ਭਾਰਤੀ ਵਿਦਿਆਰਥੀਆਂ ਨੂੰ ਫਰਜ਼ੀ ਦਸਤਾਵੇਜ਼ਾਂ ‘ਤੇ ਕੈਨੇਡਾ ਭੇਜਣ ਵਾਲਾ ਟਰੈਵਲ ਏਜੰਟ ਗ੍ਰਿਫਤਾਰ

ਟੋਰਾਂਟੋ, 24 ਜੂਨ : ਕੈਨੇਡਾ ‘ਚ ਭਾਰਤੀ ਵਿਦਿਆਰਥੀਆਂ ਨੂੰ ਜਾਅਲੀ ਕੈਨੇਡੀਅਨ ਕਾਲਜ ਦਾਖਲਾ ਪੱਤਰ ਘੁਟਾਲੇ ਵਾਲਾ ਟਰੈਵਲ ਏਜੰਟ ਬ੍ਰਿਜੇਸ਼ ਮਿਸ਼ਰਾ ਕੈਨੇਡਾ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਬ੍ਰਿਜੇਸ਼ ਮਿਸ਼ਰਾ ਦੀ ਗ੍ਰਿਫਤਾਰੀ ਉਦੋਂ ਹੋਈ ਜਦੋਂ ਉਹ ਕੈਨੇਡਾ ‘ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ। ਬ੍ਰਿਜੇਸ਼ ਮਿਸ਼ਰਾ ਖਿਲਾਫ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਨੇ ਕਾਰਵਾਈ ਕਰਦਿਆਂ ਉਸ ‘ਤੇ ਬਿਨਾਂ ਲਾਇਸੈਂਸ ਦੇ ਇਮੀਗ੍ਰੇਸ਼ਨ ਸਲਾਹ ਦੇਣ ਅਤੇ ਅਧਿਕਾਰੀਆਂ ਤੋਂ ਜਾਣਕਾਰੀ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਜਾਂ ਰੋਕਣ ਲਈ ਦੂਜਿਆਂ ਨੂੰ ਸਲਾਹ ਦੇਣ ਦਾ ਦੋਸ਼ ਲਗਾਇਆ ਗਿਆ ਹੈ। ਦਸਣਯੋਗ ਹੈ ਕਿ ਬ੍ਰਿਜੇਸ਼ ਮਿਸ਼ਰਾ ਜਲੰਧਰ ਵਿੱਚ ਇੱਕ ਇਮੀਗ੍ਰੇਸ਼ਨ ਏਜੰਸੀ ਚਲਾਉਂਦਾ ਹੈ। ਉਹ ਕੈਨੇਡਾ ਵਿੱਚ ਪੰਜਾਬੀ ਵਿਦਿਆਰਥੀਆਂ ਨਾਲ ਧੋਖਾਧੜੀ ਦਾ ਮਾਮਲਾ ਸਾਹਮਣੇ ਆਉਣ ਤੋਂ ਕੁਝ ਸਮਾਂ ਪਹਿਲਾਂ ਹੀ ਲਾਪਤਾ ਹੋ ਗਿਆ ਸੀ।  ਜਿਸ ਨੂੰ ਹੁਣ ਗ੍ਰਿਫਤਾਰ ਕਰ ਲਿਆ ਗਿਆ ਹੈ। ਦਸ ਦਈਏ ਕਿ ਮਿਸ਼ਰਾ ਨੂੰ ਕੈਨੇਡਾ ‘ਚ ਦਾਖਲ ਹੋਣ ਦੀ ਕੋਸ਼ਿਸ਼ ਕਰਨ ਵੇਲੇ ਅਯੋਗ ਪਾਇਆ ਗਿਆ ਸੀ। ਜਿਸ ਕਾਰਨ ਉਸ ਦੀ ਗ੍ਰਿਫਤਾਰੀ ਹੋਈ ਹੈ।