ਦੋਆਬਾ

ਸੜਕ ਸੁਰੱਖਿਆ ਮਹੀਨਾ-2024, ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਖਿਲਾਫ਼ ਕੀਤੀ ਗਈ ਕਾਰਵਾਈ
ਜੁਗਾੜੂ ਮੋਟਰ ਸਾਈਕਲ ਰੇਹੜੀਆਂ ਕੀਤੀਆਂ ਜ਼ਬਤ ਹੁਸ਼ਿਆਰਪੁਰ, 27 ਜਨਵਰੀ : ਸੜਕ ਸੁਰੱਖਿਆ ਮਹੀਨਾ-2024 ਦੌਰਾਨ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਦੇ ਨਿਰਦੇਸ਼ਾਂ ’ਤੇ ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਆਰ.ਐਸ. ਗਿੱਲ ਨੇ ਇਨਫੋਰਸਮੈਂਟ ਡਰਾਈਵ ਤਹਿਤ ਟ੍ਰੈਫਿਕ ਨਿਸਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ’ਤੇ ਕਾਰਵਾਈ ਕਰਦੇ ਹੋਏ ਉਨ੍ਹਾਂ ਦੇ ਚਾਲਾਨ ਕੱਟੇ ਅਤੇ ਓਵਰਲੋਡ ਗੱਡੀਆਂ ਨੂੰ ਇੰਪਾਊਂਡ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਨਿਰਦੇਸ਼ਾਂ ’ਤੇ ਅਣਅਧਿਕਾਰਤ ਜੁਗਾੜੂ ਮੋਟਰ....
ਬੇਟੀਆਂ ਬਿਨਾਂ ਸਮਾਜ ਦੀ ਕਲਪਨਾ ਅਸੰਭਵ : ਕੈਬਨਿਟ ਮੰਤਰੀ ਜਿੰਪਾ
ਕੈਬਨਿਟ ਮੰਤਰੀ ਨੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ 121 ਨਵ-ਜੰਮੀਆਂ ਬੱਚੀਆਂ ਦੀ ਲੋਹੜੀ ਪਾਈ ਪਿੰਡ ਸ਼ੇਰਗੜ੍ਹ ’ਚ ਨਵ-ਜੰਮੀ ਬੱਚੀ ਦੇ ਘਰ ਜਾ ਕੇ ਲਗਾਈ ਉਸ ਦੇ ਨਾਮ ਦੀ ਨੇਮ ਪਲੇਟ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ 'ਬੇਟੀ ਬਚਾਓ-ਬੇਟੀ ਪੜ੍ਹਾਓ' ਯੋਜਨਾ ਤਹਿਤ ਕਰਵਾਇਆ ‘ਧੀਆਂ ਦੀ ਲੋਹੜੀ’ ਦਾ ਸਮਾਗਮ ਹੁਸ਼ਿਆਰਪੁਰ, 27 ਜਨਵਰੀ : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ 'ਬੇਟੀ ਬਚਾਓ-ਬੇਟੀ ਪੜ੍ਹਾਓ' ਯੋਜਨਾ ਤਹਿਤ ਅੱਜ....
ਬੱਸ ਸਟੈਂਡ ਹੁਸ਼ਿਆਰਪੁਰ ’ਚ ਲੱਗਾ ਅੱਖਾਂ ਦਾ ਚੈਕਅੱਪ ਕੈਂਪ
ਕੈਂਪ ਦੇ ਦੂਜੇ ਦਿਨ 110 ਲੋਕਾਂ ਦੀਆਂ ਅੱਖਾਂ ਦੀ ਕੀਤੀ ਜਾਂਚ ਹੁਸ਼ਿਆਰਪੁਰ, 25 ਜਨਵਰੀ : ਪੰਜਾਬ ਸਰਕਾਰ ਵਲੋਂ ਮਨਾਏ ਜਾ ਰਹੇ ਸੜਕ ਸੁਰੱਖਿਆ ਮਹੀਨਾ-2024 ਤਹਿਤ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਦੇ ਨਿਰਦੇਸ਼ਾਂ ’ਤੇ ਅੱਜ ਬੱਸ ਸਟੈਂਡ ਹੁਸ਼ਿਆਰਪੁਰ ਵਿਚ ਡਰਾਈਵਰਾਂ ਦੀਆਂ ਅੱਖਾਂ ਦਾ ਚੈਕਅੱਪ ਕਰਨ ਲਈ ਚੱਲ ਰਹੇ ਦੋ ਰੋਜ਼ਾ ਕੈਂਪ ਦੇ ਦੂਜੇ ਦਿਨ ਸਰਕਾਰੀ ਹਸਪਤਾਲ ਹੁਸ਼ਿਆਰਪੁਰ ਤੋਂ ਅੱਖਾਂ ਦੇ ਮਾਹਿਰ ਡਾ. ਮਨਪ੍ਰੀਤ ਕੌਰ ਅਤੇ ਡਾ. ਮਨਦੀਪ ਕੌਰ ਦੀ ਟੀਮ ਵਲੋਂ 110....
ਪੀ.ਆਰ.ਟੀ.ਸੀ ਜਹਾਨਖੇਲਾਂ ਦੇ ਡੀ.ਐਸ.ਪੀ ਗੁਰਜੀਤ ਪਾਲ ਸਿੰਘ ਦੀ ਮੈਡਲ ਫਾਰ ਮੈਰੀਟੋਰੀਅਸ ਸਰਵਿਸਜ਼ ਲਈ ਹੋਈ ਚੋਣ
ਐਸ.ਆਈ. ਜਸਜੀਤ ਸਿੰਘ ਦੀ ਚੀਫ ਮਨਿਸਟਰ ਮੈਡਲ ਫਾਰ ਆਊਟਸਟੈਂਡਿੰਗ ਡਿਵੋਸ਼ਨ ਲਈ ਚੋਣ ਹੁਸ਼ਿਆਰਪੁਰ, 25 ਜਨਵਰੀ : ਪੀ.ਆਰ.ਟੀ. ਸੀ ਜਹਾਨਖੇਲਾਂ ਦੇ ਕਮਾਂਡੈਂਟ ਜਗਮੋਹਨ ਸਿੰਘ ਨੇ ਦੱਸਿਆ ਕਿ ਗਣਤੰਤਰ ਦਿਵਸ 2024 ਦੇ ਮੱਦੇਨਜ਼ਰ ਪੁਲਿਸ ਰਿਕਰੂਟਸ ਟ੍ਰੇਨਿੰੰਗ ਸੈਂਟਰ (ਪੀ.ਆਰ.ਟੀ.ਸੀ) ਜਹਾਨਖੇਲਾਂ ਹੁਸ਼ਿਆਰਪੁਰ ਵਿਖੇ ਤਾਇਨਾਤ ਡੀ.ਐਸ.ਪੀ (ਐਡਜੂੁਟੈਂਟ) ਗੁਰਜੀਤ ਪਾਲ ਸਿੰਘ ਨੂੰ ਬਿਹਤਰੀਨ ਸੇਵਾਵਾਂ ਨਿਭਾਉਣ ਦੇ ਲਈ ਭਾਰਤ ਸਰਕਾਰ ਵਲੋਂ ਮੈਡਲ ਫਾਰ ਮੈਰੀਟੋਰੀਅਸ ਸਰਵਿਸ ਲਈ ਚੁਣਿਆ ਗਿਆ ਹੈ। ਇਸੇ ਤਰ੍ਹਾਂ ਐਸ.ਆਈ....
ਮਜ਼ਬੂਤ ਲੋਕਤੰਤਰ ਦਾ ਹਿੱਸਾ ਬਣਨ ਲਈ ਵੋਟਰ ਬਣਨਾ ਜ਼ਰੂਰੀ: ਕੋਮਲ ਮਿੱਤਲ
ਸਵਾਮੀ ਸਰਵਾਨੰਦ ਗਿਰੀ ਰੀਜਨਲ ਸੈਂਟਰ ਪੰਜਾਬ ਯੂਨੀਵਰਸਿਟੀ ’ਚ ਮਨਾਇਆ ਗਿਆ ਜ਼ਿਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਸਮਾਗਮ ਚੋਣ ਪ੍ਰਕਿਰਿਆ ’ਚ ਵਧੀਆ ਕਾਰਗੁਜ਼ਾਰੀ ਕਰਨ ਵਾਲਿਆਂ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ ਨਵੇਂ ਵੋਟਰਾਂ ਨੂੰ ਵੋਟਰ ਪਹਿਚਾਣ ਪੱਤਰ ਦਿੱਤੇ ਅਤੇ ਨੌਜਵਾਨ ਵੋਟਰਾਂ ਨੂੰ ਪੌਦੇ ਦੇ ਕੇ ਕੀਤਾ ਸਨਮਾਨਿਤ ਹੁਸ਼ਿਆਰਪੁਰ, 25 ਜਨਵਰੀ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਕਿਹਾ ਕਿ ਲੋਕਤੰਤਰ ਦਾ ਹਿੱਸਾ ਬਣਨ ਲਈ ਵੋਟਰ ਬਣਨਾ ਜ਼ਰੂਰੀ ਹੈ ਅਤੇ ਮਜ਼ਬੂਤ ਲੋਕਤੰਤਰ ਦੇ....
ਆਈ ਟੀ ਆਈ ਗਰਾਊਂਡ ਵਿਖੇ ਫੁੱਲ ਡਰੈੱਸ ਰੀਹਰਸਲ ਕਰਵਾਈ ਗਈ
ਡੀ ਸੀ ਰੰਧਾਵਾ ਤੇ ਐਸ ਐਸ ਪੀ ਡਾ. ਅਖਿਲ ਚੌਧਰੀ ਨੇ ਲਿਆ ਜਾਇਜ਼ਾ ਆਈ.ਜੀ. ਸਟੇਟ ਸਾਈਬਰ ਕਰਾਈਮ ਨੀਲਾਂਬਰੀ ਜਗਦਲੇ ਨੇ ਲਿਆ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਕੈਬਨਿਟ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਲਹਿਰਾਉਣਗੇ 26 ਜਨਵਰੀ ਨੂੰ ਕੌਮੀ ਝੰਡਾ ਨਵਾਂਸ਼ਹਿਰ, 24 ਜਨਵਰੀ : ਆਈ ਟੀ ਆਈ ਗਰਾਊਂਡ ਨਵਾਂਸ਼ਹਿਰ ਵਿਖੇ 26 ਜਨਵਰੀ ਨੂੰ ਮਨਾਏ ਜਾ ਰਹੇ ਦੇਸ਼ ਦੇ 75ਵੇਂ ਗਣਤੰਤਰ ਦਿਹਾੜੇ ਨੂੰ ਲੈ ਕੇ ਅੱਜ ਜ਼ਿਲ੍ਹਾ ਪੁਲਿਸ ਅਤੇ ਸਕੂਲੀ ਬੱਚਿਆਂ ਵੱਲੋਂ ਫੁੱਲ ਡਰੈੱਸ ਰੀਹਰਸਲ ਕੀਤੀ ਗਈ, ਜਿਸ ਦਾ ਡਿਪਟੀ ਕਮਿਸ਼ਨਰ ਨਵਜੋਤ ਪਾਲ....
ਜਿਲ੍ਹੇ ਦੇ ਯੁਵਕਾਂ ਨੂੰ ਫੌਜ਼ ਵਿੱਚ ਭਰਤੀ ਲਈ ਪ੍ਰੇਰਿਤ ਕਰਨ ਸਬੰਧੀ ਲਗਾਇਆ ਸੈਮੀਨਾਰ 
ਨਵਾਂਸ਼ਹਿਰ, 24 ਜਨਵਰੀ : ਜਿਲ੍ਹੇ ਦੇ ਯੁਵਕਾਂ ਨੂੰ ਫੌਜ਼ ਵਿੱਚ ਭਰਤੀ ਲਈ ਪ੍ਰੇਰਿਤ ਕਰਨ ਹਿੱਤ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ, ਸ਼ਹੀਦ ਭਗਤ ਸਿੰਘ ਨਗਰ ਨਵਜੋਤਪਾਲ ਸਿੰਘ ਰੰਧਾਵਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਬਹੁਤਕਨੀਕੀ ਕਾਲਜ ਬਹਿਰਾਮ ਅਤੇ ਸੀ ਪਾਈਟ ਕੇਂਦਰ ਨਵਾਂਸ਼ਹਿਰ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਹ ਜਾਣਕਾਰੀ ਜਿਲ੍ਹਾ ਰੋਜ਼ਗਾਰ ਅਫ਼ਸਰ ਸੰਜੀਵ ਕੁਮਾਰ ਨੇ ਦਿੰਦਿਆ ਦੱਸਿਆ ਕਿ ਸੰਸਥਾ ਦੇ ਵਿਦਿਆਰਥੀਆਂ ਅਤੇ ਸਰਕਾਰੀ ਆਈ.ਟੀ.ਆਈ ਸੂੰਢ ਦੇ ਵਿਦਿਆਰਥੀਆਂ ਨੂੰ....
ਗਣਤੰਤਰ ਦਿਵਸ ਦੀ ਫੁੱਲ ਡਰੈੱਸ ਰਿਹਰਸਲ ’ਚ ਦਿਸਿਆ ਦੇਸ਼ ਭਗਤੀ ਦਾ ਜਜ਼ਬਾ
ਵਧੀਕ ਡਿਪਟੀ ਕਮਿਸ਼ਨਰ ਨੇ ਲਹਿਰਾਇਆ ਰਾਸ਼ਟਰੀ ਝੰਡਾ ਅਤੇ ਪਰੇਡ ਦਾ ਕੀਤਾ ਨਿਰੀਖਣ 26 ਜਨਵਰੀ ਨੂੰ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਲਹਿਰਾਉਣਗੇ ਰਾਸ਼ਟਰੀ ਝੰਡਾ ਹੁਸ਼ਿਆਰਪੁਰ, 24 ਜਨਵਰੀ : 75ਵੇਂ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਰੋਹ 26 ਜਨਵਰੀ ਨੂੰ ਸਥਾਨਕ ਪੁਲਿਸ ਲਾਈਨ ਗਰਾਊਂਡ ਵਿਖੇ ਕਰਵਾਇਆ ਜਾ ਰਿਹਾ ਹੈ, ਜਿਸ ਦੌਰਾਨ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ ਨੇ ਅੱਜ ਜ਼ਿਲ੍ਹਾ ਪੱਧਰੀ ਸਮਾਗਮ ਸਬੰਧੀ....
ਜ਼ਿਲ੍ਹਾ ਯੋਜਨਾ ਕਮੇਟੀ ਦਾ ਇਕ ਸਾਲ  ਰਿਹਾ ਬੇਮਿਸਾਲ, ਭਵਿੱਖ ਵਿਚ ਵੀ ਇਸੇ ਰਫ਼ਤਾਰ ਨਾਲ ਕਰਵਾਏ ਜਾਣਗੇ ਵਿਕਾਸ ਕਾਰਜ : ਕਰਮਜੀਤ ਕੌਰ
ਹੁਸ਼ਿਆਰਪੁਰ 24 ਜਨਵਰੀ : ਜ਼ਿਲ੍ਹਾ ਯੋਜਨਾ ਕਮੇਟੀ ਵੱਲੋਂ ਪਿਛਲੇ ਇਕ ਸਾਲ ਵਿਚ ਬੇਮਿਸਾਲ ਕੰਮ ਕੀਤੇ ਗਏ ਹਨ ਅਤੇ ਇਹ ਸਾਲ ਪਿਛਲੇ ਸਾਲਾਂ ਨਾਲੋਂ ਬਹੁਤ ਵਧੀਆ ਰਿਹਾ ਹੈ। ਭਵਿੱਖ ਵਿਚ ਵੀ ਵਿਕਾਸ ਕਾਰਜ ਇਸੇ ਰਫ਼ਤਾਰ ਨਾਲ ਜਾਰੀ ਰਹਿਣਗੇ। ਇਹ ਜਾਣਕਾਰੀ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਅਤੇ 'ਆਪ' ਦੀ ਜ਼ਿਲ੍ਹਾ ਪ੍ਰਧਾਨ ਮੈਡਮ ਕਰਮਜੀਤ ਕੌਰ ਨੇ ਆਪਣਾ ਇਕ ਸਾਲ ਦਾ ਕਾਰਜਕਾਲ ਪੂਰਾ ਹੋਣ 'ਤੇ ਪ੍ਰੈੱਸ ਨੂੰ ਜਾਰੀ ਇਕ ਬਿਆਨ 'ਚ ਦਿੱਤੀ | ਮੈਡਮ ਕਰਮਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ....
ਗੋਰਾਇਆ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜਿੰਦਾ ਸੜੇ 2 ਨੌਜਵਾਨ
ਜਲੰਧਰ, 23 ਜਨਵਰੀ : ਗੋਰਾਇਆ ਨੇੜੇ ਜਲੰਧਰ-ਲੁਧਿਆਣਾ ਨੈਸ਼ਨਲ ਹਾਈਵੇ ਤੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਇੱਕ ਤੇਜ਼ ਰਫ਼ਤਾਰ ਮਰਸਡੀਜ਼ ਕਾਰ ਨੇ ਮੋਟਰਸਾਈਲ ਨੂੰ ਜਬਰਦਸਤ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਤੇ ਸਵਾਰ ਦੋਵੇਂ ਨੌਜਵਾਨਾਂ ਨੂੰ ਕਾਫੀ ਦੂਰ ਤੱਕ ਘਸੀਟਦੀ ਹੋਈ ਲੈ ਗਈ ਜਿਸ ਕਾਰਨ ਅੱਗ ਲੱਗ ਗਈ। ਅੱਗ ਲੱਗਣ ਕਾਰਨ ਦੋਵੇਂ ਨੌਜਵਾਨ ਜਿੰਦਾ ਸੜ ਗਏ ਅਤੇ ਕਾਰ ਵੀ ਬੁਰੀ ਤਰਾਂ ਨੁਕਸਾਨੀ ਗਈ। ਇਸ ਘਟਨਾਂ....
ਚੇਅਰਮੈਨ ਸ਼ੂਗਰਫੈਡ ਪੰਜਾਬ ਨੇ ਸਹਿਕਾਰੀ ਖੰਡ ਮਿੱਲ ਨਵਾਂਸ਼ਹਿਰ ਦਾ ਦੌਰਾ ਕਰਕੇ ਮਿੱਲ ਦੇ ਪਿੜਾਈ ਸੀਜਨ ਦਾ ਲਿਆ ਜਾਇਜਾ
ਨਵਾਂਸ਼ਹਿਰ, 23 ਜਨਵਰੀ : ਸ਼ੂਗਰਫੈਡ ਪੰਜਾਬ ਦੇ ਚੇਅਰਮੈਨ ਨਵਦੀਪ ਸਿੰਘ ਜੀਦਾ ਵੱਲੋਂ ਸਹਿਕਾਰੀ ਖੰਡ ਮਿੱਲ ਨਵਾਂਸ਼ਹਿਰ ਦਾ ਦੌਰਾ ਕੀਤਾ ਗਿਆ ਅਤੇ ਮਿੱਲ ਦੇ ਪਿੜਾਈ ਸੀਜਨ ਸਬੰਧੀ ਵੇਰਵੇ ਹਾਸਲ ਕੀਤੇ ਗਏ। ਇਸ ਮੌਕੇ ਤੇ ਚੇਅਰਮੈਨ ਮਾਰਕੀਟ ਕਮੇਟੀ ਨਵਾਂਸ਼ਹਿਰ ਗਗਨ ਅਗਨੀਹੋਤਰੀ, ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਵਨੀਤ ਰਾਣਾ, ਮਿੱਲ ਦੇ ਬੋਰਡ ਆਫ ਡਾਇਰੈਟਰਜ਼ ਦੇ ਮੈਂਬਰ ਮਹਿੰਦਰ ਸਿੰਘ, ਕਸ਼ਮੀਰ ਸਿੰਘ, ਚਰਨਜੀਤ ਸਿੰਘ, ਹਰੀਪਾਲ ਸਿੰਘ ਜਾਡਲੀ, ਸਰਤਾਜ ਸਿੰਘ, ਗੁਰਸੇਵਕ ਸਿੰਘ ਲਿੱਧੜ, ਜਗਤਾਰ ਸਿੰਘ, ਸੋਹਣ ਸਿੰਘ ਉੱਪਲ....
ਰੰਗਲੇ ਪੰਜਾਬ ਦਾ ਸੁਪਨਾ ਸਾਕਾਰ ਕਰਨਗੇ ਲੋਕ ਮੇਲੇ: ਡਿਪਟੀ ਕਮਿਸ਼ਨਰ ਰੰਧਾਵਾ
ਵਿਰਾਸਤ ਨੂੰ ਸੁਰਜੀਤ ਕਰਨ ਵਿੱਚ ਯੁਵਕ ਮੇਲਿਆਂ ਦਾ ਅਹਿਮ ਯੋਗਦਾਨ: ਡਿਪਟੀ ਕਮਿਸ਼ਨਰ ਨਵਾਂਸ਼ਹਿਰ, 23 ਜਨਵਰੀ : ਆਰ.ਕੇ ਆਰੀਆ ਕਾਲਜ ਨਵਾਂ ਸ਼ਹਿਰ ਵਿਖੇ ਡਾਇਰੈਕਟਰ ਯੂਵਕ ਸੇਵਾਵਾਂ, ਪੰਜਾਬ ਦੇ ਆਦੇਸ਼ ਅਨੁਸਾਰ ਜਿਲ੍ਹਾ ਪੱਧਰ ਤੇ ਓਪਨ ਯੂਥ ਫੈਸਟੀਵਲ ਦੀ ਸ਼ੁਰੂਆਤ ਕੀਤੀ ਗਈ। ਜਿਸ ਵਿਚ ਮੁੱਖ ਮਹਿਮਾਨ ਵਜੋਂ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਨਵਜੋਤਪਾਲ ਸਿੰਘ ਰੰਧਾਵਾ ਅਤੇ ਕਾਲਜ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਵਿਨੋਦ ਭਾਦਵਾਜ ਨੇ ਸ਼ਿਰਕਤ ਕੀਤੀ। ਪ੍ਰੋਗਰਾਮ ਦਾ ਆਗਾਜ਼ ਡਿਪਟੀ ਕਮਿਸ਼ਨਰ ਨੇ ਜਯੋਤੀ ਪ੍ਰਜਵਲਣ....
ਨਸ਼ਾ ਛੱਡਣ ਵਾਲੇ ਨੌਜਵਾਨਾਂ ਨੂੰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੇ ਬਣਾਇਆ ਆਤਮ ਨਿਰਭਰ
ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ’ਚ ਸਕਿੱਲਡ ਕੋਰਸ ਕਰਵਾਉਣ ਵਾਲਾ ਪਹਿਲਾ ਬੈਚ ਹੋਇਆ ਪਾਸ ਆਊਟ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਕੋਰਸ ਕਰਨ ਵਾਲੇ 25 ਨੌਜਵਾਨਾਂ ਨੂੰ ਦਿੱਤੇ ਸਰਟੀਫਿਕੇਟ ਹੁਸ਼ਿਆਰਪੁਰ, 23 ਜਨਵਰੀ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਐਸ.ਐਸ.ਪੀ ਸੁਰੇਂਦਰ ਲਾਂਬਾ ਨੇ ਅੱਜ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਹੁਸ਼ਿਆਰਪੁਰ ਵਿਚ ਨਸ਼ਾ ਛੱਡ ਕੇ ਸਕਿੱਲਡ ਕੋਰਸ ਕਰਨ ਵਾਲੇ 25 ਨੌਜਵਾਨਾਂ ਨੂੰ ਕੋਰਸ ਪੂਰਾ ਹੋਣ ਉਪਰੰਤ ਸਰਟੀਫਿਕੇਟ ਵੰਡੇ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ....
ਜਲੰਧਰ ਕੈਂਟ ‘ਚ ਅੰਗੀਠੀ ਦੇ ਜ਼ਹਿਰੀਲੇ ਧੂੰਏ ਕਾਰਨ ਪਿਓ-ਪੁੱਤ ਦੀ ਮੌਤ
ਜਲੰਧਰ, 22 ਜਨਵਰੀ : ਜਲੰਧਰ ਕੈਂਟ ‘ਚ ਅੰਗੀਠੀ ਦੇ ਜ਼ਹਿਰੀਲੇ ਧੂੰਏ ਕਾਰਨ ਪਿਓ-ਪੁੱਤ ਦੀ ਮੌਤ ਹੋਣ ਜਾਣ ਦੀ ਦੁੱਖਦਾਈ ਖਬਰ ਹੈ। ਤੀਸਰਾ ਨੌਜਵਾਨ ਜ਼ੇਰੇ ਇਲਾਜ ਹਸਪਤਾਲ ‘ਚ ਦਾਖ਼ਲ ਹੈ। ਮਿਲੀ ਜਾਣਕਾਰੀ ਅਨੁਸਾਰ ਜਲੰਧਰ ਕੈਂਟ ਦੀ ਧੱਕਾ ਕਲੋਨੀ ਵਿੱਚ ਇੱਕ ਕਿਰਾਏ ਦੇ ਮਕਾਨ ਵਿੱਚ ਰਾਮ ਬਲੀ ਮੋਚੀ ਆਪਣੇ ਪੁੱਤਰ ਨਵੀਨ ਕੁਮਾਰ ਅਤੇ ਚਚੇਰੇ ਭਰਾ ਰਾਜੇਸ਼ ਕੁਮਾਰ ਨਾਲ ਰਹਿੰਦਾ ਸੀ, ਤਿੰਨੇ ਹੀ ਮਿਸਤਰੀ ਦਾ ਕੰਮ ਕਰਦੇ ਸਨ, ਸਵੇਰ ਸਮੇਂ ਜਦੋਂ ਤਿੰਨੇ ਕੰਮ ਤੇ ਜਾਣ ਲਈ ਨਾ ਉੱਠੇ ਤਾਂ ਗੁਆਂਢੀਆਂ ਨੇ ਅਵਾਜ਼ ਦਿੱਤੀ ਅਤੇ....
ਵੋਟਰ ਸੂਚੀ ਦੀ ਵਿਸ਼ੇਸ਼ ਸੁਧਾਈ ਤੋਂ ਬਾਅਦ ਹੋਈ ਅੰਤਿਮ ਪ੍ਰਕਾਸ਼ਨਾ
ਜ਼ਿਲ੍ਹਾ ਚੋਣ ਅਫ਼ਸਰ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੌਂਪੀਆਂ ਫੋਟੋ ਵੋਟਰ ਸੂਚੀ ਦੀਆਂ ਕਾਪੀਆਂ ਹੁਸ਼ਿਆਰਪੁਰ, 22 ਜਨਵਰੀ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ 1 ਜਨਵਰੀ 2024 ਦੀ ਯੋਗਤਾ ਮਿਤੀ ਦੇ ਆਧਾਰ ’ਤੇ ਤਿਆਰ ਕੀਤੀ ਗਈ ਫੋਟੋ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਅੱਜ ਕਰ ਦਿੱਤੀ ਗਈ ਹੈ। ਉਹ ਅੱਜ ਆਪਣੇ ਦਫ਼ਤਰ ਵਿੱਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਉਪਲਬੱਧ ਕਰ ਦਿੱਤੀ ਗਈ ਹੈ।....