ਦੋਆਬਾ

ਕੈਬਨਿਟ ਮੰਤਰੀ ਜਿੰਪਾ ਨੇ ਸੂਬਾ ਵਾਸੀਆਂ ਨੂੰ ਅਯੁੱਧਿਆ ਵਿਖੇ ਪ੍ਰਾਣ ਪ੍ਰਤਿਸ਼ਠਾ ਦੀਆਂ ਦਿੱਤੀਆਂ ਸ਼ੁੱਭਕਾਮਨਾਵਾਂ
ਆਪਣੇ ਦਫ਼ਤਰ ਵਿਖੇ ਭਗਵਾਨ ਰਾਮ ਜੀ ਦੀ ਪੂਜਾ ਕਰਕੇ ਕੀਤੀ ਸਰਬਤ ਦੇ ਭਲੇ ਦੀ ਅਰਦਾਸ ਹੁਸ਼ਿਆਰਪੁਰ, 22 ਜਨਵਰੀ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸੂਬਾ ਵਾਸੀਆਂ ਨੂੰ ਅਯੁੱਧਿਆ ਵਿਚ ਨਵਨਿਰਮਤ ਸ੍ਰੀ ਰਾਮ ਮੰਦਿਰ ਵਿਚ ਸਥਾਪਿਤ ਰਾਮਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਦੇ ਮੌਕੇ ਹਾਰਦਿਕ ਸ਼ੁੱਭਕਾਮਨਾਵਾਂ ਦਿੱਤੀਆਂ। ਸਭ ਤੋਂ ਪਹਿਲਾਂ ਉਨ੍ਹਾਂ ਨੇ ਆਪਣੇ ਸੈਸ਼ਨ ਚੌਕ ਸਥਿਤ ਦਫ਼ਤਰ ਵਿਚ ਭਗਵਾਨ ਸ੍ਰੀ ਰਾਮ ਜੀ ਦੀ ਪੂਜਾ ਕਰਨ ਤੋਂ ਬਾਅਦ ਲੰਗਰ ਦੀ ਸੇਵਾ ਕੀਤੀ। ਉਨ੍ਹਾਂ ਕਿਹਾ ਕਿ ਮਰਿਆਦਾ ਪੁਰਸ਼ੋਤਮ ਭਗਵਾਨ ਸ੍ਰੀ ਰਾਮ....
ਜਲੰਧਰ 'ਚ ਗੈਂਗਸਟਰਾਂ ਤੇ ਪੁਲਿਸ ਵਿਚਾਲੇ ਮੁਕਾਬਲਾ, ਐਨਕਾਊਂਟਰ ਵਿੱਚ ਦੋ ਬਦਮਾਸ਼ਾਂ ਨੂੰ ਲੱਗੀਆਂ ਗੋਲੀਆਂ 
ਜਲੰਧਰ, 21 ਜਨਵਰੀ : ਜਲੰਧਰ 'ਚ ਗੈਂਗਸਟਰਾਂ ਤੇ ਪੁਲਿਸ ਵਿਚਾਲੇ ਮੁਕਾਬਲਾ ਹੋਇਆ ਹੈ। ਇਸ ਐਨਕਾਊਂਟਰ ਵਿੱਚ ਦੋ ਬਦਮਾਸ਼ਾਂ ਨੂੰ ਗੋਲੀਆਂ ਲੱਗੀਆਂ ਹਨ ਜਦਕਿ ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋਇਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਇਹ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦੇ ਦੱਸੇ ਜਾ ਰਹੇ ਹਨ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਇਹ ਮੁਕਾਬਲਾ ਨਾਖਾਂ ਵਾਲੇ ਬਾਗ ਦੇ ਨਾਲ ਲੱਗਦੀ ਗੁਲਮੋਹਰ ਕਾਲੋਨੀ ਅੰਦਰ ਹੋਇਆ। ਇਹ ਇਲਾਕਾ ਭਾਰਗਵ ਕੈਂਪ ਥਾਣੇ ਅਧੀਨ ਆਉਂਦਾ ਹੈ।....
ਨਵਾਂ ਸ਼ਹਿਰ ਵਿਚ ਨੈਸ਼ਨਲ ਹਾਈਵੇ ਤੇ ਵਾਪਰੇ ਸੜਕ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ
ਨਵਾਂ ਸ਼ਹਿਰ, 21 ਜਨਵਰੀ : ਸਥਾਨ ਸ਼ਹਿਰ ਤੋਂ ਬੰਗਾ ਨੂੰ ਜਾਂਦੇ ਨੈਸ਼ਨਲ ਹਾਈਵੇ ਤੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਸੜਕ ਹਾਦਸਾ ਪਿੰਡ ਚੂਹੜਪੁਰ ਦੇ ਨੇੜੇ ਫਾਰਚੂਨਰ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਇਆ, ਜਿਸ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ। ਘਟਨਾਂ ਦੀ ਸੂਚਨਾਂ ਮਿਲਦਿਆਂ ਨਵਾਂ ਸ਼ਹਿਰ ਦੀ ਪੁਲਿਸ ਪਾਰਟੀ ਪੁੱਜੀ ਲਾਸ਼ਾਂ ਨੂੰ ਕਬਜੇ ;ਚ ਲੈਣ ਤੋਂ ਬਾਅਦ ਘਟਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ । ਏਐਸਆਈ ਸੁਰਿੰਦਰ ਕੁਮਾਰ ਨੇ ਦੱਸਿਆ....
ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਹਲਕਾ ਇੰਚਾਰਜ ਬੰਗਾ ਕੁਲਜੀਤ ਸਿੰਘ ਸਰਹਾਲ ਵੱਲੋਂ ਬੱਸ ਰਵਾਨਾ
ਬੰਗਾ, 19 ਜਨਵਰੀ : ਪੰਜਾਬ ਸਰਕਾਰ ਵੱਲੋਂ ਰਾਜ ਦੇ ਲੋਕਾਂ ਦੀ ਸੁਵਿਧਾ ਲਈ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਅੱਜ ਬੰਗਾ ਹਲਕੇ ਦੇ ਪਿੰਡ ਕਰਨਾਣਾ ਤੋਂ ਸ਼੍ਰੀ ਅਨੰਦਪੁਰ ਸਾਹਿਬ ਜੀ, ਮਾਤਾ ਵੈਸ਼ਨੋ ਦੇਵੀ ਜੀ, ਮਾਤਾ ਚਿੰਤਪੁਰਨੀ ਜੀ, ਮਾਤਾ ਜਵਾਲਾ ਜੀ ਦੇ ਦਰਸ਼ਨਾਂ ਲਈ ਇੱਕ ਵਾਲਬੋ ਬੱਸ ਨੂੰ ਪੰਜਾਬ ਵਾਟਰ ਰਿਸੋਰਸਿਸ ਡਿਵੈਲਪਮੈਂਟ ਅਤੇ ਮੈਨੇਜਮੈਂਟ ਕਾਰਪੋਰੇਸ਼ਨ ਦੇ ਚੇਅਰਮੈਨ ਤੇ ਹਲਕਾ ਇੰਚਾਰਜ ਬੰਗਾ ਕੁਲਜੀਤ ਸਿੰਘ ਸਰਹਾਲ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਉਨ੍ਹਾਂ ਕਿਹਾ ਕਿ....
ਟਾਂਡਾ ‘ਚ ਵਾਪਰੇ ਇੱਕ ਸੜਕ ਹਾਦਸੇ ਵਿੱਚ ਔਰਤ ਸਮੇਤ ਦੋ ਲੋਕਾਂ ਦੀ ਮੌਤ
ਟਾਂਡਾ-ਉੜਮੁੜ, 18 ਜਨਵਰੀ : ਟਾਂਡਾ- ਸ੍ਰੀ ਹਰਗੋਬਿੰਦਪੁਰ ਰੋਡ ਤੇ ਅੱਜ ਸਵੇਰੇ ਵਾਪਰੇ ਸੜਕ ਹਾਦਸੇ ਵਿੱਚ ਇੱਕ ਔਰਤ ਸਮੇਤ ਦੋ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਸੰਘਣੀ ਧੁੰਦ ਕਾਰਨ ਕਿਸੇ ਵਾਹਨ ਨੇ ਇੱਕ ਕਾਰ ਨੂੰ ਸਾਇਡ ਮਾਰ ਦਿੱਤੀ, ਜਿਸ ਕਾਰਨ ਕਾਰ ਬੇਕਾਬੂ ਹੋ ਗਈ ਅਤੇ ਸੜਕ ਕਿਨਾਰੇ ਖੜ੍ਹੀ ਇੱਕ ਔਰਤ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਕਾਰ ਦਰੱਖਤ ਨਾ ਜਾ ਟਕਰਾਈ। ਮ੍ਰਿਤਕ ਔਰਤ ਦੀ ਪਛਾਣ ਦਲਵਿੰਦਰ ਕੌਰ ਵਾਸੀ ਪਿੰਡ ਭੂਲਪੁਰ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ....
‘ਪੰਥਕ ਧਿਰਾਂ ਵੱਲੋਂ ਜਥੇਦਾਰ ਕਾਉਂਕੇ ਦੇ ਸੰਬੰਧ ਵਿੱਚ 10 ਫਰਵਰੀ ਦੇ ਨੁਮਾਇੰਦਾ ਇਕੱਠ ਲਈ 11 ਮੈਂਬਰੀ ਤਾਲਮੇਲ ਕਮੇਟੀ ਦਾ ਐਲਾਨ
ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਤੱਕ ਸੰਘਰਸ਼ ਜਾਰੀ ਰਹੇਗਾ : ਭਾਈ ਰੋਡੇ, ਮੋਹਕਮ ਸਿੰਘ, ਭੋਮਾ ਜਲ਼ੰਧਰ, 18 ਜਨਵਰੀ : ਪੰਥਕ ਧਿਰਾਂ ਵਲੋਂ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਮਰ ਸ਼ਹੀਦ ਸਿੰਘ ਸਾਹਿਬ ਭਾਈ ਗੁਰਦੇਵ ਸਿੰਘ ਕਾਉਂਕੇ ਦੇ ਸੰਬੰਧ ਵਿੱਚ ਇਨਸਾਫ਼ ਲੈਣ ਲਈ ਬੁਲਾਏ ਜਲ਼ੰਧਰ ਵਿਖੇ ਬੁਲਾਏ ਗਏ 10 ਫਰਵਰੀ ਦੇ ਨੁਮਾਇੰਦਾ ਇਕੱਠ ਕਰਨ ਲਈ ਸਭ ਧਿਰਾਂ ਨਾਲ ਤਾਲਮੇਲ ਕਾਇਮ ਕਰਨ ਲਈ ਜੋਂ ਫੈਸਲਾ 15 ਜਨਵਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਹੋਈ ਮੀਟਿੰਗ ਵਿੱਚ ਇੱਕ ਤਾਲਮੇਲ ਕਮੇਟੀ ਬਣਾਉਣ ਦਾ....
ਕੋਟਪਾ ਐਕਟ ਨੂੰ ਜ਼ਿਲ੍ਹੇ ਅੰਦਰ ਅਸਰਦਾਰ ਢੰਗ ਨਾਲ ਲਾਗੂ ਕਰਨ ਲਈ ਸਾਰੇ ਭਾਈਵਾਲ ਵਿਭਾਗਾਂ ਦੀ ਸਰਗਰਮ ਭਾਗੀਦਾਰੀ ਬਹੁਤ ਜ਼ਰੂਰੀ : ਡੀ.ਸੀ.  ਰੰਧਾਵਾ
ਸ਼ਹੀਦ ਭਗਤ ਸਿੰਘ ਨਗਰ ਨੂੰ ਤੰਬਾਕੂ ਮੁਕਤ ਜ਼ਿਲ੍ਹਾ ਬਣਾਉਣ ਲਈ ਸਾਂਝਾ ਹਭਲਾ ਮਾਰਨ ਦੀ ਲੋੜ ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਅਧੀਨ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਆਯੋਜਿਤ ਨਵਾਂਸ਼ਹਿਰ, 18 ਜਨਵਰੀ : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੰਗਲਵਾਰ ਨੂੰ ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਅਧੀਨ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਆਯੋਜਿਤ ਗਈ। ਇਸ ਮੀਟਿੰਗ ਵਿੱਚ ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਸਮੇਤ ਸਮੂਹ ਜ਼ਿਲ੍ਹਾ ਪ੍ਰੋਗਰਾਮ....
ਡਿਪਟੀ ਕਮਿਸ਼ਨਰ ਨੇ ਆਈ.ਟੀ.ਆਈ. ਸਟੇਡੀਅਮ ਨਵਾਂਸ਼ਹਿਰ ਵਿਖੇ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਦੇ ਸਮਾਗਮ ਸਬੰਧੀ ਕੀਤੇ ਜਾ ਰਹੇ ਪ੍ਰੰਬੰਧਾਂ ਦਾ ਲਿਆ ਜਾਇਜ਼ਾ
ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਮੌਕੇ ਰੱਖਿਆ ਸੇਵਾਵਾਂ ਭਲਾਈ ਅਤੇ ਸੁਤੰਤਰਤਾ ਸੰਗਰਾਮੀ ਮੰਤਰੀ ਪੰਜਾਬ ਚੇਤਨ ਸਿੰਘ ਜੋੜਮਾਜਰਾ ਲਹਿਰਾਉਣਗੇ ਕੌਮੀ ਝੰਡਾ ਨਵਾਂਸ਼ਹਿਰ, 18 ਜਨਵਰੀ : ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਦਾ ਸਮਾਗਮ ਹਰ ਸਾਲ ਦੀ ਤਰ੍ਹਾਂ ਆਈ.ਟੀ.ਆਈ ਸਟੇਡੀਅਮ ਨਵਾਂਸ਼ਹਿਰ ਵਿਖੇ ਪੂਰਣ ਮਰਿਆਦਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸਮਾਗਮ ਮੌਕੇ ਰੱਖਿਆ ਸੇਵਾਵਾਂ ਭਲਾਈ ਅਤੇ ਸੁਤੰਤਰਤਾ ਸੰਗਰਾਮੀ ਮੰਤਰੀ, ਸੂਚਨਾ ਤੇ ਲੋਕ ਸੰਪਰਕ ਮੰਤਰੀ ਪੰਜਾਬ ਚੇਤਨ ਸਿੰਘ ਜੋੜਮਾਜਰਾ ਕੌਮੀ ਝੰਡਾ ਲਹਿਰਾਉਣਗੇ....
ਖੇਤੀਬਾੜੀ ਵਿਭਾਗ ਅਤੇ ਕੇ.ਵੀ.ਕੇ ਦੀ ਟੀਮਾਂ ਵੱਲੋਂ ਪਰਾਲੀ ਦੀ ਸਾਂਭ ਸੰਭਾਲ ਲਈ ਸਰਫੇਸ ਸੀਡਰ ਮਸ਼ੀਨ ਦੀ ਤਕਨਿਕ ਨਾਲ ਕਣਕ ਦੀ ਬਿਜਾਈ ਵਾਲੇ ਖੇਤਾਂ ਦਾ ਦੌਰਾ
ਨਵਾਂਸ਼ਹਿਰ, 18 ਜਨਵਰੀ : ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਨਵਜੋਤ ਪਾਲ ਸਿੰਘ ਰੰਧਾਵਾ ਵੱਲੋਂ ਦਿੱਤੇ ਗਏ ਹੁਕਮਾਂ ਅਨੁਸਾਰ ਖੇਤੀਬਾੜੀ ਵਿਭਾਗ ਸ਼ਹੀਦ ਭਗਤ ਸਿੰਘ ਨਗਰ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਲੰਗੜੋਆ ਵੱਲੋਂ ਸਰਫੇ ਸੀਡਰ ਨਾਲ ਬੀਜੀ ਹੋਈ ਕਣਕ ਦੇ ਵੱਖ ਵੱਖ ਖੇਤਾਂ ਦਾ ਦੌਰਾ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੁੱਖ ਖੇਤੀਬਾੜੀ ਅਫਸਰ ਡਾ. ਦਪਿੰਦਰ ਸਿੰਘ ਨੇ ਦੱਸਿਆ ਕਿ ਇਸ ਸਾਲ ਝੋਨੇ ਦੀ ਪਰਾਲੀ ਦੀ ਸਾਂਭ....
ਟਰਾਲੇ ਨਾਲ ਟਕਰਾਈ ਪੰਜਾਬ ਪੁਲਿਸ ਦੀ ਬੱਸ, 4 ਦੀ ਮੌਤ, 15 ਹੋਰ ਜਖ਼ਮੀ
ਮੁਕੇਰੀਆਂ ,17 ਜਨਵਰੀ : ਜਲੰਧਰ-ਪਠਾਨਕੋਟ ਹਾਈਵੇ ‘ਤੇ ਮੁਕੇਰੀਆਂ ਦੇ ਪਿੰਡ ਈਮਾ ਮਾਂਗਟ ਨੇੜੇ ਅੱਜ ਬੁੱਧਵਾਰ ਸਵੇਰੇ ਪੰਜਾਬ ਪੁਲਿਸ ਦੀ ਬੱਸ ਨਾਲ ਭਿਆਨਕ ਹਾਦਸਾ ਵਾਪਰ ਗਿਆ। ਪੁਲਿਸ ਮੁਲਾਜ਼ਮਾਂ ਨੂੰ ਲੈ ਕੇ ਜਾ ਰਹੀ ਬੱਸ ਸੜਕ ਕੰਢੇ ਖੜ੍ਹੇ ਟਰਾਲੇ ‘ਚ ਜਾ ਵੱਜੀ, ਇਸ ਹਾਦਸੇ ਵਿੱਚ ਇਕ ਮਹਿਲਾ ਮੁਲਾਜ਼ਮ ਸਮੇਤ 4 ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਗਈ ਤੇ 15 ਹੋਰ ਜ਼ਖ਼ਮੀ ਹੋ ਗਏ, ਇਨ੍ਹਾਂ 'ਚੋਂ ਕਈ ਪੁਲਸ ਮੁਲਾਜ਼ਮਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਨ੍ਹਾਂ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ....
ਠੰਢ ਤੋਂ ਬਚਾਅ ਲਈ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੇ 250 ਤੋਂ ਵੱਧ ਲੋੜਵੰਦਾਂ ਤੱਕ ਪਹੁੰਚਾਈ ਮਦਦ
ਡਿਪਟੀ ਕਮਿਸ਼ਨਰ ਨੇ ਪਿੰਡ ਮਹਿਲਾਂਵਾਲੀ ਅਤੇ ਬਜਵਾੜਾ ਬਾਈਪਾਸ ’ਤੇ ਬਣੀਆਂ ਝੁੱਗੀਆਂ ’ਚ ਪਹੁੰਚ ਕੇ ਵੰਡੇ ਗਰਮ ਕੱਪੜੇ ਤੇ ਜ਼ਰੂਰਤ ਦਾ ਸਾਮਾਨ ਹੁਸ਼ਿਆਰਪੁਰ, 17 ਜਨਵਰੀ : ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਕੋਮਲ ਮਿੱਤਲ ਦੀ ਅਗਵਾਈ ਵਿਚ ਅੱਜ ਹੁਸ਼ਿਆਰਪੁਰ ਦੀਆਂ ਵੱਖ-ਵੱਖ ਥਾਵਾਂ ’ਤੇ ਝੁੱਗੀ-ਝੌਪੜੀ ਵਿਚ ਰਹਿਣ ਵਾਲੇ ਲੋਕਾਂ ਨੂੰ ਠੰਢ ਤੋਂ ਬਚਾਅ ਲਈ ਮਦਦ ਪਹੁੰਚਾਈ। ਅੱਜ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਮੂਹ ਮੈਂਬਰਾਂ....
ਕੈਬਨਿਟ ਮੰਤਰੀ ਜਿੰਪਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਟਿੱਬਾ ਸਾਹਿਬ ਵਿਖੇ ਹੋਏ ਨਤਮਸਤਕ  
ਹੁਸ਼ਿਆਰਪੁਰ, 17 ਜਨਵਰੀ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁੱਭ ਦਿਹਾੜੇ ਮੌਕੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਸਥਾਨਕ ਗੁਰਦੁਆਰਾ ਟਿੱਬਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਸਮੂਹ ਸੰਗਤਾਂ ਨੂੰ ਦਸਮ ਪਾਤਸ਼ਾਹ ਦੇ ਆਗਮਨ ਪੁਰਬ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ 'ਤੇ ਚੱਲਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਹੱਕ, ਸੱਚ, ਧਰਮ ਅਤੇ ਮਨੁੱਖਤਾ ਦੀ ਰਾਖੀ ਲਈ ਕੁਰਬਾਨੀਆਂ ਭਰਿਆ ਗੁਰੂ ਸਾਹਿਬ ਦਾ ਲਾਸਾਨੀ ਜੀਵਨ ਬਿਰਤਾਂਤ ਵਿਸ਼ਵ ਇਤਿਹਾਸ ਵਿਚ....
ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਫਰੰਟ ਆਫਿਸ ਗੜ੍ਹਸ਼ੰਕਰ ਦਾ ਦੌਰਾ
ਹੁਸ਼ਿਆਰਪੁਰ, 16 ਜਨਵਰੀ : ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੋਹਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵਲੋਂ ਫਰੰਟ ਆਫਿਸ ਗੜ੍ਹਸ਼ੰਕਰ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਰਿਟੇਨਰ ਐਡਵੋਕੇਟ ਮਿਸ ਸਰਿਤਾ ਕੰਵਰ ਅਤੇ ਮਿਸ ਪ੍ਰਵੀਨ ਕੁਮਾਰੀ ਪੀ.ਐਲ.ਵੀ ਗੜ੍ਹਸ਼ੰਕਰ ਦੇ ਕੰਮਕਾਜ਼ ਦਾ ਜਾਇਜ਼ਾ ਲੈਣ ਤੋਂ ਇਲਾਵਾ ਫਰੰਟ ਆਫਿਸ ਵਿਚ ਲੋਕਾਂ ਨੂੰ ਦਿੱਤੀ ਜਾਣ ਵਾਲੀ ਮੁਫਤ ਕਾਨੂੰਨੀ....
ਐਸ.ਜੀ.ਪੀ.ਸੀ ਵੋਟਰ ਰਜਿਸਟ੍ਰੇਸ਼ਨ ਲਈ 20 ਨੂੰ ਜ਼ਿਲ੍ਹੇ ਦੇ ਸਾਰੇ ਬੂਥਾਂ ’ਤੇ ਲੱਗਣਗੇ ਵਿਸ਼ੇਸ਼ ਕੈਂਪ : ਜ਼ਿਲ੍ਹਾ ਚੋਣ ਅਫ਼ਸਰ
ਹੁਸ਼ਿਆਰਪੁਰ, 16 ਜਨਵਰੀ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਦੱਸਿਆ ਕਿ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀ ਚੋਣ ਲਈ ਵੋਟਰ ਸੂਚੀਆਂ ਦੀਆਂ ਤਿਆਰੀਆਂ ਦਾ ਕਾਰਜ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਦੀ ਸੁਵਿਧਾ ਅਤੇ ਵੋਟਰ ਰਜਿਸਟ੍ਰੇਸ਼ਨ ਨੂੰ ਵਧਾਉਣ ਲਈ ਜ਼ਿਲ੍ਹੇ ਦੇ ਸਾਰੇ ਬੂਥਾਂ ’ਤੇ 20 ਜਨਵਰੀ ਦਿਨ ਸਨਿੱਚਰਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਪਟਵਾਰੀਆਂ ਅਤੇ ਬੀ.ਐਲ.ਓਜ਼ ਨੂੰ ਹਦਾਇਤ ਕੀਤੀ....
ਅੰਮ੍ਰਿਤਸਰ ਹਾਈਵੇ ਤੇ ਖੜੀ ਟਰਾਲੀ ਵਿੱਚ ਵੱਜੀ ਕਾਰ, ਪਤੀ-ਪਤਨੀ ਅਤੇ ਬੇਟੀ ਦੀ ਮੌਤ 
ਜਲੰਧਰ, 15 ਜਨਵਰੀ : ਜਲੰਧਰ- ਅੰਮ੍ਰਿਤਸਰ ਹਾਈਵੇ ਤੇ ਸੜਕ 'ਤੇ ਖੜੀ ਟਰਾਲੀ ਵਿੱਚ ਬੇਕਾਬੂ ਹੋਈ ਕਾਰ ਦੀ ਟੱਕਰ ਹੋ ਗਈ। ਹਾਦਸੇ ਵਿਚ 3 ਲੋਕਾਂ ਦੀ ਮੌਤ ਹੋ ਗਈ, ਮਰਨ ਵਾਲਿਆ ਵਿੱਚ ਪਤੀ-ਪਤਨੀ ਅਤੇ ਉਨ੍ਹਾਂ ਦੀ ਬੇਟੀ ਸ਼ਾਮਲ ਸੀ। ਮ੍ਰਿਤਕਾਂ ਦੀ ਪਛਾਣ ਬਾਗ ਕਲੋਨੀ ਨਿਵਾਸੀ ਮੋਹਨ ਸਿੰਘ (70), ਉਸਦੀ ਪਤਨੀ ਰਾਜਵੰਤ ਕੌਰ (65) ਅਤੇ ਬੇਟੀ ਸਰਬਜੀਤ ਕੌਰ ਦੇ ਰੂਪ ਵਿੱਚ ਹੈ। ਹਾਦਸਾ ਐਨਾ ਜਿਆਦਾ ਭਿਆਨਕ ਸੀ ਕਿ ਕਾਰ ਟਰਾਲੀ ਦੇ ਅੰਦਰ ਤੱਕ ਵੜ ਗਈ ਅਤੇ ਕਾਰ ਵਿੱਚ ਸਵਾਰ ਸਾਰੇ ਮੈਂਬਰਾਂ ਦੀ ਮੌਕੇ ਤੇ ਹੀ ਮੌਤ....