ਦੋਆਬਾ

24 ਅਗਸਤ ਨੂੰ ਖੱਟਕੜਕਲਾਂ ਵਿਖੇ ਪੁੱਜੇਗੀ ਰਿਲੇਅ ਮਸ਼ਾਲ 
ਨਵਾਂਸ਼ਹਿਰ, 23 ਅਗਸਤ 2024 : ਡਿਪਟੀ ਕਮਿਸ਼ਨਰ ਸ੍ਰੀ ਨਵਜੋਤ ਪਾਲ ਸਿੰਘ ਰੰਧਾਵਾ, ਐਸ.ਬੀ.ਐਸ. ਨਗਰ, ਐਸ.ਡੀ.ਐਮ. ਬੰਗਾ, ਐਸ.ਡੀ.ਐਮ. ਬਲਾਚੌਰ, ਐਸ.ਡੀ.ਐਮ. ਨਵਾਂਸ਼ਹਿਰ ਦੇ ਨਾਲ ਜ਼ਿਲਾ ਖੇਡ ਅਫ਼ਸਰ ਸ੍ਰੀਮਤੀ ਵੰਦਨਾ ਚੌਹਾਨ, ਐਸ.ਬੀ.ਐਸ. ਨਗਰ ਵਲੋਂ ਮਸ਼ਾਲ (ਟਾਰਚ) ਰਿਲੇਅ ਦੇ ਰੂਟ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮਸ਼ਾਲ ਦੇ ਪਹੁੰਚਣ ਸਬੰਧੀ ਤਿਆਰੀਆਂ ਮੁਕੰਮਲ ਕਰਨ ਨੂੰ ਯਕੀਨੀ ਬਨਾਉਣ। ਜਿਸ ਵਿੱਚ ਰੂਟ ਬਾਰੇ ਜਾਣਕਾਰੀ ਦਿੰਦਿਆ....
“ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ” ਲਈ ਅਪਲਾਈ ਕਰਨ ਦੀ ਆਖਰੀ ਮਿਤੀ ਵਿੱਚ 31 ਅਗਸਤ ਤੱਕ ਦਾ ਵਾਧਾ
05 ਤੋਂ 18 ਸਾਲ ਦੇ ਬੱਚੇ ਕਰ ਸਕਦੇ ਹਨ ਆਨਲਾਈਨ ਅਪਲਾਈ-ਡਿਪਟੀ ਕਮਿਸ਼ਨਰ ਕਪੂਰਥਲਾ, 23 ਅਗਸਤ 2024 : ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਅਪਲਾਈ ਕਰਨ ਦੀ ਅੰਤਿਮ ਮਿਤੀ 31 ਜੁਲਾਈ, 2024 ਹੈ ਤੋਂ ਵਧਾ ਕੇ 31 ਅਗਸਤ, 2024 ਕਰ ਦਿੱਤੀ ਗਈ ਹੈ। ਹੁਣ ਯੋਗ ਬੱਚੇ 31 ਅਗਸਤ, 2024 ਤੱਕ ਆਨਲਾਈਨ ਅਰਜ਼ੀਆਂ ਦੇ ਸਕਦੇ ਹਨ। ਅਰਜ਼ੀ ਦੇਣ ਦੀ ਅੰਤਿਮ ਮਿਤੀ ਤੱਕ 18 ਸਾਲ ਤੋਂ ਘੱਟ ਉਮਰ ਦੇ ਜਿਹੜੇ ਬੱਚੇ ਭਾਰਤ ਦੇ ਨਾਗਰਿਕ ਹਨ ਅਤੇ ਜਿੰਨ੍ਹਾਂ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਿਸ਼ੇਸ਼ ਯੋਗਦਾਨ ਪਾਇਆ....
ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ IELTS ਅਕੈਡਮੀ, ਕੰਸਲਟੈਂਟ ਇੰਸਟਿਊਟ ਅਤੇ ਟਰੈਵਲ ਏਜੰਟਸ ਦੇ ਲਾਇਸੰਸ ਕੀਤੇ ਰੱਦ 
ਨਵਾਂਸ਼ਹਿਰ, 22 ਅਗਸਤ 2024 : ਵਧੀਕ ਜ਼ਿਲ੍ਹਾ ਮੈਜਿਸਟਰੇਟ ਰਾਜੀਵ ਵਰਮਾ ਨੇ ਹੁਕਮ ਜਾਰੀ ਕਰਕੇ ਪੰਜਾਬ ਪ੍ਰੋਫੈਸ਼ਨਲ ਐਕਟ-2012 ਦੇ ਸੈਕਸ਼ਨ 6(1)(g) ਅਧੀਨ ਪ੍ਰਾਰਥਣ ਸ਼੍ਰੀਮਤੀ ਯਸ਼ੋਦਾ ਮਟਰੇਜਾ ਪਤਨੀ ਸ਼੍ਰੀ ਗਰੀਸ਼ ਮਟਰੇਜਾ ਵਾਸੀ 11/173/2 ਕਾਣਾ ਮੰਡੀ, ਬੰਗਾ ਤਹਿਸੀਲ ਬੰਗਾ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਜਾਰੀ ਕੀਤਾ ਗਿਆ ਲਾਇਸੰਸ ਨੰਬਰ 54/ਐਮ.ਏ/ਐਮ.ਸੀ.2 ਮਿਤੀ 13/7/2016 ਫਰਮ M/S ”MUTREJA IELTS ACADEMY” ਸਟਾਰ ਕੰਪਲੈਕਸ, ਮੇਨ ਰੋਡ, ਨੇੜੇ ਗੁਰੂ ਤੇਗ ਬਹਾਦਰ ਗੇਟ, ਬੰਗਾ, ਜ਼ਿਲ੍ਹਾ ਸ਼ਹੀਦ....
ਸਤਲੁਜ ਦਰਿਆ ਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ
ਨਵਾਂਸ਼ਹਿਰ, 22 ਅਗਸਤ 2024 : ਜ਼ਿਲ੍ਹਾ ਮੈਜਿਸਟ੍ਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਜ਼ਿਲ੍ਹੇ ਦੀ ਹਦੂਦ ਅੰਦਰ ਪੈਂਦੇ ਦਰਿਆ ਸਤਲੁਜ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ’ਤੇ ਪਾਬੰਦੀ ਲਗਾਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ,2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਹ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ , ਇਨ੍ਹਾਂ ਦੋਵਾਂ ਥਾਂਵਾਂ ’ਤੇ ਨਹਾਉੁਣ ਵਾਲਿਆਂ ਦੇ ਡੂੰਘੇ ਪਾਣੀ ’ਚ ਜਾਣ ਅਤੇ ਪਾਣੀ ਦੇ ਵਿੱਚ ਡੁੱਬਣ ਨਾਲ ਹੋਈਆਂ ਅਣਸੁਖਾਵੀਂਆਂ....
20 ਸਤੰਬਰ ਤੱਕ ਬੀ.ਐਲ.ਓਜ਼ ਵੱਲੋਂ ਘਰ-ਘਰ ਜਾ ਕੇ ਕੀਤਾ ਜਾਵੇਗਾ ਵੋਟਰ ਸੂਚੀਆਂ ਦਾ ਸਰਵੇਖਣ : ਰਾਹੁਲ ਚਾਬਾ
ਏ.ਡੀ.ਸੀ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਯੋਗਤਾ ਮਿਤੀ 1 ਜਨਵਰੀ 2025 ਦੇ ਆਧਾਰ ’ਤੇ ਵੋਟਰ ਸੂਚੀਆਂ ਦੇ ਸੋਧ ਪ੍ਰੋਗਰਾਮ ਦੀ ਦਿੱਤੀ ਜਾਣਕਾਰੀ ਰਾਜਨੀਤਿਕ ਪਾਰਟੀਆਂ ਨੂੰ ਬੂਥ ਲੈਵਲ ਏਜੰਟ ਨਿਯੁਕਤ ਕਰਨ ਦੀ ਕੀਤੀ ਅਪੀਲ ਹੁਸ਼ਿਆਰਪੁਰ, 22 ਅਗਸਤ 2024 : ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 1 ਜਨਵਰੀ 2025 ਦੇ ਆਧਾਰ ’ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸੋਧ ਸਬੰਧੀ ਇਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ ਨੇ ਕੀਤੀ। ਇਸ....
ਡੋਰ ਸਟੈਪ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਹੁਸ਼ਿਆਰਪੁਰ ਵਾਸੀ : ਬ੍ਰਮ ਸ਼ੰਕਰ ਜਿੰਪਾ
ਟੋਲ-ਫ੍ਰੀ ਨੰਬਰ 1076 'ਤੇ ਕਾਲ ਕਰਨ ਨਾਲ ਘਰ ਬੈਠੇ ਮਿਲ ਰਹੀਆਂ ਹਨ 43 ਸਰਕਾਰੀ ਸੇਵਾਵਾਂ ਜ਼ਿਲ੍ਹੇ ‘ਚ ਤਾਇਨਾਤ ਸੇਵਾ ਸਹਾਇਕ ਘਰ ਆ ਕੇ ਪ੍ਰਦਾਨ ਕਰ ਰਹੇ ਹਨ ਸਰਕਾਰੀ ਸੇਵਾਵਾਂ ਹੁਸ਼ਿਆਰਪੁਰ, 21 ਅਗਸਤ 2024 - ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਦੀਆਂ ਡੋਰ ਸਟੈਪ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮਕਸਦ ਲੋਕਾਂ ਨੂੰ ਸਰਕਾਰੀ....
ਫਗਵਾੜਾ ਦੇ ਪਿੰਡ ਮੌਲੀ ਵਿਖੇ ’ਸਰਕਾਰ ਆਪਕੇ ਦੁਆਰ’ ਪ੍ਰੋਗਰਾਮ ਤਹਿਤ ਕੈਂਪ 21 ਅਗਸਤ ਨੂੰ
ਵੱਖ-ਵੱਖ ਵਿਭਾਗਾਂ ਵੱਲੋਂ ਲੋਕਾਂ ਨੂੰ ਮੌਕੇ ‘ਤੇ ਹੀ ਮੁਹੱਈਆ ਕਰਵਾਈਆਂ ਜਾਣਗੀਆਂ ਲੋੜੀਂਦੀਆਂ ਸੇਵਾਵਾਂ ਫਗਵਾੜਾ, 20 ਅਗਸਤ 2024 : ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਸਰਕਾਰ ਆਪਕੇ ਦੁਆਰ ਪ੍ਰੋਗਰਾਮ ਤਹਿਤ ਵਿਸ਼ੇਸ਼ ਕੈਂਪ ਫਗਵਾੜਾ ਦੇ ਪਿੰਡ ਮੌਲੀ,ਧਰਮਸ਼ਾਲਾ ਲਹਿੰਦੀ ਪੱਟੀ ਵਿਖੇ 21 ਅਗਸਤ ਨੂੰ ਦੁਪਿਹਰ 12 ਵਜੇ ਤੋਂ 3 ਵਜੇ ਤੱਕ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਪਿੰਡ ਦੇ ਆਸ-ਪਾਸ ਦੇ ਇਲਾਕਿਆਂ ਦੇ ਲੋਕ ਕੈਂਪ ਵਿਚ ਪਹੁੰਚ ਕੇ....
ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਲਈ ਵੋਟਰ ਸੂਚੀਆਂ ਨੂੰ ਅੱਪਡੇਟ ਕਰਨ ਸੰਬੰਧੀ 20, 21 ਤੇ 22 ਅਗਸਤ ਨੂੰ ਚਲਾਈ ਜਾਵੇਗੀ ਵਿਸ਼ੇਸ ਮੁਹਿੰਮ - ਜ਼ਿਲ੍ਹਾ ਚੋਣ ਅਫਸਰ 
ਨਵੀਂ ਵੋਟ ਬਣਾਉਣ, ਕਟਾਉਣ ਜਾਂ ਤਬਦੀਲ ਕਰਨ ਸਬੰਧੀ ਪ੍ਰਾਪਤ ਕੀਤੀਆਂ ਜਾਣਗੀਆਂ ਦਰਖ਼ਾਸਤਾਂ ਹੁਸ਼ਿਆਰਪੁਰ, 17 ਅਗਸਤ 2024 : ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ 2024 ਲਈ 1 ਜਨਵਰੀ 2023 ਦੇ ਆਧਾਰ 'ਤੇ ਤਿਆਰ ਕੀਤੀਆਂ ਗਈਆਂ ਵੋਟਰ ਸੂਚੀਆਂ ਨੂੰ ਅੱਪਡੇਟ ਕਰਨ ਲਈ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ 20, 21 ਤੇ 22 ਅਗਸਤ ਨੂੰ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਨ੍ਹਾਂ ਤਿੰਨ ਦਿਨਾਂ ਨੂੰ ਅਧਿਕਾਰੀ ਪਿੰਡਾਂ ਵਿਚ ਜਾ ਕੇ ਨਵੀਂ ਵੋਟ ਬਣਾਉਣ, ਕਟਾਉਣ ਜਾਂ ਤਬਦੀਲ ਕਰਨ ਸਬੰਧੀ....
ਡਿਊਟੀ ਪ੍ਰਤੀ ਬੇਮਿਸਾਲ ਸੇਵਾਵਾਂ ਲਈ 21 ਪੁਲਿਸ ਅਧਿਕਾਰੀਆਂ ਨੂੰ ‘ਮੁੱਖ ਮੰਤਰੀ ਰਕਸ਼ਕ ਪਦਕ’ ਅਤੇ ‘ਮੁੱਖ ਮੰਤਰੀ ਮੈਡਲ’ ਨਾਲ ਕੀਤਾ ਸਨਮਾਨਿਤ
ਮੁੱਖ ਮੰਤਰੀ ਵੱਲੋਂ 15 ਉੱਘੀਆਂ ਸ਼ਖਸੀਅਤਾਂ ਸਟੇਟ ਐਵਾਰਡ ਨਾਲ ਸਨਮਾਨਿਤ ਜਲੰਧਰ, 16 ਅਗਸਤ 2024 : ਆਜ਼ਾਦੀ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਵਾਲੀਆਂ 15 ਉੱਘੀਆਂ ਸ਼ਖਸੀਅਤਾਂ ਨੂੰ ਸਟੇਟ ਐਵਾਰਡ ਨਾਲ ਸਨਮਾਨਿਤ ਕਰਨ ਤੋਂ ਇਲਾਵਾ ਤਿੰਨ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ ‘ਮੁੱਖ ਮੰਤਰੀ ਰਕਸ਼ਕ ਪਦਕ’, 18 ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸੇਵਾਵਾਂ ਲਈ ‘ਮੁੱਖ ਮੰਤਰੀ ਮੈਡਲ’ ਅਤੇ ਦੋ ਮੁਲਾਜ਼ਮਾਂ ਨੂੰ....
ਪੁਲਿਸ ਨੇ ਨਾਮੀ ਗੈਂਗਸਟਰ ਜੱਗੂ ਭਗਵਾਨਪੁਰੀਆ ਗੈਂਗ ਦੇ ਚਾਰ ਮੈਂਬਰਾਂ ਨੂੰ 4 ਹਥਿਆਰਾਂ ਅਤੇ ਦੋ ਗੱਡੀਆਂ ਸਮੇਤ ਕੀਤਾ ਕਾਬੂ
ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੇ ਕਬਜ਼ੇ ’ਚੋਂ ਪੰਜ ਹਥਿਆਰਾਂ ਸਮੇਤ ਇੱਕ ਗਲਾਕ ਪਿਸਤੌਲ ਅਤੇ ਦੋ ਲਗਜ਼ਰੀ ਐਸਯੂਵੀ ਵਾਹਨ ਕੀਤੇ ਬਰਾਮਦ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਜ਼ਬਤ ਕੀਤੇ ਗਏ ਹਥਿਆਰ ਜੱਗੂ ਭਗਵਾਨਪੁਰੀਆ ਦੇ ਜਰਮਨ ਅਧਾਰਤ ਮੁੱਖ ਆਪਰੇਟਿਵ ਅਮਨ ਉਰਫ਼ ਅੰਡਾ ਦੁਆਰਾ ਸਪਲਾਈ ਕੀਤੇ ਗਏ ਸਨ: ਡੀਜੀਪੀ ਗੌਰਵ ਯਾਦਵ ਗਿਰੋਹ ਪਹਿਲਾਂ 23 ਜੁਲਾਈ ਨੂੰ ਬਟਾਲਾ ਦੇ ਗਾਂਧੀ ਕੈਂਪ ਵਿੱਚ ਹੋਈ ਗੋਲੀਬਾਰੀ ਵਿੱਚ....
ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਆਈ.ਟੀ.ਆਈ ਗਰਾਊਂਡ ਵਿਖੇ ਲਹਿਰਾਇਆ ਤਿਰੰਗਾ
ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਪੇਸ਼ ਕੀਤੇ ਗਏ ਸਭਿਆਚਾਰਕ ਪ੍ਰੋਗਰਾਮ ਖਟਕੜ ਕਲਾਂ ਵਿਖੇ ਵੀ ਕੈਬਨਿਟ ਮੰਤਰੀ ਸ਼ਹੀਦ ਭਗਤ ਸਿੰਘ ਜੀ ਦੇ ਬੁੱਤ ‘ਤੇ ਹੋਏ ਨਤਮਸਤਕ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਖਟਕੜਕਲਾਂ ਵਿਖੇ ਸਿੱਖ ਇੰਪਾਇਅਰ ਪ੍ਰਦਰਸ਼ਨੀ ਦਾ ਕੀਤਾ ਉਦਘਾਟਨ ਨਵਾਂਸ਼ਹਿਰ, 16 ਅਗਸਤ, 2024 : ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਪੁੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਪ੍ਰਾਹੁਣਚਾਰੀ ਮੰਤਰੀ ਪੰਜਾਬ ਅਨਮੋਲ ਗਗਨ ਮਾਨ ਨੇ ਆਈ.ਟੀ.ਆਈ ਗਰਾਊਂਡ ਵਿਖੇ ਜ਼ਿਲ੍ਹਾ ਪੱਧਰੀ ਅਜ਼ਾਦੀ ਦਿਵਸ ਸਮਾਗਮ ਵਿੱਚ....
ਸਿੱਖ ਸਾਮਰਾਜ ਦੀ ਵਿਰਾਸਤ ਦੀ ਪੜਚੋਲ ਕਰੋ, 15 ਅਤੇ 16 ਅਗਸਤ 2024 ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਜਾਇਬ ਘਰ ਵਿਖੇ ਪ੍ਰਦਰਸ਼ਨੀ ਦਾ ਦੌਰਾ ਕਰੋ 
ਬੰਗਾ, 16 ਅਗਸਤ 2024 : ਡਿਪਟੀ ਕਮਿਸ਼ਨਰ ਸ੍ਰੀ ਨਵਜੋਤ ਪਾਲ ਸਿੰਘ ਰੰਧਾਵਾ ਦੀ ਅਗਵਾਈ ਹੇਠ, ਐਸ.ਬੀ.ਐਸ.ਨਗਰ ਦੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੰਜਾਬ ਡਿਜੀਟਲ ਲਾਇਬ੍ਰੇਰੀ ਦੇ ਸਹਿਯੋਗ ਨਾਲ, "ਸਿੱਖ ਸਾਮਰਾਜ (1710-1849)" ਨਾਮ ਦੀ ਪ੍ਰਦਰਸ਼ਨੀ ਲਗਾਈ ਜਾ ਰਹੀ ਹੈ। ਅੰਤਰਰਾਸ਼ਟਰੀ ਕਲਾਕਾਰਾਂ ਅਤੇ ਲੇਖਕਾਂ ਦੁਆਰਾ ਦ੍ਰਿਸ਼ਟੀਕੋਣ।" ਸ਼ਹੀਦ-ਏ-ਆਜ਼ਮ ਭਗਤ ਸਿੰਘ ਅਜਾਇਬ ਘਰ, ਖਟਕੜ ਕਲਾਂ ਵਿਖੇ ਲਗਾਈ ਗਈ ਇਹ ਸ਼ਾਨਦਾਰ ਪ੍ਰਦਰਸ਼ਨੀ ਪ੍ਰਸਿੱਧ ਅੰਤਰਰਾਸ਼ਟਰੀ ਕਲਾਕਾਰਾਂ ਅਤੇ ਲੇਖਕਾਂ ਦੇ ਲੈਂਸਾਂ ਰਾਹੀਂ ਸਿੱਖ....
ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਖਟਕੜਕਲਾਂ ਵਿਖੇ ਸਿੱਖ ਇੰਪਾਇਅਰ ਪ੍ਰਦਰਸ਼ਨੀ ਦਾ ਕੀਤਾ ਉਦਘਾਟਨ
ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਸਿੱਖ ਇੰਪਾਇਅਰ ਸਬੰਧੀ ਲਗਾਈ ਪ੍ਰਦਰਸ਼ਨੀ ਦੇਖਣ ਦੀ ਕੀਤੀ ਅਪੀਲ ਬੰਗਾ, ਨਵਾਂਸ਼ਹਿਰ, 16 ਅਗਸਤ, 2024 : ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦੇ ਜੱਦੀ ਪਿੰਡ ਖਟਕੜ ਕਲਾਂ ਤੋਂ ਮਿਊਜੀਅਮ ਤੱਕ ਹੈਰੀਟੇਜ ਸਟਰੀਟ ਬਣਾਉਣ ਦਾ ਕੰਮ ਜਲਦ ਸ਼ੁਰੂ ਕੀਤਾ ਜਾਵੇਗਾ। ਇਹ ਪ੍ਰਗਟਾਵਾ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਪੁੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਪ੍ਰਾਹੁਣਚਾਰੀ ਮੰਤਰੀ ਪੰਜਾਬ ਅਨਮੋਲ ਗਗਨ ਮਾਨ ਨੇ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦੇ ਮਿਊਜੀਅਮ ਵਿਖੇ ਸਿੱਖ....
ਡਿਪਟੀ ਕਮਿਸ਼ਨਰ ਨੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਤੁਰੰਤ ਕਾਰਵਾਈ ਦੇ ਦਿੱਤੇ ਨਿਰਦੇਸ਼
ਨਗਰ ਨਿਗਮ ਅਤੇ ਜਲ ਸਰੋਤ ਵਿਭਾਗ ਨੇ ਸਮੱਸਿਆਵਾਂ ਦੇ ਹੱਲ ਲਈ ਕੀਤੀ ਫੌਰੀ ਕਾਰਵਾਈ ਹੁਸ਼ਿਆਰਪੁਰ, 16 ਅਗਸਤ 2024 : ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਆਮ ਲੋਕਾਂ ਨਾਲ ਜੁੜੀਆਂ ਸਮੱਸਿਆਵਾਂ ਦਾ ਰੋਜ਼ਾਨਾ ਬਾਰੀਕੀ ਨਾਲ ਜਾਇਜ਼ਾ ਲੈ ਕੇ ਇਨ੍ਹਾਂ ਦੇ ਤੁਰੰਤ ਨਿਪਟਾਰੇ ਲਈ ਸਬੰਧਤ ਵਿਭਾਗ ਨੂੰ ਦਿਸ਼ਾ- ਨਿਰਦੇਸ਼ ਜਾਰੀ ਕਰ ਰਹੇ ਹਨ। ਇਸੇ ਲੜੀ ਵਿਚ ਉਨ੍ਹਾਂ ਨੇ ਮੁਹੱਲਾ ਭੀਮ ਨਗਰ ਵਿਚ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਜਾਇਜ਼ਾ ਲੈਂਦਿਆਂ ਨਿਗਮ ਕਮਿਸ਼ਨਰ ਨੂੰ ਇਸ ਦੇ ਤੁਰੰਤ ਨਿਪਟਾਰੇ ਲਈ ਹਦਾਇਤਾਂ ਕੀਤੀਆਂ ਸਨ....
Punjab Image
ਅਜ਼ਾਦੀ ਦਿਹਾੜੇ ਮੌਕੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਲਹਿਰਾਇਆ ਰਾਸ਼ਟਰੀ ਝੰਡਾ
ਦੇਸ਼ ਦੀ ਅਜ਼ਾਦੀ ਲਈ ਜਾਨਾਂ ਵਾਰਨ ਵਾਲੇ ਸੂੂਰਬੀਰਾਂ ਨੂੰ ਕੀਤਾ ਯਾਦ ਅਜ਼ਾਦੀ ਘੁਲਾਟੀਆਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਵਿਲੱਖਣ ਪ੍ਰਾਪਤੀ ਵਾਲੀਆਂ ਸ਼ਖਸੀਅਤਾਂ ਦਾ ਕੀਤਾ ਸਨਮਾਨ ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਪੰਜਾਬ ਹਰੇਕ ਖੇਤਰ ’ਚ ਬਣਾ ਰਿਹੈ ਵੱਖਰੀ ਪਹਿਚਾਣ ਹੁਸ਼ਿਆਰਪੁਰ ਜ਼ਿਲ੍ਹੇ ਦੀਆਂ ਮਾਣਮੱਤੀਆਂ ਪ੍ਰਾਪਤੀਆਂ ਦਾ ਕੀਤਾ ਵਿਸ਼ੇਸ਼ ਜ਼ਿਕਰ ਹੁਸ਼ਿਆਰਪੁਰ, 16 ਅਗਸਤ 2024 : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ 78ਵੇਂ ਅਜ਼ਾਦੀ ਦਿਹਾੜੇ ਮੌਕੇ ਸਥਾਨਕ ਪੁਲਿਸ ਲਾਈਨ ਗਰਾਊਂਡ ਹੁਸ਼ਿਆਰਪੁਰ ਵਿਖੇ....