ਅਮਰੀਕਾ 'ਚ ਭਿਆਨਕ ਤੂਫਾਨ ਦੀ ਤਬਾਹੀ, ਦੋ ਲੋਕਾਂ ਦੀ ਮੌਤ, ਕਈ ਜ਼ਖ਼ਮੀ  

ਅਰਕਾਨਸਾਸ, 01 ਅਪ੍ਰੈਲ : ਅਮਰੀਕਾ 'ਚ ਭਿਆਨਕ ਤੂਫਾਨ ਦੀ ਤਬਾਹੀ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਇਕ ਵਾਰ ਫਿਰ, ਸ਼ੁੱਕਰਵਾਰ ਨੂੰ ਅਮਰੀਕਾ ਦੇ ਲਿਟਲ ਰੌਕ, ਅਰਕਨਸਾਸ ਅਤੇ ਗੁਆਂਢੀ ਸ਼ਹਿਰਾਂ ਵਿਚ ਭਿਆਨਕ ਤੂਫ਼ਾਨ ਆਇਆ, ਜਿਸ ਵਿਚ ਕਈ ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਘੱਟੋ-ਘੱਟ ਦੋ ਲੋਕਾਂ ਦੀ ਮੌਤ ਅਤੇ ਦਰਜਨਾਂ ਹੋਰ ਜ਼ਖ਼ਮੀ ਹੋਏ ਹਨ। ਇਸ ਦੇ ਨਾਲ ਹੀ ਤੂਫ਼ਾਨ ਨਾਲ ਕਈ ਇਮਾਰਤਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਘਰਾਂ ਦੀਆਂ ਕੰਧਾਂ ਅਤੇ ਛੱਤਾਂ ਡਿੱਗ ਗਈਆਂ ਹਨ।ਇਸ ਤੋਂ ਇਲਾਵਾ, ਤੂਫ਼ਾਨ ਨੇ ਪਾਰਕ ਕੀਤੇ ਵਾਹਨਾਂ ਨੂੰ ਉਲਟਾ ਦਿੱਤਾ ਅਤੇ ਦਰੱਖ਼ਤ ਅਤੇ ਬਿਜਲੀ ਦੀਆਂ ਲਾਈਨਾਂ ਨੂੰ ਸੁੱਟ ਦਿੱਤਾ। ਝੱਖੜ ਨੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ। ਦੋ ਤੂਫ਼ਾਨਾਂ ਨੇ ਦੱਖਣੀ ਅਮਰੀਕਾ ਦੇ ਅਰਕਨਸਾਸ ਰਾਜ ਦੇ ਕੁਝ ਹਿੱਸਿਆਂ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ। ਇਸ ਨਾਲ ਰਾਜ ਦੀ ਰਾਜਧਾਨੀ ਲਿਟਲ ਰੌਕ ਵਿੱਚ ਭਿਆਨਕ ਨੁਕਸਾਨ ਹੋਇਆ ਹੈ। ਪੁਲਾਸਕੀ ਕਾਉਂਟੀ ਵਿੱਚ ਐਮਰਜੈਂਸੀ ਪ੍ਰਬੰਧਨ ਦੇ ਦਫਤਰ ਨੇ ਕਿਹਾ ਕਿ ਤੂਫਾਨ ਤੋਂ ਬਾਅਦ ਕਈ ਲੋਕਾਂ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਇਸ ਭਿਆਨਕ ਤੂਫਾਨ ਕਾਰਨ ਦਰਜਨਾਂ ਲੋਕ ਮਲਬੇ 'ਚ ਫਸ ਗਏ।