ਉੱਤਰੀ ਅਮਰੀਕਾ ਦੇ ਉਟਾ ਸੂਬੇ ਹੋਈ ਅੰਨ੍ਹੇਵਾਹ ਗੋਲੀਬਾਰੀ 'ਚ ਅੱਠ ਲੋਕਾਂ ਦੀ ਮੌਤ

ਵਾਸ਼ਿੰਗਟਨ, 5 ਜਨਵਰੀ : ਉੱਤਰੀ ਅਮਰੀਕਾ ਦੇ ਉਟਾ ਸੂਬੇ ਦੇ ਏਨੋਕ ਵਿੱਚ ਅੰਨ੍ਹੇਵਾਹ ਗੋਲੀਬਾਰੀ ਹੋਣ ਦੀ ਖ਼ਬਰ ਹੈ, ਜਿਸ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ ਹੈ। ਸਥਾਨਕ ਅਧਿਕਾਰੀਆਂ ਨੇ ਦੱਸਿਆ ਕਿ ਉਟਾ ਦੇ ਇੱਕ ਪੇਂਡੂ ਖੇਤਰ ਵਿੱਚ ਇੱਕ ਘਰ ਦੇ ਅੰਦਰ ਅੱਠ ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ ਜਿਨ੍ਹਾਂ ਨੂੰ ਗੋਲੀ ਮਾਰ ਕੇ ਮਾਰ ਦਿੱਤਾ ਗਿਆ ਹੈ। ਮਰਨ ਵਾਲਿਆਂ ਵਿੱਚ ਤਿੰਨ ਬਾਲਗ ਅਤੇ ਪੰਜ ਬੱਚੇ ਸ਼ਾਮਲ ਹਨ।ਸਥਾਨਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਬੁੱਧਵਾਰ ਨੂੰ ਵਾਪਰੀ। ਸਾਰੇ ਮ੍ਰਿਤਕਾਂ ਦੇ ਸਰੀਰਾਂ 'ਤੇ ਗੋਲੀਆਂ ਦੇ ਨਿਸ਼ਾਨ ਸਨ। ਪੁਲਸ ਮੌਕੇ 'ਤੇ ਮੌਜੂਦ ਹੈ ਅਤੇ ਟੀਮ ਘਟਨਾ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ। ਅਜੇ ਤੱਕ ਪੁਲਿਸ ਨੂੰ ਹਮਲਾਵਰ ਬਾਰੇ ਕੋਈ ਸੁਰਾਗ ਨਹੀਂ ਮਿਲਿਆ ਹੈ।