ਦੋਆਬਾ

ਜਲੰਧਰ 'ਚ ਕਿਸਾਨਾਂ ਨੇ ਨੈਸ਼ਨਲ ਹਾਈਵੇ ਤੇ ਰੇਲਵੇ ਟਰੈਕ ਵੀ ਕੀਤਾ ਜਾਮ
ਜਲੰਧਰ, 23 ਨਵੰਬਰ : ਜਲੰਧਰ ਵਿੱਚ ਦਿੱਲੀ-ਜੰਮੂ ਨੈਸ਼ਨਲ ਹਾਈਵੇ (NH-44) ਤੋਂ ਬਾਅਦ ਕਿਸਾਨਾਂ ਨੇ ਰੇਲਵੇ ਟਰੈਕ ਵੀ ਜਾਮ ਕਰ ਦਿੱਤਾ ਹੈ। ਕਿਸਾਨ ਗੰਨੇ ਦੇ ਰੇਟ ਵਧਾਉਣ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਲੁਧਿਆਣਾ ਵੱਲ ਜਾਂਦੇ ਸਮੇਂ ਪੀਏਪੀ ਚੌਕ ਤੋਂ ਕੁਝ ਦੂਰੀ ਉਤੇ ਧਨੋਵਾਲੀ ਫਾਟਕ ਨੇੜੇ ਰੇਲਵੇ ਟਰੈਕ ਅਤੇ ਨੈਸ਼ਨਲ ਹਾਈਵੇ ਨੂੰ ਬੰਦ ਕਰ ਦਿੱਤਾ ਹੈ। ਬੁੱਧਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਹਾਈਵੇਅ ਜਾਮ ਕਰਕੇ ਲੋਕਾਂ ਨੂੰ ਪਰੇਸ਼ਾਨ ਨਾ ਕਰਨ ਦੀ ਸਲਾਹ ਦਿੱਤੀ....
ਧੀਆਂ ਨੂੰ ਹਰੇਕ ਖੇਤਰ ਵਿਚ ਅੱਗੇ ਲਿਆਉਣ ਵਿਚ ਕੋਈ ਕਸਰ ਨਹੀਂ ਛੱਡੇਗੀ ਪੰਜਾਬ ਸਰਕਾਰ : ਡਾ. ਬਲਜੀਤ ਕੌਰ
ਹੁਸ਼ਿਆਰਪੁਰ ਵਿਖੇ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਸਕੀਮ ਤਹਿਤ ਵਿਸ਼ਾਲ ਸੂਬਾ ਪੱਧਰੀ ਸਮਾਗਮ ਧੀਆਂ ਨੂੰ ਪੁੱਤਰਾਂ ਵਾਂਗ ਪਿਆਰ ਤੇ ਉੱਚ ਸਿੱਖਿਆ ਦੇ ਮੌਕੇ ਪ੍ਰਦਾਨ ਕਰਨੇ ਜ਼ਰੂਰੀ-ਬ੍ਰਮ ਸ਼ੰਕਰ ਜਿੰਪਾ ਹੁਸ਼ਿਆਰਪੁਰ, 23 ਨਵੰਬਰ : ‘ਬੇਟੀ ਬਚਾਓ, ਬੇਟੀ ਪੜ੍ਹਾਓ’ ਸਕੀਮ ਤਹਿਤ ਅੱਜ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸਥਾਨਕ ਲਾਜਵੰਤੀ ਸਟੇਡੀਅਮ ਵਿਖੇ ਵਿਸ਼ਾਲ ਸੂਬਾ ਪੱਧਰੀ ਸਮਾਗਮ ਕਰਵਾਇਆ ਗਿਆ। ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਇਸ....
ਦੀ ਜੈਨਪੁਰ ਬਹੁਮੰਤਵੀ ਸਹਿਕਾਰੀ ਸਭਾ’ ‘ਚ ਸਹਿਕਾਰੀ ਸਪਤਾਹ ਮਨਾਇਆ
ਨਵਾਂਸ਼ਹਿਰ, 22 ਨਵੰਬਰ : ਸਹਿਕਾਰਤਾ ਵਿਭਾਗ ਵੱਲੋਂ ਮਨਾਏ ਗਏ ਸਹਿਕਾਰੀ ਹਫਤੇ ਦੌਰਾਨ ‘ਦੀ ਜੈਨਪੁਰ ਬਹੁਮੰਤਵੀ ਸਹਿਕਾਰੀ ਸਭਾ’ ਲਿਮਟਿਡ ਵਿੱਚ ਕਰਵਾਏ ਗਏ ਸਮਾਗਮ ਦੌਰਾਨ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕਰਦਿਆਂ ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਪਰਮਜੀਤ ਕੌਰ ਢਿਲੋ ਨੇ ਸਭਾ ਦੀ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਉਪਰਾਲੇ ਦੀ ਭਰਭੂਰ ਸ਼ਲਾਘਾ ਕੀਤੀ। ਉਨ੍ਹਾਂ ਸਮਾਗਮ ਵਿੱਚ ਹਾਜਰ ਸਭਾ ਦੇ ਮੈਂਬਰਾ ਨੂੰ ਸਰਕਾਰ ਵੱਲੋਂ ਸਹਿਕਾਰਤਾ ਵਿਭਾਗ ਰਾਹੀਂ ਦਿੱਤੀ ਜਾਣ ਵਾਲੀਆ ਸਹੂਲਤਾਂ ਤੋਂ ਜਾਣੂ ਕਰਵਾਉਦਿਆਂ ਇਨ੍ਹਾਂ ਦਾ....
ਸਾਂਝੇ ਯਤਨਾਂ ਨਾਲ ਹੀ ਖਤਮ ਹੋਵੇਗੀ ਨਸ਼ੇ ਦੀ ਅਲਾਮਤ : ਜੈ ਕ੍ਰਿਸ਼ਨ ਸਿੰਘ ਰੌੜੀ
ਰਿਆਤ-ਬਾਹਰਾ ਗਰੁੱਪ ਦੇ ਸੈਨਰਜੀ-3 ਪ੍ਰੋਗਰਾਮ ਵਿਚ ਡਿਪਟੀ ਸਪੀਕਰ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ ਵਿਧਾਇਕ ਡਾ. ਰਵਜੋਤ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਹੋਏ ਸ਼ਾਮਲ ਨਸ਼ਿਆਂ ਵਿਰੁੱਧ ਜਾਗਰੂਕਤਾ ਤਹਿਤ ਕਰਵਾਏ ਪ੍ਰੋਗਰਾਮ ਵਿਚ ਜ਼ਿਲ੍ਹੇ ਦੀਆਂ ਵੱਖ-ਵੱਖ ਵਿੱਦਿਅਕ ਸੰਸਥਾਵਾਂ ਨੇ ਆਪਣੀ ਆਵਾਜ਼ ਕੀਤੀ ਬੁਲੰਦ ਹੁਸ਼ਿਆਰਪੁਰ, 22 ਨਵੰਬਰ : ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਾਂਝੇ ਯਤਨਾਂ ਦੀ ਲੋੜ ਹੈ, ਇਸ....
ਡਿਪਟੀ ਕਮਿਸ਼ਨਰ ਨੇ ‘ਘਰ-ਘਰ ਕੇ.ਸੀ.ਸੀ ਅਭਿਆਨ’ ਤਹਿਤ ਅਧਿਕਾਰੀਆਂ ਨੂੰ ਕੇ.ਸੀ.ਸੀ. ਤੇ ਕਿਸਾਨ ਸਮਾਨ ਨਿਧੀ ਯੋਜਨਾ ਨੂੰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ
ਨਵਾਂਸ਼ਹਿਰ, 21 ਨਵੰਬਰ : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਚੱਲ ਰਹੇ ‘ਘਰ-ਘਰ ਕਿਸਾਨ ਕ੍ਰੈਡਿਟ ਕਾਰਡ ਅਭਿਆਨ’ ਦੇ ਹਿੱਸੇ ਵਜੋਂ ਇੱਕ ਅਹਿਮ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦਾ ਉਦੇਸ਼ ਜ਼ਿਲ੍ਹੇ ਵਿੱਚ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਕਿਸਾਨ ਕ੍ਰੈਡਿਟ ਕਾਰਡ (ਕੇ.ਸੀ.ਸੀ.) ਅਤੇ ਕਿਸਾਨ ਸਮਾਨ ਨਿਧੀ ਯੋਜਨਾ ਨੂੰ ਲਾਗੂ ਕਰਨ ਦੀ ਸਮੀਖਿਆ ਕਰਨਾ ਅਤੇ ਇਸ ਵਿੱਚ ਤੇਜ਼ੀ ਲਿਆਉਣਾ ਹੈ। ਸੈਸ਼ਨ ਦੌਰਾਨ ਜ਼ਿਲ੍ਹਾ ਕੁਲੈਕਟਰ ਨੇ ਕੇ.ਸੀ.ਸੀ. ਦੀ ਸੰਤ੍ਰਿਪਤਾ ਨੂੰ ਤੇਜ਼ ਕਰਨ ਅਤੇ ਕਿਸਾਨ....
ਬੇਟੀ ਬਚਾਓ, ਬੇਟੀ ਪੜ੍ਹਾਓ ਸਕੀਮ ਤਹਿਤ ਹੁਸ਼ਿਆਰਪੁਰ ਵਿਖੇ ਰਾਜ ਪੱਧਰੀ ਸਮਾਗਮ 23 ਨੂੰ
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ ਹੁਸ਼ਿਆਰਪੁਰ, 21 ਨਵੰਬਰ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ’ਬੇਟੀ ਬਚਾਓ, ਬੇਟੀ ਪੜ੍ਹਾਓ’ ਸਕੀਮ ਤਹਿਤ ਹੁਸ਼ਿਆਰਪੁਰ ਵਿਖੇ 23 ਨਵੰਬਰ ਨੂੰ ਲਾਜਵੰਤੀ ਸਟੇਡੀਅਮ ਵਿਖੇ ਸਵੇਰੇ 11 ਵਜੇ ਸੂਬਾ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਮੁੱਖ ਮਹਿਮਾਨ ਅਤੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਅਤੇ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ....
ਸੁਰਿੰਦਰ ਕੁਮਾਰ ਅਗਰਵਾਲ ਨੇ ‘ਸਾਂਝੀ ਰਸੋਈ’ ਪ੍ਰੋਜੈਕਟ ’ਚ ਪਾਇਆ 11 ਹਜ਼ਾਰ ਰੁਪਏ ਦਾ ਯੋਗਦਾਨ
ਅਖਿਲ ਭਾਰਤੀ ਅਗਰਵਾਲ ਸਮਿਤੀ ਦੇ ਮੈਂਬਰਾਂ ਸਮੇਤ ਸਾਂਝੀ ਰਸੋਈ ਵਿਖੇ ਮਨਾਇਆ ਜਨਮ ਦਿਨ ਹੁਸ਼ਿਆਰਪੁਰ, 21 ਨਵੰਬਰ : ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮੁਹੱਲਾ ਈਸ਼ ਨਗਰ, ਹੁਸ਼ਿਆਰਪੁਰ ਵਿਖੇ ਚਲਾਇਆ ਜਾ ਰਿਹਾ ‘ਸਾਂਝੀ ਰਸੋਈ’ ਪ੍ਰੋਜੈਕਟ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਕੋਮਲ ਮਿੱਤਲ ਦੀ ਰਹਿਨੁਮਾਈ ਅਤੇ ਯੋਗ ਅਗਵਾਈ ਹੇਠ ਬਹੁਤ ਹੀ ਸਫਲਤਾ ਪੂਰਵਕ ਚੱਲ ਰਿਹਾ ਹੈ, ਜਿਸ ਦਾ ਰੋਜ਼ਾਨਾ 400 ਤੋਂ 500 ਗਰੀਬ/ਲੋੜਵੰਦ/ਬੇਘਰੇ ਵਿਅਕਤੀ ਲਾਭ ਪ੍ਰਾਪਤ ਕਰ ਰਹੇ ਹਨ। ਜ਼ਿਲ੍ਹਾ ਰੈੱਡ ਕਰਾਸ....
ਜ਼ਿਲ੍ਹਾ ਪੱਧਰੀ ਹੁਨਰ ਮੁਕਾਬਲਿਆਂ ਲਈ ਰਜਿਸਟ੍ਰੇਸ਼ਨ 30 ਨਵੰਬਰ ਤੱਕ ਹੋਵੇਗੀ : ਡੀ. ਸੀ
ਹੁਸ਼ਿਆਰਪੁਰ, 21 ਨਵੰਬਰ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਫਰਾਂਸ ਵਿਚ ਕਰਵਾਏ ਜਾ ਰਹੇ 47ਵੇਂ ਵਿਸ਼ਵ ਹੁਨਰ ਮੁਕਾਬਲੇ-2024 ਸਬੰਧੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ, ਤਾਂ ਜੋ ਵੱਖ-ਵੱਖ ਪੱਧਰਾਂ ’ਤੇ ਯੋਗ ਉਮੀਦਵਾਰਾਂ ਦੀ ਚੋਣ ਕਰਕੇ ਉਨ੍ਹਾਂ ਨੂੰ ਸੂਬਾ ਪੱਧਰੀ ਮੁਕਾਬਲਿਆਂ ਵਿਚ ਹਿੱਸਾ ਲੈਣ ਲਈ ਲੋੜੀਂਦੀ ਸਿਖਲਾਈ ਦਿੱਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਹੁਨਰ ਮੁਕਾਬਲੇ ਲਈ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ ਅਤੇ ਰਜਿਸਟ੍ਰੇਸ਼ਨ ਦੀ ਆਖ਼ਰੀ ਮਿਤੀ 30 ਨਵੰਬਰ 2023 ਹੈ।....
ਵਿਕਸਿਤ ਭਾਰਤ ਸੰਕਲਪ ਯਾਤਰਾ ਤਹਿਤ ਸਕੀਮਾਂ ਦਾ 100 ਫੀਸਦੀ ਲਾਭ ਯਕੀਨੀ ਬਣਾਇਆ ਜਾਵੇਗਾ-ਅਸ਼ੋਕ ਸ੍ਰੀਵਾਸਤਵ
ਮੁਹਿੰਮ ਤਹਿਤ ਜਾਗਰੂਕਤਾ ਵੈਨਾਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਪੇਂਡੂ ਤੇ ਸ਼ਹਿਰੀ ਖੇਤਰਾਂ ’ਚ ਲੋਕਾਂ ਨੂੰ ਸਰਕਾਰੀ ਸਕੀਮਾਂ ਬਾਰੇ ਕਰਨਗੀਆਂ ਜਾਗਰੂਕ ਕੇਂਦਰ ਸਰਕਾਰ ਦੇ ਸੀਨੀਅਰ ਅਧਿਕਾਰੀ ਵੱਲੋਂ ਭਾਗੀਦਾਰ ਵਿਭਾਗਾਂ ਨਾਲ ਮੀਟਿੰਗ ਹੁਸ਼ਿਆਰਪੁਰ, 21 ਨਵੰਬਰ : ਕੇਂਦਰੀ ਯੋਜਨਾਵਾਂ ਦਾ ਲਾਭ 100 ਫੀਸਦੀ ਲੋਕਾਂ ਤੱਕ ਯਕੀਨੀ ਬਣਾਉਣ ਲਈ ਕੇਂਦਰ ਸਰਕਾਰ ਵੱਲੋਂ ‘ਵਿਕਸਿਤ ਭਾਰਤ ਸੰਕਲਪ ਯਾਤਰਾ’ ਸ਼ੁਰੂ ਕੀਤੀ ਗਈ ਹੈ, ਤਾਂ ਜੋ ਜ਼ਮੀਨੀ ਪੱਧਰ ’ਤੇ ਲੋੜਵੰਦ ਲੋਕਾਂ ਦੇ ਜੀਵਨ ਪੱਧਰ ਵਿਚ ਹੋਰ ਸੁਧਾਰ ਕੀਤਾ ਜਾ ਸਕੇ। ਇਹ....
ਦੋਆਬਾ ਆਰੀਆ ਸੀਨੀਅਰ ਸੈਕੰਡਰੀ ਸਕੂਲ ‘ਚ ਦੇ ਬਾਹਰ ਬੱਸ ਅਤੇ ਹਾਲ ਵਿਚ 29 ਨਵੰਬਰ ਤੱਕ ਲਗਾਈ ਜਾਵੇਗੀ  ਪੁਸਤਕ ਪ੍ਰਦਰਸ਼ਨੀ
ਨੈਸ਼ਨਲ ਬੁੱਕ ਟਰੱਸਟ ਵਲੋਂ ਲਗਾਈ ਜਾ ਰਹੀ ਹੈ ਇਕ ਪੁਸਤਕ ਪ੍ਰਦਰਸ਼ਨੀ ਨਵਾਂਸ਼ਹਿਰ, 20 ਨਵੰਬਰ : ਨੈਸ਼ਨਲ ਬੁੱਕ ਟਰੱਸਟ ਵਲੋਂ ਬੱਚਿਆਂ ਦੇ ਲਈ ਇਕ ਪੁਸਤਕ ਪ੍ਰਦਰਸ਼ਨੀ ਦੋਆਬਾ ਆਰੀਆ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਵਿਖੇ ਲਗਾਈ ਗਈ ਹੈ, ਜਿਸ ਦੇ ਵਿੱਚ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਭਾਸ਼ਾ ਦੇ ਵਿੱਚ ਵੱਖ-ਵੱਖ ਵਿਸ਼ਿਆਂ ਅਤੇ ਜਨਰਲ ਨਾਲਜ਼ ਸਬੰਧੀ ਕਿਤਾਬਾਂ ਮੁਹੱਈਆ ਕਰਵਾਈਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਨੇ ਦੱਸਿਆ ਕਿ ਸਕੂਲ ਦੇ ਬਾਹਰ ਕਿਤਾਬਾਂ ਦੀ....
ਡਿਪਟੀ ਕਮਿਸ਼ਨਰ ਐਸ.ਬੀ.ਐਸ.ਨਗਰ ਵੱਲੋਂ ਪਿੰਡ ਦਿਲਾਵਰਪੁਰ ਵਿਖੇ ਸਰਕਾਰੀ ਗਊਸ਼ਾਲਾ ਦੇ ਦੌਰੇ ਦੌਰਾਨ ਸੰਗਤਾਂ ਨਾਲ ਗੱਲਬਾਤ 
ਐਸ.ਬੀ.ਐਸ.ਨਗਰ, 20 ਨਵੰਬਰ : ਐਸ.ਬੀ.ਐਸ.ਨਗਰ: ਅੱਜ ਡਿਪਟੀ ਕਮਿਸ਼ਨਰ ਸ. ਨਵਜੋਤ ਪਾਲ ਸਿੰਘ ਰੰਧਾਵਾ, ਐਸ.ਬੀ.ਐਸ.ਨਗਰ, ਨੇ ਪਿੰਡ ਦਿਲਾਵਰਪੁਰ ਵਿੱਚ ਸਰਕਾਰੀ ਗਊਸ਼ਾਲਾ ਦਾ ਸਮਾਜ-ਮੁਖੀ ਦੌਰਾ ਕੀਤਾ, ਜ਼ਮੀਨੀ ਪੱਧਰ 'ਤੇ ਸ਼ਮੂਲੀਅਤ ਅਤੇ ਭਾਗੀਦਾਰੀ ਵਾਲੇ ਪ੍ਰਸ਼ਾਸਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਦੌਰੇ ਦੌਰਾਨ, ਡਿਪਟੀ ਕਮਿਸ਼ਨਰ ਨੇ ਪਿੰਡ ਦਿਲਾਵਰਪੁਰ ਦੇ ਨਾਗਰਿਕਾਂ ਨਾਲ ਸਰਗਰਮੀ ਨਾਲ ਗੱਲਬਾਤ ਕੀਤੀ, ਸਥਾਨਕ ਲੋੜਾਂ, ਚਿੰਤਾਵਾਂ ਅਤੇ ਇੱਛਾਵਾਂ ਨੂੰ ਸਮਝਣ ਲਈ ਸਿੱਧੀ ਗੱਲਬਾਤ ਨੂੰ ਉਤਸ਼ਾਹਿਤ ਕੀਤਾ।....
ਵਿਕਾਸ ਕ੍ਰਾਂਤੀ ਰੈਲੀ ਨੇ ਹੁਸ਼ਿਆਰਪੁਰ ਵਿਚ ਤਰੱਕੀ ਦਾ ਨਵਾਂ ਅਧਿਆਏ ਲਿਖਿਆ : ਬ੍ਰਮ ਸ਼ੰਕਰ ਜਿੰਪਾ
ਕੈਬਨਿਟ ਮੰਤਰੀ ਨੇ ਰੈਲੀ ਦੀ ਅਪਾਰ ਕਾਮਯਾਬੀ ਲਈ ਕੀਤਾ ਸਭਨਾਂ ਦਾ ਧੰਨਵਾਦ ਕਿਹਾ, ਰੈਲੀ ਨੇ ਵਿਰੋਧੀਆਂ ਦੇ ਮੂੰਹ ਨੂੰ ਲਾਏ ਤਾਲੇ ਅਤੇ ਕਈ ਤਾਂ ਸੌ ਹੀ ਗਏ ਹਨ ਹੁਸ਼ਿਆਰਪੁਰ, 20 ਨਵੰਬਰ : ਹਲਕਾ ਹੁਸ਼ਿਆਰਪੁਰ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਹੁਸ਼ਿਆਰਪੁਰ ਵਿਖੇ ਹੋਈ ਵਿਕਾਸ ਕ੍ਰਾਂਤੀ ਰੈਲੀ ਦੀ ਅਪਾਰ ਕਾਮਯਾਬੀ ਲਈ ਲੋਕ ਸਭਾ ਹਲਕਾ ਹੁਸ਼ਿਆਰਪੁਰ ਦੇ ਸਮੂਹ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਿਖੇ ਵਿਕਾਸ ਕ੍ਰਾਂਤੀ ਰੈਲੀ ਵਿਚ ਇੰਨੀ ਵੱਡੀ....
ਮਹਾਪਰਵ ਛੱਠ ਸਾਨੂੰ ਦਿੰਦਾ ਹੈ ਸਾਤਵਿਕਤਾ, ਤਿਆਗ, ਸੰਜਮ ਤੇ ਸਮਰਪਣ ਦਾ ਸੰਦੇਸ਼ : ਬ੍ਰਮ ਸ਼ੰਕਰ ਜਿੰਪਾ
ਕੈਬਨਿਟ ਮੰਤਰੀ ਨੇ ਛੱਠ ਪੂਜਾ ’ਚ ਪਹੁੰਚ ਕੇ ਅਸਤ ਹੁੰਦੇ ਸੂਰਜ ਨੂੰ ਅਰਗ ਦੇ ਕੇ ਛੱਠੀ ਮਾਂ ਦਾ ਲਿਆ ਆਸ਼ੀਰਵਾਦ ਸੂਬਾ ਵਾਸੀਆਂ ਦੀ ਸੁੱਖ, ਸ਼ਾਂਤੀ, ਖੁਸ਼ਹਾਲੀ ਤੇ ਅਰੋਗਤਾ ਦੀ ਕੀਤੀ ਕਾਮਨਾ ਹੁਸ਼ਿਆਰਪੁਰ, 20 ਨਵੰਬਰ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਹੁਸ਼ਿਆਰਪੁਰ ਵਿਚ ਦੁਸਹਿਰਾ ਗਰਾਊਂਡ, ਸੁੰਦਰ ਨਗਰ, ਭੀਮ ਨਗਰ ਅਤੇ ਹੋਰਨਾਂ ਥਾਵਾਂ 'ਤੇ ਆਯੋਜਿਤ ਛੱਠ ਪੂਜਾ ਵਿਚ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਅਸਤ ਹੁੰਦੇ ਸੂਰਜ ਨੂੰ ਅਰਗ ਦੇ ਕੇ ਛੱਠੀ ਮਾਂ ਦਾ ਅਸ਼ੀਰਵਾਦ ਲਿਆ। ਉਨ੍ਹਾਂ ਨੇ ਸੂਬਾ ਵਾਸੀਆਂ....
ਜਲ ਸ਼ਕਤੀ ਕੇਂਦਰ ਨੇ ਮਨਾਇਆ ਵਿਸ਼ਵ ਟਾਇਲਟ ਦਿਵਸ
ਵਿਦਿਆਰਥੀਆਂ ਨੇ ਇਕੱਠੇ ਕੀਤੇ ਗਏ ਪਾਣੀ ਦੇ ਸੈਂਪਲ ਅਤੇ ਬਣਾਏ ਪੋਸਟਰ ਹੁਸ਼ਿਆਰਪੁਰ, 20 ਨਵੰਬਰ : ਜਲ ਸ਼ਕਤੀ ਕੇਂਦਰ ਹੁਸ਼ਿਆਰਪੁਰ ਵੱਲੋਂ ਕੇ. ਆਰ. ਕੇ ਡੀ. ਏ. ਵੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਵਿਖੇ ਵਿਸ਼ਵ ਟਾਇਲਟ ਦਿਵਸ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਸਮਾਜ ਸੇਵਕ ਸੁਨੀਲ ਕੁਮਾਰ ਅੇ ਸਕੂਲ ਦੇ ਪ੍ਰਿੰਸੀਪਲ ਤਰਸੇਮ ਨੇ ਵਿਦਿਆਰਥੀਆਂ ਨੂੰ ਵਿਸ਼ਵ ਟਾਇਲਟ ਦਿਵਸ ਦੇ ਮਹੰਤਵ ਬਾਰੇ ਦੱਸਿਆ। ਇਸ ਦੌਰਾਨ ਪੰਡਿਤ ਜਗਤ ਰਾਮ ਮੈਮੋਰੀਅਲ ਫੋਰਸ ਟਰੱਸਟ ਦੀ ਟੀਮ ਵੱਲੋਂ ਵਿਦਿਆਰਥੀਆਂ ਨੂੰ ਸਵੱਛਤਾ ਅਤੇ....
ਮਨੁੱਖਤਾ ਦੀ ਸੇਵਾ ਵਿਚ ਅਹਿਮ ਯੋਗਦਾਨ ਦੇ ਰਹੀਆਂ ਹਨ ਸਮਾਜ ਸੇਵੀ ਸੰਸਥਾਵਾਂ : ਬ੍ਰਮ ਸ਼ੰਕਰ ਜਿੰਪਾ
ਕੈਬਨਿਟ ਮੰਤਰੀ ਨੇ ਮਾਨਵਤਾ ਦੀ ਸੇਵਾ ਸੁਸਾਇਟੀ ਵੱਲੋਂ ਕਰਵਾਏ ਲੋੜਵੰਦ ਲੜਕੀਆਂ ਦੇ ਵਿਆਹ ਸਮਾਗਮ ਵਿਚ ਕੀਤੀ ਸ਼ਿਰਕਤ ਹੁਸ਼ਿਆਰਪੁਰ, 20 ਨਵੰਬਰ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਮਨੁੱਖਤਾ ਦੀ ਸੇਵਾ ਵਿਚ ਅਹਿਮ ਯੋਗਦਾਨ ਪਾ ਰਹੀਆਂ ਹਨ ਅਤੇ ਅਜਿਹੀਆਂ ਸੰਸਥਾਵਾਂ ਦਾ ਸਾਨੂੰ ਵੱਧ ਤੋਂ ਵੱਧ ਸਾਥ ਦੇਣਾ ਚਾਹੀਦਾ ਹੈ। ਉਹ ਬਲਾਕ ਟਾਂਡਾ ਦੇ ਪਿੰਡ ਬੱਸੀ ਕਲਾਂ ਵਿਖੇ ਮਾਨਵਤਾ ਸੇਵਾ ਸੁਸਾਇਟੀ ਵੱਲੋਂ ਦੋ ਲੋੜਵੰਦ ਲੜਕੀਆਂ ਦੇ ਵਿਆਹ ਸਮਾਗਮ ਵਿਚ ਸ਼ਿਰਕਤ ਕਰ ਰਹੇ ਸਨ।....