ਦੋਆਬਾ

ਨਵੀਂ ਦਿਸ਼ਾ ਵੱਲ ਵੱਧ ਰਿਹਾ ਪੰਜਾਬ, ਤੇਜ਼ੀ ਨਾਲ ਹੋ ਰਹੇ ਹਨ ਵਿਕਾਸ ਕਾਰਜ : ਬ੍ਰਮ ਸ਼ੰਕਰ ਜਿੰਪਾ
ਕੈਬਨਿਟ ਮੰਤਰੀ ਨੇ 4.50 ਕਰੋੜ ਰੁਪਏ ਦੀ ਲਾਗਤ ਨਾਲ ਬਸੀ ਜਾਨਾ ਤੋਂ ਬਜਵਾੜਾ ਤੱਕ ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜ ਦਾ ਰੱਖਿਆ ਨੀਂਹ ਪੱਥਰ ਹੁਸ਼ਿਆਰਪੁਰ, 13 ਸਤੰਬਰ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਨਵੀਂ ਦਿਸ਼ਾ ਵੱਲ ਵੱਧ ਰਿਹਾ ਹੈ ਅਤੇ ਪੰਜਾਬ ਵਿਚ ਤੇਜ਼ੀ ਨਾਲ ਵਿਕਾਸ ਕਾਰਜ ਹੋ ਰਹੇ ਹਨ। ਉਹ ਦੁਸਹਿਰਾ ਗਰਾਊਂਡ ਸ਼੍ਰੀ ਹਨੂੰਮਾਨ ਮੰਦਰ ਨੇੜੇ ਸੜਕ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਣ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ....
ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 13ਵੀਂ ਕੌਮੀ ਯੋਗਾ ਮੀਟ ਸ਼ੁਰੂ
ਦੇਸ਼ ਭਰ ਦੇ ਜਵਾਹਰ ਨਵੋਦਿਆ ਵਿਦਿਆਲਿਆਂ ਵਿੱਚੋਂ ਆਏ 335 ਖਿਡਾਰੀ ਕਰ ਰਹੇ ਨੇ ਸ਼ਿਰਕਤ ਕੌਮੀ ਮੀਟ, ਹੁਸ਼ਿਆਰਪੁਰ ਜ਼ਿਲ੍ਹੇ ਲਈ ਬੇਹੱਦ ਖੁਸ਼ੀ ਅਤੇ ਮਾਣ ਵਾਲੀ ਗੱਲ : ਕੋਮਲ ਮਿੱਤਲ ਹੁਸ਼ਿਆਰਪੁਰ, 11 ਸਤੰਬਰ : ਭਾਰਤ ਦੇ ਸਿਖਿਆ ਮੰਤਰਾਲੇ ਅਧੀਨ ਮਿਆਰੀ ਸਿੱਖਿਆ ਦੇ ਰਹੇ 649 ਜਵਾਹਰ ਨਵੋਦਿਆ ਵਿਦਿਆਲਿਆਂ ਦੇ ਪੂਰੇ ਦੇਸ਼ ਵਿੱਚੋਂ ਆਏ 335 ਖਿਡਾਰੀਆਂ ਦੀ 13ਵੀਂ ਕੌਮੀ ਯੋਗਾ ਮੀਟ ਅੱਜ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਚ ਸ਼ੁਰੂ ਹੋਈ। ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਉਦਘਾਟਨੀ ਸਮਾਰੋਹ ਮੌਕੇ....
ਹੁਸ਼ਿਆਰਪੁਰ ’ਚ ਬਣਾਇਆ ਜਾਵੇਗਾ ਦੇਸ਼ ਦਾ ਬਿਹਤਰੀਨ ਅੱਖਾਂ ਦਾ ਬੈਂਕ
ਕੈਬਨਿਟ ਮੰਤਰੀ ਨੇ ਅੱਖਾਂ ਦਾਨ ਸੁਸਾਇਟੀ ਦੇ ਜਾਗਰੂਕਤਾ ਪੰਦਰਵਾੜੇ ਦੇ ਸਮਾਪਤੀ ਸਮਾਰੋਹ ’ਚ ਕੀਤੀ ਸ਼ਿਰਕਤ ਹੁਸ਼ਿਆਰਪੁਰ, 11 ਸਤੰਬਰ: ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਅੱਖਾਂ ਦਾਨ ਸੁਸਾਇਟੀ ਹੁਸ਼ਿਆਰਪੁਰ ਵਲੋਂ ਅੱਖਾਂ ਦਾਨ ਜਾਗਰੂਕਤਾ ਪੰਦਰਵਾੜਾ ਦੇ ਸਮਾਪਤੀ ਸਮਾਰੋਹ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਹੁਸ਼ਿਆਰਪੁਰ ਵਿਚ ਦੇਸ਼ ਦਾ ਬਿਹਤਰੀਨ ਅੱਖਾਂ ਦਾ ਬੈਂਕ ਸਥਾਪਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਅੱਖਾਂ ਦਾਨ ਸੁਸਾਇਟੀ ਪਿਛਲੇ 23 ਸਾਲਾਂ ਤੋਂ ਬਹੁਤ ਹੀ ਪ੍ਰਸੰਸਾਯੋਗ ਕੰਮ....
ਲੜਕੀਆਂ ਲਈ ‘ਸਾਫਟ ਸਕਿੱਲਜ਼ ਅਤੇ ਪਰਸਨੈਲਿਟੀ ਡਿਵੈਲਪਮੈਂਟ’ ਟ੍ਰੇਨਿੰਗ ਵਰਕਸ਼ਾਪ ਦੀ ਸ਼ੁਰੂਆਤ
ਜ਼ਿਲ੍ਹਾ ਰੋਜ਼ਗਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ ਵੱਲੋਂ ‘ਬੇਟੀ ਬਚਾਓ ਬੇਟੀ ਪੜ੍ਹਾਓ’ ਸਕੀਮ ਤਹਿਤ ਅਹਿਮ ਉਪਰਾਲਾ ਹੁਸ਼ਿਆਰਪੁਰ, 11 ਸਤੰਬਰ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ ਹੁਸ਼ਿਆਰਪੁਰ ਵੱਲੋਂ ਅੱਜ ‘ਨਾਂਦੀ ਫਾਊਂਡੇਸ਼ਨਜ਼ ਮਹਿੰਦਰਾ ਪ੍ਰਾਈਡ ਕਲਾਸਰੂਮ’ ਦੇ ਸਹਿਯੋਗ ਨਾਲ ਸਰਕਾਰੀ ਕਾਲਜ ਹੁਸ਼ਿਆਰਪੁਰ ਵਿਖੇ ‘ਬੇਟੀ ਬਚਾਓ ਬੇਟੀ ਪੜ੍ਹਾਓ’ ਸਕੀਮ ਤਹਿਤ ‘ਸਾਫਟ ਸਕਿੱਲਜ਼ ਅਤੇ ਪਰਸਨੈਲਿਟੀ ਡਿਵੈਲਪਮੈਂਟ’ 6 ਰੋਜ਼ਾ (ਕੁੱਲ 36 ਘੰਟੇ) ਮੁਫ਼ਤ ਟ੍ਰੇਨਿੰਗ ਵਰਕਸ਼ਾਪ ਦੀ ਸ਼ੁਰੂਆਤ ਕੀਤੀ....
ਕੈਬਨਿਟ ਮੰਤਰੀ ਜਿੰਪਾ ਨੇ ਜੈਨ ਸਮਾਜ ਵੱਲੋਂ ਕੱਢੀ ਗਈ ਰੱਥ ਯਾਤਰਾ ’ਚ ਕੀਤੀ ਸ਼ਿਰਕਤ
ਹੁਸ਼ਿਆਰਪੁਰ, 11 ਸਤੰਬਰ : ਸ੍ਰੀ ਆਤਮਾ ਨੰਦ ਜੈਨ ਸਭਾ ਹੁਸ਼ਿਆਰਪੁਰ ਵੱਲੋਂ ਅੱਜ ਤੀਰਥਾਂਕਰ ਪਾਰਸ਼ਵਨਾਥ ਭਗਵਾਨ ਦੀ ਰੱਥ ਯਾਤਰਾ ਕੱਢੀ ਗਈ। ਜੈਨ ਮੰਦਰ ਸ਼ੀਸ਼ ਮਹਿਲ ਬਾਜ਼ਾਰ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਪ੍ਰਮੁੱਖ ਬਾਜ਼ਾਰਾਂ ਵਿਚੋਂ ਹੁੰਦੀ ਹੋਈ ਇਹ ਰੱਥ ਯਾਤਰਾ ਵਾਪਸ ਜੈਨ ਮੰਦਰ ਵਿਖੇ ਪਹੁੰਚ ਕੇ ਸਮਾਪਤ ਹੋਈ। ਸਭਾ ਦੇ ਪ੍ਰਧਾਨ ਮਦਨ ਲਾਲ ਜੈਨ, ਮਹਾਂਮੰਤਰੀ ਸ਼੍ਰੀਆਂਸ਼ ਜੈਨ ਅਤੇ ਸਮੁੱਚੀ ਕਾਰਜਕਾਰਨੀ ਦੀ ਅਗਵਾਈ ਹੇਠ ਕੱਢੀ ਗਈ ਇਸ ਰੱਥ ਯਾਤਰਾ ਦਾ ਵੱਖ-ਵੱਖ ਥਾਈਂ ਸ਼ਾਨਦਾਰ ਸਵਾਗਤ ਕੀਤਾ ਗਿਆ। ਕੈਬਨਿਟ ਮੰਤਰੀ....
101 ਫੁੱਟ ਉੱਚੇ ਦੋ ਰਾਸ਼ਟਰੀ ਝੰਡੇ ਬਣਨਗੇ ਹੁਸ਼ਿਆਰਪੁਰ ਦੀ ਸ਼ਾਨ : ਬ੍ਰਮ ਸ਼ੰਕਰ ਜਿੰਪਾ
ਕੈਬਨਿਟ ਮੰਤਰੀ ਨੇ ਪ੍ਰਭਾਤ ਚੌਕ ’ਚ ਰਾਸ਼ਟਰੀ ਝੰਡਾ ਲਗਾਉਣ ਦੇ ਕੰਮ ਦੀ ਕੀਤੀ ਸ਼ੁਰੂਆਤ ਹੁਸ਼ਿਆਰਪੁਰ, 11 ਸਤੰਬਰ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਸ਼ਹਿਰ ਦੀ ਸੁੰਦਰਤਾ ਵਿਚ ਹੋਰ ਵਾਧਾ ਕਰਨ ਲਈ ਕਰੀਬ 21 ਲੱਖ ਰੁਪਏ ਦੀ ਲਾਗਤ ਨਾਲ 101 ਫੁੱਟ ਉੱਚੇ ਦੋ ਰਾਸ਼ਟਰੀ ਝੰਡੇ ਲਗਾਏ ਜਾ ਰਹੇ ਹਨ। ਅੱਜ ਪ੍ਰਭਾਤ ਚੌਕ ਵਿਖੇ ਰਾਸ਼ਟਰੀ ਝੰਡਾ ਲਗਾਉਣ ਦੇ ਕੰਮ ਦੀ ਸ਼ੁਰੂਆਤ ਕਰਨ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹੀਦਾਂ ਦੇ....
ਹਰ ਸਿਹਤਮੰਦ ਵਿਅਕਤੀ ਖੂਨਦਾਨ ਕਰਕੇ ਮਨੁੱਖਤਾ ਦੀ ਸੇਵਾ ’ਚ ਕਰੇ ਯੋਗਦਾਨ : ਬ੍ਰਮ ਸ਼ੰਕਰ ਜਿੰਪਾ
ਕੈਬਨਿਟ ਮੰਤਰੀ ਨੇ ਐਸ.ਡੀ.ਕਾਲਜ ’ਚ ਲੱਗੇ ਖੂਨਦਾਨ ਕੈਂਪ ’ਚ ਖੂਨਦਾਨੀਆਂ ਦਾ ਵਧਾਇਆ ਹੌਂਸਲਾ ਹੁਸ਼ਿਆਰਪੁਰ, 10 ਸਤੰਬਰ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸਾਡੇ ਵਲੋਂ ਕੀਤਾ ਗਿਆ ਖੂਨਦਾਨ ਮੁਸ਼ਕਿਲ ਸਮੇਂ ਵਿਚ ਕਈ ਕੀਮਤੀ ਜਾਨਾਂ ਨੂੰ ਬਚਾਉਂਦਾ ਹੈ। ਇਸ ਲਈ 18 ਸਾਲ ਤੋਂ ਵੱਧ ਉਮਰ ਵਰਗ ਦਾ ਹਰ ਸਿਹਤਮੰਦ ਵਿਅਕਤੀ ਨੂੰ ਖੂਨਦਾਨ ਜ਼ਰੂਰ ਕਰਨਾ ਚਾਹੀਦਾ ਹੈ। ਉਹ ਅੱਜ ਐਸ.ਡੀ ਕਾਲਜ ਹੁਸ਼ਿਆਰਪੁਰ ’ਚ ਲੱਗੇ ਖੂਨਦਾਨ ਕੈਂਪ ਵਿਚ ਖੂਨਦਾਨੀਆਂ ਦਾ ਹੌਂਸਲਾ ਵਧਾਉਣ ਦੌਰਾਨ ਪੱਤਰਕਾਰਾਂ ਨਾਲ....
ਸਾਲ ਦੀ ਤੀਜੀ ਰਾਸ਼ਟਰੀ ਲੋਕ ਅਦਾਲਤ ’ਚ ਹੋਇਆ 11132 ਕੇਸਾਂ ਦਾ ਮੌਕੇ ’ਤੇ ਨਿਪਟਾਰਾ
ਲੋਕ ਅਦਾਲਤ ਲਈ ਜ਼ਿਲ੍ਹੇ ’ਚ 31 ਬੈਂਚਾਂ ਦਾ ਕੀਤਾ ਗਿਆ ਗਠਨ ਕੁੱਲ 277196757 ਰੁਪਏ ਦੇ ਅਵਾਰਡ ਕੀਤੇ ਗਏ ਪਾਸ ਸਾਲਾਂ ਤੋਂ ਲੰਬਿਤ ਮਾਮਲਿਆਂ ਦਾ ਮੌਕੇ ’ਤੇ ਹੀ ਕੀਤਾ ਗਿਆ ਨਿਪਟਾਰਾ ਹੁਸ਼ਿਆਰਪੁਰ, 10 ਸਤੰਬਰ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਨਿਰਦੇਸ਼ਾਂ ’ਤੇ ਅੱਜ ਜ਼ਿਲ੍ਹੇ ਵਿਚ ਸਾਲ ਦੀ ਤੀਜੀ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਲੋਕ ਅਦਾਲਤ ਵਿਚ ਸਿਵਲ ਮਾਮਲੇ, ਰੈਂਟ ਮਾਮਲੇ, ਐਮ.ਏ.ਸੀ.ਟੀ, 138....
ਐਲਪੀਯੂ ‘ਚ ਹਥਿਆਰਬੰਦ ਬਦਮਾਸ਼ਾਂ ਨੇ ਨੌਜਵਾਨਾਂ ਤੇ ਕੀਤਾ ਹਮਲਾ, ਇੱਕ ਦੀ ਮੌਤ, ਦੋ ਜਖ਼ਮੀ
ਜਲੰਧਰ, 09 ਸਤੰਬਰ : ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ‘ਚ ਕੁੱਝ ਹਥਿਆਰਬੰਦ ਬਦਮਾਸਾਂ ਵੱਲੋਂ ਹਮਲਾ ਕਰਕੇ ਇੱਕ ਨੌਜਵਾਨ ਨੂੰ ਮੌਤ ਦੇ ਘਾਟ ਉਤਾਰ ਦੇਣ ਦੀ ਖਬਰ ਹੈ, ਇਸ ਹਮਲੇ ਵਿੱਚ ਦੋ ਨੌਜਵਾਨਾਂ ਦੇ ਜਖ਼ਮੀ ਵੀ ਹੋਏ ਹਨ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਹਰਪ੍ਰੀਤ ਸਿੰਘ ਵਾਸੀ ਸਿੰਘਪੁਰ ਆਪਣੇ ਸਾਥੀਆਂ ਸਮੇਤ ਯੂਨੀਵਰਸਿਟੀ ਦੇ ਲੋਹ ਗੇਟ ਕੋਲ ਖੜ੍ਹਾ ਸੀ ਕਿ ਅਚਾਨਕ 30 ਦੇ ਕਰੀਬ ਹਥਿਆਰਬੰਦ ਬਦਮਾਸ਼ ਆਏ ਤੇ ਜਿੰਨ੍ਹਾਂ ਕੋਲ ਤੇਜ਼ਧਾਰ ਹਥਿਆਰ ਤੇ ਪਿਸਤੌਲ ਸਨ ਤੇ ਤਾਬੜਤੋੜ ਗੋਲੀਆਂ ਚਲਾਉਣੀਆਂ ਸ਼ੁਰੂ....
ਨਸ਼ਾ ਤਸਕਰ ਮਲਕੀਅਤ ਕਾਲੀ ਦੀ ਨਿਸ਼ਾਨਦੇਹੀ 'ਤੇ ਪਿੰਡ ਤੋਂ 12 ਕਿਲੋ ਹੋਰ ਹੈਰੋਇਨ ਬਰਾਮਦ 
ਪੁਲਿਸ ਟੀਮਾਂ ਨੇ 50 ਕਿਲੋ ਦੀ ਖੇਪ ਵਿੱਚੋਂ 43.5 ਕਿਲੋ ਹੈਰੋਇਨ ਕੀਤੀ ਬਰਾਮਦ; ਪੰਜ ਵਿਅਕਤੀ ਨੂੰ ਕੀਤਾ ਗ੍ਰਿਫਤਾਰ: ਡੀਜੀਪੀ ਗੌਰਵ ਯਾਦਵ ਜਾਂਚ 'ਚ ਸਾਹਮਣੇ ਆਇਆ ਹੈ ਕਿ ਦੋਸ਼ੀ ਮਲਕੀਅਤ ਕਾਲੀ ਨੇ ਪਾਕਿ ਅਧਾਰਤ ਤਸਕਰਾਂ ਨੂੰ 5 ਕਰੋੜ ਰੁਪਏ ਅਤੇ ਤੈਰਾਕਾਂ ਨੂੰ 1 ਕਰੋੜ ਰੁਪਏ ਦੇਣੇ ਸਨ : ਐੱਸਐੱਸਪੀ ਮੁਖਵਿੰਦਰ ਭੁੱਲਰ ਜਲੰਧਰ, 9 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਪੰਜਾਬ ਪੁਲਿਸ ਨੇ....
ਪਿਛਲੀਆਂ ਸਰਕਾਰਾਂ ਨੇ ਨੌਜਵਾਨਾਂ ਨੂੰ ਰਿਸ਼ਵਤ ਅਤੇ ਸਿਫ਼ਾਰਸ਼ਾਂ ਤੋਂ ਬਿਨਾਂ ਕਦੇ ਕੋਈ ਨੌਕਰੀਆਂ ਨਹੀਂ ਦਿੱਤੀਆਂ : ਭਗਵੰਤ ਸਿੰਘ ਮਾਨ 
ਮੁੱਖ ਮੰਤਰੀ ਵੱਲੋਂ ਨਿਯੁਕਤੀ ਪੱਤਰ ਸੌਂਪਣ ਨਾਲ 560 ਸਬ-ਇੰਸਪੈਕਟਰਾਂ ਦੀ ਦੋ ਸਾਲ ਲੰਮੀ ਉਡੀਕ ਹੋਈ ਖ਼ਤਮ ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਵਿੱਚ 1700 ਕਾਂਸਟੇਬਲਾਂ ਦੀ ਭਰਤੀ ਦਾ ਕੀਤਾ ਐਲਾਨ ਜਲੰਧਰ, 9 ਸਤੰਬਰ : ਇੱਕ ਹੋਰ ਮੀਲ ਪੱਥਰ ਸਥਾਪਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਤਕਰੀਬਨ ਡੇਢ ਸਾਲ ਦੇ ਅਰਸੇ ਅੰਦਰ ਨੌਜਵਾਨਾਂ ਨੂੰ 35848 ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਪੰਜਾਬ ਪੁਲੀਸ ਵਿੱਚ ਨਵੇਂ ਭਰਤੀ ਹੋਏ 560 ਸਬ....
ਮੁੱਖ ਮੰਤਰੀ ਵੱਲੋਂ ਮਜੀਠੀਆ ਅਤੇ ਵੜਿੰਗ ਨੂੰ ਇਕ ਮਹੀਨੇ ਦੇ ਅੰਦਰ ਪੰਜਾਬੀ ਦੀ ਲਿਖਤੀ ਪ੍ਰੀਖਿਆ 45 ਫੀਸਦੀ ਅੰਕਾਂ ਨਾਲ ਪਾਸ ਕਰਨ ਦੀ ਚੁਣੌਤੀ
ਜਲੰਧਰ, 9 ਸਤੰਬਰ : ਵਿਰੋਧੀ ਧਿਰਾਂ ਵੱਲੋਂ ਤੱਥ ਤੋੜ-ਮਰੋੜ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਸਖ਼ਤ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਰੋਧੀ ਨੇਤਾ ਬੁਰੀ ਤਰ੍ਹਾਂ ਬੁਖਲਾਏ ਹੋਏ ਹਨ ਕਿਉਂਕਿ ਇਹ ਨੇਤਾ ਨੌਜਵਾਨਾਂ ਨੂੰ ਨੌਕਰੀਆਂ ਮਿਲਣ ਦੀ ਖੁਸ਼ੀ ਵਿਚ ਉਨ੍ਹਾਂ ਦੇ ਖਿੜਦੇ ਚਿਹਰੇ ਬਰਦਾਸ਼ਤ ਨਹੀਂ ਕਰ ਸਕਦੇ। ਅੱਜ ਇੱਥੇ ਪੰਜਾਬ ਪੁਲਿਸ ਦੇ 560 ਸਬ-ਇੰਸਪੈਕਟਰਾਂ ਨੂੰ ਨਿਯੁਕਤ ਪੱਤਰ ਵੰਡਣ ਲਈ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਇਸ ਭਰਤੀ ਦੇ ਮਸਲੇ ਉਤੇ....
ਡਿਪਟੀ ਕਮਿਸ਼ਨਰ ਵਲੋਂ ਆਮ ਲੋਕਾਂ ਨੂੰ ਖੱਜਲ-ਖੁਆਰੀ ਤੋਂ ਬਚਾਉਣ ਲਈ ਬਦਲਵੇਂ ਪ੍ਰਬੰਧ ਕਰਨ ਦੇ ਹੁਕਮ ਜਾਰੀ
ਪਟਵਾਰੀਆਂ ਵਲੋਂ ਛੱਡੇ ਗਏ ਵਾਧੂ ਸਰਕਲਾਂ ਅਧੀਨ ਆਉਂਦੇ ਪਿੰਡਾਂ ਤੇ ਸ਼ਹਿਰਾਂ ਦੇ ਕੰਮਕਾਜ ਨੂੰ ਮੁੱਖ ਰੱਖਦਿਆਂ ਲਿਆ ਫੈਸਲਾ ਹੁਸ਼ਿਆਰਪੁਰ, 09 ਸਤੰਬਰ : ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਪਟਵਾਰੀਆਂ ਵਲੋਂ ਛੱਡੇ ਗਏ ਵਾਧੂ ਸਰਕਲਾਂ ਅਧੀਨ ਆਉਂਦੇ ਪਿੰਡਾਂ/ਸ਼ਹਿਰਾਂ ਦੇ ਕੰਮਕਾਜ ਨੂੰ ਮੁੱਖ ਰੱਖਦਿਆਂ ਆਮ ਲੋਕਾਂ ਨੂੰ ਖੱਜਲ-ਖੁਆਰੀ ਤੋਂ ਬਚਾਉਣ ਲਈ ਬਦਲਵੇਂ ਪ੍ਰਬੰਧ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਅਨੁਸਾਰ ਜ਼ਿਲ੍ਹਾ ਸੇਵਾਵਾਂ ਵਿਚ ਜ਼ਮੀਨ ਦੀ ਰਿਪੋਰਟ ਦੀ....
ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵੱਲੋਂ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦਾ ਦੌਰਾ
ਹੁਸ਼ਿਆਰਪੁਰ, 09 ਸਤੰਬਰ : ਜ਼ਿਲ੍ਹਾ ਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਦਿਲਬਾਗ ਸਿੰਘ ਜੌਹਲ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵੱਲੋਂ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦਾ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਨ੍ਹਾਂ ਵਲੋਂ ਹਵਾਲਾਤੀਆਂ ਅਤੇ ਕੈਦੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਕੇਂਦਰੀ ਜੇਲ੍ਹ ਸੁਪਰਡੈਂਟ ਨੂੰ ਨਿਰਦੇਸ਼ ਦਿੱਤੇ ਗਏ ਅਤੇ....
ਸੂਬੇ ’ਚ 30 ਲੱਖ ਤੋਂ ਵੱਧ ਲੋਕਾਂ ਨੇ ਆਮ ਆਦਮੀ ਕਲੀਨਿਕਾਂ ’ਚ ਕਰਵਾਇਆ ਇਲਾਜ : ਕੈਬਨਿਟ ਮੰਤਰੀ ਜਿੰਪਾ
ਕੈਬਨਿਟ ਮੰਤਰੀ ਨੇ ਸਿਵਲ ਸਰਜਨ ਦਫ਼ਤਰ ’ਚ 23 ਫਾਰਮਾਸਿਸਟਾਂ ਨੂੰ ਸੌਂਪੇ ਇੰਪੈਨਲਮੈਂਟ ਲੈਟਰ ਜ਼ਿਲ੍ਹੇ ਦੇ ਆਮ ਆਦਮੀ ਕਲੀਨਿਕਾਂ ’ਚ ਸੇਵਾ ਨਿਭਾਉਣਗੇ ਇਹ ਫਾਰਮਾਸਿਸਟ ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਸੂਬਾ ਹਰ ਖੇਤਰ ’ਚ ਕਰ ਰਿਹੈ ਤਰੱਕੀ ਹੁਸ਼ਿਆਰਪੁਰ, 8 ਸਤੰਬਰ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਨੂੰ ਇਕ ਨਵੀਂ ਦਿਸ਼ਾ ਮਿਲੀ ਹੈ ਅਤੇ ਸੂਬਾ ਹਰ ਖੇਤਰ ਵਿਚ ਹੁਣ ਤਰੱਕੀ ਦੀ ਰਾਹ ’ਤੇ ਹੈ।....