ਚੇਅਰਮੈਨ ਪਨੂੰ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਨੂੰ ਮਿਲਿਆ ਹੁੰਗਾਰਾ

  • ਰਵਾਇਤੀ ਪਾਰਟੀਆਂ ਦੇ ਆਗੂ ਤੇ ਵਰਕਰ ਆਪ ਪਾਰਟੀ ਵਿੱਚ ਹੋਏ ਸ਼ਾਮਲ

ਬਟਾਲਾ, 25 ਸਤੰਬਰ : ਹਲਕਾ ਫਤਿਹਗੜ੍ਹ ਚੂੜੀਆਂ ਦੇ ਇੰਚਾਰਜ ਚੇਅਰਮੈਨ ਬਲਬੀਰ ਸਿੰਘ ਪਨੂੰ ਦੀ ਅਗਵਾਈ ਹੇਠ ਪਿੰਡ ਸ਼ੈਦਮੁਬਾਰਕ ਵਿਖੇ, ਸਰਪੰਚ ਇਕਬਾਲ ਸਿੰਘ, ਮੈਂਬਰ ਤੇਜਪਾਲ ਸਿੰਘ, ਅੰਗਰੇਜ਼ ਸਿੰਘ, ਮੈਂਬਰ ਸਤਨਾਮ ਸਿੰਘ ਰਵਾਇਤੀ ਪਾਰਟੀਆ ਦਾ ਪੱਲਾ ਛੱਡ ਕੇ ਆਮ ਆਦਮੀ ਪਾਰਟੀ ਦੀ ਚੰਗੀ ਕਾਰਗੁਜ਼ਾਰੀ ਤੋਂ ਪ੍ਰਭਾਵਤ ਹੋਕੇ ਆਪ ਵਿੱਚ ਸ਼ਾਮਿਲ ਹੋਏ। ਇਸ ਮੌਕੇ ਚੇਅਰਮੈਨ ਬਲਬੀਰ ਸਿੰਘ ਪੰਨੂ ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰ ਇੱਕ ਵਿਅਕਤੀ ਨੂੰ ਬਰਾਬਰ ਮਾਣ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਲੋਕਾਂ ਦੇ ਸਰਬਪੱਖੀ ਵਿਕਾਸ ਤੇ ਭਲਾਈ ਸਕੀਮਾਂ ਦਾ ਲਾਭ ਪਾਰਦਰਸ਼ੀ ਢੰਗ ਨਾਲ ਦੇਣ ਲਈ ਵਚਨਬੱਧ ਹੈ। ਪੰਜਾਬ ਸਰਕਾਰ ਵਲੋਂ ਮਹਿਜ 17 ਮਹਿਨਿਆਂ ਦੇ ਅੰਦਰ ਲਏ ਵੱਡੇ ਇਤਿਹਾਸਕ ਫੈਸਲਿਆਂ ਦੀ ਗੱਲ ਕਰਦਿਆਂ ਦੱਸਿਆ ਕਿ ਸਿੱਖਿਆ ਦਾ ਮਿਆਰ ਹੋ ਉੱਚਾ ਚੁੱਕਣ ਲਈ ਸਕੂਲ ਆਫ ਐਮੀਂਨੈੱਸ ਖੋਲ੍ਹੇ ਗਏ, ਲੋਕਾਂ ਦੀ ਸਿਹਤ ਸਹੂਲਤ ਨੂੰ ਮੁੱਖ ਰੱਖਦਿਆਂ 600 ਤੋਂ ਵੱਧ ਆਮ ਆਦਮੀ ਕਲੀਨਿਕ ਖੋਲ੍ਹੇ ਗਏ, 600 ਯੂਨਿਟ ਤੱਕ ਬਿਜਲੀ ਦੇ ਬਿੱਲ ਮਾਫ ਕੀਤੇ ਗਏ। ਇਸ ਮੌਕੇ ਗੁਰਦਿਆਲ ਸਿੰਘ, ਰਣਜੀਤ ਸਿੰਘ, ਕਸ਼ਮੀਰ ਸਿੰਘ, ਜੋਗਾ ਸਿੰਘ, ਹਰਜਿੰਦਰ ਸਿੰਘ, ਪ੍ਰਗਟ ਸਿੰਘ, ਗੁਰਪ੍ਰੀਤ, ਮਨਦੀਪ ਸਿੰਘ, ਹਰਜਿੰਦਰ ਸਿੰਘ ਅਤੇ ਬਲਵਿੰਦਰ ਸਿੰਘ ਆਦਿ ਮੌਜੂਦ ਸਨ।