ਕੈਲੀਫੋਰਨੀਆਂ ‘ਚ ਹੋਈ ਗੋਲੀਬਾਰੀ ਦੌਰਾਨ ਜਖ਼ਮੀ ਹੋਏ 10 ਲੋਕਾਂ ਵਿੱਚੋਂ 5 ਦੀ ਮੌਤ

ਕੈਲੀਫੋਰਨੀਆਂ, 24 ਅਗਸਤ : ਅਮਰੀਕਾ ਵਿੱਚ ਗੋਲੀਬਾਰੀ ਅਤੇ ਕਤਲ ਕਰ ਦੇਣ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ, ਰੋਜਾਨਾ ਹੀ ਇਸ ਤਰ੍ਹਾਂ ਦੀਆਂ ਘਟਨਾਵਾਂ ਵਾਪਰਦੀਆਂ ਰਹਿੰਦੀਆਂ ਹਨ, ਇਸ ਦੀ ਤਾਜ਼ਾ ਮਿਸ਼ਾਲ ਦੱਖਣੀ ਕੈਲੀਫੋਰਨੀਆਂ ਦੇ ਸ਼ਹਿਰ ਟ੍ਰੈਬਿਊਕੋ ਕੈਨਿਯਨ ਤੋਂ ਸਾਹਮਣੇ ਆਈ ਹੈ, ਜਿੱਥੇ ਗੋਲੀਬਾਰੀ ਦੀ ਘਟਨਾਂ ‘ਚ 10 ਲੋਕ ਜਖ਼ਮੀ ਹੋ ਗਏ ਤੇ ਜਿੰਨ੍ਹਾਂ ‘ਚੋ 5 ਦੀ ਮੌਤ ਹੋ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਹਮਲਾਵਰਾਂ ਨੇ ਬਾਈਕਰ ਬਾਰ ਨਾਮਕ ਜਗ੍ਹਾ ਤੇ ਗੋਲੀਬਾਰੀ ਕੀਤੀ, ਓਰੇਂਜ ਕਾਉਂਟੀ ਦੇ ਪੁਲਿਸ ਅਧਿਕਾਰੀਆਂ ਨੂੰ ਘਟਨਾ ਦੀ ਸੂਚਨਾ ਦਿੱਤੀ ਗਈ ਅਤੇ ਉਹ ਮੌਕੇ 'ਤੇ ਪਹੁੰਚ ਗਏ। ਮੌਕੇ 'ਤੇ ਪਹੁੰਚੀ ਪੁਲਸ ਨੇ ਹਮਲਾਵਰ 'ਤੇ ਗੋਲੀ ਚਲਾ ਦਿੱਤੀ ਅਤੇ ਉਸ ਨੂੰ ਗ੍ਰਿਫਤਾਰ ਕਰ ਲਿਆ। ਮੌਕੇ 'ਤੇ ਵੱਡੀ ਗਿਣਤੀ 'ਚ ਪੁਲਿਸ ਮੁਲਾਜ਼ਮ ਮੌਜੂਦ ਹਨ। ਇਸ ਘਟਨਾ ਵਿੱਚ ਕਿਸੇ ਅਧਿਕਾਰੀ ਨੂੰ ਸੱਟ ਨਹੀਂ ਲੱਗੀ। ਪੁਲਿਸ ਅਧਿਕਾਰੀਆਂ ਨੇ ਲੋਕਾਂ ਨੂੰ ਘਟਨਾ ਸਥਾਨ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ। ਮੌਕੇ 'ਤੇ ਮੌਜੂਦ ਇੱਕ ਵਿਅਕਤੀ ਨੇ ਕਿਹਾ ਕਿ ਬੰਦੂਕਧਾਰੀ ਦੀ ਮੌਤ ਹੋ ਗਈ ਸੀ ਅਤੇ ਉਹ ਇੱਕ ਸੇਵਾਮੁਕਤ ਕਾਨੂੰਨ ਲਾਗੂ ਕਰਨ ਵਾਲਾ ਅਧਿਕਾਰੀ ਸੀ ਜੋ ਸ਼ਾਇਦ ਕਿਸੇ ਅਜਿਹੇ ਵਿਅਕਤੀ ਨੂੰ ਨਿਸ਼ਾਨਾ ਬਣਾ ਰਿਹਾ ਸੀ ਜਿਸਨੂੰ ਉਹ ਜਾਣਦਾ ਸੀ।