ਦੋਆਬਾ

ਦੀਵਾਲੀ ਦੀ ਰਾਤ ਲਾਂਬੜਾ ‘ਚ ਪਤਨੀ ਵੱਲੋਂ ਪਤੀ ਦਾ ਕਤਲ, ਪੁਲਿਸ ਵੱਲੋਂ ਭਾਲ ਜਾਰੀ
ਲਾਂਬੜਾ, 13 ਨਵੰਬਰ : ਜਲੰਧਰ ਦੇ ਲਾਂਬੜਾ ਅਧੀਨ ਆਉਂਦੇ ਪਿੰਡ ਲੱਲੀਆਂ ਖੁਰਦ ਵਿੱਚ ਦੀਵਾਲੀ ਦੀ ਰਾਤ ਨੂੰ ਇੱਕ ਔਰਤ ਵੱਲੋਂ ਆਪਣੇ ਹੀ ਪਤੀ ਦਾ ਕਤਲ ਕਰਕੇ ਫਰਾਰ ਹੋਣ ਜਾਣ ਦੀ ਖਬਰ ਹੈ। ਇਸ ਘਟਨਾਂ ਸਬੰਧੀ ਮਿਲਦਿਆਂ ਹੀ ਥਾਣਾ ਲਾਂਬੜਾ ਦੇ ਐਸਐਚਓ ਅਮਨ ਸੈਣੀ ਪੁਲਿਸ ਪਾਰਟੀ ਨਾਲ ਪਿੰਡ ਲੱਲੀਆਂ ਖੁਰਦ ਪੁੱਜੇ ਅਤੇ ਮਾਮਲੇ ਦੀ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਮੱਸੀ ਮਨਸੂਰ ਵਜੋਂ ਹੋਈ ਹੈ, ਜੋ ਆਪਣੀ ਪਤਨੀ ਅਤੇ 4 ਬੱਚਿਆਂ ਨਾਲ ਇੱਕ ਕਿਸਾਨ ਦੀ ਮੋਟਰ ਤੇ ਰਹਿੰਦਾ ਸੀ। ਪੁਲਿਸ ਵੱਲੋਂ....
ਜਲੰਧਰ ‘ਚ ਫਰਿੱਜ ਦੀ ਗੈਸ ਲੀਕ ਹੋਣ ਕਾਰਨ ਹੋਇਆ ਧਮਾਕਾ, ਲੱਗੀ ਅੱਗ, ਪਿਓ-ਪੁੱਤ ਦੀ ਮੌਤ
ਜਲੰਧਰ, 10 ਨਵੰਬਰ : ਸਥਾਨਕ ਸ਼ਹਿਰ ਦੀ ਦਾਣਾ ਮੰਡੀ ਦੇ ਨੇੜੇ ਪੈਂਦੇ ਸਤਨਾਮ ਨਗਰ ‘ਚ ਫਰਿੱਜ ਦੇ ਕੰਪ੍ਰੈਸ਼ਰ ਦੀ ਗੈਸ ਲੀਕ ਹੋਣ ਕਾਰਨ ਹੋਏ ਧਮਾਕੇ ਕਾਰਨ ਫੈਲੀ ਅੱਗ ਅਤੇ ਜਹਿਰੀਲੀ ਗੈਸ ਚੜਨ ਕਾਰਨ ਪਿਓ-ਪੁੱਤ ਦੀ ਮੌਤ ਹੋ ਜਾਣ ਦੀ ਖਬਰ ਹੈ। ਇੱਕ ਦੀ ਹਾਲਤ ਗੰਭੀਰ ਹੋਣ ਕਾਰਨ ਉਸਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਘਟਨਾਂ ਦੀ ਸੂਚਨਾਂ ਮਿਲਦਿਆਂ ਮੌਕੇ ਤੇ ਪੁੱਜੀ ਥਾਣਾ -2 ਦੀ ਪੁਲਿਸ ਟੀਮ ਅਤੇ ਫੋਰੈਂਸਿਕ ਟੀਮ ਨੇ ਘਟਨਾਂ ਦੀ ਬਾਰੀਕੀ ਨਾ ਜਾਂਚ ਕੀਤੀ ਅਤੇ ਕਈ ਥਾਵਾਂ ਤੋਂ ਸੈਂਪਲ ਲੈ ਕੇ....
ਡਿਪਟੀ ਕਮਿਸ਼ਨਰ ਨੇ ਕੀਤਾ ਸਰਕਾਰੀ ਹਸਪਤਾਲ ਬਲਾਚੌਰ ਦਾ ਦੌਰਾ
ਦਾਖਲ ਮਰੀਜ਼ਾਂ ਦਾ ਪੁੱਛਿਆ ਹਾਲ ਚਾਲ ਬਲਾਚੌਰ, 10 ਨਵੰਬਰ : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਸਰਕਾਰੀ ਹਸਪਤਾਲ ਬਲਾਚੌਰ ਦਾ ਅਚਨਚੇਤ ਦੌਰਾ ਕੀਤਾ ਅਤੇ ਹਸਪਤਾਲ ਵਿੱਚ ਦਾਖਲ ਮਰੀਜ਼ਾਂ ਦਾ ਹਾਲ ਚਾਲ ਪੁੱਛਿਆ। ਇਸ ਮੌਕੇ ਉਨ੍ਹਾਂ ਦੇ ਨਾਲ ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਅਤੇ ਪੰਜਾਬ ਗੁੱਡ ਗਵਰਨੈਂਸ ਫੈਲੋ ਸੰਸਨਾ ਸਕਸੈਨਾ ਵੀ ਮੌਜੂਦ ਸਨ। ਉਨ੍ਹਾਂ ਮੈਡੀਕਲ ਅਫਸਰਾਂ ਅਤੇ ਸਮੂਹ ਸਟਾਫ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਿਹਤ ਸੇਵਾਵਾਂ ਦੀ ਉਪਲੱਬਧਤਾ ਨੂੰ ਯਕੀਨੀ ਬਣਾਉਣ ਅਤੇ ਸਿਹਤ ਸਹੂਲਤਾਂ....
ਭਾਸ਼ਾ ਵਿਭਾਗ ਵਲੋਂ ਪੰਜਾਬੀ ਮਾਹ ਨੂੰ ਸਮਰਪਿਤ ਗ਼ਦਰ ਲਹਿਰ ’ਤੇ ਭਾਵਪੂਰਤ ਸੈਮੀਨਾਰ
ਵਿਧਾਇਕ ਡਾ. ਰਵਜੋਤ ਸਿੰਘ ਅਤੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਵਿਸ਼ੇਸ਼ ਤੌਰ ’ਤੇ ਕੀਤੀ ਸ਼ਿਰਕਤ ਹੁਸ਼ਿਆਰਪੁਰ, 10 ਨਵੰਬਰ : ਜ਼ਿਲ੍ਹਾ ਭਾਸ਼ਾ ਦਫ਼ਤਰ ਹੁਸ਼ਿਆਰਪੁਰ ਵਲੋਂ ਪੰਜਾਬੀ ਮਾਹ ਸਮਾਗਮਾਂ ਦੀ ਲੜੀ ਤਹਿਤ ‘ਗ਼ਦਰ ਲਹਿਰ ਦੀ ਵਿਚਾਰਧਾਰਾ : ਸਮਕਾਲੀ ਪ੍ਰਸੰਗਿਕਤਾ’ ਵਿਸ਼ੇ ’ਤੇ ਪੰਜਾਬੀ ਵਿਕਾਸ ਮੰਚ ਹਰਿਆਣਾ ਦੇ ਸਹਿਯੋਗ ਨਾਲ ਗੁਰੂ ਨਾਨਕ ਐਜੂਕੇਸ਼ਨ ਕੰਪਲੈਕਸ ਡੱਲੇਵਾਲ ਵਿਖੇ ਭਾਵਪੂਰਤ ਸੈਮੀਨਾਰ ਕਰਵਾਇਆ ਗਿਆ। ਇਸ ਸਮਾਗਮ ਵਿਚ ਵਿਧਾਇਕ ਸ਼ਾਮਚੁਰਾਸੀ ਡਾ. ਰਵਜੋਤ ਸਿੰਘ ਨੇ ਮੁੱਖ ਮਹਿਮਾਨ ਅਤੇ ਡਿਪਟੀ ਕਮਿਸ਼ਨਰ....
ਹਥਿਆਰਬੰਦ ਸੈਨਾ ਝੰਡਾ ਦਿਵਸ ਬਹਾਦਰ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਨਮਾਨ ਭੇਟ ਕਰਨ ਦਾ ਸੁਨਹਿਰੀ ਮੌਕਾ : ਕੋਮਲ ਮਿੱਤਲ
ਡਿਪਟੀ ਕਮਿਸ਼ਨਰ ਨੇ ਹਥਿਆਰਬੰਦ ਸੈਨਾ ਝੰਡਾ ਦਿਵਸ ਸਬੰਧੀ ਚੰਡੀਗੜ੍ਹ ਤੋਂ ਕੱਢੀ ਜਾਗਰੂਕਤਾ ਰੈਲੀ ਨੂੰ ਹੁਸ਼ਿਆਰਪੁਰ ਤੋਂ ਕੀਤਾ ਰਵਾਨਾ ਆਰਥਿਕ ਤੌਰ 'ਤੇ ਕਮਜ਼ੋਰ 6 ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦੇ ਚੈੱਕ ਵੀ ਸੌਂਪੇ ਹੁਸ਼ਿਆਰਪੁਰ, 10 ਨਵੰਬਰ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਹਥਿਆਰਬੰਦ ਸੈਨਾ ਝੰਡਾ ਦਿਵਸ ਨੂੰ ਉਤਸ਼ਾਹਿਤ ਕਰਨ ਲਈ ਚੰਡੀਗੜ੍ਹ ਤੋਂ ਰਵਾਨਾ ਕੀਤੀ ਗਈ ਸਾਈਕਲ ਰੈਲੀ ਨੂੰ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਜ਼ਿਲ੍ਹਾ ਰੱਖਿਆ....
ਡਿਪਟੀ ਕਮਿਸ਼ਨਰ ਨੇ ਓਲਡ ਏਜ ਹੋਮ ਵਿਖੇ ਬਜ਼ੁਰਗਾਂ ਨਾਲ ਮਨਾਈ ਦੀਵਾਲੀ 
ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਨੇ ਓਲਡ ਏਜ ਹੋਮ ਵਿਖੇ ਦੀਵਾਲੀ ਸਬੰਧੀ ਕਰਵਾਇਆ ਸਮਾਗਮ ਪ੍ਰਵਾਸੀ ਭਾਰਤੀ ਰਾਕੇਸ਼ ਚੋਪੜਾ ਅਤੇ ਸਮ੍ਰਿਧੀ ਥਾਪਰ ਦੇ ਸਹਿਯੋਗ ਨਾਲ ਬਜ਼ੁਰਗਾਂ ਨੂੰ ਤੋਹਫੇ ਭੇਟ ਕੀਤੇ ਗਏ ਹੁਸ਼ਿਆਰਪੁਰ, 10 ਨਵੰਬਰ : ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਵੱਲੋਂ ਓਲਡ ਏਜ਼ ਹੋਮ ਰਾਮ ਕਲੋਨੀ ਕੈਂਪ ਵਿਖੇ ਕਰਵਾਏ ਗਏ ਪ੍ਰੋਗਰਾਮ ਦੌਰਾਨ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਬਜ਼ੁਰਗਾਂ ਨਾਲ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ। ਇਸ ਦੌਰਾਨ ਪ੍ਰਵਾਸੀ ਭਾਰਤੀ ਰਾਕੇਸ਼ ਚੋਪੜਾ ਵਾਸੀ ਦੇਵ ਨਗਰ ਬਹਾਦਰਪੁਰ....
ਪਿੰਡ ਗੁਜਰਪੁਰ ਕਲਾਂ ਵਿਖੇ ਝੋਨੇ ਦੀ ਪਰਾਲੀ ਦੇ ਡੰਪ ਦਾ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਕੀਤਾ ਦੌਰਾ
ਨਵਾਂਸ਼ਹਿਰ, 09 ਨਵੰਬਰ : ਸਾਉਣੀ 2023 ਸੀਜਨ ਵਿੱਚ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਲਈ ਮਾਨਯੋਗ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਅਤੇ ਮਾਨਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਦੀ ਮੁਹਿੰਮ ਤੇਜ਼ੀ ਨਾਲ ਚੱਲ ਰਹੀ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਅਤੇ ਐਸ.ਐਸ.ਪੀ. ਡਾ. ਅਖਿਲ ਚੌਧਰੀ ਵੱਲੋਂ ਪਿੰਡ ਗੁਜਰਪੁਰ ਕਲਾਂ ਵਿਖੇ ਝੋਨੇ ਦੀ ਪਰਾਲੀ ਦੇ ਡੰਪ ਦਾ ਦੌਰਾ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ....
ਬੇਟੀ ਬਚਾਓ, ਬੇਟੀ ਪੜ੍ਹਾਓ ਸਕੀਮ ਤਹਿਤ ਹੁਸ਼ਿਆਰਪੁਰ ਵਿਖੇ ਰਾਜ ਪੱਧਰੀ ਸਮਾਗਮ 23 ਨੂੰ : ਕੋਮਲ ਮਿੱਤਲ
ਡਿਪਟੀ ਕਮਿਸ਼ਨਰ ਨੇ ਸਮਾਗਮ ਦੇ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ ਹੁਸ਼ਿਆਰਪੁਰ, 9 ਨਵੰਬਰ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ 'ਬੇਟੀ ਬਚਾਓ, ਬੇਟੀ ਪੜ੍ਹਾਓ' ਸਕੀਮ ਤਹਿਤ ਹੁਸ਼ਿਆਰਪੁਰ ਵਿਖੇ 23 ਨਵੰਬਰ ਨੂੰ ਲਾਜਵੰਤੀ ਸਟੇਡੀਅਮ ਵਿਖੇ ਸੂਬਾ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ....
ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਸਰਕਾਰੀ ਹਾਈ ਸਮਾਰਟ ਸਕੂਲ ਬਲਹੱਡਾ ਵਿਖੇ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਕੈਂਪ
ਵਿਦਿਆਰਥੀਆਂ ਨੂੰ ਪਰਾਲੀ ਸੰਭਾਲਣ ਦੇ ਨੇਕ ਸੁਨੇਹੇ ਨੂੰ ਘਰ-ਘਰ ਪਹੁੰਚਾਉਣ ਲਈ ਪ੍ਰੇਰਿਆ ਹੁਸ਼ਿਆਰਪੁਰ, 9 ਨਵੰਬਰ : ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਮੁਹਿੰਮ ਅਧੀਨ ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ, ਹੁਸ਼ਿਆਰਪੁਰ ਵੱਲੋਂ ਸਰਕਾਰੀ ਹਾਈ ਸਮਾਰਟ ਸਕੂਲ, ਬਲਹੱਡਾ ਵਿਖ ਪਰਾਲੀ ਸੰਭਾਲਣ ਸਬੰਧੀ ਜਾਗਰੁਕਤਾ ਕੈਂਪ ਲਗਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਵਿਚ ਸਕੂਲ ਦੇ ਹੈੱਡ ਮਿਸਟ੍ਰੈਸ ਨਿਰਮਲਾ ਦੇਵੀ ਨੇ ਆਏ ਮਾਹਿਰਾਂ ਦਾ ਸਵਾਗਤ ਕੀਤਾ ਅਤੇ ਪਰਾਲੀ ਸੰਭਾਲਣ ਲਈ ਜਾਗਰੁਕਤਾ ਮੁਹਿੰਮ ਚਲਾਉਣ ਲਈ ਕ੍ਰਿਸ਼ੀ ਵਿਗਿਆਨ....
ਸਮਾਜ ਨੂੰ ਸਿਹਤਮੰਦ ਵਾਤਾਵਰਨ ਪ੍ਰਦਾਨ ਕਰਨ ਲਈ ਕਿਸਾਨ ਪਰਾਲੀ ਨਾ ਸਾੜਨ : ਕੋਮਲ ਮਿੱਤਲ
ਡਿਪਟੀ ਕਮਿਸ਼ਨਰ ਨੇ ਪਰਾਲੀ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਵਚਨਬੱਧਤਾ ਦੁਹਰਾਈ ਕਿਹਾ, ਮਸ਼ੀਨਰੀ ਰਾਹੀਂ ਖੇਤਾਂ ਵਿਚ ਹੀ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਕਿਸਾਨ ਪਰਾਲੀ ਨਾ ਸਾੜਨ ਵਾਲੇ ਕਿਸਾਨ ਸਮਾਜ ਅਤੇ ਵਾਤਾਵਰਨ ਪ੍ਰਤੀ ਨਿਭਾਅ ਰਹੇ ਹਨ ਆਪਣੀ ਨੈਤਿਕ ਜ਼ਿੰਮੇਵਾਰੀ ਹੁਸ਼ਿਆਰਪੁਰ, 8 ਨਵੰਬਰ : ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ....
ਚਾਈਨਾ ਡੋਰ ਖਿਲਾਫ਼ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ੁਰੂ ਕੀਤੀ ਜਾ ਰਹੀ ਹੈ ਵਿਸ਼ੇਸ਼ ਚੈਕਿੰਗ ਮੁਹਿੰਮ : ਵਿਓਮ ਭਾਰਦਵਾਜ
ਸਹਾਇਕ ਕਮਿਸ਼ਨਰ ਨੇ ਚਾਈਨਾ ਡੋਰ ਵੇਚਣ ਵਾਲਿਆਂ ’ਤੇ ਸਖਤੀ ਕਰਨ ਸਬੰਧੀ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਹੁਸ਼ਿਆਰਪੁਰ, 8 ਨਵੰਬਰ : ਸਹਾਇਕ ਕਮਿਸ਼ਨਰ ਵਿਓਮ ਭਾਰਦਵਾਜ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਜ਼ਿਲ੍ਹੇ ਵਿਚ ਚਾਈਨਾ ਡੋਰ ਵੇਚਣ, ਸਟਾਕ ਕਰਨ ਤੇ ਖਰੀਦਣ ਵਾਲਿਆਂ ’ਤੇ ਸਖ਼ਤ ਕਾਰਵਾਈ ਕਰਦੇ ਹੋਏ ਇਸ ਨਾਲ ਹੋਣ ਵਾਲੇ ਹਾਦਸਿਆਂ ਨੂੰ ਰੋਕਣ ਲਈ ਜ਼ਰੂਰੀ ਕਦਮ ਚੁੱਕਣ। ਉਹ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਚ ਚਾਈਨਾ ਡੋਰ ਸਬੰਧੀ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀਆਂ ਹਦਾਇਤਾਂ ’ਤੇ....
ਸੇਫ ਸਕੂਲ ਵਾਹਨ ਪਾਲਿਸੀ ਤੇ ਟਰੈਫਿਕ ਨਿਯਮਾਂ ਸਬੰਧੀ ਆਰ.ਟੀ.ਓ ਨੇ ਕੀਤੀ ਅਧਿਕਾਰੀਆਂ ਨਾਲ ਬੈਠਕ
ਪਟਾਕੇ ਪਾਉਣ ਵਾਲੇ ਬੁਲਟ ਮੋਟਰ ਸਾਇਕਲਾਂ ਦੇ ਚਲਾਨ ਕਰਨ ਸਬੰਧੀ ਦਿੱਤੇ ਦਿਸ਼ਾ-ਨਿਰਦੇਸ਼ ਬੰਗਾ, 7 ਨਵੰਬਰ : ਸਟੇਟ ਟਰਾਂਸਪੋਰਟ ਅਥਾਰਟੀ ਚੰਡੀਗੜ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੜਕ ਹਾਦਸਿਆਂ ਨੂੰ ਰੋਕਣ ਲਈ ਸੇਫ ਸਕੂਲ ਵਾਹਨ ਅਤੇ ਟਰੈਫਿਕ ਨਿਯਮਾਂ ਸਬੰਧੀ ਆਰ.ਟੀ.ਓ ਨਵਾਂਸ਼ਹਿਰ-ਕਮ-ਐਸ.ਡੀ.ਐਮ ਬੰਗਾ ਜਸ਼ਨਜੀਤ ਸਿੰਘ ਦੀ ਪ੍ਰਧਾਨਗੀ ਹੇਠ ਅਧਿਕਾਰੀਆਂ ਨਾਲ ਵਿਸ਼ੇਸ਼ ਬੈਠਕ ਕੀਤੀ ਗਈ। ਐਸ.ਡੀ.ਐਮ ਜਸ਼ਨਜੀਤ ਸਿੰਘ ਨੇ ਸਬੰਧਤ ਅਧਿਕਾਰੀਆਂ ਨੂੰ ਸੜਕ ਹਾਦਸਿਆਂ ਨੂੰ ਰੋਕਣ ਅਤੇ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ....
ਜ਼ਿਲੇ ਵਿਚ ਪਟਾਕਿਆਂ ਦੀ ਵਿਕਰੀ ਲਈ ਡਰਾਅ ਰਾਹੀਂ 8 ਆਰਜ਼ੀ ਲਾਇਸੰਸ ਜਾਰੀ
ਨਵਾਂਸ਼ਹਿਰ, 7 ਨਵੰਬਰ : ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ ਮੁਤਾਬਿਕ ਜ਼ਿਲੇ ਵਿਚ ਦੀਵਾਲੀ ਮੌਕੇ ਪਟਾਕੇ ਵੇਚਣ ਦੇ 08 ਆਰਜ਼ੀ ਲਾਇਸੰਸ ਅੱਜ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਦੀ ਅਗਵਾਈ ਵਿਚ ਨਵਾਂਸ਼ਹਿਰ ਵਿਖੇ ਬਿਨੇਕਾਰਾਂ ਦੀ ਹਾਜ਼ਰੀ ਵਿਚ ਪਾਰਦਰਸ਼ੀ ਢੰਗ ਨਾਲ ਡਰਾਅ ਰਾਹੀਂ ਅਲਾਟ ਕੀਤੇ ਗਏ। ਸਬ-ਡਵੀਜ਼ਨ ਵਾਈਜ਼ ਕੱਢੇ ਗਏ ਇਸ ਡਰਾਅ ਵਿਚ ਨਵਾਂਸ਼ਹਿਰ ਸਬ-ਡਵੀਜ਼ਨ ਲਈ 4 ਅਤੇ ਬੰਗਾ ਤੇ ਬਲਾਚੌਰ ਲਈ 2-2 ਆਰਜ਼ੀ ਲਾਇਸੰਸ ਅਲਾਟ ਕੀਤੇ ਗਏ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਟਾਕੇ ਵੇਚਣ ਦੇ....
ਹਲਕਾ ਇੰਚਾਰਜ ਮੋਹਨ ਪਾਠਕ ਬੱਲੂ ਨੇ ਰਾਜ ਪੱਧਰੀ 67ਵੀਆਂ 14 ਸਾਲ ਬੈਡਮਿੰਟਨ ਲੜਕਿਆਂ ਦੇ ਮੁਕਾਬਲੇ ਕਰਵਾਏ ਸ਼ੁਰੂ 
ਨਵਾਂ ਸ਼ਹਿਰ 7 ਨਵੰਬਰ : ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ 67ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਤਹਿਤ ਬੈਡਮਿੰਟਨ ਉਮਰ ਵਰਗ 14 ਸਾਲ ਲੜਕੇ ਅਤੇ ਲੜਕੀਆਂ ਦਾ ਟੂਰਨਾਮੈਂਟ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਜਰਨੈਲ ਸਿੰਘ ਦੀ ਅਗਵਾਈ ਵਿੱਚ ਨਵਾਂਸ਼ਹਿਰ ਵਿਖੇ ਚੱਲ ਰਿਹਾ ਹੈ ਅੱਜ ਲੜਕਿਆ ਦੇ ਮੁਕਾਬਲੇ ਸੁਰੂ ਹੋਏ। ਲੜਕਿਆ ਦੇ ਮੁਕਾਬਲਿਆ ਦੀ ਸ਼ੁਰੂਆਤ ਹਲਕਾ ਇੰਚਾਰਜ ਨਵਾਂਸ਼ਹਿਰ ਲਲਿਤ ਮੋਹਨ ਪਾਠਕ ਬੱਲੂ ਨੇ ਕੀਤੀ। ਉਨ੍ਹਾਂ ਕਿਹਾ ਕਿ ਖੇਡ ਨੂੰ ਖੇਡ ਦੀ ਭਾਵਨਾ ਨਾਲ ਖੇਡਣਾ ਚਾਹੀਦਾ ਹੈ ਅਤੇ ਖੇਡ....
ਬੇਟ ਅਤੇ ਕੰਢੀ ਇਲਾਕਿਆਂ ’ਚ ਪੀਣ ਵਾਲੇ ਪਾਣੀ ਦੀ ਕਿੱਲਤ ਦੂਰ ਕਰਨ ਲਈ ਨਹੀਂ ਛੱਡੀ ਜਾਵੇਗੀ ਕੋਈ ਕਮੀ : ਸੰਤ ਸੀਚੇਵਾਲ
ਰਾਜ ਸਭਾ ਮੈਂਬਰ ਨੇ 35 ਲੱਖ ਦੀ ਲਾਗਤ ਨਾਲ ਦਸੂਹਾ ਦੇ 9 ਪਿੰਡਾਂ ਨੂੰ ਪੀਣ ਵਾਲੇ ਪਾਣੀ ਦੇ ਵਿਸ਼ੇਸ਼ ਟੈਂਕਰ ਕਰਵਾਏ ਮੁਹੱਈਆ ਵਿਧਾਇਕ ਕਰਮਬੀਰ ਸਿੰਘ ਘੁੰਮਣ ਨੇ ਹਲਕੇ ਦੀ ਬਾਂਹ ਫੜਨ ਲਈ ਸੰਤ ਸੀਚੇਵਾਲ ਦਾ ਕੀਤਾ ਧੰਨਵਾਦ ਦਸੂਹਾ, 7 ਨਵੰਬਰ : ਦਸੂਹਾ ਦੇ ਬੇਟ ਇਲਾਕਿਆਂ ਵਿਚ ਬਾਰਿਸ਼ਾਂ ਦੌਰਾਨ ਪੀਣ ਵਾਲੇ ਪਾਣੀ ਦੀ ਕਿੱਲਤ ਨੂੰ ਦੂਰ ਕਰਨ ਲਈ ਅੱਜ ਰਾਜ ਸਭਾ ਮੈਂਬਰ ਅਤੇ ਉੱਘੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ ਦੀ ਮੌਜੂਦਗੀ ਵਿਚ ਹਲਕੇ ਦੇ 9 ਪਿੰਡਾਂ....