ਦੋਆਬਾ

ਪ੍ਰਦੂਸ਼ਣ ਦੀ ਰੋਕਥਾਮ ਲਈ ਸ਼ੂਗਰ ਮਿੱਲ ਵਿਖੇ ਲਗਾਇਆ ਗਿਆ ਪ੍ਰਦੂਸ਼ਣ ਰੋਕਥਾਮ ਉਪਾਅ ਯੰਤਰ
10 ਨਵੰਬਰ ਨੂੰ 11 ਵਜੇ ਸ਼ੂਗਰ ਮਿੱਲ ਵਿਖੇ ਚਲਾ ਕੇ ਕੀਤੀ ਜਾਵੇਗੀ ਇਸ ਦੇ ਕਾਰਜ ਪ੍ਰਣਾਲੀ ਦੀ ਜਾਂਚ ਨਵਾਂਸ਼ਹਿਰ, 30 ਅਕਤੂਬਰ : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਸ਼ੂਗਰ ਮਿੱਲ ਨਵਾਂਸ਼ਹਿਰ ਵਿਖੇ ਪ੍ਰਦੂਸ਼ਣ ਨੂੰ ਰੋਕਣ ਦੇ ਲਈ ਪ੍ਰਦੂਸ਼ਣ ਰੋਕਥਾਮ ਉਪਾਅ ਯੰਤਰ ਲਗਾਉਣ ਦਾ ਕੰਮ ਪੂਰਾ ਕਰ ਲਿਆ ਗਿਆ ਹੈ। ਇਸ ਸਬੰਧੀ 10 ਨਵੰਬਰ ਨੂੰ ਸ਼ੂਗਰ ਮਿੱਲ ਦਾ ਦੌਰਾ ਕਰਕੇ ਇਸ ਦੇ ਕਾਰਜ ਪ੍ਰਣਾਲੀ ਦੀ ਜਾਂਚ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿਛਲੇ ਕਾਫੀ ਸਮੇਂ ਤੋਂ ਸ਼ਹਿਰ ਵਾਸੀਆਂ....
ਵਿਜੀਲੈਂਸ ਵਿਊਰੋ ਵਲੋਂ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਭ੍ਰਿਸ਼ਟਾਚਾਰ ਰੋਕਣ ਸਬੰਧੀ ਚੁਕਾਈ ਸਹੁੰ
ਜ਼ਿਲ੍ਹੇ ਵਿੱਚ 30 ਅਕਤੂਬਰ ਤੋਂ 5 ਨਵੰਬਰ ਤੱਕ ਮਨਾਇਆ ਜਾਵੇਗਾ ਵਿਜੀਲੈਂਸ ਜਾਗਰੂਕਤਾ ਹਫ਼ਤਾ ਨਵਾਂਸ਼ਹਿਰ, 30 ਅਕਤੂਬਰ : ਵਿਜੀਲੈਂਸ ਵਿਊਰੋ ਯੂਨਿਟ ਸ਼ਹੀਦ ਭਗਤ ਸਿੰਘ ਨਗਰ ਵਲੋਂ 30 ਅਕਤੂਬਰ ਤੋਂ 5 ਨਵੰਬਰ 2023 ਤੱਕ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਵਿੱਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਭ੍ਰਿਸ਼ਟਾਚਾਰ ਨੂੰ ਰੋਕਣ ਸਬੰਧੀ ਸਹੁੰ ਚੁਕਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਪ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ....
ਕਰੀਹਾ ਵਿਖੇ ਝੋਨੇ ਦੀ ਪਰਾਲੀ ਸੰਭਾਲਣ ਸਬੰਧੀ ਜਾਗਰੂਕਤਾ ਮੁਹਿੰਮ ਦਾ ਆਯੋਜਨ
ਨਵਾਂਸ਼ਹਿਰ, 30 ਅਕਤੂਬਰ : ਕ੍ਰਿਸ਼ੀ ਵਿਗਿਆਨ ਕੇਂਦਰ ਲੰਗੜੋਆ ਵੱਲੋਂ ਝੋਨੇ ਦੀ ਪਰਾਲੀ ਪ੍ਰਬੰਧਨ ਚੇਤਨਾ ਯਾਤਰਾ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕਰੀਹਾ ਦੇ ਵਿਦਿਆਰਥੀਆਂ ਲਈ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਹ ਕੈਂਪ ਸਹਿਯੋਗੀ ਨਿਰਦੇਸ਼ਕ ਕ੍ਰਿਸ਼ੀ ਵਿਗਿਆਨ ਕੇਂਦਰ ਡਾ. ਮਨਿੰਦਰ ਸਿੰਘ ਬੌਂਸ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ। ਇਸ ਮੌਕੇ ਸਹਾਇਕ ਪ੍ਰੋਫੈਸਰ ਡਾ. ਬਲਜੀਤ ਸਿੰਘ ਨੇ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨ ਸਬੰਧੀ ਅਤੇ ਪਰਾਲੀ ਵਿੱਚ ਮੌਜੂਦ ਵੱਖ-ਵੱਖ....
ਕਪੂਰਥਲਾ ‘ਚ ਛੱਤ ਤੇ ਖੇਡ ਰਹੀਆਂ ਦੋ ਬੱਚੀਆਂ ਆਈਆਂ ਬਿਜਲੀ ਦੀਆਂ ਤਾਰਾਂ ਦੀ ਚਪੇਟ ‘ਚ, ਇੱਕ ਦੀ ਮੌਤ
ਕਪੂਰਥਲਾ, 29 ਅਕਤੂਬਰ : ਕਪੂਰਥਲਾ ਦੇ ਪਿੰਡ ਧਾਲੀਵਾਲ –ਦੋਨਾਂ ‘ਚ ਛੱਤ ਤੇ ਖੇਡ ਰਹੀਆਂ ਦੋ ਬੱਚੀਆਂ ਨੂੰ ਕਰੰਟ ਲੱਗਣ ਕਾਰਨ ਇੱਕ ਦੀ ਮੌਤ ਹੋ ਗਈ ਅਤੇ ਦੂਸਰੀ ਗੰਭੀਰ ਜਖ਼ਮੀ ਹੋ ਗਈ। ਜਾਣਕਾਰੀ ਅਨੁਸਾਰ ਦੋਵੇਂ ਬੱਚੀਆਂ ਘਰ ਦੀ ਛੱਤ ਤੇ ਖੇਡ ਰਹੀਆਂ ਸਨ ਕਿ ਉਹ 11 ਕੇਵੀ ਬਿਜਲੀ ਦੀਆਂ ਤਾਰਾਂ ਦੀ ਚਪੇਟ ਵਿੱਚ ਆ ਗਈਆਂ, ਜਿਸ ਕਾਰਨ ਦੋਵੇ ਬੱਚੀਆਂ ਰਾਜਦੀਪ ਕੌਰ ਤੇ ਕੋਮਲਪ੍ਰੀਤ ਕੌਰ ਗੰਭੀਰ ਰੂਪ ਵਿੱਚ ਜਖ਼ਮੀ ਹੋ ਗਈਆਂ। ਜਿੰਨ੍ਹਾਂ ਨੂੰ ਪਰਿਵਾਰਿਕ ਮੈਂਬਰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਲੈ ਗਏ, ਜਿੱਥੇ....
ਜ਼ਿਲ੍ਹੇ ਵਿਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦਾ ਕੰਮ ਸ਼ੁਰੂ : ਕੋਮਲ ਮਿੱਤਲ
ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਦਾਅਵੇ ਅਤੇ ਇਤਰਾਜ਼ 9 ਦਸੰਬਰ ਤੱਕ ਪੇਸ਼ ਕੀਤੇ ਜਾ ਸਕਦੇ ਹਨ 26 ਦਸੰਬਰ ਤੱਕ ਇਤਰਾਜ਼ਾਂ ਦਾ ਨਿਪਟਾਰਾ ਕੀਤਾ ਜਾਵੇਗਾ ਸਿਆਸੀ ਪਾਰਟੀਆਂ ਨੂੰ ਬੂਥ ਲੈਵਲ ਏਜੰਟ ਨਿਯੁਕਤ ਕਰਨ ਦੀ ਕੀਤੀ ਅਪੀਲ ਹੁਸ਼ਿਆਰਪੁਰ, 28 ਅਕਤੂਬਰ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਅਗਵਾਈ ਹੇਠ ਅੱਜ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਸਬੰਧੀ ਜ਼ਿਲ੍ਹੇ ਦੀਆਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ....
ਏ.ਡੀ.ਜੀ.ਪੀ. ਟ੍ਰੈਫਿਕ ਵੱਲੋਂ ਕਪੂਰਥਲਾ ਵਿਖੇ “ਸੜਕ ਸੁਰੱਖਿਆ ਫੋਰਸ” ਦੀ ਸਪੈਸ਼ਲ ਇੰਡਕਸ਼ਨ ਟ੍ਰੇਨਿੰਗ ਦੀ ਸਮੀਖਿਆ
ਕਪੂਰਥਲਾ, 27 ਅਕਤੂਬਰ : ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਟ੍ਰੈਫ਼ਿਕ, ਪੰਜਾਬ ਅਮਰਦੀਪ ਸਿੰਘ ਰਾਏ ਨੇ ਅੱਜ ਇੱਥੇ ਕਪੂਰਥਲਾ ਦੇ ਪੰਜਾਬ ਪੁਲਿਸ ਇਨ-ਸਰਵਿਸ ਟ੍ਰੇਨਿੰਗ ਸੈਂਟਰ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਫਲੈਗਸ਼ਿਪ ਪ੍ਰਾਜੈਕਟ “ਸੜਕ ਸੁਰੱਖਿਆ ਫੋਰਸ (ਐਸ.ਐਸ.ਐਫ.)” ਦੀ ਵਿਸ਼ੇਸ਼ ਇੰਡਕਸ਼ਨ ਟ੍ਰੇਨਿੰਗ ਦਾ ਜਾਇਜ਼ਾ ਲਿਆ। ਸਿਖਲਾਈ ਅਧੀਨ ਪੁਲਿਸ ਕਰਮੀਆਂ ਨੂੰ ਸੰਬੋਧਨ ਕਰਦਿਆਂ ਏ.ਡੀ.ਜੀ.ਪੀ. ਰਾਏ ਨੇ ਕਿਹਾ ਕਿ ਸੜਕ ਸੁਰੱਖਿਆ ਫੋਰਸ ਸੜਕ ਹਾਦਸਿਆਂ ਨੂੰ ਘਟਾਉਣ ਦੇ ਨਾਲ-ਨਾਲ....
4 ਤੇ 5 ਨਵੰਬਰ ਅਤੇ 2 ਤੇ 3 ਦਸੰਬਰ ਨੂੰ ਲਗਾਏ ਜਾਣ ਵਿਸ਼ੇਸ਼ ਕੈਂਪ: ਏ.ਡੀ.ਸੀ. ਰਾਜੀਵ ਵਰਮਾ 
ਨਵਾਂਸ਼ਹਿਰ, 27 ਅਕਤੂਬਰ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਯੋਗਤਾ ਮਿਤੀ 01.01.2024 ਦੇ ਆਧਾਰ ‘ਤੇ ਕੀਤੀ ਜਾ ਰਹੀ ਵੋਟਰ ਸੂਚੀ ਦੇ ਸਬੰਧ ਵਿੱਚ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਵੱਲੋਂ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਹਾਜ਼ਰ ਆਏ ਨੁਮਾਇੰਦਿਆਂ ਨੂੰ ਵੋਟਰ ਸੂਚੀ ਦੇ ਸਡਿਊਲ ਦੀ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ- ਵਧੀਕ ਡਿਪਟੀ ਕਮਿਸ਼ਨਰ(ਜ)....
ਜ਼ਿਲ੍ਹੇ ‘ਚ ਡਰੋਨ ਚਲਾਉਣ ‘ਤੇ ਲਗਾਈ ਪਾਬੰਦੀ: ਜ਼ਿਲ੍ਹਾ ਮੈਜਿਸਟਰੇਟ ਨਵਜੋਤ ਪਾਲ ਸਿੰਘ ਰੰਧਾਵਾ
ਨਵਾਂਸ਼ਹਿਰ, 27 ਅਕਤੂਬਰ : ਜ਼ਿਲ੍ਹਾ ਮੈਜਿਸਟਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ–2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਵੱਖ-ਵੱਖ ਸਥਾਨਾਂ ਤੇ ਮਨਾਏ ਜਾ ਰਹੇ ਵਿਆਹ ਸਮਾਗਮਾਂ/ ਧਾਰਮਿਕ ਸਮਾਗਮਾਂ ਅਤੇ ਹੋਰ ਪ੍ਰੋਗਰਾਮਾਂ ਵਿੱਚ ਬਿਨਾਂ ਮਨਜ਼ੂਰੀ ਡਰੋਨ ਚਲਾਉਣ ‘ਤੇ ਪੂਰਨ ਤੌਰ ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ 27 ਦਸੰਬਰ, 2023 ਤੱਕ ਲਾਗੂ ਰਹੇਗਾ।
ਕੈਬਨਿਟ ਮੰਤਰੀ ਜਿੰਪਾ ਨੇ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਆਰਜ਼ੀ ਟਾਇਲਟ ਦਾ ਕੰਮ ਕਰਵਾਇਆ ਸ਼ੁਰੂ 
ਐਮਰਜੈਂਸੀ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖ ਕੇ ਕੀਤਾ ਜਾ ਰਿਹਾ ਹੈ ਕੰਮ ਕਿਹਾ, ਲੋਕਾਂ ਦੀ ਹਰ ਛੋਟੀ-ਵੱਡੀ ਸਮੱਸਿਆ 'ਤੇ ਗੰਭੀਰਤਾ ਨਾਲ ਕੰਮ ਕਰ ਰਹੀ ਹੈ ਪੰਜਾਬ ਸਰਕਾਰ ਹੁਸ਼ਿਆਰਪੁਰ, 26 ਅਕਤੂਬਰ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਦਿਸ਼ਾ ਤਹਿਤ ਹੁਸ਼ਿਆਰਪੁਰ ਵਿਖੇ ਵੀ ਸਰਕਾਰੀ ਮੈਡੀਕਲ ਕਾਲਜ ਦੀ ਸਥਾਪਨਾ ਕੀਤੀ ਜਾ ਰਹੀ....
ਅਧਿਆਪਕ, ਮਾਤਾ ਪਿਤਾ ਅਤੇ ਸਮਾਜ ਨਸ਼ਿਆਂ ਦੇ ਖਾਤਮੇ ਲਈ ਮਿਲ ਕੇ ਮਾਰਨ ਹੰਭਲਾ: ਐਸ.ਐਸ.ਪੀ ਡਾ. ਅਖਿਲ ਚੌਧਰੀ
ਡਿਪਟੀ ਕਮਿਸ਼ਨਰ ਨੇ ਨਸ਼ਿਆਂ ਤੋਂ ਦੂਰ ਰਹਿਣ ਲਈ ਬੱਚਿਆਂ ਨੂੰ ਕੀਤਾ ਪ੍ਰੇਰਿਤ ‘ਨਸ਼ਾ ਮੁਕਤ ਪੰਜਾਬ’ ਮੁਹਿੰਮ ਤਹਿਤ ਪੁਲਿਸ ਪ੍ਰਸ਼ਾਸਨ ਵਲੋਂ ਸਕੂਲੀ ਬੱਚਿਆਂ ਦੇ ਸਹਿਯੋਗ ਨਾਲ ਕੱਢ ਗਈ ਜਾਗਰੂਕਤਾ ਰੈਲੀ ਨਵਾਂਸ਼ਹਿਰ, 25 ਅਕਤੂਬਰ : ਪੁਲਿਸ ਪ੍ਰਸ਼ਾਸਨ ਵਲੋਂ ਐਸ.ਐਸ.ਪੀ ਡਾ. ਅਖਿਲ ਚੌਧਰੀ ਦੀ ਅਗਵਾਈ ਹੇਠ ਨਸ਼ਿਆਂ ‘ਤੇ ਠੱਲ੍ਹ ਪਾਉਣ ਲਈ ‘ਨਸ਼ਾ ਮੁਕਤ ਪੰਜਾਬ’ ਮੁਹਿੰਮ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ 5 ਹਜ਼ਾਰ ਦੇ ਕਰੀਬ ਬੱਚਿਆਂ ਵਲੋਂ ਖਟਕੜ ਕਲਾਂ ਮਿਊਜੀਅਮ ਤੋ ਜਾਗਰੂਕਤਾ ਰੈਲੀ ਕੱਢੀ ਗਈ ਜੋ ਸ਼ਹੀਦ-ਏ-ਆਜ਼ਮ....
ਡਿਪਟੀ ਕਮਿਸ਼ਨਰ ਵਲੋਂ ਮਗਨਰੇਗਾ ਸਕੀਮ ਤੇ ਓ.ਡੀ.ਐਫ ਪਲੱਸ ਅਧੀਨ ਚੱਲ ਰਹੇ ਕੰਮਾਂ ਦਾ ਲਿਆ ਜਾਇਜ਼ਾ
ਨਵਾਂਸ਼ਹਿਰ, 25 ਅਕਤੂਬਰ : ਡਿਪਟੀ ਕਮਿਸ਼ਨਰ ਨਜਵੋਤ ਪਾਲ ਸਿੰਘ ਰੰਧਾਵਾ ਨੇ ਮਗਨਰੇਗਾ ਸਕੀਮ ਅਤੇ ਓ.ਡੀ.ਐਫ ਪਲੱਸ ਅਧੀਨ ਚੱਲ ਰਹੇ ਕੰਮਾਂ ਸਬੰਧੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਵਧੀਕ ਡਿਪਟੀ ਮਿਸ਼ਨਰ (ਪੇਂਡੂ ਵਿਕਾਸ) ਜਗਜੀਤ ਸਿੰਘ ਬੱਲ ਅਤੇ ਐਸ.ਡੀ.ਐਮ ਨਵਾਂਸ਼ਹਿਰ ਡਾ. ਸ਼ਿਵਰਾਜ ਸਿੰਘ ਬੱਲ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰਾਜ ਸਰਕਾਰ ਵਲੋਂ ਮਗਨਰੇਗਾ ਅਧੀਨ ਦਿੱਤੇ ਗਏ ਵਿੱਤੀ ਸਾਲ 2023-24 ਦੇ ਟੀਚਿਆਂ ਪਿੰਡਾਂ ਵਿੱਚ ਪਲੇਅ ਰਾਊਂਡ/ਸਟੇਡੀਅਮਾਂ ਦੇ ਨਿਰਮਾਣ....
1 ਜਨਵਰੀ 2024 ਦੇ ਅਧਾਰ ‘ਤੇ ਕੀਤੀ ਜਾਵੇਗੀ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ
4 ਤੇ 5 ਨਵੰਬਰ ਅਤੇ 2 ਤੇ 3 ਦਸੰਬਰ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ ਨਵਾਂਸ਼ਹਿਰ, 25 ਅਕਤੂਬਰ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ 1 ਜਨਵਰੀ 2024 ਦੇ ਅਧਾਰ ‘ਤੇ ਕੀਤੀ ਜਾ ਰਾਹੀਂ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੇ ਪ੍ਰੋਗਰਾਮ ਅਨੁਸਾਰ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ 27 ਅਕਤੂਬਰ 2023 ਨੂੰ ਕੀਤੀ ਜਾਣੀ ਹੈ ਅਤੇ 9 ਦਸੰਬਰ 2023 ਤੱਕ ਦਾਅਵੇ ਅਤੇ ਇੰਤਰਾਜ ਪ੍ਰਾਪਤ ਕੀਤੇ ਜਾਣੇ ਹਨ। ਦਾਅਵੇ ਅਤੇ ਇਤਰਾਜਾ ਦਾ ਨਿਪਟਾਰਾ 26 ਦਸੰਬਰ 2023 ਤੱਕ ਕੀਤਾ....
ਪੰਜਾਬ ਕੋਲ ਪਾਣੀ ਘੱਟ ਹੈ, ਪਰ ਸਰਕਾਰ ਇਸ ਪਾਣੀ ਨੂੰ ਬਚਾਉਣ ਲਈ ਕੁਝ ਨਹੀਂ ਕਰ ਰਹੀ : ਨਵਜੋਤ ਸਿੰਘ ਸਿੱਧੂ 
ਜਲੰਧਰ, 24 ਅਕਤੂਬਰ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਜਲੰਧਰ ਪ੍ਰੈੱਸ ਕਲੱਬ 'ਚ ਪ੍ਰੈਸ ਕਾਨਫਰੰਸ ਕਰ ਕੇ ਪੰਜਾਬ ਦੇ ਮੁੱਦੇ ਚੁੱਕੇ ਤੇ ਪੰਜਾਬ ਸਰਕਾਰ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਭਗਵੰਤ ਮਾਨ ਦੀ ਸਰਕਾਰ 'ਤੇ ਅਸਲ ਮੁੱਦਿਆਂ ਤੋਂ ਹਟ ਕੇ ਸਭ ਦਾ ਧਿਆਨ ਸਤਲੁਜ ਯਮੁਨਾ ਲਿੰਕ (ਐਸਵਾਈਐਲ) ਵੱਲ ਕੇਂਦਰਿਤ ਕਰਨ ਦਾ ਦੋਸ਼ ਲਾਇਆ ਹੈ। ਨਵਜੋਤ ਸਿੱਧੂ ਦਾ ਕਹਿਣਾ ਹੈ ਕਿ ਪੰਜਾਬ ਕੋਲ ਪਾਣੀ ਘੱਟ ਹੈ, ਪਰ ਸਰਕਾਰ ਇਸ ਪਾਣੀ ਨੂੰ ਬਚਾਉਣ ਲਈ ਕੁਝ ਨਹੀਂ ਕਰ ਰਹੀ। ਸਿੱਧੂ ਨੇ....
ਮੁੱਖ ਮੰਤਰੀ ਮਾਨ ਵੱਲੋਂ ਦੁਸਹਿਰੇ ਮੌਕੇ ਲੋਕਾਂ ਨੂੰ ਅਪੀਲ, ਸੂਬੇ 'ਚੋਂ ਸਮਾਜਿਕ ਬੁਰਾਈਆਂ ਨੂੰ ਖ਼ਤਮ ਕਰਨ ਦਾ ਸੰਕਲਪ ਲਉ
ਆਉਣ ਵਾਲੇ ਸਮੇਂ ਵਿੱਚ ਇਹ ਤਿਉਹਾਰ ਹੋਰ ਵੀ ਵੱਡੇ ਪੱਧਰ 'ਤੇ ਮਨਾਏ ਜਾਣ ਨੂੰ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਨੂੰ ਪੁਖਤਾ ਪ੍ਰਬੰਧ ਕਰਨ ਲਈ ਕਿਹਾ ਹੁਸ਼ਿਆਰਪੁਰ, 24 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਬੁਰਾਈ 'ਤੇ ਚੰਗਿਆਈ ਦੀ ਜਿੱਤ ਦੇ ਪ੍ਰਤੀਕ ਦੁਸਹਿਰੇ 'ਤੇ ਸੂਬੇ 'ਚੋਂ ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਪੁੱਟਣ ਦਾ ਸੰਕਲਪ ਲੈਣ ਦਾ ਸੱਦਾ ਦਿੱਤਾ। ਇੱਥੇ ਸ੍ਰੀ ਰਾਮ ਲੀਲਾ ਕਮੇਟੀ ਵੱਲੋਂ ਮਨਾਏ ਗਏ ਦੁਸਹਿਰੇ ਦੇ ਤਿਉਹਾਰ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ....
ਕੈਬਨਿਟ ਮੰਤਰੀ ਜਿੰਪਾ ਨੇ ਇਨਡੋਰ ਸਟੇਡੀਅਮ ਵਿਖੇ ਵਿਕਾਸ ਕਾਰਜਾਂ ਦੀ ਕੀਤੀ ਸ਼ੁਰੂਆਤ
ਹੁਸ਼ਿਆਰਪੁਰ, 23 ਅਕਤੂਬਰ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਅੱਜ ਇਨਡੋਰ ਸਟੇਡੀਅਮ ਹੁਸ਼ਿਆਰਪੁਰ ਵਿਖੇ ਵਿਕਾਸ ਕਾਰਜਾਂ ਤਹਿਤ ਪਾਰਕਿੰਗ ਨੂੰ ਪੱਕਿਆਂ ਕਰਨ ਅਤੇ ਸਟੇਡੀਅਮ ਦੀ ਬਾਹਰੀ ਦੀਵਾਰ ਦੇ ਨਵੀਨੀਕਰਨ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਇਹ ਕੰਮ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਵੱਲੋਂ ਐਮ. ਪੀ ਲੈਡ ਤਹਿਤ ਜਾਰੀ ਕੀਤੇ ਗਏ ਫੰਡ ਨਾਲ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਟੇਡੀਅਮ ਦੀ ਪਾਰਕਿੰਗ ਕੱਚੀ ਹੋਣ ਕਾਰਨ ਬਾਰਿਸ਼ ਦੇ....