ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 636417 ਮੀਟਰਿਕ ਟਨ ਕਣਕ ਦੀ ਹੋਈ ਆਮਦ : ਡਿਪਟੀ ਕਮਿਸ਼ਨਰ

ਗੁਰਦਾਸਪੁਰ, 12 ਮਈ : ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 636417 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 635438 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਹੋਰ ਦੱਸਿਆ ਕਿ ਮੰਡੀਆਂ ਵਿੱਚੋਂ 493219 ਮੀਟਰਿਕ ਟਨ ਕਣਕ ਦੀ ਲਿਫਟਿੰਗ ਕਰ ਲਈ ਗਈ ਹੈ ਜਦਕਿ ਰਹਿ ਗਈ ਫਸਲ ਦੀ ਵੀ ਬਹੁਤ ਜਲਦ ਲਿਫਟਿੰਗ ਕਰ ਲਈ ਜਾਵੇਗੀ। ਕਣਕ ਦੀ ਖਰੀਦ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦੀ ਗਈ ਕਣਕ ਵਿੱਚੋਂ ਪਨਗ੍ਰੇਨ ਵੱਲੋਂ 171559 ਮੀਟਰਿਕ ਟਨ, ਮਾਰਕਫੈੱਡ ਵੱਲੋਂ 151572 ਮੀਟਰਿਕ ਟਨ, ਪਨਸਪ ਵੱਲੋਂ 151734 ਮੀਟਰਿਕ ਟਨ, ਵੇਅਰ ਹਾਊਸ ਵੱਲੋਂ 140201 ਮੀਟਰਿਕ ਟਨ, ਐਫ.ਸੀ.ਆਈ. ਵੱਲੋਂ 20372 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੰਡੀਆਂ ਵਿੱਚ ਜਿਥੇ ਕਣਕ ਦੀ 100 ਫੀਸਦੀ ਖਰੀਦ ਕੀਤੀ ਜਾ ਰਹੀ ਹੈ ਉਥੇ ਹੀ ਤਕਰੀਬਨ 78 ਫੀਸਦੀ ਕਣਕ ਦੀ ਲਿਫਟਿੰਗ ਵੀ ਹੋ ਚੁੱਕੀ ਹੈ। ਇਸ ਤੋਂ ਇਲਾਵਾ ਕਿਸਾਨਾਂ ਨੂੰ ਫਸਲ ਦੀ 100 ਫੀਸਦੀ ਅਦਾਇਗੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਖਾਸ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨ ਵੀ ਕੀਤੇ ਪ੍ਰਬੰਧਾਂ ਤੋਂ ਸੰਤੁਸ਼ਟ ਹਨ।