ਕੈਨੇਡਾ 'ਚ ਵਾਪਰੇ ਸੜਕ ਹਾਦਸੇ ਵਿੱਚ ਪੰਜਾਬੀ ਨੌਜਵਾਨ ਦੀ ਮੌਤ

ਓਨਟਾਰੀਓ, 26 ਸਤੰਬਰ 2024 : ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਰੁੱਕਣ ਦਾ ਨਾਮ ਨਹੀਂ ਲੈ ਰਹੀਆਂ, ਕੈਨੇਡਾ ਤੋਂ ਇੱਕ ਹੋਰ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿਸ ਵਿੱਚ ਮਲੇਰਕੋਟਲਾ ਦੇ ਪਿੰਡ ਖੁਰਦ ਦੇ 21 ਸਾਲਾ ਨੌਜਵਾਨ ਦੀ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਗੁਰਮਹਿਕਪ੍ਰੀਤ ਸਿੰਘ ਵਜੋਂ ਹੋਈ ਹੈ। ਉਹ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਦੱਸਿਆ ਜਾ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਗੁਰਮਹਿਕਪ੍ਰੀਤ ਸਿੰਘ ਨੇ ਆਪਣੀ ਦੋ ਵਰਿਆਂ ਦੀ ਪੜ੍ਹਾਈ ਮੁਕੰਮਲ ਕਰਕੇ ਵਰਕ ਪਰਮਿਟ ਹਾਸਲ ਕਰ ਲਿਆ ਸੀ, ਪਰ ਪ੍ਰਮਾਤਮਾ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਓਨਟਾਰੀਓ ਸੂਬੇ ਦੇ ਮਸਕੋਟਾ ਸ਼ਹਿਰ ਵਿੱਚ ਵਾਪਰੇ ਭਿਆਨਕ ਕਾਰ ਹਾਦਸੇ ਵਿੱਚ ਉਸ ਦੀ ਮੌਤ ਹੋ ਗਈ। ਉਹ ਇੱਕ ਇਲੈਕਟਰੀਕਲ ਇੰਜੀਨੀਅਰ ਵਜੋਂ ਕੰਮ ਕਰ ਰਹੇ ਸੁਖਚੈਨ ਸਿੰਘ ਕਲੇਰ ਦਾ ਇਕਲੋਤਾ ਪੁੱਤਰ ਸੀ। ਗੁਰਮਹਿਕ ਪ੍ਰੀਤ ਸਿੰਘ ਦੀ ਕਾਰ ਹਾਦਸੇ ਵਿੱਚ ਹੋਈ ਮੌਤ ਦੇ ਬੇਸ਼ੱਕ ਪੂਰੇ ਵੇਰਵੇ ਪ੍ਰਾਪਤ ਨਹੀਂ ਹੋਏ, ਪਰੰਤੂ ਕੈਨੇਡਾ ਵਿੱਚ ਪੰਜਾਬੀਆਂ ਦੀ ਮਦਦ ਲਈ ਸਰਗਰਮ ਸਮਾਜ ਸੇਵੀ ਸੰਸਥਾ “ਗੋ ਫੰਡ ਮੀ” ਵੱਲੋਂ ਆਪਣੀ ਵੈੱਬਸਾਈਟ ਉੱਪਰ ਗੁਰਮਹਿਕ ਪ੍ਰੀਤ ਸਿੰਘ ਦੀ ਤਸਵੀਰ ਅਪਲੋਡ ਕਰਕੇ, ਉਸ ਦੀ ਮ੍ਰਿਤਕ ਦੇਹ ਨੂੰ ਮਾਪਿਆਂ ਕੋਲ ਵਾਪਸ ਪੰਜਾਬ ਭੇਜਣ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।