀਓ....
ਪਿੰਡ ਲਾਲੇਵਾਲ ਅਤੇ ਨੇੜਲੇ ਪਿੰਡਾਂ ਵਿਚੋਂ ਬਰਸਾਤੀ ਪਾਣੀ ਦੀ ਤੇਜ਼ੀ ਨਾਲ ਨਿਕਾਸੀ ਦੇ ਕੀਤੇ ਜਾਣਗੇ ਪੁਖਤਾ ਪ੍ਰਬੰਧ:  ਜੌੜਾਮਾਜਰਾ 
ਪਾਣੀ ਦੀ ਨਿਕਾਸੀ ਲਈ ਪਾਈਪਾਂ ਨੂੰ ਚੌੜਾ ਕਰਨ ਅਤੇ ਦਰਿਆ ਦੇ ਬੰਨ੍ਹ ਮਜ਼ਬੂਤ ਕਰਕੇ ਸੜਕ ਬਣਾਉਣ ਸਬੰਧੀ ਐਸਟੀਮੇਟ ਤਿਆਰ ਕਰਨ ਦੇ ਦਿੱਤੇ ਨਿਰਦੇਸ਼ ਕਿਹਾ, ਬੰਨ੍ਹ 'ਤੇ ਸੜਕ ਬਣਨ ਨਾਲ ਕਿਸਾਨਾਂ ਨੂੰ ਫਾਇਦਾ ਹੋਵੇਗਾ ਅਤੇ ਟੂਰਿਜਮ ਨੂੰ ਵੀ ਉਤਸ਼ਾਹ ਮਿਲੇਗਾ ਨਵਾਂਸ਼ਹਿਰ, 27 ਜਨਵਰੀ : ਪੰਜਾਬ ਦੇ ਖਣਨ ਤੇ ਭੂ-ਵਿਗਿਅਨ, ਭੂਮੀ ਤੇ ਜਲ ਸੰਭਾਲ ਅਤੇ ਜਲ ਸਰੋਤ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਤਲੁਜ ਦਰਿਆ ਨਾਲ ਲਗਦੇ ਪਿੰਡ ਲਾਲੇਵਾਲ ਦਾ ਦੌਰਾ ਕੀਤਾ ਅਤੇ ਹੜ੍ਹਾਂ ਦੌਰਾਨ ਪ੍ਰਭਾਵਿਤ ਹੋਏ ਖੇਤਰ ਦੇ....
ਜ਼ਿਲ੍ਹਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਨੇ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਕਚਹਿਰੀਆਂ ’ਚ ਕੌਮੀ ਝੰਡਾ ਲਹਿਰਾਇਆ
ਨਵਾਂਸ਼ਹਿਰ, 27 ਜਨਵਰੀ : ਦੇਸ਼ ਦਾ 75 ਵਾਂ ਗਣੰਤਤਰ ਦਿਹਾੜਾ ਅੱਜ ਜ਼ਿਲ੍ਹਾ ਕਚਹਿਰੀ ਸ਼ਹੀਦ ਭਗਤ ਸਿੰਘ ਨਗਰ, ਨਵਾਂਸ਼ਹਿਰ ਵਿਖੇ ਜ਼ਿਲ੍ਹਾ ਤੇ ਸੈਸ਼ਨ ਜੱਜ ਸ. ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਪੂਰੇ ਜੋਸ਼ ਨਾਲ ਮਨਾਇਆ ਗਿਆ। ਜ਼ਿਲ੍ਹਾ ਤੇ ਸੈਸ਼ਨ ਜੱਜ ਸ. ਕੰਵਲਜੀਤ ਸਿੰਘ ਬਾਜਵਾ ਨੇ ਇਸ ਮੌਕੇ ਕੌਮੀ ਝੰਡਾ ਲਹਿਰਾਇਆ ਅਤੇ ਏ ਐਸ ਆਈ ਕਮਲ ਰਾਜ ਦੀ ਅਗਵਾਈ ਹੇਠਲੀ ਟੁਕੜੀ ਪਾਸੋਂ ਸਲਾਮੀ ਲਈ। ਇਸ ਮੌਕੇ ਕੇ ਸੀ ਪਬਲਿਕ ਸਕੂਲ ਨਵਾਂਸ਼ਹਿਰ ਦੇ ਵਿਦਿਆਰਥੀਆਂ ਨੇ ਰਾਸ਼ਟਰੀ ਗਾਇਨ ਗਾਇਆ। ਉੁਨ੍ਹਾਂ ਇਸ ਮੌਕੇ ਆਖਿਆ ਕਿ....
ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ’ਚ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਲਹਿਰਾਇਆ ਰਾਸ਼ਟਰੀ ਝੰਡਾ
ਦੇਸ਼ ਦੀ ਆਜ਼ਾਦੀ ਲਈ ਜਾਨਾਂ ਵਾਰਨ ਵਾਲ ਸੂੂਰਬੀਰਾਂ ਨੂੰ ਕੀਤਾ ਯਾਦ ਆਜ਼ਾਦੀ ਘੁਲਾਟੀਆਂ ਤੇ ਸ਼ਹੀਦਾਂ ਦੇ ਪਰਿਵਾਰਾਂ ਅਤੇ ਵਿਲੱਖਣ ਪ੍ਰਾਪਤੀ ਵਾਲੀਆਂ ਸ਼ਖਸੀਅਤਾਂ ਦਾ ਕੀਤਾ ਸਨਮਾਨ ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਪੰਜਾਬ ਹਰੇਕ ਖੇਤਰ ’ਚ ਬਣਾ ਰਿਹੈ ਵੱਖਰੀ ਪਹਿਚਾਣ ਹੁਸ਼ਿਆਰਪੁਰ ਜ਼ਿਲ੍ਹੇ ਦੀਆਂ ਮਾਣਮੱਤੀਆਂ ਪ੍ਰਾਪਤੀਆਂ ਦਾ ਕੀਤਾ ਵਿਸ਼ੇਸ਼ ਜ਼ਿਕਰ ਹੁਸ਼ਿਆਰਪੁਰ, 27 ਜਨਵਰੀ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ 75ਵੇਂ ਗਣਤੰਤਰ ਦਿਵਸ ਮੌਕੇ ਸਥਾਨਕ ਪੁਲਿਸ ਲਾਈਨ ਗਰਾਊਂਡ ਹੁਸ਼ਿਆਰਪੁਰ ਵਿਖੇ ਕਰਵਾਏ....
ਗਣਤੰਤਰ ਦਿਵਸ ਮੌਕੇ ਚੇਅਰਮੈਨ ਔਲਖ ਨੇ ਨਗਰ ਸੁਧਾਰ ਟਰੱਸਟ ਦਫ਼ਤਰ ਵਿਖੇ ਲਹਿਰਾਇਆ ਤਿਰੰਗਾ
ਸ਼ਹੀਦਾਂ ਨੂੰ ਯਾਦ ਕਰਦਿਆਂ ਪੰਜਾਬ ਦੀ ਖ਼ੁਸ਼ਹਾਲੀ ਤੇ ਤਰੱਕੀ ਦੀ ਕੀਤੀ ਕਾਮਨਾ ਹੁਸ਼ਿਆਰਪੁਰ, 27 ਜਨਵਰੀ : ਨਗਰ ਸੁਧਾਰ ਟਰੱਸਟ ਹੁਸ਼ਿਆਰਪੁਰ ਵਿਖੇ ਗਣਤੰਤਰ ਦਿਵਸ ਮੌਕੇ ਚੇਅਰਮੈਨ ਹਰਮੀਤ ਸਿੰਘ ਔਲਖ ਵੱਲੋਂ ਤਿਰੰਗਾ ਝੰਡਾ ਲਹਿਰਾਇਆ ਗਿਆ। ਇਸ ਮੌਕੇ ਉਨ੍ਹਾਂ ਦੇਸ਼ ਦੇ ਆਜ਼ਾਦੀ ਸੰਗਰਾਮ ਵਿਚ ਯੋਗਦਾਨ ਪਾਉਣ ਵਾਲੇ ਸ਼ਹੀਦਾਂ ਤੇ ਮਹਾਨ ਸੁਤੰਤਰਤਾ ਸੰਗਰਾਮੀਆਂ ਨੂੰ ਯਾਦ ਕਰਦਿਆਂ 75ਵੇਂ ਗਣਤੰਤਰ ਦਿਵਸ ਦੀ ਦੇਸ਼-ਵਿਦੇਸ਼ ਵਿਚ ਵੱਸਦੇ ਸਾਰੇ ਭਾਰਤੀਆਂ ਖ਼ਾਸ ਤੌਰ `ਤੇ ਪੰਜਾਬੀਆਂ ਨੂੰ ਤਹਿ ਦਿਲੋਂ ਵਧਾਈ ਦਿੱਤੀ ।....