ਦੋਆਬਾ

ਹੜ੍ਹ ਪ੍ਰਭਾਵਿਤ ਸਕੂਲਾਂ ਦੇ ਬੱਚਿਆਂ ਦੀਆਂ ਵਾਧੂ ਕਲਾਸਾਂ ਲਗਵਾ ਕੇ ਗੈਪ ਦੀ ਕੀਤੀ ਭਰਪਾਈ
ਤਿੰਨ ਸਰਕਾਰੀ ਸਕੂਲਾਂ ਦੇ 300 ਬੱਚਿਆਂ ਨੇ ਲਗਾਈਆਂ ਵਾਧੂ ਕਲਾਸਾਂ ਹੌਂਸਲਾ ਵਧਾਉਣ ਲਈ ਵਿਦਿਆਰਥੀਆਂ ਨੂੰ 600 ਸਕੂਲ ਬੈਗ ਅਤੇ 600 ਸਟੇਸ਼ਨਰੀ ਕਿੱਟਾਂ ਕੀਤੀਆਂ ਭੇਟ ਰੈੱਡ ਕਰਾਸ ਸੁਸਾਇਟੀ ਨੇ ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ ਨਾਲ ਸਕੂਲਾਂ ਨੂੰ ਭੇਟ ਕੀਤੇ 200 ਵਾਟਰ ਕੂਲਰ ਅਤੇ ਹੋਰ ਰਾਹਤ ਸਮੱਗਰੀ ਹੁਸ਼ਿਆਰਪੁਰ, 8 ਸਤੰਬਰ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਤਾਬਪੁਰ ਦੀ ਅੱਠਵੀਂ ਦੇ ਵਿਦਿਆਰਥੀਆਂ ਗੁਰਪ੍ਰੀਤ ਕੌਰ, ਸੁਖਮਨ, ਸਾਹਿਬਪ੍ਰੀਤ ਸਿੰਘ ਅਤੇ ਹਰਮਨ ਅੱਜ ਨਵੇਂ ਸਕੂਲ ਬੈਗ ਅਤੇ ਸਟੇਸ਼ਨਰੀ....
ਕੰਢੀ ਹਲਕੇ ’ਚ ਪਾਣੀ ਦੀ ਸਮੱਸਿਆ ਦਾ ਜੰਗੀ ਪੱਧਰ ’ਤੇ ਕੀਤਾ ਜਾ ਰਿਹੈ ਹੱਲ : ਬ੍ਰਮ ਸ਼ੰਕਰ ਜਿੰਪਾ
ਕੈਬਨਿਟ ਮੰਤਰੀ ਨੇ 166.25 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਬੁੱਢਾਬੜ ’ਚ ਕੀਤਾ ਜਲ ਸਪਲਾਈ ਸਕੀਮ ਦਾ ਉਦਘਾਟਨ ਹੁਸ਼ਿਆਰਪੁਰ, 7 ਸਤੰਬਰ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਜ਼ਿਲ੍ਹੇ ਦੇ ਕੰਢੀ ਖੇਤਰ ਦੇ ਲੋਕਾਂ ਦੇ ਘਰਾਂ ਤੱਕ ਸਾਫ਼-ਸੁਥਰਾ ਪਾਣੀ ਪਹੁੰਚਾਉਣ ਲਈ ਪੰਜਾਬ ਸਰਕਾਰ ਬਹੁਤ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੰਢੀ ਖੇਤਰ ਵਿਚ ਪਾਣੀ ਦੀ ਸਮੱਸਿਆ ਨੂੰ ਜੰਗੀ ਪੱਧਰ ’ਤੇ ਹੱਲ ਕੀਤਾ ਜਾ ਰਿਹਾ ਹੈ। ਉਹ ਬਲਾਕ ਮੁਕੇਰੀਆਂ ਦੇ ਪਿੰਡ ਬੁੱਢਾਬੜ੍ਹ ਵਿਚ 166.25 ਲੱਖ....
ਡੱਬੀ ਬਾਜ਼ਾਰ ਨੂੰ ਹੈਰੀਟੇਜ ਸਟਰੀਟ ਬਣਾਉਣ ਦੀ ਪ੍ਰਕਿਰਿਆ ’ਤੇ ਜਲਦ ਹੋਵੇਗਾ ਕੰਮ : ਬ੍ਰਮ ਸ਼ੰਕਰ ਜਿੰਪਾ
ਕੈਬਨਿਟ ਮੰਤਰੀ ਨੇ ਡੱਬੀ ਬਾਜ਼ਾਰ ’ਚ ਫਾਇਰ ਬ੍ਰਿਗੇਡ ਵਲੋਂ ਪਾਈ ਜਾਣ ਵਾਲੀ ਪਾਈਪ ਲਾਈਨ ਦੀ ਕਰਵਾਈ ਸ਼ੁਰੂਆਤ ਕਿਹਾ, ਤੰਗ ਬਾਜ਼ਾਰ ਹੋਣ ਕਾਰਨ ਅੱਗ ਵਰਗੀਆਂ ਘਟਨਾਵਾਂ ’ਤੇ ਕਾਬੂ ਪਾਉਣ ਲਈ ਪਾਈ ਜਾ ਰਹੀ ਹੈ ਵਿਸ਼ੇਸ਼ ਪਾਣੀ ਦੀ ਪਾਈਪ ਲਾਈਨ ਹੁਸ਼ਿਆਰਪੁਰ, 7 ਸਤੰਬਰ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੂਰੇ ਵਿਸ਼ਵ ਵਿਚ ਵੁਡ ਇਨਲੇ ਲਈ ਪ੍ਰਸਿੱਧ ਹੁਸ਼ਿਆਰਪੁਰ ਦੇ ਡੱਬੀ ਬਾਜ਼ਾਰ ਦੇ ਸੁੰਦਰੀਕਰਨ ਨੂੰ ਲੈ ਕੇ ਖਰੜਾ ਤਿਆਰ ਕਰ ਲਿਆ ਗਿਆ ਹੈ ਅਤੇ ਇਸ ਨੂੰ ਹੈਰੀਟੇਜ ਸਟਰੀਟ ਬਣਾਉਣ ਲਈ ਜਲਦ ਹੀ....
ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ’ਚ ਪੰਜਾਬ ਸਰਕਾਰ ਨਹੀਂ ਛੱਡ ਰਹੀ ਕੋਈ ਕਮੀ : ਬ੍ਰਮ ਸ਼ੰਕਰ ਜਿੰਪਾ
ਕੈਬਨਿਟ ਮੰਤਰੀ ਨੇ ਗੌਤਮ ਨਗਰ ਪਾਰਕ ਦਾ ਨਾਮ ਭਗਵਾਨ ਪਰਸ਼ੂਰਾਮ ਪਾਰਕ ਰੱਖਿਆ ਹੁਸ਼ਿਆਰਪੁਰ, 7 ਸਤੰਬਰ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕੋਈ ਕਮੀ ਨਹੀਂ ਛੱਡ ਰਹੀ ਹੈ ਅਤੇ ਨੌਜਵਾਨਾਂ ਨੂੰ ਇਸ ਤਰ੍ਹਾਂ ਦਾ ਮਾਹੌਲ ਪ੍ਰਦਾਨ ਕੀਤਾ ਜਾ ਰਿਹਾ ਹੈ, ਤਾਂ ਜੋ ਉਹ ਵੱਧ ਤੋਂ ਵੱਧ ਖੇਡਾਂ ਵੱਲ ਧਿਆਨ ਦੇ ਸਕਣ। ਉਹ ਵਾਰਡ ਨੰਬਰ 4 ਵਿਚ ਗੌਤਮ ਨਗਰ ਵਿਕਾਸ ਸੁਸਾਇਟੀ ਵਲੋਂ ਆਯੋਜਿਤ....
ਪੰਜਾਬ ’ਚ ਨਹਿਰੀ ਜਲ ਯੋਜਨਾ ’ਤੇ ਤੇਜ਼ੀ ਨਾਲ ਚੱਲ ਰਿਹਾ ਹੈ ਕਾਰਜ : ਬ੍ਰਮ ਸ਼ੰਕਰ ਜਿੰਪਾ
ਕੈਬਨਿਟ ਮੰਤਰੀ ਨੇ 71.12 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਖਟੀਗੜ੍ਹ ’ਚ ਕੀਤਾ ਜਲ ਸਪਲਾਈ ਸਕੀਮ ਦਾ ਉਦਘਾਟਨ ਹੁਸ਼ਿਆਰਪੁਰ, 6 ਸਤੰਬਰ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸੂਬੇ ਵਿਚ ਨਹਿਰੀ ਜਲ ਯੋਜਨਾ ’ਤੇ ਬੜੀ ਤੇਜ਼ੀ ਨਾਲ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕਰੀਬ 200 ਕਰੋੜ ਰੁਪਏ ਦੀ ਲਾਗਤ ਨਾਲ ਚੱਲ ਰਹੀ ਨਹਿਰੀ ਜਲ ਯੋਜਨਾ ਦਾ 25 ਫੀਸਦੀ ਕੰਮ ਮੁਕੰਮਲ ਕੀਤਾ ਜਾ ਚੁੱਕਾ ਹੈ। ਉਹ ਅੱਜ ਬਲਾਕ ਤਲਵਾੜਾ ਦੇ ਪਿੰਡ ਖਟੀਗੜ੍ਹ ਵਿਖੇ 71.12 ਲੱਖ ਰੁਪਏ ਦੀ ਲਾਗਤ ਨਾਲ ਬਾਈਫਰਕੇਸ਼ਨ....
ਸਰਕਾਰ ਵਿਸ਼ੇਸ਼ ਤਵੱਜੋਂ ਦੇ ਕੇ ਸ਼ਹਿਰਾਂ ਤੇ ਪਿੰਡਾਂ ’ਚ ਕਰਵਾ ਰਹੀ ਹੈ ਬੇਮਿਸਾਲ ਵਿਕਾਸ ਕਾਰਜ : ਬ੍ਰਮ ਸ਼ੰਕਰ ਜਿੰਪਾ
ਕੈਬਨਿਟ ਮੰਤਰੀ ਨੇ 18.19 ਲੱਖ ਰੁਪਏ ਦੀ ਲਾਗਤ ਨਾਲ ਵਾਰਡ ਨੰਬਰ 12 ਅਤੇ 14 ’ਚ ਸੜਕ ਨਿਰਮਾਣ ਕੰਮਾਂ ਦੀ ਕਰਵਾਈ ਸ਼ੁਰੂਆਤ ਹੁਸ਼ਿਆਰਪੁਰ, 6 ਸਤੰਬਰ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 12 ਅਤੇ ਵਾਰਡ ਨੰਬਰ 14 ਵਿਚ 18.19 ਲੱਖ ਰੁਪਏ ਦੀ ਲਾਗਤ ਨਾਲ ਸੜਕ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਵਾਉਂਦੇ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਵਿਕਾਸ ਕਾਰਜਾਂ ਲਈ ਵਿਸ਼ੇਸ਼ ਤਵੱਜੋ ਦੇ ਕੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਚ ਬੇਮਿਸਾਲ ਵਿਕਾਸ....
ਸਪੀਕਰ ਸੰਧਵਾਂ ਨੇ ਵਿਧਾਇਕ ਡਾ. ਰਵਜੋਤ ਦੀ ਮਾਤਾ ਸੁਰਿੰਦਰ ਕੌਰ ਦੇ ਚਲਾਣੇ ’ਤੇ ਦੁੱਖ ਪ੍ਰਗਟਾਇਆ
ਹੁਸ਼ਿਆਰਪੁਰ, 5 ਸਤੰਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕ ਸ਼ਾਮਚੁਰਾਸੀ ਡਾ. ਰਵਜੋਤ ਸਿੰਘ ਦੇ ਮਾਤਾ ਸੁਰਿੰਦਰ ਕੌਰ ਦੇ ਚਲਾਣੇ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਸਪੀਕਰ ਸੰਧਵਾਂ ਨੇ ਅੱਜ ਹੁਸ਼ਿਆਰਪੁਰ ਦੇ ਟੈਗੋਰ ਨਗਰ ਵਿਖੇ ਡਾ. ਰਵਜੋਤ ਦੇ ਨਿਵਾਸ ਅਸਥਾਨ ’ਤੇ ਪੁੱਜ ਕੇ ਡਾ. ਰਵਜੋਤ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਮਾਂ ਦਾ ਰਿਸ਼ਤਾ ਦੁਨਿਆਵੀ ਰਿਸ਼ਤਿਆਂ ਵਿਚੋਂ ਸਭ ਤੋਂ ਪਵਿੱਤਰ ਰਿਸ਼ਤਾ ਹੈ ਅਤੇ ਮਾਂ ਦਾ....
ਕੈਬਨਿਟ ਮੰਤਰੀ ਜਿੰਪਾ ਨੇ ਹੁਸ਼ਿਆਰਪੁਰ ਵਾਸੀਆਂ ਨੂੰ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀ ਦਿੱਤੀ ਵਧਾਈ 
ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਸਬੰਧੀ ਕੱਢੀ ਸ਼ੋਭਾ ਯਾਤਰਾ 'ਚ ਹਿੱਸਾ ਲਿਆ ਅਤੇ ਲੰਗਰ ਵਰਤਾ ਕੇ ਆਸ਼ੀਰਵਾਦ ਪ੍ਰਾਪਤ ਕੀਤਾ ਹੁਸ਼ਿਆਰਪੁਰ, 5 ਸਤੰਬਰ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਸ਼੍ਰੀ ਸ਼ਿਵਰਾਤਰੀ ਅਤੇ ਉਤਸਵ ਕਮੇਟੀ ਵੱਲੋਂ ਕੱਢੀ ਸ਼ੋਭਾ ਯਾਤਰਾ ਵਿੱਚ ਭਾਗ ਲੈਂਦਿਆਂ ਭਗਵਾਨ ਸ਼੍ਰੀ ਕ੍ਰਿਸ਼ਨ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਦੌਰਾਨ ਉਨ੍ਹਾਂ ਸੰਗਤਾਂ ਨੂੰ ਲੰਗਰ ਵਰਤਾਉਂਦੇ ਹੋਏ ਸਾਰਿਆਂ ਨੂੰ ਜਨਮ ਅਸ਼ਟਮੀ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ....
ਅਧਿਆਪਕ ਦਿਵਸ ਮੌਕੇ ਡੀ.ਏ.ਵੀ ਕਾਲਜ ਹੁਸ਼ਿਆਰਪੁਰ ’ਚ ਲੱਗਾ ਸਟੈਮ ਸੈੱਲ ਰਜਿਸਟ੍ਰੇਸ਼ਨ ਕੈਂਪ
ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਸਟੈਮ ਸੈੱਲ ਰਜਿਸਟ੍ਰੇਸ਼ਨ ਲਈ ਕੀਤਾ ਉਤਸ਼ਾਹਿਤ ਕਾਲਜ ਦੇ 110 ਵਿਦਿਆਰਥੀਆਂ ਨੇ ਸਟੈਮ ਸੈੱਲ ਦਾਨ ਕਰਨ ਲਈ ਕਰਵਾਈ ਰਜਿਸਟ੍ਰੇਸ਼ਨ ਹੁਸ਼ਿਆਰਪੁਰ, 5 ਸਤੰਬਰ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਅਗਵਾਈ ਵਿਚ ਅੱਜ ਡੀ.ਏ.ਵੀ ਕਾਲਜ ਹੁਸ਼ਿਆਰਪੁਰ ਵਿਖੇ ਛੇਵਾਂ ਸਟੈਮ ਸੈੱਲ ਰਜਿਸਟ੍ਰੇਸ਼ਨ ਕੈਂਪ ਆਯੋਜਿਤ ਕੀਤਾ ਗਿਆ। ਕੈਂਪ ਦੇ ਉਦਘਾਟਨ ਦੌਰਾਨ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਸਭ ਤੋਂ ਪਹਿਲਾਂ ਸਾਰਿਆਂ ਨੂੰ ਅਧਿਆਪਕ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ....
ਕੈਬਨਿਟ ਮੰਤਰੀ ਜਿੰਪਾ ਨੇ ਵਾਰਡ ਨੰਬਰ 17 ਅਤੇ 22 ’ਚ ਸੜਕ ਨਿਰਮਾਣ ਕਾਰਜ ਕਰਵਾਏ ਸ਼ੁਰੂ
ਕਿਹਾ, ਸ਼ਹਿਰ ’ਚ ਬੁਨਿਆਦੀ ਸੁਵਿਧਾਵਾਂ ਪਹੁੰਚਾਉਣ ਅਤੇ ਸੁੰਦਰੀਕਰਨ ਨੂੰ ਲੈ ਕੇ ਚੱਲਦੇ ਰਹਿਣਗੇ ਪ੍ਰੋਜੈਕਟ ਹੁਸ਼ਿਆਰਪੁਰ, 5 ਸਤੰਬਰ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ 12.28 ਲੱਖ ਰੁਪਏ ਦੀ ਲਾਗਤ ਨਾਲ ਵਾਰਡ ਨੰਬਰ 17 ਅਤੇ ਵਾਰਡ ਨੰਬਰ 22 ਵਿਚ ਸੜਕ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਨ ਦੌਰਾਨ ਕਿਹਾ ਕਿ ਹੁਸ਼ਿਆਰਪੁਰ ਵਿਚ ਬੁਨਿਆਦੀ ਸੁਵਿਧਾਵਾਂ ਪਹੁੰਚਾਉਣ ਵਿਚ ਕੋਈ ਕਮੀ ਨਹੀਂ ਛੱਡੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਰ ਵਾਰਡ ਦੀ ਮੁੱਖ ਸਮੱਸਿਆ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾ ਰਿਹਾ ਹੈ।....
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਅਧਿਆਪਕ ਦਿਵਸ ਮੌਕੇ ਵੱਖ-ਵੱਖ ਸਕੂਲਾਂ ’ਚ ਕਰਵਾਏ ਸੈਮੀਨਾਰ
ਹੁਸ਼ਿਆਰਪੁਰ, 5 ਸਤੰਬਰ : ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਦੀ ਅਗਵਾਈ ਵਿੱਚ ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵੱਲੋਂ ਅੱਜ ਅਧਿਆਪਕ ਦਿਵਸ ਮੌਕੇ ਜ਼ਿਲਾ ਪੱਧਰ ਅਤੇ ਸਬ ਡਵੀਜਨ ਪੱਧਰ ’ਤੇ ਪੰਜ ਵੱਖ-ਵੱਖ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਸੈਮੀਨਾਰਾਂ ਦਾ ਆਯੋਜਨ ਕੀਤਾ ਗਿਆ। ਇਨ੍ਹਾਂ ਸੈਮੀਨਾਰਾਂ ਦੀ ਪ੍ਰਧਾਨਗੀ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੈਨਲ ਐਡਵੋਕੇਟਾਂ ਵੱਲੋਂ....
ਜ਼ਿਲ੍ਹੇ ’ਚ ਕੁੱਲ 1563 ਪੋਲਿੰਗ ਬੂਥ, ਨਵੇਂ ਬੂਥ ਬਣਾਉਣ ਦਾ ਨਹੀਂ ਪ੍ਰਾਪਤ ਹੋਇਆ ਕੋਈ ਪ੍ਰਸਤਾਵ : ਕੋਮਲ ਮਿੱਤਲ
ਜ਼ਿਲ੍ਹਾ ਚੋਣ ਅਫ਼ਸਰ ਨੇ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧੀਆਂ ਨਾਲ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਤੇ ਵੋਟਰ ਸੂਚੀ ਦੀ ਸੁਧਾਈ ਸਬੰਧੀ ਕੀਤੀ ਮੀਟਿੰਗ ਹੁਸ਼ਿਆਰਪੁਰ, 5 ਸਤੰਬਰ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਜ਼ਿਲ੍ਹੇ ਦੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧੀਆਂ ਨਾਲ ਨਾਲ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਅਤੇ ਵੋਟਰ ਸੂਚੀ ਦੀ ਸੁਧਾਈ-2024 ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ)....
ਕੈਬਨਿਟ ਮੰਤਰੀ ਜਿੰਪਾ ਨੇ ਮਾਡਲ ਟਾਊਨ ’ਚ ਬਣੇ ਡੰਪ ਨੂੰ ਹਟਾ ਕੇ ਲੋਕਾਂ ਨੂੰ ਦਿਵਾਈ ਵੱਡੀ ਰਾਹਤ
ਵਾਰਡ ਨੰਬਰ 45 ਮਾਡਲ ਟਾਊਨ ’ਚ 4.61 ਲੱਖ ਰੁਪਏ ਦੀ ਲਾਗਤ ਨਾਲ ਗਲੀ ਦੇ ਨਿਰਮਾਣ ਕਾਰਜ ਦੀ ਵੀ ਕਰਵਾਈ ਸ਼ੁਰੂਆਤ ਹੁਸ਼ਿਆਰਪੁਰ, 4 ਸਤੰਬਰ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 45 ਦੇ ਮਾਡਲ ਟਾਊਨ ’ਚ ਭਗਵਾਨ ਸ਼੍ਰੀ ਰਾਮ ਮੰਦਰ ਦੇ ਨੇੜੇ 4.61 ਲੱਖ ਰੁਪਏ ਦੀ ਲਾਗਤ ਨਾਲ ਗਲੀ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਕੇ ਵਾਰਡ ਵਾਸੀਆਂ ਨੂੰ ਨਵੀਂ ਸੁਵਿਧਾ ਪ੍ਰਦਾਨ ਕੀਤੀ ਹੈ, ਉਥੇ ਮਾਡਲ ਟਾਊਨ ਵਿਚ ਬਣੇ ਕੂੜੇ ਦੇ ਡੰਪ ਨੂੰ ਹਟਾ ਕੇ ਸਥਾਨਕ ਲੋਕਾਂ ਨੂੰ ਰਾਹਤ ਪ੍ਰਦਾਨ ਕੀਤੀ ਹੈ। ਕੈਬਨਿਟ....
ਕੌਮੀ ਲੋਕ ਅਦਾਲਤ ਦੀ ਜਾਗਰੂਕਤਾ ਲਈ ਸੀ. ਜੇ. ਐਮ ਅਪਰਾਜਿਤਾ ਜੋਸ਼ੀ ਨੇ ਪਿੰਡਾਂ ਲਈ ਬੱਸਾਂ ਨੂੰ ਕੀਤਾ ਰਵਾਨਾ
ਹੁਸ਼ਿਆਰਪੁਰ, 4 ਸਤੰਬਰ : ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦਿਲਬਾਗ ਸਿੰਘ ਜੌਹਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਸੀ. ਜੇ. ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਅਪਰਾਜਿਤਾ ਜੋਸ਼ੀ ਨੇ 9 ਸਤੰਬਰ ਨੂੰ ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ ’ਤੇ ਲਗਾਈ ਜਾਣ ਵਾਲੀ ਕੌਮੀ ਲੋਕ ਅਦਾਲਤ ਦੀ ਪਿੰਡਾ ਵਿਚ ਜਾਗਰੂਕਤਾ ਲਈ ਪੰਜਾਬ ਰੋਡਵੇਜ਼ ਹੁਸ਼ਿਆਰਪੁਰ ਦੇ ਜਨਰਲ ਮੈਨੇਜਰ ਜਸਬੀਰ ਸਿੰਘ ਦੇ ਸਹਿਯੋਗ ਨਾਲ ਪਿੰਡਾਂ ਨੂੰ ਜਾਣ ਵਾਲੀਆਂ ਦੋ....
ਪਰਾਲੀ ਦੀ ਸਾਂਭ-ਸੰਭਾਲ ਲਈ ‘ਸਰਫੇਸ ਸੀਡਰ’ ਮਸ਼ੀਨ ’ਤੇ ਸਬਸਿਡੀ ਲੈਣ ਲਈ ਅਰਜ਼ੀਆਂ ਦੇਣ ਕਿਸਾਨ : ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ, 4 ਸਤੰਬਰ : ਪੰਜਾਬ ਸਰਕਾਰ ਵਲੋਂ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਕਰਨ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਲੋਂ ਤਿਆਰ ਕੀਤੀ ਗਈ ਨਵੀਨਤਮ ਮਸ਼ੀਨ ‘ਸਰਫੇਸ ਸੀਡਰ’”ਉਪਦਾਨ ’ਤੇ ਦੇਣ ਲਈ ਬਿਨੈ-ਪੱਤਰਾਂ ਦੀ ਮੰਗ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਐਗਰੀ ਮਸ਼ੀਨਰੀ ਪੰਜਾਬ ਪੋਰਟਲ (https://agrimachinerypb.com) ’ਤੇ ਮਿਤੀ 10 ਸਤੰਬਰ ਸ਼ਾਮ 5 ਵਜੇ ਤੱਕ ਕੀਤੀ ਗਈ ਹੈ। ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ-ਜ਼ਿਲ੍ਹਾ ਪੱਧਰੀ ਨਿਗਰਾਨ ਕਮੇਟੀ (ਕਰਾਪ ਸਟੱਬਲ ਬਰਨਿੰਗ....