ਓਟਾਵਾ, 10 ਨਵੰਬਰ 2024 : ਖਾਲਿਸਤਾਨੀ ਅੱਤਵਾਦੀ ਅਤੇ ਹਰਦੀਪ ਸਿੰਘ ਨਿੱਝਰ ਦੇ ਸਾਥੀ ਅਰਸ਼ਦੀਪ ਸਿੰਘ ਉਰਫ ਅਰਸ਼ ਡਾਲਾ ਨੂੰ ਕੈਨੇਡਾ 'ਚ ਗ੍ਰਿਫਤਾਰ ਕਰ ਲਿਆ ਗਿਆ ਹੈ। ਸਥਾਨਕ ਪੁਲਸ ਨੇ ਅਰਸ਼ ਨੂੰ ਪਿਛਲੇ ਮਹੀਨੇ ਗੁਆਂਢੀ ਦੇਸ਼ 'ਚ ਹੋਈ ਗੋਲੀਬਾਰੀ ਦੇ ਮਾਮਲੇ 'ਚ ਗ੍ਰਿਫਤਾਰ ਕੀਤਾ ਹੈ। ਅਰਸ਼ ਡਾਲਾ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦਾ ਵੀ ਕਰੀਬੀ ਮੰਨਿਆ ਜਾਂਦਾ ਸੀ। ਨਿੱਝਰ ਦੀ ਪਿਛਲੇ ਸਾਲ ਕੈਨੇਡਾ ਵਿੱਚ ਹੱਤਿਆ ਕਰ ਦਿੱਤੀ ਗਈ ਸੀ, ਜਿਸ ਤੋਂ ਬਾਅਦ ਭਾਰਤ ਅਤੇ ਕੈਨੇਡਾ ਦੇ ਸਬੰਧਾਂ ਵਿੱਚ ਖਟਾਸ ਆ ਗਈ ਸੀ। ਸੂਤਰਾਂ ਦੀ ਮੰਨੀਏ ਤਾਂ ਭਾਰਤੀ ਸੁਰੱਖਿਆ ਏਜੰਸੀ ਨੇ ਵੀ ਅਰਸ਼ ਡਾਲਾ ਦੀ ਕੈਨੇਡਾ 'ਚ ਗ੍ਰਿਫਤਾਰੀ ਦੀ ਪੁਸ਼ਟੀ ਕੀਤੀ ਹੈ। ਅਰਸ਼ ਡਾਲਾ 'ਤੇ 27 ਅਤੇ 28 ਅਕਤੂਬਰ ਨੂੰ ਮਿਲਟਨ ਸ਼ਹਿਰ ਵਿਚ ਹੋਈ ਗੋਲੀਬਾਰੀ ਦੀ ਘਟਨਾ ਦੇ ਸਬੰਧ ਵਿਚ ਕਈ ਗੰਭੀਰ ਦੋਸ਼ ਹਨ। ਕੈਨੇਡਾ ਦੀ ਹਾਲਟਨ ਰੀਜਨਲ ਪੁਲਿਸ ਸਰਵਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਜਿਸ ਤੋਂ ਬਾਅਦ ਹੁਣ ਅਰਸ਼ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਭਾਰਤ ਵਿੱਚ ਲੋੜੀਂਦਾ ਅਰਸ਼ਦੀਪ
ਅਰਸ਼ਦੀਪ ਖ਼ਿਲਾਫ਼ ਭਾਰਤ ਵਿੱਚ ਵੀ ਕਈ ਕੇਸ ਦਰਜ ਹਨ। ਉਹ ਕਈ ਅਪਰਾਧਿਕ ਮਾਮਲਿਆਂ ਵਿੱਚ ਭਾਰਤ ਵਿੱਚ ਲੋੜੀਂਦਾ ਹੈ। ਫਿਲਹਾਲ ਉਹ ਆਪਣੀ ਪਤਨੀ ਨਾਲ ਕੈਨੇਡਾ 'ਚ ਰਹਿ ਰਿਹਾ ਹੈ। ਭਾਰਤ ਅਤੇ ਕੈਨੇਡਾ ਦੇ ਸਬੰਧ ਪਿਛਲੇ ਕੁਝ ਮਹੀਨਿਆਂ ਵਿੱਚ ਕਾਫੀ ਵਿਗੜ ਗਏ ਹਨ। ਜਿਸ ਦਾ ਨਤੀਜਾ ਇਹ ਨਿਕਲਿਆ ਕਿ ਦੋਵਾਂ ਦੇਸ਼ਾਂ ਨੇ ਫਿਲਹਾਲ ਕੂਟਨੀਤਕ ਸਬੰਧ ਖਤਮ ਕਰ ਦਿੱਤੇ ਹਨ। ਦੱਸ ਦੇਈਏ ਕਿ 18 ਜੂਨ 2023 ਨੂੰ ਬ੍ਰਿਟਿਸ਼ ਕੋਲੰਬੀਆ ਦੇ ਇੱਕ ਗੁਰਦੁਆਰੇ ਦੀ ਪਾਰਕਿੰਗ ਵਿੱਚ ਨਿੱਝਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਤੋਂ ਬਾਅਦ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੰਸਦ 'ਚ ਭਾਰਤ 'ਤੇ ਗੰਭੀਰ ਦੋਸ਼ ਲਾਏ। ਹਾਲਾਂਕਿ, ਕੈਨੇਡਾ ਨੇ ਕਦੇ ਵੀ ਸਬੂਤ ਨਹੀਂ ਦਿੱਤੇ ਅਤੇ ਭਾਰਤ ਨੇ ਸ਼ੁਰੂ ਤੋਂ ਹੀ ਇਨ੍ਹਾਂ ਦੋਸ਼ਾਂ ਨੂੰ ਰੱਦ ਕੀਤਾ ਹੈ।