ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਨਾਲ ਭਾਰਤ ਦੇ ਸਬੰਧ ਹੋਣ ਦਾ ਦੋਸ਼ ਲਗਾ ਕੇ ਵੱਡੀ ਗਲਤੀ ਕੀਤੀ ਹੈ : ਮਾਈਕਲ ਰੁਬਿਨ

ਵਾਸ਼ਿੰਗਟਨ, 23 ਸਤੰਬਰ : ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਖਾਲਿਸਤਾਨੀ ਕੱਟੜਪੰਥੀ ਹਰਜੀਤ ਸਿੰਘ ਨਿੱਝਰ ਦੇ ਕਤਲ ਲਈ ਭਾਰਤ ਨੂੰ ਜ਼ਿੰਮੇਵਾਰ ਠਹਿਰਾਉਣ ਨੂੰ ਲੈ ਕੇ ਦੇਸ਼ ਹੀ ਨਹੀਂ ਸਗੋਂ ਵਿਦੇਸ਼ੀ ਨੇਤਾਵਾਂ ਦੇ ਵੀ ਨਿਸ਼ਾਨੇ 'ਤੇ ਆ ਗਏ ਹਨ। ਹੁਣ ਅਮਰੀਕਾ ਦੇ ਸਾਬਕਾ ਅਧਿਕਾਰੀ ਨੇ ਕਿਹਾ ਕਿ ਟਰੂਡੋ ਨੇ ਵੱਡੀ ਗਲਤੀ ਕੀਤੀ ਹੈ। ਪੈਂਟਾਗਨ ਦੇ ਸਾਬਕਾ ਅਧਿਕਾਰੀ ਮਾਈਕਲ ਰੁਬਿਨ ਨੇ ਕਿਹਾ ਕਿ ਕੈਨੇਡੀਅਨ ਪੀਐਮ ਟਰੂਡੋ ਨੇ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਨਾਲ ਭਾਰਤ ਦੇ ਸਬੰਧ ਹੋਣ ਦਾ ਦੋਸ਼ ਲਗਾ ਕੇ ਵੱਡੀ ਗਲਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਖੁਦ ਆਪਣੇ ਦੋਸ਼ਾਂ ਨੂੰ ਸਾਬਿਤ ਕਰਨ ਤੋਂ ਅਸਮਰੱਥ ਹਨ। ਮਾਈਕਲ ਰੁਬਿਨ ਨੇ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਪੀਐਮ ਟਰੂਡੋ ਨੇ ਵੱਡੀ ਗਲਤੀ ਕੀਤੀ ਹੈ। ਉਹ ਖੁਦ ਆਪਣੇ 'ਤੇ ਲੱਗੇ ਦੋਸ਼ਾਂ ਦਾ ਸਬੂਤ ਨਹੀਂ ਦੇ ਸਕਣਗੇ। ਉਨ੍ਹਾਂ ਕੋਲ ਭਾਰਤ ਸਰਕਾਰ 'ਤੇ ਲੱਗੇ ਦੋਸ਼ਾਂ ਨੂੰ ਸਾਬਿਤ ਕਰਨ ਲਈ ਕੋਈ ਸਬੂਤ ਨਹੀਂ ਹੈ। ਟਰੂਡੋ 'ਤੇ ਨਿਸ਼ਾਨਾ ਸਾਧਦੇ ਹੋਏ ਪੈਂਟਾਗਨ ਦੇ ਸਾਬਕਾ ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਦੱਸਣਾ ਹੋਵੇਗਾ ਕਿ ਉਨ੍ਹਾਂ ਦੀ ਸਰਕਾਰ ਇਕ ਅੱਤਵਾਦੀ ਨੂੰ ਪਨਾਹ ਕਿਉਂ ਦੇ ਰਹੀ ਹੈ। ਕੈਨੇਡੀਅਨ ਪ੍ਰਧਾਨ ਮੰਤਰੀ ਵੱਲੋਂ ਭਾਰਤ ਸਰਕਾਰ 'ਤੇ ਲਾਏ ਦੋਸ਼ਾਂ ਬਾਰੇ ਉਨ੍ਹਾਂ ਦੇ ਵਿਚਾਰ ਪੁੱਛੇ ਜਾਣ 'ਤੇ ਉਨ੍ਹਾਂ ਨੇ ਉਪਰੋਕਤ ਗੱਲ ਕਹੀ। ਕੈਨੇਡਾ ਦੇ ਦੋਸ਼ਾਂ 'ਤੇ ਪੈਂਟਾਗਨ ਦੇ ਸਾਬਕਾ ਅਧਿਕਾਰੀ ਤੇ ਅਮੇਰਿਕਨ ਐਂਟਰਪ੍ਰਾਈਜ਼ ਇੰਸਟੀਚਿਊਟ ਦੇ ਸੀਨੀਅਰ ਫੈਲੋ ਮਾਈਕਲ ਰੂਬਿਨ ਦਾ ਕਹਿਣਾ ਹੈ, "...ਮੈਨੂੰ ਲਗਦੈ ਕਿ ਕਿਤੇ ਸੰਯੁਕਤ ਰਾਜ ਅਮਰੀਕਾ ਨੂੰ 2 ਦੋਸਤਾਂ 'ਚੋਂ ਇੱਕ ਦੀ ਚੋਣ ਕਰਨ ਲਈ ਮਜਬੂਰ ਨਾ ਹੋਣਾ ਪਵੇ, ਪਰ ਜੇਕਰ ਸਾਨੂੰ 2 ਦੋਸਤਾਂ ਵਿੱਚੋਂ ਇਕ ਦੀ ਚੋਣ ਕਰਨੀ ਪਵੇਗੀ ਤਾਂ ਅਸੀਂ ਭਾਰਤ ਦੀ ਚੋਣ ਕਰਾਂਗੇ ਕਿਉਂਕਿ ਨਿੱਝਰ ਇੱਕ ਅੱਤਵਾਦੀ ਸੀ ਤੇ ਭਾਰਤ ਸਾਡੇ ਲਈ ਕਾਫੀ ਅਹਿਮ ਹੈ। ਸਾਡਾ ਰਿਸ਼ਤਾ ਬਹੁਤ ਮਹੱਤਵਪੂਰਨ ਹੈ। ਜਸਟਿਨ ਟਰੂਡੋ ਸ਼ਾਇਦ ਕੈਨੇਡੀਅਨ ਪ੍ਰੀਮੀਅਰਸ਼ਿਪ ਲਈ ਲੰਬੇ ਸਮੇਂ ਤਕ ਨਾ ਰਹਿਣ ਅਤੇ ਫਿਰ ਉਨ੍ਹਾਂ ਦੇ ਚਲੇ ਜਾਣ ਤੋਂ ਬਾਅਦ ਅਸੀਂ ਰਿਸ਼ਤਾ ਦੁਬਾਰਾ ਬਣਾ ਸਕਦੇ ਹਾਂ।"