ਭਾਰਤੀ ਹਾਈ ਕਮਿਸ਼ਨ ਵਿੱਚ ਹਿੰਸਾ ਦੇ ਮਾਮਲੇ 'ਚ ਐਨਆਈਏ ਨੇ 15 ਲੋਕਾਂ ਦੀ ਕੀਤੀ ਪਛਾਣ, ਲੁੱਕ ਆਊਟ ਸਰਕੂਲਰ ਨੋਟਿਸ ਜਾਰੀ ਕਰਨ ਦੀ ਪ੍ਰਕਿਰਿਆ ਸ਼ੁਰੂ

ਲੰਡਨ, 13 ਸਤੰਬਰ : ਸੂਤਰਾਂ ਦੇ ਹਵਾਲੇ ਨਾਲ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਲੰਡਨ ਵਿੱਚ ਭਾਰਤੀ ਹਾਈ ਕਮਿਸ਼ਨ ਵਿੱਚ ਹਿੰਸਾ ਦੇ ਮਾਮਲੇ ਵਿੱਚ ਹੁਣ ਤੱਕ ਐਨਆਈਏ ਨੇ 15 ਲੋਕਾਂ ਦੀ ਪਛਾਣ ਕੀਤੀ ਹੈ। ਐਨਆਈਏ ਨੇ ਲੰਡਨ 'ਚ ਪ੍ਰਦਰਸ਼ਨ ਕਰ ਰਹੇ ਲੋਕਾਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਸਨ, 19 ਮਾਰਚ ਨੂੰ ਲੰਡਨ ਵਿੱਚ ਇੱਕ ਵਿਰੋਧ ਪ੍ਰਦਰਸ਼ਨ ਦੌਰਾਨ ਭਾਰਤੀ ਦੂਤਾਵਾਸ ਉੱਤੇ ਹੋਏ ਹਮਲੇ ਵਿੱਚ ਸ਼ਾਮਲ 45 ਲੋਕਾਂ ਦੀਆਂ ਤਸਵੀਰਾਂ ਜਾਰੀ ਕਰਨ ਤੋਂ ਦੋ ਮਹੀਨੇ ਬਾਅਦ ਐਨਆਈ ਨੇ 15 ਹਮਲਾਵਰਾਂ ਦੀ ਪਛਾਣ ਕੀਤੀ ਹੈ। ਐਨਆਈਏ ਹੁਣ ਇਨ੍ਹਾਂ 15 ਲੋਕਾਂ ਦੇ ਖਿਲਾਫ ਲੁੱਕ ਆਊਟ ਸਰਕੂਲਰ ਨੋਟਿਸ ਜਾਰੀ ਕਰਨ ਲਈ ਤਸਵੀਰਾਂ ਇਮੀਗ੍ਰੇਸ਼ਨ ਵਿਭਾਗ ਨੂੰ ਭੇਜਣ ਦੀ ਤਿਆਰੀ ਕਰ ਰਹੀ ਹੈ। ਇਸ ਤੋਂ ਇਲਾਵਾ ਐਨਆਈਏ ਨੇ ਪੰਜ ਗਰਮਖਿਆਲੀ ਸਮਰਥਕਾਂ ਦੀ ਵੀ ਸ਼ਨਾਖਤ ਕੀਤੀ ਹੈ, ਜਿਨ੍ਹਾਂ ਨੇ 2 ਜੁਲਾਈ ਨੂੰ ਅਮਰੀਕਾ ਦੇ ਸੈਨ ਫਰਾਂਸਿਸਕੋ ਸਥਿਤ ਭਾਰਤੀ ਕੌਂਸਲੇਟ ਨੂੰ ਕਥਿਤ ਤੌਰ 'ਤੇ ਨਿਸ਼ਾਨਾ ਬਣਾਇਆ ਸੀ। ਜਿਨ੍ਹਾਂ ਲੋਕਾਂ ਦੀ ਪਛਾਣ ਕੀਤੀ ਗਈ ਹੈ, ਉਹ ਬਰਤਾਨੀਆ ਅਤੇ ਕੈਨੇਡਾ ਦੇ ਵਸਨੀਕ ਹਨ ਅਤੇ ਹੁਣ ਭਾਰਤੀ ਏਜੰਸੀਆਂ ਸਬੰਧਤ ਦੇਸ਼ਾਂ ਦੀਆਂ ਜਾਂਚ ਏਜੰਸੀਆਂ ਨਾਲ ਸੰਪਰਕ ਕਰਕੇ ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਤਿਆਰੀ ਕਰ ਰਹੀਆਂ ਹਨ। ਭਾਰਤੀਆਂ 'ਤੇ ਖਾਲਿਸਤਾਨੀ ਹਮਲੇ ਦੀ ਜਾਂਚ ਦੇ ਹਿੱਸੇ ਵਜੋਂ NIA ਦੀ ਇੱਕ ਹੋਰ ਟੀਮ ਅਗਲੇ ਮਹੀਨੇ ਕੈਨੇਡਾ ਦਾ ਦੌਰਾ ਕਰਨ ਜਾ ਰਹੀ ਹੈ। ਦੱਸ ਦਈਏ ਕਿ 19 ਮਾਰਚ ਨੂੰ ਗਰਮਖਿਆਲੀ ਸਮਰਥਕਾਂ ਦੇ ਪ੍ਰਦਰਸ਼ਨ ਦੌਰਾਨ ਡੇਨ ਸਥਿਤ ਭਾਰਤੀ ਹਾਈ ਕਮਿਸ਼ਨ 'ਤੇ ਲਗਭਗ 50 ਲੋਕਾਂ ਦੇ ਸਮੂਹ ਨੇ ਹਮਲਾ ਕੀਤਾ ਸੀ। ਪ੍ਰਦਰਸ਼ਨਕਾਰੀਆਂ ਨੇ ਹਾਈ ਕਮਿਸ਼ਨ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ, ਅਧਿਕਾਰੀਆਂ ਨੂੰ ਜ਼ਖ਼ਮੀ ਕੀਤਾ, ਭਾਰਤੀ ਝੰਡੇ ਦਾ ਅਪਮਾਨ ਕੀਤਾ ਅਤੇ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਇਆ ਸੀ।