ਦੋਆਬਾ

ਸਤੌਜ ਦੇ ਮਹਾਰਾਜਾ ਹੁਣ ਜਲੰਧਰ ਦੀ ਇੱਕ ਵਿਰਾਸਤੀ ਇਮਾਰਤ ਵਿੱਚ ਰਹਿਣਗੇ : ਪ੍ਰਤਾਪ ਸਿੰਘ ਬਾਜਵਾ 
ਜਲੰਧਰ, 27 ਅਗਸਤ 2024 : ਜਲੰਧਰ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰਿਹਾਇਸ ਲਈ 11 ਏਕੜ ਦੀ ਜਾਇਦਾਦ ਤਿਆਰ ਕੀਤੀ ਜਾ ਰਹੀ ਹੈ। ਜਿਸ ਤੇ ਸੀਨੀਅਰ ਕਾਂਗਰਸੀ ਆਗੂ ਅਤੇ ਵਿਰੋਧੀ ਧਿਰ ਤੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੋਸਟ ਪੋਸਟ ਸ਼ੇਅਰ ਕਰਕੇ ਲਿਖਿਆ ਕਿ ਸਤੌਜ ਦੇ ਮਹਾਰਾਜਾ (ਭਗਵੰਤ ਮਾਨ) ਹੁਣ ਜਲੰਧਰ ਦੀ ਇੱਕ ਵਿਰਾਸਤੀ ਇਮਾਰਤ ਵਿੱਚ ਰਹਿਣਗੇ। ਸ਼ਹਿਰ ਦੇ ਪੁਰਾਣੇ ਬਰਾਦਰੀ ਇਲਾਕੇ 'ਚ ਸਥਿਤ ਮਕਾਨ ਨੰਬਰ 1, 1857 ਦੀ ਪਹਿਲੀ ਆਜ਼ਾਦੀ ਦੀ ਲੜਾਈ ਤੋਂ ਵੀ ਪੁਰਾਣਾ ਹੈ। ਜਲੰਧਰ ਡਿਵੀਜ਼ਨ ਦੇ ਪਹਿਲੇ....
ਹੁਸ਼ਿਆਰਪੁਰ 'ਚ ਜ਼ਿਲ੍ਹਾ ਪੁਲਿਸ ਤੇ ਪ੍ਰਸ਼ਾਸਨ ਵੱਲੋਂ ਨਸ਼ਿਆਂ ਖਿਲਾਫ਼ ਵਿਸ਼ਾਲ ਮੈਰਾਥਨ
ਕੈਬਨਿਟ ਮੰਤਰੀ ਜਿੰਪਾ, ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਤੇ ਡਿਪਟੀ ਸਪੀਕਰ ਰੌੜੀ ਨੇ ਹਰੀ ਝੰਡੀ ਦਿਖਾ ਕੇ ਕਰਵਾਈ ਸ਼ੁਰੂਆਤ ਵਿਧਾਇਕ ਡਾ. ਰਵਜੋਤ, ਜਸਵੀਰ ਰਾਜਾ ਗਿੱਲ, ਕਰਮਬੀਰ ਘੁੰਮਣ, ਡੀ.ਆਈ.ਜੀ ਨਵੀਨ ਸਿੰਗਲਾ ਸਹਿਤ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਵਿਭਾਗ ਦੇ ਸਮੂਹ ਅਧਿਕਾਰੀ ਰਹੇ ਮੌਜੂਦ ਜੇਤੂਆਂ ਨੂੰ ਨਕਦ ਇਲਾਮ ਤੇ ਸਰਟੀਫਿਕੇਟ ਦੇ ਕੇ ਕੀਤਾ ਗਿਆ ਸਨਮਾਨਿਤ ਹੁਸ਼ਿਆਰਪੁਰ, 27 ਅਗਸਤ 2024 : ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਅਤੇ ਨੌਜਵਾਨ ਪੀੜ੍ਹੀ ਨੂੰ ਸਿਹਤਮੰਦ ਸੇਧ ਦੇਣ ਦੇ ਮੰਤਵ ਨਾਲ ਅੱਜ....
ਐਨਕਾਰਡ' ਦੀ ਮੀਟਿੰਗ 'ਚ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਅਹਿਮ ਵਿਚਾਰਾਂ
ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ ਵੱਲੋਂ ਵੱਖ-ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਦੀ ਕੀਤੀ ਗਈ ਸਮੀਖਿਆ ਐਸ.ਡੀ.ਐਮਜ਼ ਨੂੰ ਨਸ਼ਿਆਂ ਖਿਲਾਫ਼ ਜਾਗਰੂਕਤਾ ਸਬੰਧੀ ਸਬ ਡਵੀਜ਼ਨਲ ਕਮੇਟੀਆਂ ਨੂੰ ਐਕਟਿਵ ਕਰਨ ਦੇ ਦਿੱਤੇ ਨਿਰਦੇਸ਼ ਹੁਸ਼ਿਆਰਪੁਰ, 27 ਅਗਸਤ 2024 : ਨਸ਼ਿਆਂ ਦੇ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੀ ਸਮੀਖਿਆ ਅਤੇ ਅਗੇਤੀ ਕਾਰਜ ਯੋਜਨਾ ’ਤੇ ਚਰਚਾ ਲਈ ਅੱਜ ਨਾਰਕੋ ਕੋ-ਆਰਡੀਨੇਸ਼ਨ ਸੈਂਟਰ (ਐਨਕਾਰਡ) ਮਕੈਨਿਜ਼ਮ ਤਹਿਤ ਜ਼ਿਲ੍ਹਾ ਪੱਧਰੀ ਕਮੇਟੀ ਦੀ ਮਹੱਤਵਪੂਰਨ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਯੋਜਿਤ ਕੀਤੀ....
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ ਖੇਡਾਂ ਵਤਨ ਪੰਜਾਬ ਸੀਜ਼ਨ-3 ਤਹਿਤ ਕਰਵਾਏ ਜਾਣ ਵਾਲੇ ਬਲਾਕ, ਜ਼ਿਲ੍ਹਾ ਅਤੇ ਸਟੇਟ ਪੱਧਰੀ ਟੂਰਨਾਮੈਂਟ ਦੇ ਪ੍ਰਬੰਧਾਂ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ 
ਨਵਾਂਸ਼ਹਿਰ, 27 ਅਗਸਤ 2024 : ਪੰਜਾਬ ਸੀਜ਼ਨ-3 ਤਹਿਤ ਜ਼ਿਲ੍ਹੇ ਅੰਦਰ ਮਿਤੀ 02.09.2024 ਤੋਂ 10.09.2024 ਤੱਕ ਬਲਾਕ ਪੱਧਰ, ਮਿਤੀ 15.09.2024 ਤੋਂ 22.09.2024 ਤੱਕ ਜ਼ਿਲ੍ਹਾ ਪੱਧਰ ਅਤੇ ਮਿਤੀ 11.10.2024 ਤੋਂ 09.11.2024 ਤੱਕ ਸਟੇਟ ਪੱਧਰੀ ਟੂਰਨਾਮੈਂਟ ਕਰਵਾਏ ਜਾਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਨਵਜੋਤ ਪਾਲ ਸਿੰਘ ਰੰਧਾਵਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਜ਼ਿਲ੍ਹਾ ਅਧਿਕਾਰੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਇਸ ਮੌਕੇ ‘ਤੇ ਜ਼ਿਲ੍ਹਾ ਖੇਡ ਅਫ਼ਸਰ ਵੰਦਨਾ....
 ਨਵਾਂਸ਼ਹਿਰ ਵਿਖੇ 29 ਅਗਸਤ 2024 ਨੂੰ ਐਸ.ਬੀ.ਆਈ ਕ੍ਰੈਡਿਟ ਕਾਰਡ ਡਵੀਜ਼ਨ ਕੰਪਨੀ ਵੱਲੋਂ ਮਾਰਕਿਟਿੰਗ ਐਗਜੀਕਿਊਟਿਵ ਦੀਆਂ ਅਸਾਮੀਆਂ ਲਈ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ  
ਨਵਾਂਸ਼ਹਿਰ, 27 ਅਗਸਤ 2024 : ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ/ਸਵੈ - ਰੋਜ਼ਗਾਰ ਮਹੁੱਈਆ ਕਰਵਾਉਣ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਡਿਪਟੀ ਕਮਿਸ਼ਨਰ - ਕਮ - ਚੇਅਰਮੈਨ ਨਵਜੋਤਪਾਲ ਸਿੰਘ ਰੰਧਾਵਾ ਦੀ ਅਗਵਾਈ ਹੇਠ ਹਫਤਾਵਾਰੀ ਪਲੇਸਮੈਂਟ ਡਰਾਈਵ ਕਰਵਾਈ ਜਾਂਦੀ ਹੈ। ਇਹ ਜਾਣਕਾਰੀ ਜਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸੰਦੀਪ ਕੁਮਾਰ ਨੇ ਦਿੰਦਿਆ ਦੱਸਿਆ ਕਿ ਡੀ.ਬੀ.ਈ.ਈ ਵਿਖੇ 29 ਅਗਸਤ 2024 ਨੂੰ ਐਸ.ਬੀ.ਆਈ ਕ੍ਰੈਡਿਟ ਕਾਰਡ ਡਵੀਜ਼ਨ ਕੰਪਨੀ ਵੱਲੋਂ....
ਨਸ਼ਿਆਂ ਦੀ ਵਰਤੋਂ ਨੂੰ ਰੋਕਣ ਅਤੇ ਨੌਜਵਾਨਾਂ ਦੀ ਸੁਰੱਖਿਆ ਅਤੇ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਚੱਲ ਰਹੀ ਮੁਹਿੰਮ  
ਨਵਾਂਸ਼ਹਿਰ, 27 ਅਗਸਤ, 2024 : ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਇੱਕ ਠੋਸ ਉਪਰਾਲੇ ਵਜੋਂ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਟੀਵੀ ਜੀ ਨਗਰ ਵੱਲੋਂ ਜੁਲਾਈ ਮਹੀਨੇ ਦੌਰਾਨ 74 ਸੈਮੀਨਾਰ ਕਰਵਾਏ ਗਏ। ਇਹ ਪਹਿਲ ਕਦਮੀਆਂ ਨਸ਼ਿਆਂ ਦੀ ਵਰਤੋਂ ਨੂੰ ਰੋਕਣ ਅਤੇ ਨੌਜਵਾਨਾਂ ਦੀ ਸੁਰੱਖਿਆ ਅਤੇ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਚੱਲ ਰਹੀ ਮੁਹਿੰਮ ਦਾ ਹਿੱਸਾ ਹਨ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨਾਰਕੋਟਿਕ ਕੋਆਰਡੀਨੇਸ਼ਨ ਸੈਂਟਰ (ਐਨ.ਸੀ.ਆਰ.ਡੀ.)....
ਜਲੰਧਰ ਕਮਿਸ਼ਨਰੇਟ ਪੁਲਿਸ ਨੇ 3.5 ਕਿਲੋ ਅਫੀਮ ਅਤੇ 4 ਲੱਖ ਦੀ ਡਰੱਗ ਮਨੀ ਸਮੇਤ 2 ਨੂੰ ਕੀਤਾ ਕਾਬੂ
ਜਲੰਧਰ, 26 ਅਗਸਤ 2024 : ਜਲੰਧਰ ਕਮਿਸ਼ਨਰੇਟ ਪੁਲਿਸ ਨੇ ਅਫੀਮ ਦੀ ਤਸਕਰੀ ਕਰਨ ਵਾਲੇ ਇੱਕ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਸਪੈਸ਼ਲ ਸੈੱਲ ਜਲੰਧਰ ਨੇ ਇੱਕ ਇਤਲਾਹ ‘ਤੇ ਦਕੋਹਾ ਫਾਟਕ ਜਲੰਧਰ ਨੇੜੇ ਜਾਲ ਵਿਛਾਇਆ ਸੀ, ਇਸ ਦੌਰਾਨ ਉਨ੍ਹਾਂ ਨੇ ਇੱਕ ਕਾਰ ਨੂੰ ਆਉਂਦੇ ਹੋਏ ਦੇਖਿਆ। ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਕਾਰ ਨੂੰ ਬਦਨਾਮ ਨਸ਼ਾ ਤਸਕਰ ਕੈਪਟਨ ਸਿੰਘ ਚਲਾ ਰਿਹਾ ਹੈ, ਜੋ ਕਿ ਝਾਰਖੰਡ ਤੋਂ ਅਫੀਮ ਲਿਆ ਕੇ ਜਲੰਧਰ....
ਐਨਆਰਆਈ ਗੋਲੀਕਾਂਡ ਮਾਮਲੇ ‘ਚ ਵੱਡੀ ਕਾਰਵਾਈ, ਪੁਲਿਸ ਨੇ ਤਿੰਨ ਗੈਂਗਸਟਰਾਂ ਨੂੰ ਕੀਤਾ ਗ੍ਰਿਫਤਾਰ
ਹੁਸ਼ਿਆਰਪੁਰ, 26 ਅਗਸਤ 2024 : ਅੰਮ੍ਰਿਤਸਰ ਦੇ ਦਬੁਰਜੀ ਇਲਾਕੇ ਵਿੱਚ ਐਨਆਰਆਈ ਨੌਜਵਾਨ ਤੇ ਗੋਲੀਆਂ ਚਲਾ ਕੇ ਜਾਨਲੇਵਾ ਹਮਲਾ ਕਰਨ ਦੇ ਇਲਜ਼ਾਮਾਂ ਹੇਠ ਤਿੰਨ ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਵੱਲੋਂ ਇਹਨਾਂ ਤਿੰਨਾਂ ਗੈਂਗਸਟਰਾਂ ਦੀ ਗਿਰਫਤਾਰੀ ਹੁਸ਼ਿਆਰਪੁਰ ਤੋਂ ਕੀਤੀ ਗਈ ਹੈ। ਗੋਲੀਕਾਂਡ ਦੀ ਇਸ ਵਾਰਦਾਤ ਤੋਂ ਬਾਅਦ ਪੁਲਿਸ ਲਗਾਤਾਰ ਅਪਰਾਧੀਆਂ ਨੂੰ ਫੜਨ ਲਈ ਜਾਲ ਵਿਛਾ ਰਹੀ ਸੀ। ਜਾਣਕਾਰੀ ਮੁਤਾਬਕ ਹੁਸ਼ਿਆਰਪੁਰ ਦੀ ਇੱਕ ਧਰਮਸ਼ਾਲਾ ਤੋਂ ਇਹਨਾਂ ਬਦਮਾਸ਼ਾਂ ਨੂੰ ਘੇਰਾ ਪਾ ਕੇ ਗ੍ਰਿਫਤਾਰ....
ਪੁਲਿਸ ਨੇ 6 ਸੂਬਿਆਂ 'ਚ ਚੈੱਕ ਫ਼ਰਾਡ ਸਿੰਡੀਕੇਟ ਨਾਲ ਜੁੜੇ 5 ਮੈਂਬਰ ਕਾਬੂ, 19 ਖਾਤੇ ਕੀਤੇ ਜ਼ਬਤ 
ਜਲੰਧਰ, 25 ਅਗਸਤ 2024 : ਪੰਜਾਬ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ ਪੁਲਿਸ ਟੀਮ ਨੇ 6 ਸੂਬਿਆਂ ਚ ਚੈੱਕ ਫ਼ਰਾਡ ਸਿੰਡੀਕੇਟ ਨਾਲ ਜੁੜੇ ਲੋਕਾਂ ਨੂੰ ਕਾਬੂ ਕੀਤਾ ਹੈ। ਜਾਣਕਾਰੀ ਮੁਤਾਬਿਕ ਜਲੰਧਰ ਕਮਿਸ਼ਨਰੇਟ ਪੁਲਿਸ ਵਲੋਂ ਮਲਟੀ-ਸਟੇਟ ਬੈਂਕ ਚੈੱਕ ਫ਼ਰਾਡ ਸਿੰਡੀਕੇਟ ਨੂੰ ਖ਼ਤਮ ਕਰਦੇ ਹੋਏ 3 ਰਾਜਾਂ ਵਿੱਚੋਂ 5 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਧੋਖਾਧੜੀਆਂ ਦਾ ਜਾਲ 6 ਰਾਜਾਂ- ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼, ਪੱਛਮੀ ਬੰਗਾਲ, ਅਤੇ ਕਰਨਾਟਕ ਵਿੱਚ ਫੈਲਿਆ ਹੋਇਆ ਸੀ। 61....
ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵਲੋਂ ਜ਼ਿਲ੍ਹਾ ਪੱਧਰੀ ਸਪਾਂਸਰਸ਼ਿਪ ਦਿਵਸ ਦਾ ਆਯੋਜਨ
ਕੈਬਨਿਟ ਮੰਤਰੀ ਜਿੰਪਾ ਨੇ 76 ਲਾਭਪਾਤਰੀਆਂ ਨੂੰ ਦਿੱਤੇ 29 ਲੱਖ 40 ਹਜ਼ਾਰ ਰੁਪਏ ਦੀ ਰਾਸ਼ੀ ਦੇ ਚੈਕ ਹੁਸ਼ਿਆਰਪੁਰ, 25 ਅਗਸਤ 2024 : ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵਲੋਂ ਆਯੋਜਿਤ ਜ਼ਿਲ੍ਹਾ ਪੱਧਰੀ ਸਪਾਂਸਰਸ਼ਿਪ ਦਿਵਸ ਸਮਾਰੋਹ ਵਿਚ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸ਼ਿਰਕਤ ਕੀਤੀ। ਇਸ ਆਯੋਜਨ ਦਾ ਉਦੇਸ਼ ਮਿਸ਼ਨ ਵਾਤਸਲਿਆ ਯੋਜਨਾ ਤਹਿਤ 0 ਤੋਂ 18 ਸਾਲ ਤੱਕ ਦੇ ਬੇਸਹਾਰਾ ਅਤੇ ਜ਼ਰੂਰਤਮੰਦ ਬੱਚਿਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਸੀ। ਇਸ ਯੋਜਨਾ ਤਹਿਤ 76....
ਭਾਰੀ ਬਾਰਸ਼ ਨਾਲ ਨੁਕਸਾਨੀ ਕੰਢੀ ਨਹਿਰ ਦੀ ਮੁਰੰਮਤ ਪੂਰੀ, ਪਾਣੀ ਦੀ ਸਪਲਾਈ ਫਿਰ ਤੋਂ ਸ਼ੁਰੂ
ਹੁਸ਼ਿਆਰਪੁਰ, 25 ਅਗਸਤ 2024 : ਕੰਢੀ ਕਨਾਲ ਦੇ ਐਸ.ਈ ਨੇ ਦੱਸਿਆ ਕਿ ਪਿਛਲੇ ਦਿਨੀਂ 11 ਅਗਸਤ ਨੂੰ ਹਿਮਾਚਲ ਪ੍ਰਦੇਸ਼ ਦੇ ਜੇਜੋਂ ਹਲਕੇ ਵਿਚ ਭਾਰੀ ਬਾਰਸ਼ ਕਾਰਨ ਨਹਿਰ ਵਿਚ ਸ਼ੀਟ ਫਲੋਅ ਦੇ ਦਾਖਲ ਨਾਲ ਨੀਮ ਪਹਾੜੀ ਪਿੰਡਾਂ ਤੋਂ ਗੁਜਰਨ ਵਾਲੀ ਕੰਢੀ ਨਹਿਰ ਦੇ ਕਿਨਾਰਿਆਂ ਨੂੰ ਨੁਕਸਾਨ ਹੋਇਆ ਸੀ ਅਤੇ ਨਹਿਰ ਵਿਚ ਗਾਰ ਭਰ ਗਈ ਸੀ। ਇਸ ਤਰ੍ਹਾਂ ਕੰਢੀ ਨਹਿਰ ਸਟੇਜ-2 ਤਹਿਤ ਪਿੰਡ ਰਾਮਪੁਰ, ਖਾਨਪੁਰ ਅਤੇ ਸ਼ਾਹਪੁਰ ਦੇ ਤਿੰਨ ਥਾਵਾਂ ਤੋਂ ਨਹਿਰ ਟੁੱਟ ਗਈ ਅਤੇ ਕੁਝ ਥਾਵਾਂ ’ਤੇ ਤਰੇੜਾਂ ਪੈ ਗਈਆਂ ਸਨ। ਕੰਢੀ ਕਨਾਲ ਦੇ....
ਖਟਕੜ ਕਲਾਂ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਸੀਜ਼ਨ ਨੂੰ ਸਮਰਪਿਤ ਮਸ਼ਾਲ (ਟਾਰਚ ਰਿਲੇਅ) ਦੇ ਪਹੁੰਚਣ ਤੇ ਕੀਤਾ ਗਿਆ ਭਰਵਾ ਸਵਾਗਤ  
ਨਵਾਂਸ਼ਹਿਰ, 25 ਅਗਸਤ 2024 : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਸੀਜ਼ਨ ਨੂੰ ਸਮਰਪਿਤ ਮਸ਼ਾਲ (ਟਾਰਚ ਰਿਲੇਅ) ਅੱਜ ਬੰਗਾ, ਖਟਕੜ ਕਲਾਂ ਵਿਖੇ ਪਹੁੰਚੀ। ਕਪੂਰਥਲਾ ਤੋਂ ਆ ਰਹੀ ਮਸ਼ਾਲ ਦਾ ਖਟਕੜ ਕਲਾਂ ਪਹੁੰਚਣ ’ਤੇ ਐਸ ਡੀ ਐਮ ਡਾ. ਅਕਸ਼ਿਤਾ ਗੁਪਤਾ, ਉਘੇ ਖਿਡਾਰੀਆਂ, ਐਥਲੀਟਾਂ ਤੇ ਖੇਡ ਪ੍ਰੇਮੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਤੇ ਜ਼ਿਲ੍ਹਾ ਖੇਡ ਅਫਸਰ ਵੰਦਨਾ ਚੌਹਾਨ, ਹਲਕਾ ਇੰਚਾਰਜ....
ਕੋਚਿੰਗ ਸੈਂਟਰ ਸਲੱਮ ਅਤੇ ਆਰਥਿਕ ਰੂਪ ਤੋਂ ਕਮਜ਼ੋਰ ਵਰਗ ਦੇ ਵਿਦਿਆਰਥੀਆਂ ਲਈ ਇਕ ਮਹੱਤਵਪੂਰਨ ਪਹਿਲ ਹੈ :  ਬ੍ਰਮ ਸ਼ੰਕਰ ਜਿੰਪਾ
ਕੈਬਨਿਟ ਮੰਤਰੀ ਨੇ ਬਾਲ ਕਲਿਆਣ ਕਾਊਂਸਲ ਤੇ ਰੈਡ ਕਰਾਸ ਸੋਸਾਇਟੀ ਵਲੋਂ ਸਰਕਾਰੀ ਸਕੂਲ ਅੱਜੋਵਾਲ ’ਚ ਖੋਲ੍ਹੇ ਗਏ ਸੈਂਟਰ ਦਾ ਕੀਤਾ ਉਦਘਾਟਨ ਸੋਨਾਲੀਕਾ ਡਿਵੈਲਪਮੈਂਟ ਸੋਸਾਇਟੀ ਦਾ ਰਿਹਾ ਮਹੱਤਵਪੂਰਨ ਯੋਗਦਾਨ ਕੋਚਿੰਗ ਸੈਂਟਰ ’ਚ ਆਈ.ਆਈ.ਟੀ, ਨੀਟ ਅਤੇ ਜੇ.ਈ.ਈ ਦੀ ਵੀ ਦਿੱਤੀ ਜਾਵੇਗੀ ਮੁਫ਼ਤ ਕੋਚਿੰਗ ਹੁਸ਼ਿਆਰਪੁਰ, 24 ਅਗਸਤ 2024 : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਹੁਸ਼ਿਆਰਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੱਜੋਵਾਲ (ਨੇੜੇ ਵੇਰਕਾ ਮਿਲਕ ਪਲਾਂਟ) ਵਿਖੇ ਜ਼ਿਲ੍ਹੇ ਦੇ ਪਹਿਲੇ....
ਕੂੜਾ ਪ੍ਰਬੰਧਨ ਅਤੇ ਸੀਵਰੇਜ ਟ੍ਰੀਟਮੈਂਟ ਨੂੰ ਪਹਿਲ ਦਿੱਤੀ ਜਾਵੇ : ਰਾਣਾ ਗੁਰਜੀਤ ਸਿੰਘ
ਭਾਰੀ ਜੁਰਮਾਨੇ ਅਦਾ ਕਰਨ ਦੀ ਬਜਾਏ ਪੰਜਾਬ ਸਰਕਾਰ ਨੂੰ ਬੁਨਿਆਦੀ ਢਾਂਚਾ ਬਣਾਉਣ 'ਤੇ ਧਿਆਨ ਦੇਣਾ ਚਾਹੀਦਾ : ਰਾਣਾ ਗੁਰਜੀਤ ਸਿੰਘ ਕਪੂਰਥਲਾ, 23 ਅਗਸਤ 2024 : ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ.ਜੀ.ਟੀ.) ਵੱਲੋਂ ਪੰਜਾਬ ਸਰਕਾਰ 'ਤੇ ਵਾਤਾਵਰਨ ਕਾਨੂੰਨਾਂ ਦੀ ਪਾਲਣਾ ਨਾ ਕਰਨ 'ਤੇ 1000 ਕਰੋੜ ਰੁਪਏ ਜੁਰਮਾਨਾ ਲਗਾਉਣ ਤੇ ਪ੍ਰਤੀਕਿਰਿਆ ਦਿੰਦੇ ਹੋਏ ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਅੱਜ ਕਿਹਾ ਕਿ ਪੰਜਾਬ ਦੀਆਂ ਨਗਰ ਨਿਗਮਾਂ ਅਤੇ ਕੌਂਸਲਾਂ ਦੇ ਕਮਿਸ਼ਨਰਾਂ ਅਤੇ ਸਥਾਨਕ ਨਗਰ ਨਿਗਮਾਂ ਦੇ....
ਜ਼ਿਲ੍ਹੇ ਵਿੱਚ 14 ਸਤੰਬਰ ਨੂੰ ਲਗਾਈ ਜਾਵੇਗੀ ਕੌਮੀ ਲੋਕ ਅਦਾਲਤ: ਜ਼ਿਲ੍ਹਾ ਤੇ ਸੈਸ਼ਨ ਜੱਜ 
ਨਵਾਂਸ਼ਹਿਰ, 23 ਅਗਸਤ 2024 : ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਅਤੇ ਮੈਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ ਜੀਆਂ ਦੇ ਪ੍ਰਾਪਤ ਹੁਕਮਾਂ ਤਹਿਤ ਜ਼ਿਲ੍ਹਾ ਅਤੇ ਸੈਸ਼ਨ ਜੱਜ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪ੍ਰਿਆ ਸੂਦ ਵੱਲੋ ਦੱਸਿਆ ਗਿਆ ਕਿ ਜ਼ਿਲ੍ਹੇ ਵਿੱਚ 14 ਸਤੰਬਰ, 2024 ਨੂੰ ਕੌਮੀ ਲੋਕ ਅਦਾਲਤ ਲਗਾਈ ਜਾਵੇ ਗਈ। ਜ਼ਿਲ੍ਹਾ ਅਤੇ ਸੈਸ਼ਨ ਜੱਜ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪ੍ਰਿਆ ਸੂਦ ਨੇ ਦੱਸਿਆ ਕਿ ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੇ....