ਪਾਕਿਸਤਾਨ ‘ਚ ਪੁਲਸ ਸਟੇਸ਼ਨ ‘ਤੇ ਆਤਮਘਾਤੀ ਹਮਲਾ 12 ਪੁਲਿਸ ਕਰਮਚਾਰੀਆਂ ਦੀ ਮੌਤ 

ਕਾਬਲ, 25 ਅਪ੍ਰੈਲ : ਪਾਕਿਸਤਾਨ ਦੇ ਸਵਾਤ ਜ਼ਿਲੇ ਦੇ ਕਾਬਲ ਸ਼ਹਿਰ ‘ਚ ਅੱਤਵਾਦ ਰੋਕੂ ਵਿਭਾਗ ਦੇ ਪੁਲਸ ਸਟੇਸ਼ਨ ‘ਤੇ ਸੋਮਵਾਰ ਰਾਤ ਨੂੰ ਸ਼ੱਕੀ ਆਤਮਘਾਤੀ ਹਮਲਾ ਕੀਤਾ ਗਿਆ। ਇਸ ਹਮਲੇ ‘ਚ 12 ਪੁਲਿਸ ਕਰਮਚਾਰੀਆਂ ਦੀ ਮੌਤ ਹੋ ਗਈ ਅਤੇ 40 ਤੋਂ ਵੱਧ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਮੀਡੀਆ ਰਿਪੋਰਟਾਂ ਮੁਤਾਬਕ ਖੈਬਰ ਪਖਤੂਨਖਵਾ ਸੂਬੇ ਦੇ ਪੁਲਿਸ ਇੰਸਪੈਕਟਰ ਜਨਰਲ ਅਖਤਰ ਹਯਾਤ ਖਾਨ ਨੇ ਕਿਹਾ ਕਿ ਸੁਰੱਖਿਆ ਅਧਿਕਾਰੀ ਸੂਬੇ ਭਰ ‘ਚ ‘ਹਾਈ ਅਲਰਟ’ ‘ਤੇ ਹਨ। ਮੀਡੀਆ ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਪੁਲਿਸ ਸਟੇਸ਼ਨ ਕੰਪਲੈਕਸ ਵਿੱਚ ਇੱਕ ਅੱਤਵਾਦ ਵਿਰੋਧੀ ਵਿਭਾਗ ਅਤੇ ਇੱਕ ਮਸਜਿਦ ਵੀ ਹੈ। ਇਸ ਤੋਂ ਪਹਿਲਾਂ ਜ਼ਿਲ੍ਹਾ ਪੁਲਿਸ ਅਧਿਕਾਰੀ (ਧਫੌ) ਸ਼ਫੀ ਉੱਲਾ ਨੇ ਦੱਸਿਆ ਕਿ ਛਠਧ ਥਾਣੇ ਦੇ ਅੰਦਰ ਦੋ ਧਮਾਕੇ ਹੋਏ, ਜਿਸ ਨਾਲ ਇਮਾਰਤ ਤਬਾਹ ਹੋ ਗਈ। ਪੁਲਿਸ ਨੇ ਦੱਸਿਆ ਕਿ ਮਲਬੇ ਹੇਠ ਕਈ ਲੋਕ ਦੱਬੇ ਹੋਏ ਹਨ, ਜਦਕਿ ਜ਼ਖਮੀਆਂ ਨੂੰ ਸਥਾਨਕ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਸਰਕਾਰ ਨੇ ਨੇੜਲੇ ਸਾਰੇ ਹਸਪਤਾਲਾਂ ਵਿੱਚ ਐਮਰਜੈਂਸੀ ਦੀ ਸਥਿਤੀ ਘੋਸ਼ਿਤ ਕਰ ਦਿੱਤੀ ਹੈ। ਛਠਧ ਦੇ ਧੀਘ ਖਾਲਿਦ ਸੋਹੇਲ ਨੇ ਵੀ ਕਿਹਾ ਕਿ ਇਮਾਰਤ ਡਿੱਗ ਗਈ ਅਤੇ ਕਈ ਲੋਕ ਮਲਬੇ ਹੇਠਾਂ ਦੱਬ ਗਏ। ਇਮਾਰਤ ਡਿੱਗਣ ਕਾਰਨ ਬਿਜਲੀ ਵੀ ਗੁੱਲ ਹੋ ਗਈ। ਪਾਕਿਸਤਾਨ ਦੇ ਗ੍ਰਹਿ ਮੰਤਰੀ ਰਾਣਾ ਸਨਾਉੱਲਾ ਨੇ ਧਮਾਕੇ ਦੀ ਨਿੰਦਾ ਕੀਤੀ ਅਤੇ ਜਾਨੀ ਨੁਕਸਾਨ ‘ਤੇ ਦੁੱਖ ਪ੍ਰਗਟ ਕੀਤਾ। ਖੈਬਰ ਪਖਤੂਨਖਵਾ ਸੂਬੇ ਦੇ ਕਾਰਜਕਾਰੀ ਮੁੱਖ ਮੰਤਰੀ ਮੁਹੰਮਦ ਆਜ਼ਮ ਖਾਨ ਨੇ ਵੀ ਆਤਮਘਾਤੀ ਹਮਲੇ ਦੀ ਸਖਤ ਨਿੰਦਾ ਕੀਤੀ ਹੈ। ਇਸ ਦੇ ਨਾਲ ਹੀ ਸਬੰਧਤ ਅਧਿਕਾਰੀਆਂ ਨੂੰ ਬਚਾਅ ਅਤੇ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਸ਼ਹੀਦ ਪੁਲਿਸ ਅਧਿਕਾਰੀਆਂ ਦੇ ਪਰਿਵਾਰਾਂ ਨਾਲ ਖੜ੍ਹੀ ਹੈ। ਸੁਰੱਖਿਆ ਏਜੰਸੀਆਂ ਨੇ ਵੀ ਅੱਤਵਾਦੀਆਂ ਖਿਲਾਫ ਮੁਹਿੰਮ ਤੇਜ਼ ਕਰ ਦਿੱਤੀ ਹੈ। ਫਿਲਹਾਲ ਕਿਸੇ ਵੀ ਅੱਤਵਾਦੀ ਸੰਗਠਨ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ।