ਮਨੀਲਾ 'ਚ ਕਾਰ ਤੇ ਟਰੱਕ ਦੀ ਟੱਕਰ, ਪੰਜ ਦੀ ਮੌਤ, ਤਿੰਨ ਜ਼ਖ਼ਮੀ

ਮਨੀਲਾ, 23 ਦਸੰਬਰ : ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਵਿੱਚ ਸ਼ਨੀਵਾਰ ਨੂੰ ਇੱਕ ਕਾਰ ਅਤੇ ਇੱਕ ਟਰੱਕ ਦੀ ਟੱਕਰ ਹੋ ਗਈ। ਇਸ ਸੜਕ ਹਾਦਸੇ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖ਼ਮੀ ਹੋ ਗਏ। ਪੁਲਿਸ ਨੇ ਦੱਸਿਆ ਕਿ ਇਹ ਘਟਨਾ ਸ਼ਨੀਵਾਰ ਸਵੇਰੇ ਸੈਂਟੋ ਟਾਮਸ 'ਚ ਵਾਪਰੀ। ਉਨ੍ਹਾਂ ਦੱਸਿਆ ਕਿ ਟਰੱਕ ਵਿੱਚ ਸਵਾਰ ਲੋਕਾਂ ਨੂੰ ਕੁਝ ਨਹੀਂ ਹੋਇਆ ਜਦਕਿ ਕਾਰ ਵਿੱਚ ਸਵਾਰ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖ਼ਮੀ ਹੋ ਗਏ। ਪੁਲਿਸ ਦੀ ਸ਼ੁਰੂਆਤੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਕਾਰ ਚਾਲਕ ਨੂੰ ਨੀਂਦ ਆ ਗਈ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਪੁਲਿਸ ਨੇ ਦੱਸਿਆ ਕਿ ਡਰਾਈਵਰ ਦੀ ਅੱਖ ਲੱਗਣ ਕਾਰਨ ਕਾਰ ਉਲਟ ਦਿਸ਼ਾ 'ਚ ਜਾ ਕੇ ਟਰੱਕ ਨਾਲ ਟਕਰਾ ਗਈ।