ਗੁਰਦੁਆਰਾ ਸਿੰਘ ਸੰਗਤ ਦਰਬਾਰ ਨੋਗਾਰਾ ਵਿਖੇ ਵੈਸਾਖ ਜੋੜ ਮੇਲਾ ਸਮਾਗਮ ਕਰਵਾਇਆ ਗਿਆ।

ਇਟਲੀ, 18 ਅਪ੍ਰੈਲ (ਰੁਪਿੰਦਰਜੀਤ ਬਰ੍ਹਮੀ) : ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਚਕਰਵਰਤੀ ਚਲਦਾ ਵਹੀਰ ਪੰਜਵਾਂ ਤਖ਼ਤ ਮਿਸਲ ਮੀਰੀ ਪੀਰੀ ਇਟਲੀ ਵੱਲੋਂ ਗੁਰਦੁਆਰਾ ਸਿੰਘ ਸੰਗਤ ਦਰਬਾਰ ਨੋਗਾਰਾ ਵਿਖੇ ਵੈਸਾਖ ਜੋੜ ਮੇਲਾ ਸਮਾਗਮ ਸਿੰਘ ਸਾਹਿਬ ਜੱਥੇਦਾਰ ਬਾਬਾ ਜੋਗਿੰਦਰ ਸਿੰਘ ਜੀ 96 ਕਰੋੜੀ ਬੁੱਢਾ ਦਲ ਅਤੇ ਸਮੂਹ ਫੌਜਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਮੌਕੇ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ‘ਚ ਵਿਸਾਲ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ‘ਚ ਸੰਗਤ ਵੱਲੋਂ ਸਮੂਲੀਅਤ ਕੀਤੀ ਗਈ ਅਤੇ ਨਗਰ ਕੀਰਤਨ ਦੇ ਨਾਲ ਨਾਲ ਚੱਲਦੇ ਹੋਏ ਵਾਹਿਗੁਰੂ ਜੀ ਦਾ ਜਾਪ ਕੀਤਾ ਗਿਆ। ਇਸ ਤੋਂ ਇਲਾਵਾ ਕਵੀਸ਼ਰੀ ਦਰਬਾਰ ਸਜਾਇਆ ਗਿਆ, ਜਿਸ ਵਿੱਚ ਭਾਈ ਜਰਮਨਜੀਤ ਸਿੰਘ ਅਤੇ ਉਨ੍ਹਾਂ ਦੇ ਜੱਥੇ ਵੱਲੋਂ ਵਾਰਾਂ ਸੁਣਾ ਕੇ ਸੰਗਤਾਂ ਨੁੰ ਨਿਹਾਲ ਕੀਤਾ ਗਿਆ, ਭਾਰੀ ਰਾਜਦੀਪ ਸਿੰਘ ਬੁੱਢਾ ਦਲ ਵੱਲੋਂ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਸਮਾਗਮਾਂ ਦੇ ਅੰਤ ਵਿੱਚ ਸਿੰਘ ਸਾਹਿਬ ਜੱਥੇਦਾਰ ਸੁਖਵਿੰਦਰ ਸਿੰਘ ਬੁੱਢਾ ਦਲ ਵੱਲੋਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ।