ਚਾਰ ਸਾਲ ਪਹਿਲਾਂ ਕੈਨੇਡਾ ਆਏ ਪੰਜਾਬੀ ਨੌਜਵਾਨ ਦੀ ਮੌਤ

ਟੋਰਾਂਟੋਂ, 19 ਫਰਵਰੀ (ਭੁਪਿੰਦਰ ਸਿੰਘ ਠੁੱਲੀਵਾਲ) : ਪੰਜਾਬ ਦੇ ਜਿਲ੍ਹਾ ਤਰਨਤਾਰਨ ਦੇ ਪਿੰਡ ਘਰਿਆਵਲੀ ਦਾ ਨੌਜਵਾਨ ਜੋ ਤਕੀਬਨ ਚਾਰ ਸਾਲ ਪਹਿਲਾਂ ਕੈਨੇਡਾ ਦੀ ਧਰਤੀ ‘ਤੇ ਰੋਜੀ ਰੋਟੀ ਕਮਾਉਣ ਲਈ ਆਇਆ ਸੀ, ਦੀ ਇੱਕ ਹਾਦਸੇ ‘ਚ ਮੌਤ ਹੋ ਜਾਣ ਦੀ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਜਗਦੀਪ ਸਿੰਘ ਵਜੋਂ ਹੋਈ ਹੈ, ਮ੍ਰਿਤਕ ਵਿਆਹਿਆ ਹੋਇਆ ਸੀ, ਉਸਦੀ ਪਤਨੀ ਅਤੇ ਇੱਕ ਛੋਟਾ ਬੱਚਾ ਹੈ। ਮ੍ਰਿਤਕ ਜਗਦੀਪ ਸਿੰਘ ਦੇ ਪਰਿਵਾਰ ਦਾ ਰੋ ਰੋ ਬੁਰਾ ਹਾਲ ਹੈ, ਉਨ੍ਹਾਂ ਪ੍ਰਸ਼ਾਸ਼ਨ ਅਤੇ ਅੰਬੈਸੀ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਵੀਜਾ ਦਿੱਤਾ ਜਾਵੇ ਤਾਂ ਜੋ ਉਹ ਕੈਨੇਡਾ ਪਹੁੰਚ ਕੇ ਆਪਣੇ ਪੁੱਤਰ ਦਾ ਆਖਰੀ ਵਾਰ ਮੂੰਹ ਦੇਖ ਸਕਣ ਅਤੇ ਉਸਦੀਆਂ ਅੰਤਿਮ ਰਸਮਾਂ ਨਿਭਾ ਸਕਣ।