24 ਜੂਨ ਤੋਂ 08 ਜੁਲਾਈ 2024 ਤੱਕ ਵੱਖ-ਵੱਖ ਬੀ.ਡੀ.ਪੀ.ਓ. ਦਫ਼ਤਰਾਂ ਵਿੱਚ ਲੱਗਣਗੇ ਪਲੇਸਮੈਂਟ ਕੈਂਪ - ਜ਼ਿਲ੍ਹਾ ਰੋਜ਼ਗਾਰ ਅਫ਼ਸਰ

ਗੁਰਦਾਸਪੁਰ, 21 ਜੂਨ  2024 : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵੱਲੋਂ ਨੌਜਵਾਨਾਂ ਨੂੰ ਵੱਖ ਵੱਖ ਸੈਕਟਰਾਂ ਵਿੱਚ ਰੋਜ਼ਗਾਰ ਮੁਹੱਈਆ ਕਰਵਾਉਣ ਹਿਤ ਹਰ ਮਹੀਨੇ ਰੋਜ਼ਗਾਰ ਦਫ਼ਤਰ ਵਿਖੇ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਨੌਜਵਾਨਾਂ ਨੂੰ ਆਤਮ ਨਿਰਭਰ ਬਣਾਇਆ ਜਾ ਸਕੇ। ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਪ੍ਰਸ਼ੋਤਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐੱਸ.ਆਈ.ਐੱਸ ਸਕਿਉਰਿਟੀ ਕੰਪਨੀ ਵੱਲੋਂ ਮਿਤੀ 24.06.2024 ਤੋਂ 08.07.2024 ਤੱਕ ਜ਼ਿਲ੍ਹਾ ਗੁਰਦਾਸਪੁਰ ਵਿੱਚ ਬਲਾਕ ਪੱਧਰ ਤੇ  ਰੋਜ਼ਗਾਰ ਮੇਲੇ ਆਯੋਜਿਤ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਮਿਤੀ 24.06.2024 ਨੂੰ ਬੀ.ਡੀ.ਪੀ.ਓ. ਦਫ਼ਤਰ ਡੇਰਾ ਬਾਬਾ ਨਾਨਕ, ਮਿਤੀ 25.06.2024 ਨੂੰ ਬੀ.ਡੀ.ਪੀ.ਓ. ਦਫ਼ਤਰ ਕਲਾਨੌਰ, ਮਿਤੀ 26.06.2024 ਨੂੰ ਬੀ.ਡੀ.ਪੀ.ਓ. ਦਫ਼ਤਰ ਫ਼ਤਿਹਗੜ੍ਹ ਚੂੜੀਆਂ, ਮਿਤੀ 27.06.2024 ਨੂੰ ਬੀ.ਡੀ.ਪੀ.ਓ. ਦਫ਼ਤਰ ਬਟਾਲਾ, ਮਿਤੀ 28.06.2024 ਨੂੰ ਬੀ.ਡੀ.ਪੀ.ਓ. ਦਫ਼ਤਰ ਧਾਰੀਵਾਲ, ਮਿਤੀ 01.07.2024 ਨੂੰ ਬੀ.ਡੀ.ਪੀ.ਓ. ਦਫ਼ਤਰ ਸ਼੍ਰੀ ਹਰਗੋਬਿੰਦਪੁਰ ਸਾਹਿਬ, ਮਿਤੀ 02.07.2024 ਨੂੰ ਬੀ.ਡੀ.ਪੀ.ਓ. ਦਫ਼ਤਰ ਕਾਦੀਆਂ, ਮਿਤੀ 03.07.2024 ਨੂੰ ਬੀ.ਡੀ.ਪੀ.ਓ. ਦਫ਼ਤਰ ਦੋਰਾਂਗਲਾ, ਮਿਤੀ 04.07.2024 ਨੂੰ ਬੀ.ਡੀ.ਪੀ.ਓ. ਦਫ਼ਤਰ ਕਾਹਨੂੰਵਾਨ, ਮਿਤੀ 05.07.2024 ਨੂੰ ਬੀ.ਡੀ.ਪੀ.ਓ. ਦਫ਼ਤਰ, ਗੁਰਦਾਸਪੁਰ ਅਤੇ ਮਿਤੀ 08.07.2024 ਨੂੰ ਬੀ.ਡੀ.ਪੀ.ਓ. ਦਫ਼ਤਰ ਦੀਨਾਨਗਰ ਵਿਖੇ ਰੋਜ਼ਗਾਰ ਕੈਂਪ ਲਗਾਏ ਜਾ ਰਹੇ ਹਨ। ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਦੱਸਿਆ ਕਿ ਇਹਨਾਂ  ਰੋਜ਼ਗਾਰ ਮੇਲਿਆਂ ਵਿੱਚ ਐੱਸ.ਆਈ.ਐੱਸ ਸਕਿਉਰਿਟੀ ਕੰਪਨੀ ਵੱਲੋਂ ਸਕਿਉਰਿਟੀ ਗਾਰਡ ਦੀ ਭਰਤੀ ਕੀਤੀ ਜਾਣੀ ਹੈ। ਐੱਸ.ਆਈ.ਐੱਸ ਸਕਿਉਰਿਟੀ ਕੰਪਨੀ ਨੂੰ  ਸਕਿਉਰਿਟੀ ਗਾਰਡ ਦੀ ਅਸਾਮੀ ਲਈ  ( ਕੇਵਲ ਲੜਕੇ ) ਉਮੀਦਵਾਰਾਂ ਦੀ ਜ਼ਰੂਰਤ ਹੈ। ਸਕਿਉਰਿਟੀ ਗਾਰਡ ਦੀ ਭਰਤੀ ਲਈ ਘੱਟ ਤੋਂ ਘੱਟ ਯੋਗਤਾ 10ਵੀ ਪਾਸ, ਉਮਰ 19 ਤੋਂ 40 ਸਾਲ, ਅਤੇ ਕੱਦ 5 ਫੁੱਟ 7 ਇੰਚ ਹੋਣਾ  ਚਾਹੀਦਾ ਹੈ ।  ਉਨ੍ਹਾਂ  ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ  ਐੱਸ.ਆਈ.ਐੱਸ ਸਕਿਉਰਿਟੀ ਕੰਪਨੀ  ਵੱਲੋਂ  ਉੱਪਰ ਦਰਸਾਈਆਂ ਗਈਆਂ ਮਿਤੀਆਂ ਅਨੁਸਾਰ ਦਰਸਾਏ ਗਏ ਸਥਾਨਾਂ ਤੇ ਪ੍ਰਾਰਥੀਆਂ ਦੀ ਇੰਟਰਵਿਊ ਕੀਤੀ ਜਾਵੇਗੀ । ਇੰਟਰਵਿਊ ਕਰਨ ਉਪਰੰਤ ਚੁਣੇ ਗਏ ਪ੍ਰਾਰਥੀਆਂ ਨੂੰ 1 ਮਹੀਨੇ ਦੀ ਟਰੇਨਿੰਗ ਦਿੱਤੀ ਜਾਵੇਗੀ, ਟਰੇਨਿੰਗ ਮੁਕੰਮਲ ਕਰਨ ਉਪਰੰਤ 15000 ਤੋਂ 17000/- ਰੁਪਏ ਤਨਖ਼ਾਹ ਮਿਲਣ ਯੋਗ ਹੋਵੇਗੀ । ਇਸ ਤੋਂ ਇਲਾਵਾ ਕੰਪਨੀ ਵੱਲੋਂ ਫ਼ੰਡ, ਬੋਨਸ ਆਦਿ ਵੀ ਦਿੱਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਚੁਣੇ ਗਏ ਪ੍ਰਾਰਥੀਆਂ ਨੂੰ  ਵੱਖ-ਵੱਖ ਮਾਲ, ਹੋਟਲ ਅਤੇ ਮਲਟੀਨੈਸ਼ਨਲ ਕੰਪਨੀਆਂ ਵਿੱਚ ਜਾਬ ਮੁਹੱਈਆ ਕਰਵਾਈ ਜਾਂਦੀ ਹੈ। ਇੰਟਰਵਿਊ ਦੇਣ ਦੇ ਚਾਹਵਾਨ ਪ੍ਰਾਰਥੀ ਆਪਣੇ ਵਿੱਦਿਅਕ ਯੋਗਤਾ ਦੇ ਦਸਤਾਵੇਜ਼ ਲੈ ਕੇ ਮਿਤੀ 24.06.2024 ਤੋਂ 08.07.2024 ਤੱਕ ਉੱਪਰ ਦਰਸਾਏ ਗਏ ਸਥਾਨਾਂ 'ਤੇ  ਸਵੇਰੇ 9:30 ਵਜੇ ਪਹੁੰਚਣ ਅਤੇ ਇਸ ਦਾ ਵੱਧ ਤੋਂ ਵੱਧ ਲਾਭ ਉਠਾਉਣ ।