ਵੈਨੇਜ਼ੁਏਲਾ ਦੀ ਰਾਜਧਾਨੀ ਕਾਰਾਕਸ ਵਿੱਚ ਗੈਸ ਧਮਾਕੇ ਵਿੱਚ 8 ਲੋਕਾਂ ਦੀ ਮੌਤ

ਕਰਾਕਸ, 13 ਅਗਸਤ 2024 : ਵੈਨੇਜ਼ੁਏਲਾ ਦੀ ਰਾਜਧਾਨੀ ਕਾਰਾਕਸ ਦੇ ਪੂਰਬ ਵਿਚ ਸਥਿਤ ਇਕ ਕਸਬੇ ਵਿਚ ਗੈਸ ਧਮਾਕੇ ਵਿਚ ਘੱਟੋ-ਘੱਟ 8 ਲੋਕਾਂ ਦੀ ਮੌਤ ਹੋ ਗਈ ਅਤੇ 22 ਹੋਰ ਜ਼ਖਮੀ ਹੋ ਗਏ| ਇਕ ਸਰਕਾਰੀ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਮਿਰਾਂਡਾ ਰਾਜ ਦੇ ਗਵਰਨਰ ਹੈਕਟਰ ਰੋਡਰਿਗਜ਼ ਨੇ ਸੋਮਵਾਰ ਨੂੰ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਵਿੱਚ ਕਿਹਾ, "ਬਦਕਿਸਮਤੀ ਨਾਲ, ਦੋ ਬੱਚਿਆਂ ਸਮੇਤ ਅੱਠ ਲੋਕਾਂ ਦੀ ਮੌਤ ਹੋ ਗਈ ਹੈ। ਅਸੀਂ ਉਨ੍ਹਾਂ ਦੇ ਪਰਿਵਾਰਾਂ ਪ੍ਰਤੀ ਆਪਣੀ ਡੂੰਘੀ ਸੰਵੇਦਨਾ ਅਤੇ ਇਕਜੁੱਟਤਾ ਪ੍ਰਗਟ ਕਰਦੇ ਹਾਂ।" ਸਿਨਹੂਆ ਸਮਾਚਾਰ ਏਜੰਸੀ ਨੇ ਰੋਡਰਿਗਜ਼ ਦੇ ਹਵਾਲੇ ਨਾਲ ਕਿਹਾ ਕਿ ਪੇਟੇਰੇ ਸ਼ਹਿਰ 'ਚ ਧਮਾਕੇ 'ਚ ਜ਼ਖਮੀ ਹੋਏ ਲੋਕਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ।