ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਆਮ ਆਦਮੀ ਕਲੀਨਿਕਾਂ ਵਿੱਚ ਮਰੀਜ ਰੋਜਾਨਾਂ ਲੈ ਰਹੇ ਨੇ ਦਵਾਈ

  • ਬਟਾਲਾ ਸ਼ਹਿਰ ਦੇ ਅੰਦਰੂਨੀ ਕਿਲਾ ਮੰਡੀ ਵਿਖੇ ਚੱਲ ਰਹੇ ਆਮ ਆਦਮੀ ਕਲੀਨਿਕ ਵਿੱਚ ਲੋਕਾਂ ਨੂੰ ਮਿਲ ਰਹੀਆਂ ਹਨ ਬਿਹਤਰ ਸਿਹਤ ਸੁਵਿਧਾਵਾਂ-18373 ਮਰੀਜਾਂ ਨੇ ਲਿਆ ਲਾਭ

ਬਟਾਲਾ, 30 ਸਤੰਬਰ : ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਖੋਲ੍ਹੇ ਗਏ ਆਮ ਆਦਮੀ ਕਲੀਨਿਕ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੇ ਹਨ ਅਤੇ ਰੋਜਾਨਾ ਮਰੀਜ ਆਮ ਆਦਮੀ ਕਲੀਨਿਕ ਵਿੱਚੋਂ ਦਵਾਈਆਂ ਲੈ ਰਹੇ ਹਨ। ਉਨਾਂ ਅੱਗੇ ਦੱਸਿਆ ਕਿ ਕਲੀਨਿਕਾਂ ’ਤੇ ਡਾਕਟਰੀ ਸਲਾਹ ਦੇ ਨਾਲ-ਨਾਲ ਟੈਸਟ ਤੇ ਦਵਾਈਆਂ ਆਦਿ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ। ਕਲੀਨਿਕਾਂ ਵਿਖੇ ਤਾਇਨਾਤ ਸਟਾਫ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਦਵਾਈਆਂ ਅਤੇ ਜ਼ਰੂਰੀ ਸਮਾਨ ਦੀ ਕੋਈ ਕਮੀ ਨਾ ਆਉਣ ਦਿੱਤੀ ਜਾਵੇ। ਅਧਿਕਾਰੀ ਤੇ ਕਰਮਚਾਰੀ ਪੂਰੀ ਇਮਾਨਦਾਰੀ ਨਾਲ ਡਿਉਟੀ ਨਿਭਾਉਣ ਤੇ ਸਿਹਤ ਸਹੂਲਤਾਂ ਸਮੇਂ ਸਿਰ ਮੁਹੱਈਆ ਕਰਵਾਉਣ ਵਿਚ ਕਿਸੇ ਕਿਸਮ ਦੀ ਅਣਗਹਿਲੀ ਨਾ ਵਰਤਣ। ਬਟਾਲਾ ਸ਼ਹਿਰ ਦੇ ਅੰਦਰੂਨੀ ਕਿਲ੍ਹਾ ਮੰਡੀ (ਚੱਕਰੀ ਬਾਜ਼ਾਰ) ਵਿਖੇ ਚੱਲ ਰਹੇ ਆਮ ਆਦਮੀ ਕਲੀਨਿਕ ਦੀ ਜਾਣਕਾਰੀ ਦਿੰਦਿਆਂ ਡਾ. ਰਵਿੰਦਰ ਸਿੰਘ ਐਸ.ਐਮ.ਓ ਬਟਾਲਾ ਨੇ ਦੱਸਿਆ ਕਿ 26 ਜਨਵਰੀ 2023 ਨੂੰ ਖੋਲ੍ਹੇ ਗਏ ਆਮ ਆਦਮੀ ਕਲੀਨਿਕ ਵਿੱਚ 29 ਸਤੰਬਰ 2023 ਤੱਕ 18373 ਮਰੀਜ਼ ਲਾਭ ਲੈ ਚੁੱਕੇ ਹਨ। ਕਲੀਨਿਕ ਵਿੱਚ ਐਮ.ਬੀ.ਬੀ.ਐਸ. ਡਾ.ਜੈਸਮੀਨ ਕੌਰ, ਹਰਪ੍ਰੀਤ ਕੋਰ ਫਾਰਮਾਸਿਸਟ ਤੇ ਸੰਦੀਪ ਕੌਰ ਕਲੀਨੀਕ ਐਸਸੀਟੈਂਟ ਵਲੋਂ ਮਰੀਜਾਂ ਨੂੰ ਵਧੀਆ ਢੰਗ ਨਾਲ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਹਨ। ਆਮ ਆਦਮੀ ਕਲੀਨਿਕ ਵਿੱਚ ਦਵਾਈਆਂ ਤੇ ਟੈਸਟ ਬਿਲਕੁੱਲ ਮੁਫਤ ਮੁਹੱਈਆ ਕਰਵਾਏ ਜਾ ਰਹੇ ਹਨ। ਕਲੀਨਿਕ ਵਿਖੇ ਦਵਾਈਆਂ ਦੀ ਕੋਈ ਕਮੀ ਨਹੀਂ ਹੈ। ਇਸ ਮੌਕੇ ਦਵਾਈ ਲੈਣ ਆਏ ਮਰੀਜ਼ਾਂ ਨੇ ਆਮ ਆਦਮੀ ਕਲੀਨਿਕ ਵਿਖੇ ਮਿਲ ਰਹੀਆਂ ਸਿਹਤ ਸੁਵਿਧਾਵਾਂ ’ਤੇ ਤਸੱਲੀ ਪ੍ਰਗਟ ਕੀਤੀ ਹੈ। ਆਮ ਆਦਮੀ ਕਲੀਨਿਕ ਵਿੱਚ ਦਵਾਈ ਲੈਣ ਆਏ ਮਰੀਜ ਅਮਰਜੀਤ ਕੌਰ ਵਾਸੀ ਕਿਲ੍ਹਾ ਮੰਡੀ,  ਨਿਤਰਾ ਨੰਦ ਅਤੇ ਪ੍ਰਵੀਨ ਤੇ ਬਲਵਿੰਦਰ ਪਾਲ ਨਹਿਰੂ ਗੇਟ ਨੇ ਦੱਸਿਆ ਕਿ ਜਦੋਂ ਦਾ ਆਮ ਆਦਮੀ ਕਲੀਨਿਕ ਪੰਜਾਬ ਸਰਕਾਰ ਵੱਲੋਂ ਬਣਾਇਆ ਗਿਆ ਹੈ ਸਾਨੂੰ ਬਿਹਤਰ ਸਿਹਤ ਸਹੂਲਤਾਂ ਘਰ ਬੈਠੇ ਮਿਲ ਰਹੀਆਂ ਹਨ।