ਦੋਆਬਾ

ਜਲੰਧਰ ਨੂੰ ਮਿਲਿਆ ਵੱਡਾ ਤੋਹਫ਼ਾ, ਮੁੱਖ ਮੰਤਰੀ ਵਲੋਂ 30 ਕਰੋੜ ਦੇ ਵਿਕਾਸ ਕਾਰਜਾਂ ਦਾ ਉਦਘਾਟਨ
ਬਿਸਤ-ਦੋਆਬ ਨਹਿਰ ਵਿਚ ਨਿਰੰਤਰ ਹੋਵੇਗਾ ਪਾਣੀ ਦਾ ਵਹਾਅ ਆਮ ਵਿਅਕਤੀ ਦੀਆਂ ਦੁੱਖ-ਤਕਲੀਫਾਂ ਘਟਾਉਣ ਦੇ ਉਦੇਸ਼ ਨਾਲ ਚਲਾਈਆਂ ਭਲਾਈ ਸਕੀਮਾਂ ਦਾ ਵਿਰੋਧ ਕਰਨ ਉਤੇ ਮੋਦੀ ਦੀ ਨਿੰਦਾ ਜਲੰਧਰ, 19 ਜੂਨ : ਜਲੰਧਰ ਦੇ ਸਰਬਪੱਖੀ ਵਿਕਾਸ ਦਾ ਵਾਅਦਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਥੇ 30 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਆਗ਼ਾਜ਼ ਕਰ ਕੇ ਸ਼ਹਿਰ ਨੂੰ ਵੱਡੀ ਸੌਗਾਤ ਦਿੱਤੀ ਹੈ। ਅੱਜ ਇਥੇ 30 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ....
ਹੁਸ਼ਿਆਰਪੁਰ-ਚਿੰਤਪੁਰਨੀ ਰੋਡ ਦੇ ਨਿਰਮਾਣ ਕਾਰਜ ’ਚ ਲਿਆਂਦੀ ਜਾਵੇ ਤੇਜ਼ੀ : ਬ੍ਰਮ ਸ਼ੰਕਰ ਜਿੰਪਾ
ਕੈਬਨਿਟ ਮੰਤਰੀ ਜਿੰਪਾ ਨੇ ਆਦਮਵਾਲ ’ਚ ਰੋਡ ਦੇ ਨਿਰਮਾਣ ਕਾਰਜ ਦੀ ਪ੍ਰਗਤੀ ਦਾ ਲਿਆ ਜਾਇਜ਼ਾ ਅਧਿਕਾਰੀਆਂ ਨੂੰ ਕਾਰਜ ਦੀ ਗੁਣਵੱਤਾ ਨਾਲ ਸਮਝੌਤਾ ਨਾ ਕਰਨ ਦੇ ਦਿੱਤੇ ਨਿਰਦੇਸ਼ 13.74 ਕਰੋੜ ਰੁਪਏ ਦੀ ਲਾਗਤ ਨਾਲ ਪੂਰਾ ਹੋਵੇਗਾ ਜਲੰਧਰ-ਆਦਮਪੁਰ-ਹੁਸ਼ਿਆਰਪੁਰ ਸੜਕ ਦਾ ਨਿਰਮਾਣ ਕਾਰਜ ਹੁਸ਼ਿਆਰਪੁਰ, 19 ਜੂਨ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹੁਸ਼ਿਆਰਪੁਰ-ਚਿੰਤਪੁਰਨੀ ਰੋਡ ਦੇ ਨਿਰਮਾਣ ਕਾਰਜ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਸੜਕ ਨਿਰਮਾਣ....
ਮੰਤਰੀ, ਲੋਕ ਸਭਾ ਮੈਂਬਰ ਅਤੇ ਡਿਪਟੀ ਕਮਿਸ਼ਨਰ ਨੇ ਪੀ.ਏ.ਪੀ. ਗਰਾਊਂਡ ਵਿਖੇ ਸੀ.ਐਮ. ਦੀ ਯੋਗਸ਼ਾਲਾ ਲਈ ਪ੍ਰਬੰਧਾਂ ਦਾ ਲਿਆ ਜਾਇਜ਼ਾ
ਮੈਗਾ ਸਮਾਗਮ ਨੂੰ ਵੱਡੇ ਪੱਧਰ 'ਤੇ ਸਫ਼ਲ ਬਣਾਉਣ ਲਈ ਅਧਿਕਾਰੀਆਂ ਨੂੰ ਕੋਈ ਕਸਰ ਬਾਕੀ ਨਾ ਛੱਡਣ ਦੀ ਹਦਾਇਤ ਜਲੰਧਰ, 18 ਜੂਨ : ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ, ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਅੱਜ 20 ਜੂਨ, 2023 ਨੂੰ ਪੀ.ਏ.ਪੀ. ਗਰਾਊਂਡ ਜਲੰਧਰ ਵਿਖੇ ਹੋਣ ਵਾਲੇ ਸੀ.ਐਮ. ਦੀ ਯੋਗਸ਼ਾਲਾ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਲੋਕਾਂ ਵਿੱਚ ਯੋਗ ਨੂੰ ਉਤਸ਼ਾਹਿਤ ਕਰਨ ਲਈ ਉਨ੍ਹਾਂ ਅਧਿਕਾਰੀਆਂ ਨੂੰ ਇਸ ਸ਼ਾਨਦਾਰ ਸਮਾਰੋਹ ਨੂੰ ਵੱਡੇ....
ਜੇਲ੍ਹ ’ਚ ਬੰਦ ਕੈਦੀਆਂ ਤੇ ਹਵਾਲਾਤੀਆਂ ਦੀ ਤੰਦਰੁਸਤੀ ਲਈ ਜੇਲ੍ਹ ’ਚ ਲਗਾਏ ਜਾ ਰਹੇ ਹਨ ਮੈਡੀਕਲ ਟੈਸਟ ਕੈਂਪ : ਕੋਮਲ ਮਿੱਤਲ
ਡਿਪਟੀ ਕਮਿਸ਼ਨਰ ਨੇ ਮਾਸਿਕ ਮੀਟਿੰਗਾਂ ਦੌਰਾਨ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦੀ ਕੀਤੀ ਸਮੀਖਿਆ ਸੜਕ ਦੁਰਘਟਨਾਵਾਂ ਨੂੰ ਰੋਕਣ ਲਈ ਸਬੰਧਤ ਅਧਿਕਾਰੀਆਂ ਨੂੰ ਬਲਾਈਂਡ ਸਪਾਟਸ ’ਤੇ ਵਿਸ਼ੇਸ਼ ਧਿਆਨ ਦੇਣ ਦੇ ਦਿੱਤੇ ਨਿਰਦੇਸ਼ ਹੁਸ਼ਿਆਰਪੁਰ, 16 ਜੂਨ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਿਸ਼ੇਸ਼ ਪਹਿਲਕਦਮੀ ਕਰਦੇ ਹੋਏ ਜੇਲ੍ਹਾਂ ਵਿਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਦੀ ਤੰਦਰੁਸਤੀ ਲਈ ਮੈਡੀਕਲ ਟੈਸਟ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ....
ਜ਼ਿਲ੍ਹੇ ’ਚ ਟ੍ਰੈਮ-3 ਟਰੈਕਟਰਾਂ ਦੀ 30 ਜੂਨ ਤੱਕ ਹੋ ਸਕੇਗੀ ਰਜਿਸਟ੍ਰੇਸ਼ਨ : ਸਕੱਤਰ ਆਰ.ਟੀ.ਏ
ਡੀਲਰਾਂ ਜਾਂ ਆਰ.ਟੀ.ਏ/ਐਸ.ਡੀ.ਐਮ ਦੀ ਆਈ.ਡੀ ਤੋਂ ਟਰੈਕਟਰ ਦੀ ਰਜਿਸਟ੍ਰੇਸ਼ਨ ਕਰਵਾ ਸਕਣਗੇ ਕਿਸਾਨ ਹੁਸ਼ਿਆਰਪੁਰ, 16 ਜੂਨ : ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਹੁਸ਼ਿਆਰਪੁਰ ਆਰ.ਐਸ. ਗਿੱਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਰਾਜ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਟ੍ਰੈਮ-3 ਸਟੈਂਡਰਡ ਦੇ ਟਰੈਕਟਰਾਂ ਦੀ ਰਜਿਸਟ੍ਰੇਸ਼ਨ ਕਰਵਾਉਣ ਲਈ 30 ਜੂਨ ਤੱਕ ਦਾ ਸਮਾਂ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਨਿਰਦੇਸ਼ਾਂ ’ਤੇ....
ਭੂਮੀ ਅਤੇ ਜਲ ਸੰਭਾਲ ਵਿਭਾਗ ਪੰਜਾਬ ਦੇ 71ਵੇਂ ਟ੍ਰੇਨਿੰਗ ਬੈਚ ਦੇ ਸਿਖਿਆਰਥੀਆਂ ਵੱਲੋਂ ਖੇਤਰੀ ਖੋਜ ਕੇਂਦਰ ਦਾ ਦੌਰਾ
ਨਵਾਂ ਸ਼ਹਿਰ, 16 ਜੂਨ : ਭੂਮੀ ਅਤੇ ਜਲ ਸੰਭਾਲ ਵਿਭਾਗ ਦੇ ਅਧਿਕਾਰੀਆਂ ਨੇ ਇੱਕ ਰੋਜ਼ਾ ਸਿਖਲਾਈ ਪ੍ਰੋਗਰਾਮ ਲਈ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਦਾ ਦੌਰਾ ਕੀਤਾ। ਸਿਖਲਾਈ ਪ੍ਰੋਗਰਾਮ ਵਿੱਚ ਭੂਮੀ ਅਤੇ ਜਲ ਸੰਭਾਲ ਵਿਭਾਗ, ਪੰਜਾਬ ਦੇ 29 ਖੇਤੀਬਾੜੀ ਉਪ ਨਿਰੀਖਕਾਂ ਅਤੇ ਸਰਵੇਅਰਾਂ ਸਮੇਤ ਵਿਭਾਗ ਦੇ 04 ਅਧਿਕਾਰੀਆਂ ਨੇ ਭਾਗ ਲਿਆ। ਟ੍ਰੇਨਿੰਗ ਕੋਆਰਡੀਨੇਟਰ ਡਾ. ਗੁਰਵਿੰਦਰ ਸਿੰਘ, ਪਸਾਰ ਵਿਗਿਆਨੀ ਨੇ ਸਾਰੇ ਅਧਿਕਾਰੀਆਂ ਅਤੇ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਦੇ ਡਾਇਰੈਕਟਰ ਡਾ: ਕੰਵਰ ਬਰਜਿੰਦਰ....
ਅਵਾਰਾ ਪਸ਼ੂ ਤੋਂ ਬਚਾਅ ਕਰਦੇ ਭੈਣ -ਭਰਾ ਮੋਟਰਸਾਈਕਲ ਸਮੇਤ ਨਹਿਰ 'ਚ ਡਿੱਗੇ, ਭੈਣ ਦੀ ਮੌਤ
ਮੁਕੇਰੀਆਂ, 15 ਜੂਨ : ਮੁਕੇਰੀਆਂ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਕੇ ਭੈਣ-ਭਰਾ ਆਵਾਰਾ ਪਸ਼ੂਆਂ ਦੀ ਟੱਕਰ ਕਾਰਨ ਨਹਿਰ 'ਚ ਡਿਗ ਗਏ। 19 ਸਾਲ ਦੀ ਨਿਤਿਕਾ ਦਾ ਵਿਆਹ ਮਹਿਜ਼ ਇੱਕ ਮਹੀਨਾ ਪਹਿਲਾਂ ਹੀ ਹੋਇਆ ਸੀ। ਭੈਣ-ਭਰਾ ਦਵਾਈ ਲੈ ਕੇ ਪਿੰਡ ਸਿੰਗੋਵਾਲ ਨੂੰ ਪਰਤ ਰਹੇ ਸਨ ਕਿ ਨਹਿਰ 'ਤੇ ਆਵਾਰਾ ਪਸ਼ੂਆਂ ਦੇ ਆਪਸ 'ਚ ਲੜਨ ਤੇ ਵੱਜੇ ਧੱਕੇ ਨਾਲ ਮੁਕੇਰੀਆਂ ਨਹਿਰ 'ਚ ਡਿਗ ਪਏ। ਭਰਾ ਰਮਨ ਕੁਮਾਰ (22) ਗੰਭੀਰ ਜ਼ਖ਼ਮੀ ਦੱਸਿਆ ਜਾ ਰਿਹਾ ਹੈ ਜੋ ਕਿ ਮੁਕੇਰੀਆਂ ਦੇ ਹਸਪਤਾਲ ਵਿੱਚ ਜੇਰੇ ਇਲਾਜ....
ਸਰਕਾਰ ਵਲੋਂ 700 ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲੇ ਏਜੰਟਾਂ ਖਿਲਾਫ ਚੁੱਪੀ ਬੇਹਦ ਸ਼ਰਮਨਾਕ : ਗੁਪਤਾ
700 ਵਿਦਿਆਰਥੀਆਂ ਦੇ ਮਾਮਲੇ 'ਚ ਦਖਲ ਦੇ ਕੇ ਉਨ੍ਹਾਂ ਨੂੰ ਕੈਨੇਡਾ 'ਚੋਂ ਕੱਢੇ ਜਾਣ ਤੋਂ ਰੁਕਵਾਉਣ ਲਈ ਜੀਵਨ ਗੁਪਤਾ ਨੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਦਾ ਕੀਤਾ ਧੰਨਵਾਦ। ਜਲੰਧਰ, 15 ਜੂਨ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਕੈਨੇਡਾ ਸਰਕਾਰ ਵਲੋਂ ਡਿਪੋਰਟ ਕੀਤੇ ਜਾਣ ਵਾਲੇ ਲਗਭਗ 700 ਵਿਦਿਆਰਥੀਆਂ ਦੇ ਭਵਿਖ ਨੂੰ ਦੇਖਦੇ ਹੋਏ ਇਸ ਮਾਮਲੇ ‘ਚ ਖੁਦ ਦਖਲ ਦੇ ਕੇ ਉਹਨਾਂ ਦਾ ਡਿਪੋਰਟ ਰੁਕਵਾਉਣ ਲਈ ਕੇਂਦਰੀ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਦਾ ਧੰਨਵਾਦ ਕਰਦਿਆਂ ਕਿਹਾ....
ਨਹਿਰ ਵਿਚ ਨਹਾਉਂਦੇ ਹੋਇਆਂ 2 ਨੌਜਵਾਨਾਂ ਦੀ ਮੌਤ 
ਤਲਵਾੜਾ, 12 ਜੂਨ : ਪਿੰਡ ਸਹੋੜਾ ਕੰਢੀ ਵਿਖੇ ਨਹਿਰ ਵਿਚ ਨਹਾਉਂਦੇ ਹੋਇਆਂ ਦੋ ਨੌਜਵਾਨਾਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਪਛਾਣ ਨਿਖਿਲ ਠਾਕੁਰ ਪੁੱਤਰ ਗੁਰਮੀਤ ਰਾਜ ਅਤੇ ਅਭੀ ਪੁੱਤਰ ਦੇਸ਼ ਰਾਜ ਵਾਸੀਆਨ ਸਹੋੜਾ ਕੰਢੀ ਵਜੋਂ ਹੋਈ ਹੈ, ਦੋਵੇਂ ਨੌਜਵਾਨ ਨਾਬਾਲਗ ਸਨ। ਘਟਨਾ ਦੀ ਖ਼ਬਰ ਮਿਲਣ ਉਪਰੰਤ ਹਾਜੀਪੁਰ ਪੁਲੀਸ ਜਾਂਚ ਵਿਚ ਜੁਟ ਗਈ ਹੈ। ਡੀਐਸਪੀ ਮੁਕੇਰੀਆਂ ਕੁਲਵਿੰਦਰ ਸਿੰਘ ਵਿਰਕ ਨੇ ਦਸਿਆ ਕਿ 17-18 ਸਾਲ ਦੇ ਬਾਰ੍ਹਵੀਂ ਪਾਸ ਨੌਜਵਾਨ ਨਿਖਿਲ ਠਾਕੁਰ ਪੁੱਤਰ ਗੁਰਜੀਤ ਰਾਜ ਅਤੇ ਅਭੀ ਪੁੱਤਰ ਦੇਸ....
ਸਰਕਾਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ : ਵਿਨੇਸ਼
ਖਟਕੜ, 11 ਜੂਨ : ਬ੍ਰਿਜ ਭੂਸ਼ਣ ਸ਼ਰਨ ਸਿੰਘ ਵਿਰੁਧ ਪ੍ਰਦਰਸ਼ਨ ਕਰ ਰਹੇ ਭਲਵਾਨਾਂ ਦਾ ਮੰਨਣਾ ਹੈ ਕਿ ਸਰਕਾਰ ਭਾਰਤੀ ਕੁਸ਼ਤੀ ਮਹਾਸੰਘ (ਡਬਲਯੂ.ਐਫ.ਆਈ.) ਦੇ ਪ੍ਰਧਾਨ ਜੋ ਕਿ ਉੱਤਰ ਪ੍ਰਦੇਸ਼ ਤੋਂ ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਵੀ ਹਨ, ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਦੋ ਵਾਰ ਦੀ ਵਿਸ਼ਵ ਚੈਂਪੀਅਨਸ਼ਿਪ ਤਮਗਾ ਜੇਤੂ ਵਿਨੇਸ਼ ਨੇ ਪੰਜਾਬ 'ਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਸਮਰਥਨ ਕਰਨ ਜਾਣ ਦੌਰਾਨ ਮੀਡੀਆ ਨਾਲ ਗੱਲਬਾਤ ਕੀਤੀ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਭਲਵਾਨਾਂ ਦੀ....
ਵਿਦੇਸ਼ਾਂ ਵਿਚ ਔਰਤਾਂ ਦੇ ਸ਼ੋਸ਼ਣ ਨੂੰ ਰੋਕਣ ਲਈ ਜਲਦ ਲਾਗੂ ਹੋਵੇਗੀ ਨੀਤੀ : ਡਾ. ਬਲਜੀਤ ਕੌਰ
ਨੀਤੀ ਨਿਰਮਾਣ ਲਈ ਪੀੜ੍ਹਤਾਂ ਤੇ ਹੋਰਨਾਂ ਧਿਰਾਂ ਨਾਲ ਲੰਬੀ ਵਿਚਾਰ ਚਰਚਾ ਲੋਕਾਂ ਦੇ ਪ੍ਰਗਟਾਏ ਵਿਚਾਰਾਂ ਨੂੰ ਨਵੀਂ ਨੀਤੀ ਵਿੱਚ ਮਿਲੇਗੀ ਥਾਂ ਵਿਚਾਰ ਵਟਾਂਦਰੇ ਦੌਰਾਨ ਅਣ ਅਧਿਕਾਰਤ ਏਜੰਟਾਂ ਨੂੰ ਨੱਥ ਪਾਉਣ ਦੀ ਲੋੜ ਤੇ ਜ਼ੋਰ ਜਲੰਧਰ, 11 ਜੂਨ : ਪੰਜਾਬ ਸਰਕਾਰ ਵਲੋਂ ਵਿਦੇਸ਼ਾਂ ਵਿਚ ਬਿਹਤਰ ਜ਼ਿੰਦਗੀ ਦੀ ਦੌੜ ਵਿਚ ਸੂਬੇ ਦੀਆਂ ਔਰਤਾਂ ਦੇ ਸ਼ੋਸ਼ਣ ਨੂੰ ਰੋਕਣ ਸਬੰਧੀ ਨੀਤੀ ਨਿਰਮਾਣ ਵਾਸਤੇ ਅੱਜ ਆਪਣੀ ਤਰ੍ਹਾਂ ਦੀ ਪਹਿਲੀ ਵਿਚਾਰ ਚਰਚਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਮੰਤਰੀ ਡਾ....
ਡਾ. ਬਲਜੀਤ ਕੌਰ ਨੇ ਰੱਖਿਆ ਪੰਜਾਬ ਦੇ ਪਹਿਲੇ ਵਰਕਿੰਗ ਵੂਮੈਨ ਹੋਸਟਲ ਦਾ ਨੀਂਹ ਪੱਥਰ
2. 17 ਕਰੋੜ ਰੁਪੈ ਦੀ ਲਾਗਤ ਨਾਲ ਤਿਆਰ ਹੋਸਟਲ ਵਿਚ 100 ਮਹਿਲਾਵਾਂ ਦੇ ਰਹਿਣ ਦਾ ਹੋਵੇਗਾ ਪ੍ਰਬੰਧ- ਬੱਚਿਆਂ ਦੀ ਸਾਂਭ ਸੰਭਾਲ ਲਈ ਬਣਨਗੇ ਕ੍ਰੈਚ ਸੂਬੇ ਦੇ ਵੱਖ-ਵੱਖ ਸ਼ਹਿਰਾਂ ਵਿਚ ਅਜਿਹੇ ਹੋਸਟਲ ਖੋਲਣ ਦੀ ਯੋਜਨਾ ਜਲੰਧਰ, 11 ਜੂਨ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰੀ ਡਾ. ਬਲਜੀਤ ਕੌਰ ਵਲੋਂ ਕੰਮਕਾਜੀ ਔਰਤਾਂ ਨੂੰ ਸੁਰੱਖਿਅਤ ਅਤੇ ਸੁਵਿਧਾਜਨਕ ਰਿਹਾਇਸ਼ ਮੁਹੱਈਆ ਕਰਨ ਦੇ ਮਕਸਦ ਨਾਲ ਜਲੰਧਰ ਦੇ ਗਾਂਧੀ ਵਨੀਤਾ ਆਸ਼ਰਮ ਵਿਚ ਆਪਣੀ ਤਰ੍ਹਾਂ ਦੇ ਪਹਿਲੇ ਹੋਸਟਲ ਦਾ ਨੀਂਹ....
ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ 'ਤੇ ਨੌਕਰੀ ਕਰਨ ਵਾਲਿਆਂ ਦੀ ਪੜਤਾਲ ਹੋਵੇਗੀ : ਸਾਂਪਲਾ
ਹੁਸ਼ਿਆਰਪੁਰ, 11 ਜੂਨ : ਪੰਜਾਬ ਦੇ ਪ੍ਰਸਿੱਧ ਪੰਜਾਬੀ ਗਾਇਕ ਅੰਮ੍ਰਿਤ ਮਾਨ ਦੇ ਪਿਤਾ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਬਾਰੇ ਗੱਲ ਕਰਦਿਆਂ ਨੈਸ਼ਨਲ ਸਡਿਊਲਡ ਕਾਸਟ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਦੱਸਿਆ ਕਿ ਇਸ ਸਬੰਧੀ ਅੰਮ੍ਰਿਤ ਮਾਨ ਦੇ ਪਿਤਾ ਸਰਵਜੀਤ ਸਿੰਘ ਜੋ ਕਿ 33 ਸਾਲ ਪੰਜਾਬ ਸਰਕਾਰ ਵਿੱਚ ਕੰਮ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਵੀ ਪਤਾ ਕੀਤਾ ਜਾਵੇਗਾ ਕਿ ਕਿਸ ਆਧਾਰ 'ਤੇ ਸਰਕਾਰ 'ਚ ਨੌਕਰੀ ਮਿਲੀ, ਜਿਸ ਤੋਂ ਬਾਅਦ ਅਨੁਸੂਚਿਤ ਜਾਤੀਆਂ ਦੀ ਤਰਫੋਂ ਅਗਲੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ....
ਕਾਂਗਰਸ ਸਰਕਾਰ 'ਚ ਬਲਾਚੌਰ ਵਿਧਾਨ ਸਭਾ ਹਲਕੇ ਦਾ ਬਹੁਤ ਵਿਕਾਸ ਹੋਇਆ ਹੈ : ਤਿਵਾੜੀ
ਪਿੰਡ ਕਟਵਾੜਾ ਕਲਾ ਅਤੇ ਥੋਪੀਆ ਦੇ ਵਿਕਾਸ ਲਈ 3-3 ਲੱਖ ਰੁਪਏ ਦੇਣ ਦਾ ਐਲਾਨ ਬਲਾਚੌਰ, 10 ਜੂਨ : ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਸੂਬੇ ਦੀ ਕਾਂਗਰਸ ਸਰਕਾਰ ਦੌਰਾਨ ਲੋਕ ਸਭਾ ਹਲਕੇ ਅਤੇ ਖਾਸ ਕਰਕੇ ਬਲਾਚੌਰ ਵਿਧਾਨ ਸਭਾ ਹਲਕੇ ਵਿੱਚ ਬਹੁਤ ਵਿਕਾਸ ਕਾਰਜ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਇਹ ਦੌਰ ਅੱਗੇ ਵੀ ਜਾਰੀ ਰਹੇਗਾ ਅਤੇ ਉਹ ਆਪਣੇ ਸੰਸਦੀ ਕੋਟੇ ਵਿੱਚੋਂ ਫੰਡ ਜਾਰੀ ਕਰਕੇ ਹਲਕੇ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਆਉਣ....
ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਦੇ ਬਾਹਰ ਪੁਲਿਸ ਅਤੇ ਕੁਝ ਅਣਪਛਾਤੇ ਵਿਅਕਤੀ ਹੋਏ ਆਹਮੋ-ਸਾਹਮਣੇ
ਸੁਲਤਾਨਪੁਰ ਲੋਧੀ 10 ਜੂਨ : ਸੁਲਤਾਨਪੁਰ ਲੋਧੀ ਵਿਖੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਰੋਡ ਤੇ ਸਿਵਲ ਹਸਪਤਾਲ ਦੇ ਬਾਹਰ ਪੁਲਿਸ ਅਤੇ ਕੁਝ ਅਣਪਛਾਤੇ ਵਿਅਕਤੀ ਆਹਮੋ-ਸਾਹਮਣੇ ਹੁੰਦੇ ਦੇਖੇ ਗਏ। ਇਸ ਦੌਰਾਨ ਪੁਲਿਸ ਵੱਲੋਂ ਨਸ਼ਾ ਤਸਕਰ ਦੀ ਗੱਡੀ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਪਰ ਉਹ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਜਾਂਦਾ ਹੈ। ਜਿਸ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ, ਮਿਲੀ ਜਾਣਕਾਰੀ ਅਨੁਸਾਰ ਉੱਥੇ ਮੌਜੂਦ ਲੋਕ....