ਅਮਰੀਕਾ ਦੇ ਮਿਸੀਸਿਪੀ ਸ਼ਹਿਰ ਵਿੱਚ ਹੋਈ ਗੋਲੀਬਾਰੀ ‘ਚ 6 ਲੋਕਾਂ ਦੀ ਮੌਤ

ਮਿਸੀਸਿਪੀ, 18 ਫਰਵਰੀ : ਅਮਰੀਕਾ ਵਿੱਚ ਗੋਲੀਬਾਰੀ ਦੀਆਂ ਘਟਨਾਵਾਂ ਘਟਣ ਦੀ ਬਜਾਏ ਦਿਨ ਬਦਿਨ ਵਧਦੀਆਂ ਹੀ ਜਾ ਰਹੀਆਂ ਹਨ, ਬੀਤੀ ਦੇਰ ਰਾਤ ਟੈਨੇਸੀ ਸੂਬੇ ਦੇ ਮਿਸੀਸਿਪੀ ਸ਼ਹਿਰ ਵਿੱਚ ਹੋਈ ਗੋਲੀਬਾਰੀ ‘ਚ 6 ਲੋਕਾਂ ਦੀ ਮੌਤ ਹੋਣ ਜਾਣ ਦੀ ਖ਼ਬਰ ਹੈ। ਇਸ ਘਟਨਾਂ ਦੇ ਕਥਿਤ ਦੋਸ਼ੀ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕਰਲਿਆ ਗਿਆ ਹੈ। ਇਸ ਸਬੰਧੀ ਪੁਲਿਸ ਅਧਿਕਾਰੀ ਬ੍ਰੈਡ ਲਾਂਸ ਨੇ ਦੱਸਿਆ ਕਿ ਹਮਲਾਵਰ 52 ਸਾਲਾ ਰਿਚਰਡ ਡੇਲ ਕ੍ਰੂਮ ਨੇ ਆਪਣੀ ਪਹਿਲੀ ਪਤਨੀ ਦੀ ਹੱਤਿਆ ਕਰ ਦਿੱਤੀ। ਮਾਰੇ ਗਏ ਬਾਕੀ ਲੋਕ ਪਹਿਲੀ ਪਤਨੀ ਦੇ ਰਿਸ਼ਤੇਦਾਰ ਦੱਸੇ ਜਾਂਦੇ ਹਨ। ਇਸ ਗੋਲੀਬਾਰੀ ਵਿੱਚ ਇੱਕ ਹੋਰ ਵਿਅਕਤੀ ਜ਼ਖ਼ਮੀ ਹੋ ਗਿਆ ਹੈ। ਜਿਸ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਪੁਲਿਸ ਅਧਿਕਾਰੀ ਬ੍ਰੈਡ ਲਾਂਸ ਨੇ ਦੱਸਿਆ ਕਿ ਇਹ ਘਟਨਾ ਮਿਸੀਸਿਪੀ ਸਿਟੀ ਦੇ ਅਰਕਾਬੁਤਲਾ ਇਲਾਕੇ ਦੀ ਹੈ। ਇੱਥੇ ਇੱਕ ਸਟੋਰ ਦੀ ਪਾਰਕਿੰਗ ਵਿੱਚ ਹਮਲਾਵਰ ਨੇ ਕਾਰ ਵਿੱਚ ਬੈਠੇ ਵਿਅਕਤੀ ਉੱਤੇ ਹਮਲਾ ਕਰ ਦਿੱਤਾ। ਇਸ ਤੋਂ ਬਾਅਦ ਦੋਸ਼ੀ ਰਿਚਰਡ ਡੇਲ ਕਰਮ ਆਪਣੀ  ਪਹਿਲੀ ਪਤਨੀ ਦੇ ਘਰ ਪਹੁੰਚਿਆ। ਇੱਥੇ ਉਸ ਨੇ ਆਪਣੀ ਪਹਿਲੀ ਪਤਨੀ ਅਤੇ ਉਸ ਦੇ ਮੰਗੇਤਰ ਨੂੰ ਗੋਲੀ ਮਾਰ ਦਿੱਤੀ। ਫਿਰ ਉਹ ਆਪਣੇ ਘਰ ਗਿਆ, ਜਿੱਥੇ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ। ਪੁਲਿਸ ਅਧਿਕਾਰੀ ਲਾਂਸ ਨੇ ਦੱਸਿਆ ਕਿ ਪੁਲਿਸ ਨੂੰ ਦੋਸ਼ੀ ਦੇ ਘਰ ਨੇੜੇ ਦੋ ਹੋਰ ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ। ਉਹਨਾਂ ਕਿਹਾ ਕਿ ਸਾਨੂੰ ਰਿਚਰਡ ਡੇਲ ਕਰਮ ਦੇ ਘਰ ਦੇ ਪਿੱਛੇ ਦੋ ਲਾਸ਼ਾਂ ਮਿਲੀਆਂ, ਉਨ੍ਹਾਂ ਦੇ ਸਰੀਰ 'ਤੇ ਗੋਲੀਆਂ ਦੇ ਨਿਸ਼ਾਨ ਸਨ। ਸੜਕ 'ਤੇ ਇੱਕ ਲਾਸ਼ ਪਈ ਸੀ। ਦੂਜਾ ਕਾਰ ਵਿੱਚ ਸੀ। ਇਨ੍ਹਾਂ ਵਿੱਚੋਂ ਇੱਕ ਲਾਸ਼ ਔਰਤ ਦੀ ਸੀ। ਸਾਨੂੰ ਲੱਗਦਾ ਹੈ ਕਿ ਇਨ੍ਹਾਂ ਲੋਕਾਂ ਦਾ ਵੀ ਮੁਲਜ਼ਮ ਨਾਲ ਕੋਈ ਸਬੰਧ ਸੀ। ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ ਹੀ ਕੁਝ ਸਪੱਸ਼ਟ ਹੋ ਸਕੇਗਾ। ਪੁਲਿਸ ਅਨੁਸਾਰ ਮੁਲਜ਼ਮ ਕੋਲ ਕਈ ਤਰ੍ਹਾਂ ਦੀਆਂ ਬੰਦੂਕਾਂ ਸਨ। ਪੁਲਿਸ ਅਧਿਕਾਰੀ ਲਾਂਸ ਨੇ ਕਿਹਾ- ਸਾਨੂੰ ਦੋਸ਼ੀ ਦੇ ਘਰ ਦੇ ਸਾਹਮਣੇ ਉਸਦੀ ਕਾਰ ਮਿਲੀ। ਇਸ ਵਿੱਚ ਕਈ ਹੈਂਡਗਨ ਅਤੇ ਸ਼ਾਰਟਗਨ ਰੱਖੇ ਹੋਏ ਸਨ। ਅਸੀਂ ਤੁਰੰਤ ਉਸ ਨੂੰ ਗ੍ਰਿਫਤਾਰ ਕਰ ਲਿਆ ਅਤੇ ਹਥਿਆਰਾਂ ਨੂੰ ਸੀਲ ਕਰ ਦਿੱਤਾ। ਹਮਲੇ ਦਾ ਕਾਰਨ ਫਿਲਹਾਲ ਸਪੱਸ਼ਟ ਨਹੀਂ ਹੋ ਸਕਿਆ ਹੈ। ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।