- ਹੁਣ ਤੱਕ ਜ਼ਿਲ੍ਹੇ ਦੀ ਮੰਡੀਆਂ ਵਿੱਚ ਪਹੁੰਚੇ 9,20,822 ਮੀਟਰਿਕ ਝੋਨੇ ਵਿੱਚੋਂ 9,20,773 ਮੀਟਰਿਕ ਟਨ ਝੋਨੇ ਦੀ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ ਖਰੀਦ
ਤਰਨ ਤਾਰਨ, 22 ਨਵੰਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦ ਕੀਤੇ ਗਏ ਝੋਨੇ ਦੀ 1957.98 ਕਰੋੜ ਰੁਪਏ ਦੀ ਅਦਾਇਗੀ ਆਨੱਲਾਈਨ ਤਰੀਕੇ ਰਾਹੀਂ ਕੀਤੀ ਜਾ ਚੁੱਕੀ ਹੈ ਅਤੇ 21 ਨਵੰਬਰ ਤੱਕ ਜ਼ਿਲ੍ਹੇ ਦੀ ਮੰਡੀਆਂ ਵਿੱਚ ਪਹੁੰਚੇ 9,20,822 ਮੀਟਰਿਕ ਝੋਨੇ ਵਿੱਚੋਂ 9,20,773 ਮੀਟਰਿਕ ਟਨ ਝੋਨੇ ਦੀ ਵੱਖ-ਵੱਖ ਏਜੰਸੀਆਂ ਵੱਲੋਂ ਖਰੀਦ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਅੰਤਿਮ ਦੌਰ ਵਿੱਚ ਪਹੁੰਚ ਗਈ ਹੈ।ਉਹਨਾਂ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਖਰੀਦ ਕੇਂਦਰਾਂ ‘ਤੇ ਖਰੀਦ ਕੀਤੇ ਗਏ ਝੋਨੇ ਦੀ ਚੁਕਾਈ ਤੇਜ਼ੀ ਨਾਲ ਚੱਲ ਰਹੀ ਹੈ। ਹੁਣ ਤੱਕ 8,90,074 ਮੀਟਰਿਕ ਟਨ ਤੋਂ ਵੱਧ ਝੋਨੇ ਦੀ ਮੰਡੀਆਂ ਵਿੱਚੋਂ ਚੁਕਾਈ ਕੀਤੀ ਜਾ ਚੁੱਕੀ ਹੈ। ਉਹਨਾਂ ਦੱਸਿਆ ਕਿ 21 ਨਵੰਬਰ ਤੱਕ ਪਨਗਰੇਨ ਵੱਲੋਂ 3,98,117 ਮੀਟਰਿਕ ਟਨ, ਮਾਰਕਫੈੱਡ ਵੱਲੋਂ 2,18,940 ਮੀਟਰਿਕ ਟਨ, ਪਨਸਪ ਵੱਲੋਂ 1,92,062 ਮੀਟਰਿਕ ਟਨ, ਪੰਜਾਬ ਸਟੇਟ ਵੇਅਰ ਕਾਰਪੋਰੇਸ਼ਨ ਵੱਲੋਂ 1,08,748 ਮੀਟਰਿਕ ਟਨ ਅਤੇ ਐੱਫ਼ ਸੀ. ਆਈ. ਵੱਲੋਂ 514 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।ਇਸ ਤੋਂ ਇਲਾਵਾ ਵਪਾਰੀਆਂ ਵੱਲੋਂ ਵੀ 2392 ਮੀਟਰਿਕ ਟਨ ਝੋਨਾ ਖਰੀਦਿਆ ਗਿਆ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਨ ਦੀ ਸੰਭਾਲ ਲਈ ਪਰਾਲ਼ੀ ਨੂੰ ਅੱਗ ਨਾ ਲਗਾ ਕੇ ਆਪਣਾ ਯੋਗਦਾਨ ਪਾਉਣ।ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਲਈ ਸਰਕਾਰ ਤੇ ਖੇਤੀਬਾੜੀ ਵਿਭਾਗ ਵੱਲੋਂ ਅਨੇਕਾਂ ਉਪਰਾਲੇ ਕੀਤੇ ਗਏ ਹਨ, ਖੇਤੀਬਾੜੀ ਸੰਦਾਂ ਰਾਹੀਂ ਵੱਖ-ਵੱਖ ਤਕਨੀਕਾਂ ਰਾਹੀਂ ਕਿਸਾਨਾਂ ਨੂੰ ਪਰਾਲੀ ਨੂੰ ਖੇਤ ਵਿਚ ਵਹਾ ਕੇ ਪਰਾਲੀ ਦਾ ਨਿਬੇੜਾ ਕਰਨਾ ਚਾਹੀਦਾ ਹੈ ਤੇ ਵਾਤਾਵਰਨ ਨੂੰ ਸ਼ੱੁਧ ਰੱਖਣ ਵਿੱਚ ਆਪਣਾ ਯੋਗਦਾਨ ਪਾਉਣ ਚਾਹੀਦਾ ਹੈ।