ਦੋਆਬਾ

ਆਦਮਪੁਰ ਸੜਕ ਦੀ ਰਿਪੇਅਰ ਦੇ ਕੰਮ ਦਾ ਨੀਂਹ ਪੱਥਰ ਰੱਖਕੇ ਲੋਕਾਂ ਦੇ ਅੱਖੀਂ ਘੱਟਾ ਨਾ ਪਾਉ ਮੁੱਖ ਮੰਤਰੀ : ਵਿਧਾਇਕ ਕੋਟਲੀ
ਜਲੰਧਰ, 17 ਮਈ : ਆਦਮਪੁਰ ਵਿੱਚ ਬਣਨ ਵਾਲੇ ਪੁੱਲ ਅਤੇ ਸੜਕ ਦੇ ਮਸਲੇ ਨੂੰ ਸੜਕ ਤੋਂ ਵਿਧਾਨ ਸਭਾ ਵਿੱਚ ਜ਼ੋਰਦਾਰ ਢੰਗ ਨਾਲ ਉਠਾਉਣ ਵਾਲੇ ਆਦਮਪੁਰ ਤੋਂ ਕਾਂਗਰਸ ਦੇ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਅੱਜ ਇਕ ਪ੍ਰੈੱਸ ਨੋਟ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਵਲੋਂ ਆਦਮਪੁਰ ਸੜਕ ਦੀ ਮੁਰੰਮਤ ਦੇ ਕੰਮ ਦਾ ਨੀਂਹ ਪੱਥਰ ਰੱਖਕੇ ਲੋਕਾਂ ਦੇ ਅੱਖੀਂ ਘੱਟਾ ਪਾਇਆ ਜਾ ਰਿਹਾ ਹੈ, ਮੁੱਖ ਮੰਤਰੀ ਸਾਹਿਬ ਦੱਸਣ ਕਿ ਆਦਮਪੁਰ ਪੁੱਲ ਦਾ ਕੰਮ ਕਦੋਂ ਸ਼ੁਰੂ ਹੋਵੇਗਾ ਤੇ ਕਦੋਂ ਤੱਕ ਮੁਕੰਮਲ....
ਜਲੰਧਰ-ਹੁਸ਼ਿਆਰਪੁਰ ਸੜਕ ਦਾ ਨਿਰਮਾਣ ਕਾਰਜ ਸ਼ੁਰੂ, 13.74 ਕਰੋੜ ਦੀ ਲਾਗਤ ਨਾਲ ਬਣ ਕੇ ਸਤੰਬਰ ਤੱਕ ਹੋਵੇਗੀ ਮੁਕੰਮਲ : ਮੁੱਖ ਮੰਤਰੀ ਮਾਨ
ਆਦਮਪੁਰ, 17 ਮਈ : ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੰਮੇ ਸਮੇਂ ਤੋਂ ਲਟਕ ਰਿਹਾ ਜਲੰਧਰ-ਆਦਮਪੁਰ-ਹੁਸ਼ਿਆਰਪੁਰ ਸੜਕ ਦਾ ਨਿਰਮਾਣ ਕਾਰਜ ਅੱਜ ਸ਼ੁਰੂ ਕਰਵਾਇਆ ਅਤੇ ਇਸ ਪ੍ਰਾਜੈਕਟ ਉਪਰ 13.74 ਕਰੋੜ ਰੁਪਏ ਦੀ ਲਾਗਤ ਆਵੇਗੀ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਜ਼ਿਲ੍ਹੇ ਦੇ ਲੋਕਾਂ ਲਈ ਅੱਜ ਦਾ ਦਿਨ ‘ਇਤਿਹਾਸਕ ਦਿਨ’ ਹੈ ਕਿਉਂਕਿ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਨੂੰ ਪੂਰਾ ਕਰਨਾ....
ਪੰਜਾਬ ਸਰਕਾਰ ਸੂਬੇ ਵਿੱਚ ਪਾਰਦਰਸ਼ੀ, ਪ੍ਰਭਾਵਸ਼ਾਲੀ ਅਤੇ ਜਵਾਬਦੇਹ ਪ੍ਰਸ਼ਾਸਨ ਦੇਣ ਲਈ ਵਚਨਬੱਧ :  ਮੁੱਖ ਮੰਤਰੀ ਭਗਵੰਤ ਮਾਨ
ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਦੀ ਕੀਤੀ ਪ੍ਰਧਾਨਗੀ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਸੇਵਾਵਾਂ ਮੁਹੱਈਆ ਕਰਨ ਦੇ ਮੰਤਵ ਨਾਲ ਸਰਕਾਰ ਨੇ ਸ਼ੁਰੂ ਕੀਤਾ ਪ੍ਰੋਗਰਾਮ ਜਲੰਧਰ ‘ਚ ‘ਆਪ’ ਦੀ ਜਿੱਤ ਸੂਬਾ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਉਤੇ ਮੋਹਰ ਜਲੰਧਰ, 17 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਪਾਰਦਰਸ਼ੀ, ਪ੍ਰਭਾਵਸ਼ਾਲੀ ਅਤੇ ਜਵਾਬਦੇਹ ਪ੍ਰਸ਼ਾਸਨ ਮੁਹੱਈਆ ਕਰਨ ਲਈ ਵਚਨਬੱਧ ਹੈ। ‘ਸਰਕਾਰ ਤੁਹਾਡੇ ਦੁਆਰ’ ਨਾਂ ਦੇ ਸਰਕਾਰ ਦੇ ਮੁੱਖ....
ਬਰਸਾਤਾਂ ਤੋਂ ਪਹਿਲਾਂ ਡਰੇਨਾਂ ਦੀ ਸਫ਼ਾਈ ਦਾ ਕੰਮ ਯਕੀਨੀ ਬਣਾਇਆ ਜਾਵੇ : ਕੋਮਲ ਮਿੱਤਲ
ਡਿਪਟੀ ਕਮਿਸ਼ਨਰ ਨੇ ਮਹੀਨਾਵਾਰ ਮੀਟਿੰਗਾਂ ਦੌਰਾਨ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦਾ ਲਿਆ ਜਾਇਜ਼ਾ ਸਿਹਤ ਵਿਭਾਗ ਨੂੰ ਸਰਕਾਰੀ ਸਿਹਤ ਕੇਂਦਰਾਂ ਵਿੱਚ ਸਿਹਤ ਸਹੂਲਤਾਂ ਸੁਚਾਰੂ ਢੰਗ ਨਾਲ ਮੁਹੱਈਆ ਕਰਵਾਉਣ ਦੇ ਦਿੱਤੇ ਨਿਰਦੇਸ਼ ਹੁਸ਼ਿਆਰਪੁਰ, 16 ਮਈ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਨਗਰ ਨਿਗਮ ਅਤੇ ਨਗਰ ਕੌਂਸਲਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਬਰਸਾਤਾਂ ਤੋਂ ਪਹਿਲਾਂ ਡਰੇਨਾਂ ਆਦਿ ਦੀ ਸਫ਼ਾਈ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਸੀਵਰੇਜ ਅਤੇ ਪਾਣੀ ਦੀਆਂ ਪਾਈਪਾਂ ਦੀ ਮੁਰੰਮਤ ਨੂੰ....
ਪਿੰਡਾਂ ਦੀ ਹਰ ਸਮੱਸਿਆ ਨੂੰ ਸਮਾਂਬੱਧ ਤਰੀਕੇ ਨਾਲ ਕੀਤਾ ਜਾ ਰਿਹਾ ਹੱਲ : ਜਿੰਪਾ
ਕੈਬਨਿਟ ਮੰਤਰੀ ਵੱਲੋਂ ਪਿੰਡ ਨਾਰੂ ਨੰਗਲ ਖਾਸ ਵਿਖੇ 10.50 ਲੱਖ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਸ਼ੁਰੂਆਤ ਹੁਸ਼ਿਆਰਪੁਰ, 16 ਮਈ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਟੀਚਾ ਪਿੰਡਾਂ ਵਿੱਚ ਸੁਧਾਰ ਲਿਆਉਣਾ ਹੈ, ਜਿਸ ਲਈ ਪਿੰਡਾਂ ਵਿੱਚ ਲਗਾਤਾਰ ਵਿਕਾਸ ਕਾਰਜ ਕੀਤੇ ਜਾ ਰਹੇ ਹਨ ਅਤੇ ਹਰ ਛੋਟੀ-ਵੱਡੀ ਸਮੱਸਿਆ ਨੂੰ ਸਮਾਂਬੱਧ ਤਰੀਕੇ ਨਾਲ ਹੱਲ ਕੀਤਾ ਜਾ ਰਿਹਾ ਹੈ। ਉਹ ਅੱਜ ਨਾਰੂ ਨੰਗਲ ਖਾਸ ਵਿਖੇ 10.50 ਲੱਖ ਰੁਪਏ ਦੀ ਲਾਗਤ....
ਕਣਕ ਦੀ ਰਿਕਾਰਡ ਤੋੜ ਖਰੀਦ-ਕਿਸਾਨਾਂ ਨੂੰ ਵੀ 760 ਕਰੋੜ ਰੁਪੈ ਦੀ ਅਦਾਇਗੀ
ਖਰੀਦ ਦਾ ਸੀਜ਼ਨ ਲਗਭਗ ਮੁਕੰਮਲ-ਪਿਛਲੇ ਸਾਲ ਨਾਲੋਂ 20 ਫੀਸਦੀ ਵੱਧ ਹੋਈ ਕਣਕ ਦੀ ਖਰੀਦ ਕਪੂਰਥਲਾ, 15 ਮਈ : ਕਪੂਰਥਲਾ ਜਿਲ੍ਹੇ ਵਿਚ ਕਣਕ ਦੀ ਖਰੀਦ ਲਗਭਗ ਮੁਕੰਮਲ ਹੋ ਗਈ ਹੈ ਅਤੇ ਇਸ ਵਾਰ ਰਿਕਾਰਡ ਖਰੀਦ ਨਾਲ ਖਰੀਦ ਦੇ ਮਿੱਥੇ ਟੀਚੇ ਤੋਂ ਲਗਭਗ 20 ਫੀਸਦੀ ਕਣਕ ਵੱਧ ਖਰੀਦੀ ਗਈ ਹੈ। ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਪਿਛਲੇ ਸਾਲ 315372 ਮੀਟਰਕ ਟਨ ਦੇ ਮੁਕਾਬਲੇ ਇਸ ਵਾਰ 377034 ਮੀਟਰਕ ਟਨ ਕਣਕ ਦੀ ਖਰੀਦ ਹੋਈ ਹੈ, ਜੋ ਕਿ ਪਿਛਲੇ ਸਾਲ ਦੇ ਮੁਕਾਬਲੇ 19.55 ਫੀਸਦੀ ਵੱਧ ਹੈ। ਮੰਡੀਆਂ....
ਕਵਿਤਾ ਦੁਬਈ ਵੀ ਲੈ ਜਾਂਦੀ ਤੇ ਨਕੋਦਰ ਵਾਲੇ ਪਿੰਡ ਸ਼ੰਕਰ ਵੀ : ਪਾਤਰ
ਪਿਆਰ ਦਾ ਵਹਿਣ ਅੱਗੇ ਵੱਲ ਲਿਜਾਂਦਾ, ਪਿੱਛੋਂ ਜ਼ਿੰਮੇਵਾਰੀਆਂ ਰਹਿ ਜਾਂਦੀਆਂ ਨਕੋਦਰ, 14 ਮਈ : ਖਾਲਸਾ ਹਾਈ ਸਕੂਲ, ਸ਼ੰਕਰ, ਨਕੋਦਰ, ਪੰਜਾਬ ਦੇ ਸਾਲ 1978-1979 ਬੈਂਚ ਦੇ ਵਿਦਿਆਰਥੀਆਂ ਦੁਆਰਾ ਆਪਣੇ ਸਕੂਲ ਦੇ ਸਥਾਪਨਾ ਸਾਲ 1923 ਨੂੰ ਸਮਰਪਤ 'ਅੰਤਰਰਾਸ਼ਟਰੀ ਮਾਂ ਦਿਵਸ' ਬਹੁਤ ਧੂਮ-ਧਾਮ ਨਾਲ ਮਨਾਇਆ ਗਿਆ। ਕੈਨੇਡਾ ਤੋਂ ਵਿਸ਼ੇਸ਼ ਤੌਰ ਤੇ ਆਈ ਸ੍ਰੀ ਮਹਿੰਦਰ ਪਰਤਾਪ ਦੀ ਦੇਖ-ਰੇਖ ਵਿਚ ਇਹ ਪ੍ਰੋਗਰਾਮ ਡਾਕਟਰ ਬਲਵਿੰਦਰ ਸਿੰਘ, ਲਾਲ ਚੰਦ ਅਤੇ ਹਰਮੇਸ਼ ਸਿੰਘ ਦੇ ਸਹਿਯੋਗ ਨਾਲ ਸੰਪੰਨ ਹੋਇਆ। ਇਸ ਮੌਕੇ....
ਮੁੱਖ ਮੰਤਰੀ ਮਾਨ ਪੰਜਾਬ ਨੂੰ ਸੰਤਾਂ-ਮਹਾਂਪੁਰਸ਼ਾਂ ਦੇ ਬਚਨਾਂ ਮੁਤਾਬਕ ਹਰ ਇੱਕ ਵਰਗ ਦੇ ਸੁਫ਼ਨਿਆਂ ਦਾ ਸੂਬਾ ਬਣਾਉਣ ਲਈ ਯਤਨਸ਼ੀਲ : ਕੈਬਿਨਟ ਮੰਤਰੀ ਬ੍ਰਮ ਸ਼ੰਕਰ ਜਿੰਪਾ 
ਨਵਾਂਸ਼ਹਿਰ, 14 ਮਈ : ਪੰਜਾਬ ਦੇ ਮਾਲ ਤੇ ਮੁੜ ਵਸੇਬਾ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜ਼ਿੰਪਾ ਨੇ ਅੱਜ ਇੱਥੇ ਆਖਿਆ ਕਿ ਭਗਵਾਨ ਪਰਸ਼ੂ ਰਾਮ ਸ਼ਾਸਤਰ ਅਤੇ ਸ਼ਸਤਰ ਦੇ ਮਹਾਨ ਗਿਆਤਾ ਸਨ, ਜਿਨ੍ਹਾਂ ਧਰਮ ਦਾ ਰਸਤਾ ਅਤੇ ਸਚਾਈ ਦਾ ਮਾਰਗ ਦਿਖਾਉਣ ਦੇ ਨਾਲ-ਨਾਲ, ਜ਼ੁਲਮ ਵਿਰੁੱਧ ਹਥਿਆਰ ਵੀ ਉਠਾਏ। ਉਹ ਨਵਾਂਸ਼ਹਿਰ ਨੇੜੇ ਪਿੰਡ ਰਕਾਸਣ ਵਿਖੇ ਭਗਵਾਨ ਪਰਸ਼ੂਰਾਮ ਦੀ ਜਨਮ ਸਥਲੀ ਅਤੇ ਉਨ੍ਹਾਂ ਦੀ ਮਾਤਾ, ਰੇਣੂਕਾ ਮਾਤਾ ਦੇ ਤਪ ਅਸਥਾਨ ’ਤੇ ਹੋਏ ਸਮਾਗਮ ਵਿੱਚ ਹਾਜ਼ਰੀ ਭਰਨ ਉਪਰੰਤ ਸੰਗਤਾਂ ਨੂੰ ਸੰਬੋਧਨ ਕਰ....
ਜਲੰਧਰ ਦੇ ਲੋਕਾਂ ਨੇ ਵਿਰੋਧੀ ਪਾਰਟੀਆਂ ਦੀ ਘਟੀਆ ਰਾਜਨੀਤੀ ਨੂੰ ਨਕਾਰਦਿਆਂ, ਆਮ ਆਦਮੀ ਪਾਰਟੀ ਦੀ ਕੰਮ ਦੀ ਰਾਜਨੀਤੀ ਨੂੰ ਚੁਣਿਆ : ਹਰਪਾਲ ਚੀਮਾ
ਲੋਕ ਸਭਾ ਵਿੱਚ ਆਮ ਆਦਮੀ ਪਾਰਟੀ ਦੀ ਐਂਟਰੀ ਲਈ ਜਲੰਧਰ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ - ਹਰਪਾਲ ਚੀਮਾ ਜਲੰਧਰ ਵਾਸੀਆਂ ਨੇ ਮਾਨ ਸਰਕਾਰ ਦੇ ਕੰਮਾਂ 'ਤੇ ਮੋਹਰ ਲਾਈ, ਲੋਕਾਂ ਨੇ ਮੁਹੱਲਾ ਕਲੀਨਿਕਾਂ, ਸਕੂਲ ਆਫ਼ ਐਮੀਨੈਂਸ, ਮੁਫ਼ਤ ਬਿਜਲੀ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇ ਆਧਾਰ 'ਤੇ ਪਾਈਆਂ ਵੋਟਾਂ : ਚੀਮਾ ਜਲੰਧਰ, 13 ਮਈ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ....
ਲੋਕ ਸਭਾ ਜ਼ਿਮਨੀ ਚੋਣ : ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਰਹੇ ਜੇਤੂ
ਕੁੱਲ 302279 ਵੋਟਾਂ ਲੈ 58691 ਵੋਟਾਂ ਦੇ ਫ਼ਰਕ ਨਾਲ ਜਿੱਤੇ ਡਿਪਟੀ ਕਮਿਸ਼ਨਰ-ਕਮ-ਰਿਟਰਨਿੰਗ ਅਫ਼ਸਰ ਜਸਪ੍ਰੀਤ ਸਿੰਘ ਨੇ ਜੇਤੂ ਉਮੀਦਵਾਰ ਨੂੰ ਸੌਂਪਿਆ ਸਰਟੀਫਿਕੇਟ ਜਲੰਧਰ, 13 ਮਈ : ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ 10 ਮਈ ਨੂੰ ਪਈਆਂ ਵੋਟਾਂ ਦੀ ਅੱਜ ਇਥੇ ਹੋਈ ਗਿਣਤੀ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ 302279 ਵੋਟਾਂ ਲੈ ਕੇ ਜੇਤੂ ਰਹੇ ਜਦਕਿ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਦੇ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੂੰ 243588, ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਉਮੀਦਵਾਰ ਡਾ....
ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ’ਚ ਪੁਲਿਸ ਵੱਲੋਂ ਅੱਠ ਕਿਲੋਗ੍ਰਾਮ ਅਫ਼ੀਮ ਸਮੇਤ ਇੱਕ ਕਾਬੂ
ਸ਼ਹੀਦ ਭਗਤ ਸਿੰਘ ਨਗਰ, 12 ਮਈ : ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ’ਚ ਉਸ ਮੌਕੇ ਵੱਡੀ ਸਫ਼ਲਤਾ ਮਿਲੀ ਜਦੋਂ ਜ਼ਿਲ੍ਹਾ ਪੁਲਿਸ ਨੇ ਕਲ੍ਹ ਇੱਕ ਤਸਕਰ ਨੂੰ ਅੱਠ ਕਿਲੋਗ੍ਰਾਮ ਅਫ਼ੀਮ ਨਾਲ ਗਿ੍ਰਫ਼ਤਾਰ ਕੀਤਾ। ਅੱਜ ਇਸ ਸਬੰਧੀ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਐਸ ਐਸ ਪੀ ਭਾਗੀਰਥ ਸਿੰਘ ਮੀਣਾ ਨੇ ਦੱਸਿਆ ਕਿ ਡੀ ਜੀ ਪੀ ਪੰਜਾਬ, ਗੌਰਵ ਯਾਦਵ ਅਤੇ ਆਈ ਜੀ, ਪੁਲਿਸ ਰੇਂਜ ਲੁਧਿਆਣਾ, ਕੌਸਤੁਭ ਸ਼ਰਮਾ ਦੀਆਂ ਹਦਾਇਤਾਂ ’ਤੇ ਨਸ਼ਾ ਤਸਕਰੀ ਨੂੰ ਜੜ੍ਹੋਂ ਖਤਮ ਕਰਨ ਦੀ ਜ਼ਿਲ੍ਹੇ ’ਚ ਚਲਾਈ ਮੁਹਿੰਮ ਤਹਿਤ ਇਹ ਸਫ਼ਲਤਾ ਮਿਲੀ ਹੈ।....
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕੌਮਾਂਤਰੀ ਨਰਸਿੰਗ ਦਿਵਸ ਮੌਕੇ ਸੈਮੀਨਾਰ
ਹੁਸ਼ਿਆਰਪੁਰ, 12 ਮਈ : ਜ਼ਿਲ੍ਹਾ ਅਤੇ ਸੈਸ਼ਨ ਜੱਜ -ਕਮ- ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦੀ ਅਗਵਾਈ ਹੇਠ ਸੀ.ਜੇ.ਐੱਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵਲੋਂ ਅੱਜ ਕੌਮਾਂਤਰੀ ਨਰਸਿੰਗ ਦਿਵਸ ਦੇ ਮੌਕੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਹ ਸੈਮੀਨਾਰ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਸਿਵਲ ਸਰਜਨ ਦਫ਼ਤਰ ਦੇ ਸਹਿਯੋਗ ਨਾਲ ਕੀਤਾ ਗਿਆ। ਇਸ ਸੈਮੀਨਾਰ ਵਿੱਚ ਟ੍ਰੇਨਿੰਗ ਕਰ ਰਹੀਆਂ ਨਰਸਾਂ ਅਤੇ ਬਤੌਰ ਨਰਸਾਂ ਦੀਆਂ ਸੇਵਾਵਾਂ ਨਿਭਾਅ ਰਹੀਆਂ ਔਰਤਾਂ....
ਹੁਸ਼ਿਆਰਪੁਰ ਵਿੱਚ ਐਨ.ਆਰ.ਆਈ ਕਿਸਾਨ ਸੰਮੇਲਨ ਅਤੇ ਦੂਸਰੀ ਸਰਕਾਰ-ਕਿਸਾਨ ਮਿਲਣੀ
ਨਵੀਂ ਖੇਤੀ ਨੀਤੀ ਰਾਹੀਂ ਪੰਜਾਬ ਦੀ ਖੇਤੀ ਨੂੰ ਸਿਖਰਾਂ ’ਤੇ ਲਿਜਾਇਆ ਜਾਵੇਗਾ: ਕੁਲਦੀਪ ਸਿੰਘ ਧਾਲੀਵਾਲ ਕਿਹਾ, ਪੰਜਾਬ ਦੀ ਨਵੀਂ ਖੇਤੀ ਨੀਤੀ 30 ਜੂਨ ਹੋਵੇਗੀ ਜਾਰੀ ਹੁਸ਼ਿਆਰਪੁਰ ਦੇ ਪਿੰਡ ਖੜਕਾਂ ਵਿਖੇ 6 ਦੇਸ਼ਾਂ ਤੋਂ ਆਏ ਐਨ.ਆਰ.ਆਈ ਕਿਸਾਨਾਂ ਨੇ ਸਾਂਝੇ ਕੀਤੇ ਤਜ਼ਰਬੇ ਅਤੇ ਦਿੱਤੇ ਸੁਝਾਅ ਸੂਬੇ ਭਰ ਤੋਂ ਅਗਾਂਹਵਧੂ ਕਿਸਾਨਾਂ ਨੇ ਵੱਡੀ ਗਿਣਤੀ ਵਿੱਚ ਕੀਤੀ ਸ਼ਿਰਕਤ ਹੁਸ਼ਿਆਰਪੁਰ, 12 ਮਈ : ਖੇਤੀਬਾੜੀ, ਕਿਸਾਨ ਭਲਾਈ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ 30....
ਕੈਬਨਿਟ ਮੰਤਰੀ ਜਿੰਪਾ ਨੇ ਫੂਡ ਸੇਫਟੀ ਟੈਸਟਿੰਗ ਵੈਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
ਟੈਸਟਿੰਗ ਵੈਨ ਚਾਰ ਦਿਨਾਂ ਤੱਕ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ਤੋਂ ਸੈਂਪਲ ਲੈ ਕੇ ਮੌਕੇ ’ਤੇ ਹੀ ਜਾਂਚ ਰਿਪੋਰਟ ਦੇਵੇਗੀ ਟੈਸਟਿੰਗ ਵੈਨ ਦਾ ਮਕਸਦ ਲੋਕਾਂ ਵਿੱਚ ਮਿਲਾਵਟਖੋਰੀ ਪ੍ਰਤੀ ਜਾਗਰੂਕਤਾ ਫੈਲਾਉਣਾ ਹੁਸ਼ਿਆਰਪੁਰ, 12 ਮਈ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਮਿਲਾਵਟ ਰਹਿਤ ਖਾਣ-ਪੀਣ ਵਾਲੀਆਂ ਵਸਤੂਆਂ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ, ਇਸ ਲਈ ਪੂਰੇ ਸੂਬੇ ਵਿੱਚ ਮਿਲਾਵਟਖੋਰੀ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਉਹ....
ਹੁਸ਼ਿਆਰਪੁਰ ਜ਼ਿਲ੍ਹੇ ਦੀਆਂ ਮੰਡੀਆਂ ’ਚ ਹੁਣ ਤੱਕ ਪਹੁੰਚੀ 100 ਫੀਸਦੀ ਕਣਕ ਦੀ ਹੋ ਚੁੱਕੀ ਹੈ ਖਰੀਦ: ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ, 12 ਮਈ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿੱਚ ਕਣਕ ਦੀ ਖਰੀਦ ਨਿਰਵਿਘਨ ਜਾਰੀ ਹੈ। ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਵਿੱਚ 312141 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਸੀ ਅਤੇ ਸਾਰੀ ਹੀ ਕਣਕ ਦੀ ਖਰੀਦ ਕਰ ਲਈ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਰੀਆਂ 74 ਮੰਡੀਆਂ ਵਿੱਚ ਸੁਚਾਰੂ ਢੰਗ ਨਾਲ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪਨਗਰੇਨ ਵਲੋਂ ਹੁਣ ਤੱਕ 88326 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਇਸੇ....